ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ ਪਰਿਵਾਰਕ ਮੈਂਬਰਾਂ ਵਾਂਗ ਸੰਭਾਲ ਕੀਤੀ
ਚੰਡੀਗੜ੍ਹ, 5 ਮਾਰਚ: ਪੱਛਮੀ ਏਸ਼ੀਆ ਵਿੱਚ ਚੱਲ ਰਹੇ ਜੰਗੀ ਹਾਲਾਤਾਂ ਦੇ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੰਕਟ ਦੇ ਸਮੇਂ ਸਰਕਾਰ ਨੇ ਉਨ੍ਹਾਂ ਨੂੰ ਹਾਂ ਪੱਖੀ ਹੁੰਗਾਰਾ ਦੇ ਕੇ ਪਰਿਵਾਰਕ ਮੈਂਬਰਾਂ ਵਾਂਗ ਮਹਿਸੂਸ ਕਰਵਾਇਆ।
ਪੰਜਾਬ ਸਰਕਾਰ ਵੱਲੋਂ ਪੱਛਮੀ ਏਸ਼ੀਆ ਤੋਂ ਵਾਪਸੀ ਕਰਨ ਵਾਲੇ ਲੋਕਾਂ ਦੀ ਸਹਾਇਤਾ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਐਸ.ਏ.ਐਸ. ਨਗਰ (ਮੋਹਾਲੀ) ’ਤੇ ਵਿਸ਼ੇਸ਼ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਹੈ।
ਇਸ ਮੌਕੇ ਚੇਅਰਮੈਨ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਡਾ. ਸਨੀ ਸਿੰਘ ਅਹਲੂਵਾਲੀਆ ਅਤੇ ਸੂਬੇ ਦੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਏਅਰਪੋਰਟ ’ਤੇ ਸਵਾਗਤ ਕੀਤਾ।
ਵਾਪਸੀ ਕਰਨ ਵਾਲਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਐਨ ਆਰ ਆਈ ਵਿੰਗ ਵੱਲੋਂ ਸਥਾਪਿਤ 24×7 ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 0172-2260042, 0172-2260043 ਅਤੇ ਵਟਸਐਪ ਹੈਲਪ ਲਾਈਨ ਨੰਬ...








