ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ
ਚੰਡੀਗੜ੍ਹ /ਤਰਨ ਤਾਰਨ, 15 ਅਗਸਤ : ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ ਅੱਜ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜ਼ਿਲਾ ਪੱਧਰੀ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ, ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲਚੰਦ ਕਟਾਰੂਚੱਕ ਨੇ ਅਦਾ ਕੀਤੀ। ਰਾਸ਼ਟਰੀ ਗਾਣ ਦੀ ਧੁੰਨ ਦੇ ਚਲਦਿਆਂ ਜਦੋਂ ਮੁੱਖ ਮਹਿਮਾਨ ਨੇ ਕੌਮੀ ਝੰਡਾ ਲਹਿਰਾਇਆ ਤਾਂ ਪੰਜਾਬ ਪੁਲਿਸ ਦੇ ਜਵਾਨਾਂ ਨੇ ਸਤਿਕਾਰ ਵਜੋਂ ਸਲਾਮੀ ਭੇਂਟ ਕੀਤੀ। ਇਸ ਮੌਕੇ ਮੁੱਖ ਪਹਿਮਾਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਪਰੇਡ ਤੋਂ ਸਲਾਮੀ ਲਈ।ਆਜ਼ਾਦੀ ਦਿਹਾੜੇ ਨੂੰ ਸਮਰਪਿਤ ਜ਼ਿਲਾ ਪੱਧਰੀ ਸਮਾਗਮ ਦੌਰਾਨ ਹਲਕਾ ਵਿਧਾਇਕ ਖੇਮਕਰਨ ਸ੍ਰ. ਸਰਵਨ ਸਿੰਘ ਧੁੰਨ ਨੇ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲਾ ਤੇ ਸੈਸ਼ਨ ਜੱਜ ਸ੍ਰੀ ਕੰਵਲਜੀਤ ਸਿੰਘ ਬਾਜਵਾ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ. ਏ. ਐੱਸ. ਡੀ. ਆਈ. ਜੀ. ਰਾਜਪਾਲ ਸਿੰਘ ਸੰਧੂ, ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਦੀਪਕ ਪਾਰਿਕ ਤੋਂ ਇਲਾ...








