Sunday, November 15Malwa News
Shadow

Tag: punjabi news

ਆਗਾਮੀ ਵਿਧਾਨ ਸਭਾ ਸੈਸ਼ਨ ਵਿੱਚ ਆਫ਼ਤ ਪ੍ਰਬੰਧਨ ਫੰਡਾਂ ਨਾਲ ਸਬੰਧਤ ਮੁੱਦਿਆਂ `ਤੇ ਹੋਵੇਗੀ ਚਰਚਾ : ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ 19 ਸਤੰਬਰ:- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਮੋਹਾਲੀ ਤੋਂ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਅਗਲੇ 45 ਦਿਨਾਂ ਲਈ ਮੁਫ਼ਤ ਡਾਕਟਰੀ ਜਾਂਚ ਕੀਤੀ ਜਾਵੇਗੀ ਅਤੇ ਦਵਾਈਆਂ ਵੰਡੀਆਂ ਜਾਣਗੀਆਂ ਅਤੇ ਗੰਭੀਰ ਮਾਮਲਿਆਂ ਵਾਲੇ ਮਰੀਜ਼ਾਂ ਨੂੰ ਇਲਾਜ ਲਈ ਨੇੜਲੇ ਸਿਹਤ ਸੰਭਾਲ ਕੇਂਦਰਾਂ ਵਿੱਚ ਭੇਜਿਆ ਜਾਵੇਗਾ। ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਮਜ਼ਬੂਤ ਅਤੇ ਖੁਸ਼ਹਾਲ ਬਣਾਉਣ ਦੇ ਇਰਾਦੇ ਨਾਲ ਹੜ੍ਹ ਪ੍ਰਭਾਵਿਤ ਵਿਅਕਤੀਆਂ ਦੀ ਸਹਾਇਤਾ ਲਈ ਸਾਰੇ ਸੰਭਵ ਕਦਮ ਚੁੱਕੇ ਜਾਣਗੇ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਫ਼ਾਜਿ਼ਲਕਾ ਜਿ਼ਲ੍ਹੇ ਦਾ ਦੌਰਾ ਕੀਤਾ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ । ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ 45 ਦਿਨਾਂ ਦੇ ਅੰਦਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜੀਵਨ ਨੂੰ ਮੁੜ ਲੀਹ `ਤੇ ਲਿਆਉਣ ਦਾ ਟੀਚਾ ਰੱਖਿਆ ਹੈ। ਅਸੀਂ ,ਕਿਸੇ ਵੀ ਗੰਭੀਰ ਬਿਮਾਰੀ ਦੇ ਫੈਲਾਅ ਨੂੰ ...

ਮੁੱਖ ਮੰਤਰੀ ਵੱਲੋਂ ਆੜ੍ਹਤੀਆਂ ਦੀਆਂ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣ ਦਾ ਭਰੋਸਾ

Breaking News
ਚੰਡੀਗੜ੍ਹ, 19 ਸਤੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਇੱਥੇ ਆੜ੍ਹਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਗੰਭੀਰਤਾ ਨਾਲ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਦੇ ਦਾਇਰੇ ਅਧੀਨ ਆਉਂਦੀਆਂ ਹਨ ਅਤੇ ਜਿਨ੍ਹਾਂ ਵੱਲ ਕੇਂਦਰ ਸਰਕਾਰ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਆੜ੍ਹਤੀਆਂ ਦੀ ਆਵਾਜ਼ ਬਣੇਗੀ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਕੇਂਦਰ ਕੋਲ ਜ਼ੋਰਦਾਰ ਢੰਗ ਨਾਲ ਉਠਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਆੜ੍ਹਤੀਆਂ ਦੇ ਕਮਿਸ਼ਨ ਵਿੱਚ ਵਾਧਾ ਕਰਨ ਦਾ ਮਾਮਲਾ ਪਹਿਲਾਂ ਹੀ ਕੇਂਦਰ ਸਰਕਾਰ ਕੋਲ ਉਠਾਇਆ ਜਾ ਚੁੱਕਾ ਹੈ। ਉਨ੍ਹਾਂ ਨੇ ਆੜ੍ਹਤੀਆਂ ਦੀ ਭੂਮਿਕਾ...

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Hot News
ਚੰਡੀਗੜ੍ਹ, 19 ਸਤੰਬਰ, 2025 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ-ਏ ਡਿਵੀਜ਼ਨ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਤਲਵਿੰਦਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਅੰਮ੍ਰਿਤਸਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਹ ਇੱਕ ਹੋਟਲ ਦੀ ਦੇਖਭਾਲ ਕਰ ਰਿਹਾ ਹੈ ਅਤੇ ਪੁਲਿਸ ਵੱਲੋਂ ਹੋਟਲ ਵਿਰੁੱਧ ਮਾਮਲਾ ਦਰਜ ਕਰਕੇ ਮੋਬਾਈਲ ਫੋਨ ਤੇ ਡੀ.ਵੀ.ਆਰ. ਜ਼ਬਤ ਕੀਤੇ ਗਏ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਫੋਨ ਅਤੇ ਡੀ.ਵੀ.ਆਰ. ਵਾਪਸ ਲੈਣ ਲਈ ਉਕਤ ਏ.ਐਸ.ਆਈ. ਨੂੰ ਮਿਲਿਆ ਅਤੇ ਉਕਤ ਏ.ਐਸ.ਆਈ. ਨੇ ਇਸ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਬਾਅਦ ਵਿੱਚ ਉਹ 30,000 ਰੁਪਏ ਲੈਣ ਲਈ ਰਾਜ਼ੀ ਹੋ ਗਿਆ। ਮੁਲਜ...

‘ਯੁੱਧ ਨਸ਼ਿਆਂ ਵਿਰੁੱਧ’ ਦੇ 201ਵੇਂ ਦਿਨ ਪੰਜਾਬ ਪੁਲਿਸ ਵੱਲੋਂ 30.5 ਕਿਲੋ ਹੈਰੋਇਨ ਨਾਲ 85 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 18 ਸਤੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 201ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 409 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 62 ਐਫਆਈਆਰਜ਼ ਦਰਜ ਕਰਕੇ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 201 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,060 ਹੋ ਗਈ ਹੈ। ਇਹਨਾਂ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 30.5 ਕਿਲੋ ਹੈਰੋਇਨ, 150 ਗ੍ਰਾਮ ਅਫੀਮ, 766 ਨਸ਼ੀਲੀਆਂ ਗੋਲੀਆਂ/ ਕੈਪਸੂਲ ਅਤੇ 2290 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬ...

8 ਕਰੋੜ ਦੀਆਂ ਪੁਲੀਆਂ ਬਣਨ ਨਾਲ ਚੰਗਰ ਇਲਾਕੇ ਦੀ 70 ਸਾਲ ਪੁਰਾਣੀ ਸਮੱਸਿਆ ਹੋਵੇਗੀ ਹੱਲ –ਹਰਜੋਤ ਬੈਂਸ

Hot News
ਚੰਡੀਗੜ੍ਹ / ਕੀਰਤਪੁਰ ਸਾਹਿਬ 18 ਸਤੰਬਰ ()ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਕਿ ਅੱਜ 18 ਸਤੰਬਰ ਨੂੰ ਤੜਕਸਾਰ, ਹਿਮਾਚਲ ਪ੍ਰਦੇਸ਼ ਵਿੱਚ ਹੋਈ ਭਾਰੀ ਬਰਸਾਤ ਨੇ ਇਸ ਇਲਾਕੇ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ।     ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਇਲਾਕੇ ਦੇ ਪਿੰਡਾਂ ਦਾ ਮੌਕਾ ਦੇਖਿਆ, ਜਿੱਥੇ ਸੜਕਾਂ ਦਾ ਨੈੱਟਵਰਕ ਪੂਰੀ ਤਰ੍ਹਾਂ ਟੁੱਟ ਗਿਆ ਹੈ। ਖੱਡਾਂ ਵਿੱਚ ਵੱਧ ਪਾਣੀ ਆਉਣ ਕਾਰਨ ਲੋਕ ਬਹੁਤ ਪ੍ਰਭਾਵਿਤ ਹੋਏ ਹਨ। ਬੱਚਿਆਂ ਦਾ ਸਕੂਲ ਜਾਣਾ ਮੁਸ਼ਕਿਲ ਹੋ ਗਿਆ ਹੈ ਅਤੇ ਮਰੀਜ਼ਾਂ ਨੂੰ ਇਲਾਜ ਲਈ ਵੀ ਮੁਸੀਬਤਾਂ ਆ ਰਹੀਆਂ ਹਨ।       ਸ.ਬੈਂਸ ਨੇ ਕਿਹਾ ਕਿ ਬੀਤੀ ਕੱਲ੍ਹ ਹੀ ਦਬੂੜ ਵਿੱਚ 1.01 ਕਰੋੜ ਰੁਪਏ ਦੀ ਲਾਗਤ ਨਾਲ ਪੁਲ ਅਤੇ ਦਬੂੜ ਅੱਪਰ ਵਿੱਚ 70 ਲੱਖ ਰੁਪਏ ਦੀ ਲਾਗਤ ਨਾਲ ਪੁਲ ਬਣਾਉਣ ਦੀ ਮਨਜ਼ੂਰੀ ਪ੍ਰਾਪਤ ਹੋਈ ਹੈ, ਇਹਨਾਂ ਦੋਵੇਂ ਪੁਲਾਂ ਦਾ ਟੈਂਡਰ ਅਗਲੇ ਹਫ਼ਤੇ ਲੱਗ ਜਾਵੇਗਾ। ਇਹ ਪ੍ਰੋਜੈਕਟ ਚੰਗਰ ਇਲਾਕੇ ਦੇ ਇਨ੍ਹਾਂ ਪਿੰਡਾਂ ਦੀ ਆਵਾਜਾਈ ਦੀ 70 ਸਾਲ ਪੁਰਾਣੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰ ਦੇਣਗੇ।      ਸ. ਬੈਂਸ ਨੇ ਹ...

ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼

Hot News
*ਚੰਡੀਗੜ੍ਹ/ਲੁਧਿਆਣਾ/ਜਲੰਧਰ, 18 ਸਤੰਬਰ:*- ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜ਼ਿਲ੍ਹਾ ਲੁਧਿਆਣਾ ਦੇ ਸਤਲੁਜ ਦਰਿਆ (ਸਸਰਾਲੀ ਕਲੋਨੀ) ਵਿੱਚ ਗਾਰ-ਸਫਾਈ ਕਾਰਜਾਂ ਦਾ ਨਿਰੀਖਣ ਕੀਤਾ। ਮੰਤਰੀਆਂ ਨੇ ਗਾਰ ਹਟਾਉਣ ਦੇ ਕੰਮ ਨੂੰ ਤੇਜ਼ ਕਰਨ ਅਤੇ ਦਰਿਆ ਦੇ ਅਸਲ ਵਹਾਅ ਦੇ ਰਸਤੇ ਨੂੰ ਬਹਾਲ ਕਰਨ ਲਈ ਵਾਧੂ ਸਰੋਤਾਂ, ਜਿਨ੍ਹਾਂ ਵਿੱਚ ਹੋਰ ਵਿਸ਼ੇਸ਼ ਫਲੋਟਿੰਗ ਐਕਸੈਵੇਟਰ, ਪੋਕਲੇਨ ਅਤੇ ਜੇ.ਸੀ.ਬੀ. ਸ਼ਾਮਲ ਹਨ, ਦੀ ਤੁਰੰਤ ਤਾਇਨਾਤੀ ਦੇ ਨਿਰਦੇਸ਼ ਦਿੱਤੇ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਵਿਸ਼ੇਸ਼ ਫਲੋਟਿੰਗ ਐਕਸਕਾਵੇਟਰ ਦਰਿਆ ਦੇ ਵਹਾਅ ਨੂੰ ਉਸ ਦੇ ਅਸਲ ਰਸਤੇ ਵੱਲ ਮੋੜਨ ਲਈ ਤੈਨਾਤ ਕੀਤਾ ਹੋਇਆ ਹੈ। ਮੰਤਰੀਆਂ ਨੇ ਗਾਰ ਜਮ੍ਹਾ ਹੋਣ ਤੋਂ ਰੋਕਣ ਲਈ ਹੋਰ ਮਸ਼ੀਨਰੀ ਲਾਉਣ ਅਤੇ ਦਰਿਆ ਦੇ ਅਸਲ ਵਹਾਅ ਨੂੰ ਤੇਜ਼ੀ ਨਾਲ ਬਹਾਲ ਕਰਨ ਲਈ ਸਾਰੇ ਉਪਲਬਧ ਸਰੋਤਾਂ ਨੂੰ ਜੁਟਾਉਣ ਦੇ ਹੁਕਮ ਜਾਰੀ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਪ੍ਰਭਾਵਿਤ ...

ਭਗਵੰਤ ਮਾਨ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

Breaking News
ਚੰਡੀਗੜ੍ਹ, 18 ਸਤੰਬਰ : ਇਕ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹ ਪੀੜਤਾਂ ਨੂੰ ਰਾਹਤ ਪ੍ਰਦਾਨ ਕਰਨ ਲਈ 26 ਤੋਂ 29 ਸਤੰਬਰ, 2025 ਤੱਕ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਸ਼ੇਸ਼ ਸੈਸ਼ਨ ਹਾਲ ਹੀ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਨਾਲ ਸਬੰਧਤ ਨਿਯਮਾਂ ਵਿੱਚ ਕਈ ਲੋਕ-ਪੱਖੀ ਸੋਧਾਂ ਪੇਸ਼ ਕਰਨ 'ਤੇ ਕੇਂਦ੍ਰਿਤ ਹੋਵੇਗਾ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਲਈ ਮੁਆਵਜ਼ੇ ਸਬੰਧੀ ਨਵੇਂ ਕਾਨੂੰਨ ਵੀ ਸਦਨ ਵਿੱਚ ਪੇਸ਼ ਕੀਤੇ ਜਾਣਗੇ ਅਤੇ ਮਨਜ਼ੂਰੀ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਨ ਹੋਈ ਤਬਾਹੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਨਾਲ 2,300 ਤੋਂ ਵੱਧ ਪਿੰਡ ਡੁੱਬ ਗਏ ਹਨ, 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ ਪੰਜ ਲੱਖ ਏਕੜ ਜ਼ਮੀਨ ਵਿੱਚ ਫਸਲਾਂ ਤਬਾਹ ਕਰ ਦਿੱਤੀਆਂ ਹਨ। ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ 56 ਜਾਨਾਂ ਚਲੀਆਂ ਗਈਆਂ ਅਤੇ ਲਗਭਗ ਸੱਤ ਲੱਖ ਲੋਕ ਬੇਘਰ ਹੋ ਗਏ। ਉਨ੍ਹਾਂ ਅੱਗ...

ਮਾਨ ਸਰਕਾਰ ਦੀ “ਵਤਨ ਵਾਪਸੀ” ਪਹਿਲਕਦਮੀ ਨੇ ਸਭ ਤੋਂ ਘੱਟ 350,000 ਪਾਸਪੋਰਟਾਂ ਦਾ ਰਿਕਾਰਡ ਕੀਤਾ ਦਰਜ ,ਪਿਛਲੇ 10 ਸਾਲਾਂ ਵਿੱਚ ਆਈ ਸਭ ਤੋਂ ਵੱਡੀ ਗਿਰਾਵਟ

Punjab Development
ਚੰਡੀਗੜ੍ਹ, 18 ਸਤੰਬਰ : ਪੰਜਾਬ ਦੇ ਨੌਜਵਾਨਾਂ ਲਈ, ਕਦੇ ਵਿਦੇਸ਼ ਜਾਣਾ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦਾ ਇੱਕੋ ਇੱਕ ਤਰੀਕਾ ਜਾਪਦਾ ਸੀ। ਪਾਸਪੋਰਟ ਅਤੇ ਵੀਜ਼ਾ ਦਫਤਰਾਂ ਦੇ ਬਾਹਰ ਲੰਬੀਆਂ ਲਾਈਨਾਂ ਸਨ, ਅਤੇ ਹਰ ਨੌਜਵਾਨ ਦਾ ਇੱਕ ਹੀ ਸੁਪਨਾ ਸੀ: ਕੈਨੇਡਾ, ਆਸਟ੍ਰੇਲੀਆ ਜਾਂ ਅਮਰੀਕਾ ਵਿੱਚ ਜਾਣਾ ਅਤੇ ਆਪਣੀ ਕਿਸਮਤ ਬਣਾਉਣਾ । "ਬ੍ਰੇਨ ਡਰੇਨ" ਪੰਜਾਬ ਦੀਆਂ ਸਭ ਤੋਂ ਵੱਡੀਆਂ ਸਮੱਸਿਆਵਾਂ ਵਿੱਚੋਂ ਇੱਕ ਬਣ ਗਿਆ ਸੀ। ਹਾਲਾਂਕਿ, ਭਗਵੰਤ ਮਾਨ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ, ਇਸ ਕਹਾਣੀ ਵਿੱਚ ਇੱਕ ਨਵਾਂ ਅਧਿਆਇ ਲਿਖਿਆ ਗਿਆ, ਜਿਸਨੂੰ "ਵਤਨ ਵਾਪਸੀ" ਕਿਹਾ ਜਾਂਦਾ ਹੈ। ਇਹ ਸਿਰਫ਼ ਇੱਕ ਸਰਕਾਰੀ ਯੋਜਨਾ ਨਹੀਂ ਹੈ, ਸਗੋਂ ਮਾਨਸਿਕਤਾ ਵਿੱਚ ਤਬਦੀਲੀ ਹੈ। ਇੱਕ ਮਾਨਸਿਕਤਾ ਜੋ ਨੌਜਵਾਨਾਂ ਨੂੰ ਇਹ ਵਿਸ਼ਵਾਸ ਦਿਵਾ ਰਹੀ ਹੈ ਕਿ ਉਨ੍ਹਾਂ ਦੇ ਸੁਪਨੇ ਵਿਦੇਸ਼ੀ ਧਰਤੀ 'ਤੇ ਨਹੀਂ, ਸਗੋਂ ਆਪਣੀ ਧਰਤੀ 'ਤੇ ਪੂਰੇ ਕੀਤੇ ਜਾ ਸਕਦੇ ਹਨ। ਭਗਵੰਤ ਮਾਨ ਸਰਕਾਰ ਨੇ ਇੱਕ ਲਹਿਰ ਚਲਾਈ , ਜਿਸਨੇ ਇਸ ਦਿਸ਼ਾ ਨੂੰ ਹੀ ਬਦਲ ਦਿੱਤਾ ਹੈ। "ਵਤਨ ਵਾਪਸੀ" ਸਿਰਫ਼ ਇੱਕ ਪਹਿਲ ਨਹੀਂ ਹੈ, ਸਗੋਂ ਇੱਕ ਰਾਜਨੀਤਿਕ ਲਹਿਰ ਹੈ ਅਤੇ ਨੌਜਵਾਨ...

ਵਿਦੇਸ਼ੀ ਗੈਂਗਸਟਰ ਹੈਪੀ ਜੱਟ ਦੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 25.9 ਕਿਲੋਗ੍ਰਾਮ ਹੈਰੋਇਨ, ਪਿਸਤੌਲ ਸਮੇਤ ਹੇਅਰ-ਡ੍ਰੈਸਰ ਕਾਬੂ

Hot News
ਚੰਡੀਗੜ੍ਹ/ਅੰਮ੍ਰਿਤਸਰ, 18 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸਿ਼ਆਂ ਵਿਰੁੱਧ' ਦੌਰਾਨ ਨਾਰਕੋਟਿਕਸ-ਅੱਤਵਾਦ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ  ਟਾਸਕ ਫੋਰਸ (ਏ.ਐਨ.ਟੀ.ਐਫ.) ਬਾਰਡਰ ਰੇਂਜ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਵਿੱਚ , ਵਿਦੇਸ਼ ਅਧਾਰਤ ਤਸਕਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਮਾਡਿਊਲ, ਦੇ ਮੁੱਖ ਕਾਰਕੁੰਨ ਨੂੰ 25.9 ਕਿੱਲੋ (25 ਪੈਕੇਟ ) ਹੈਰੋਇਨ ਸਮੇਤ ਗ੍ਰਿਫਤਾਰ ਕਰਕੇ , ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਾਜਨ ਸਿੰਘ ਉਰਫ਼ ਬਿੱਲਾ ਵਾਸੀ ਪਿੰਡ ਬਹਿੜਵਾਲ, ਅੰਮ੍ਰਿਤਸਰ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਇੱਕ ਨਿੱਜੀ ਸੈਲੂਨ ਵਿੱਚ ਹੇਅਰ ਡ੍ਰੈਸਰ ਵਜੋਂ ਕੰਮ ਕਰਦਾ ਸੀ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ...

ਸ੍ਰੀ ਮਕਤਸਰ ਸਾਹਿਬ ਜ਼ਿਲ੍ਹੇ ‘ਚ ਸੁਚੱਜੇ ਪਰਾਲੀ ਪ੍ਰਬੰਧਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

Local
ਸ੍ਰੀ ਮੁਕਤਸਰ ਸਾਹਿਬ, 18 ਸਤੰਬਰ-                 ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਦੀਆਂ ਹਦਾਇਤਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਵਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਗਾਮੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਸੁਚੱਜੇ ਪਰਾਲੀ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।                 ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਮੂਹ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡ ਪੱਧਰ ਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਆਪਣੇ ਖੇਤਾਂ ਵਿੱਚ ਵਾਹ ਕੇ ਜਾਂ ਇਸਦੀਆਂ ਗੱਠਾਂ ਬਣਵਾ ਕੇ ਇਸਦੀ ਸੁਚੱਜੀ ਸਾਂਭ ਸੰਭਾਲ ਲਈ ਜਾਗਰੂਕ ਕਰਨ ਤਾਂ ਜੋ ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਵੱਲੋਂ ਨਾੜ/ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਸਬੰਧਤ ਕਿਸਾਨ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।...