ਪੰਜਾਬ ਸਰਕਾਰ ਨੇ ਵਨ ਟਾਈਮ ਸੈਟਲਮੈਂਟ ਸਕੀਮ ਦੀ ਤਾਰੀਖ਼ 31 ਅਗਸਤ ਤੱਕ ਵਧਾਈ: ਡਾ. ਰਵਜੋਤ ਸਿੰਘ
ਚੰਡੀਗੜ੍ਹ, 17 ਅਗਸਤ: ਪੰਜਾਬ ਸਰਕਾਰ ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ (ਓ.ਟੀ.ਐਸ) ਦੀ ਤਾਰੀਖ 31 ਅਗਸਤ, 2025 ਤੱਕ ਵਧਾ ਦਿੱਤੀ ਹੈ। ਇਸ ਸਕੀਮ ਤਹਿਤ ਸਰਕਾਰ ਵੱਲੋਂ ਘੱਟ ਜੁਰਮਾਨੇ ਦੇ ਨਾਲ ਬਕਾਇਆ ਟੈਕਸ ਅਦਾ ਕਰਨ ਮੌਕਾ ਦਿੱਤਾ ਗਿਆ ਹੈ।
ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਵਨ ਟਾਈਮ ਸੈਟਲਮੈਂਟ ਸਕੀਮ ਜੋ ਕਿ ਪਹਿਲਾਂ 15 ਅਗਸਤ ਤੱਕ ਲਾਗੂ ਸੀ, ਨੂੰ 31 ਅਗਸਤ, 2025 ਤੱਕ ਵਧਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਾਇਦਾਦ ਮਾਲਕਾਂ ਲਈ ਹੁਣ 31 ਅਗਸਤ ਤੱਕ ਬਕਾਇਆ ਪ੍ਰਾਪਰਟੀ ਟੈਕਸ ਜ਼ਮ੍ਹਾਂ ਕਰਾਉਣ ‘ਤੇ ਵਿਆਜ ਪੈਨਲਟੀ ਮੁਆਫ਼ ਹੋਵੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਸਕੀਮ ਸਮੁੱਚੇ ਅਦਾਇਗੀ ਨਾ ਕੀਤੇ ਅਤੇ ਅੰਸ਼ਕ ਤੌਰ 'ਤੇ ਅਦਾ ਕੀਤੇ ਗਏ ਪ੍ਰਾਪਰਟੀ ਟੈਕਸਾਂ 'ਤੇ ਲਾਗੂ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜਾਇਦਾਦ ਮਾਲਕ ਭੁਗਤਾਨ ਦੀ ਸਮਾਂ-ਸੀਮਾ ਦੇ ਆਧਾਰ 'ਤੇ ਵਿਆਜ ਅਤੇ ਜੁਰਮਾਨੇ 'ਤੇ ਛੋਟ ਦੇ ਨਾਲ ਆਪਣੇ ਬਕਾਇਆ ਟੈਕਸਾਂ ਦਾ ਭੁਗਤਾਨ ਕਰ ਸਕਦੇ ਹਨ।
ਸਥਾਨਕ ਸ...







