Sunday, August 16Malwa News
Shadow

Tag: punjabi news

ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ

Local
ਪੱਟੀ, (ਤਰਨ ਤਾਰਨ), 16 ਸਤੰਬਰ:- ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਅੱਜ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਦੌਰਾਨ ਕੈਬਨਿਟ ਮੰਤਰੀ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਰਾਧਲਕੇ, ਰਾਮ ਸਿੰਘ ਵਾਲਾ ਅਤੇ ਮੁੱਠਿਆਂਵਾਲਾ ਆਦਿ ਵਿਖੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਸਫਾਈ ਮੁਹਿੰਮ ਉਨ੍ਹਾਂ ਚਿਰ ਤੱਕ ਜਾਰੀ ਰਹੇਗੀ, ਜਦ ਤੱਕ ਸਾਰੇ ਹੜ੍ਹ ਪ੍ਰਭਾਵਿਤ ਖੇਤਰ ਸਾਫ਼ ਨਹੀਂ ਹੋ ਜਾਂਦੇ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਰਾਜ ਦੇ ਸਾਰੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਸ਼ੁਰੂ ਹੋ ਚੁੱਕੀ ਹੈ।ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਭਾਵਿਤ ਪਿੰਡਾਂ ਵਿੱਚ ਲਗਾਤਾਰ ਫਾਗਿੰਗ ਅਤੇ ਐਂਟੀ ਲਾਰਵਾ ਸਪਰੇਅ ਕਰਵਾਈ ਜਾ ਰਹੀ ਹੈ।ਇਸ ਦੌਰਾਨ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਹਰੇਕ ਪਿੰਡ ਦੇ ਪੰਚ-ਸਰਪੰਚ ਨੂੰ ਆਪਣੀ ਗ੍ਰਾਮ ਪੰਚਾਇਤ ਵਿੱਚ ਤੁਰੰਤ ਸਫ਼ਾਈ ਮੁਹਿੰਮ ਸ਼ੁਰੂ ਕਰਨ ਦੀ ਅ...

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

Breaking News
ਚੰਡੀਗੜ੍ਹ, 16 ਸਤੰਬਰ:- ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਇੱਕ ਮਹੱਤਵਪੂਰਨ ਸੁਧਾਰ ਪਹਿਲਕਦਮੀ ਦੇ ਹਿੱਸੇ ਵਜੋਂ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਦਾ ਉਦਘਾਟਨ ਕੀਤਾ, ਜਿਸ ਤਹਿਤ ਸੂਬੇ ਭਰ ਦੀਆਂ 11 ਜੇਲ੍ਹਾਂ ਵਿੱਚ ਆਈ.ਟੀ.ਆਈਜ਼ ਸਥਾਪਤ ਕੀਤੇ ਗਏ ਹਨ। ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਦੇ ਜੇਲ੍ਹ ਵਿਭਾਗ ਨੇ 9 ਕੇਂਦਰੀ ਜੇਲ੍ਹਾਂ ਅਤੇ 2 ਮਹਿਲਾ ਜੇਲ੍ਹਾਂ ਵਿੱਚ ਇਹ ਆਈ.ਟੀ.ਆਈਜ਼ ਸਥਾਪਤ ਕੀਤੇ ਹਨ। ਜੇਲ੍ਹ ਮੰਤਰੀ ਨੇ ਕਿਹਾ ਕਿ ਇਸ ਹੁਨਰ ਵਿਕਾਸ ਮੁਹਿੰਮ ਤਹਿਤ ਲਗਭਗ 2500 ਕੈਦੀ ਸਿਖਲਾਈ ਪ੍ਰਾਪਤ ਕਰਨਗੇ, ਜਿਨ੍ਹਾਂ ਵਿੱਚੋਂ 1000 ਲੰਬੇ ਸਮੇਂ ਦੇ ਕੋਰਸ ਕਰਨਗੇ ਅਤੇ 1500 ਥੋੜ੍ਹੇ ਸਮੇਂ ਦੇ ਕੋਰਸਾਂ ਦੀ ਸਿਖਲਾਈ ਲੈਣਗੇ। ਉਨ੍ਹਾਂ ਕਿਹਾ ਕਿ ਇਹ ਆਈ.ਟੀ.ਆਈਜ਼ ਕੈਦੀਆਂ ਨੂੰ ਉਨ੍ਹਾਂ ਦੀ ਰਿਹਾਈ ਤੋਂ ਬਾਅਦ ਸਨਮਾਨਜਨਕ ਜੀਵਨ ਵਾਸਤੇ ਤਿਆਰ ਕਰਨ ਦੇ ਉਦੇਸ਼ ਨਾਲ ਕਿੱਤਾਮੁਖੀ ਸਿੱਖਿਆ ਪ੍ਰਦਾਨ ਕਰਨਗੀਆਂ। ਇਹ ਸੰਸਥਾਵਾਂ ਪਲੰਬਿ...

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ ‘ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

Hot News
ਚੰਡੀਗੜ੍ਹ, 16 ਸਤੰਬਰ:- ਭਾਰਤੀ ਏਅਰਟੈੱਲ ਲਿਮਟਿਡ ਨੂੰ ਨਿਸ਼ਾਨਾ ਬਣਾ ਕੇ ਕੀਤੀ ਜਾ ਰਹੀ 5ਜੀ ਟੈਲੀਕਾਮ ਬੁਨਿਆਦੀ ਢਾਂਚਿਆਂ ਦੀਆਂ ਹੋ ਰਹੀਆਂ ਚੋਰੀਆਂ 'ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 61 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 95 ਐਫ.ਆਈ.ਆਰਜ਼ ਦਰਜ ਕੀਤੀਆਂ ਹਨ, ਜਿਸ ਨਾਲ ਦੂਰਸੰਚਾਰ ਸੇਵਾਵਾਂ ਵਿੱਚ ਵਿਆਪਕ ਰੁਕਾਵਟ ਨੂੰ ਦੂਰ ਕੀਤਾ ਗਿਆ ਹੈ। ਉੱਚ-ਮੁੱਲ ਵਾਲੇ 5ਜੀ ਬੁਨਿਆਦੀ ਢਾਂਚੇ ਨਾਲ ਸਬੰਧਤ ਚੋਰੀਆਂ ਦੀਆਂ ਰਿਪੋਰਟਾਂ ਉਪਰੰਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਆਦੇਸ਼ਾਂ 'ਤੇ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ। ਚੇਅਰਮੈਨ ਡੀਆਈਜੀ ਰਾਜਪਾਲ ਸੰਧੂ ਦੀ ਅਗਵਾਈ ਵਾਲੀ ਐਸ.ਆਈ.ਟੀ. ਨੇ ਦੋਸ਼ੀਆਂ ਨੂੰ ਫੜਨ ਅਤੇ ਚੋਰੀ ਹੋਏ ਉਪਕਰਣਾਂ ਦੀ ਬਰਾਮਦਗੀ ਲਈ ਜ਼ਿਲ੍ਹਾ ਪੁਲਿਸ ਇਕਾਈਆਂ ਨਾਲ ਨੇੜਿਓਂ ਤਾਲਮੇਲ ਕੀਤਾ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਐਸਆਈਟੀ ਦੇ ਚੇਅਰਮੈਨ ਡੀਆਈਜੀ ਰਾਜਪਾਲ ਸੰਧੂ ਨੇ ਕਿਹਾ ਕਿ ਮੁਲਜ਼ਮਾਂ ਵੱਲੋਂ ਖਾਸ ਤੌਰ 'ਤੇ ਉੱਚ-ਮੁੱਲ ਵਾਲੇ ਜੀਯੂਸੀ-1 ਕਾਰਡਾਂ (ਬੇਸ ਬੈਂਡ ਯੂਨਿਟਾਂ) ...

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ ‘ਤੇ ਪੈਣ ਲੱਗੀ ਜ਼ਿੰਦਗੀ

English, Hot News
ਚੰਡੀਗੜ੍ਹ, 16 ਸਤੰਬਰ:- ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹਾਂ ਕਾਰਨ ਪਿੰਡਾਂ ਵਿੱਚ ਆਈ ਗੰਦਗੀ ਨੂੰ ਸਾਫ਼ ਕਰਨ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਬੀਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਸ਼ੁਰੂ ਕੀਤੀ ਗਈ ਸਫ਼ਾਈ, ਫੌਗਿੰਗ ਅਤੇ ਛਿੜਕਾਅ ਦੇ ਕਾਰਜ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਜ਼ਿੰਦਗੀ ਮੁੜ ਲੀਹ 'ਤੇ ਆਉਣ ਲੱਗੀ ਹੈ।ਇਸ ਦੇ ਨਾਲ ਹੀਪੰਜਾਬ ਕੈਬਨਿਟ ਦੇ ਵੱਖ-ਵੱਖ ਮੰਤਰੀਆਂ ਵੱਲੋਂ ਅੱਜ ਦੌਰਾ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸ਼ੁਰੂ ਕੀਤੇ ਗਏ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ ਗਿਆ। ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਉਪ੍ਰੇਸ਼ਨ ਰਾਹਤ ਤਹਿਤ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡ ਤਾਰਾਪੁਰ ਅਤੇ ਕੀਰਤਪੁਰ ਸਾਹਿਬ ਵਿਖੇ ਚਲ ਰਿਹਾ ਰਾਹਤਾਂ ਕਾਰਜਾਂ ਅਤੇ  ਸ਼ਿਵਾਲਿਕ ਦੀਆਂ ਪਹਾੜੀਆਂ ਦੇ ਨਾਲ ਲੱਗਦੇ ਨੀਮ ਪਹਾੜੀ ਖੇਤਰ ਤੋ ਖੱਡ ਵਿਚ ਆ ਰਹੇ ਬਰਸਾਤ ਦੇ ਪਾਣੀ ਨਾਲ ਇਸ ਇਲਾਕੇ ਦੇ ਰਿਹਾਇਸ਼ੀ ਘਰਾਂ ਦਾ ਖਾਰ ਲੱਗਣ ਨਾਲ ਹੋਏ ਨੁਕਸਾਨ ਦਾ ਜਾਇਜਾ ਲਿਆ। ਸ.  ਬੈਂਸ ਨੇ ਇਤਿਹਾਸਕ ਗੁਰਦੁਆਰਾ ਬਾਬਾ ਗੁਰਦਿੱਤ...

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

Breaking News
ਚੰਡੀਗੜ੍ਹ, 16 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਸਿਹਤ ਜਾਂਚ ਅਤੇ ਇਲਾਜ ਦੇ ਮਾਮਲੇ ਵਿੱਚ ਰਾਹਤ ਦੇਣ ਲਈ ਆਪਣੇ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਇੱਥੇ ਅੱਜ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹੜ੍ਹਾਂ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਵਿਆਪਕ ਨੁਕਸਾਨ ਹੋਇਆ ਹੈ ਅਤੇ ਹੁਣ ਜਦੋਂ ਪਾਣੀ ਉਤਰਨਾ ਸ਼ੁਰੂ ਹੋ ਗਿਆ ਹੈ ਤਾਂ ਮਨੁੱਖਾਂ ਤੇ ਪਸ਼ੂਆਂ ਵਿਚਾਲੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਮਨੁੱਖਾਂ ਤੇ ਪਸ਼ੂਆਂ ਵਿਚਕਾਰ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਵੱਡੇ ਪੱਧਰ ਉੱਤੇ ਹੰਭਲਾ ਮਾਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲਗਾਏ ਗਏ ਸਿਹਤ ਜਾਂਚ ਕੈਂਪਾਂ ਤੋਂ ਹੁਣ ਤੱਕ ਤਕਰੀਬਨ 1.50 ਲੱਖ ਲੋਕਾਂ ਨੂੰ ਲਾਭ ਪਹੁੰਚਿਆ ਹੈ। ਕੈਂਪਾਂ ਵਿੱਚ ਬੁਖ਼ਾਰ, ਪੇਚਸ਼, ਚਮੜੀ ਦੀ ਲਾਗ ਅਤੇ ਹੋਰ ਬਿਮਾਰੀਆਂ ਦਾ ਵੱਡੇ ਪੱਧਰ ਉੱਤੇ ਪਤਾ ਲੱਗਿਆ ਹ...

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

Breaking News
ਚੰਡੀਗੜ੍ਹ, 16 ਸਤੰਬਰ: ਸੂਬੇ ਵਿੱਚ ਅਗਾਮੀ ਜਨਗਣਨਾ ਸਬੰਧੀ ਕਾਰਜਾਂ ਦੀ ਸਮੀਖਿਆ ਅਤੇ ਤਿਆਰੀਆਂ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੀ ਸੂਬਾ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.ਸੀ.) ਵੱਲੋਂ ਅੱਜ ਮੁੱਖ ਸਕੱਤਰ ਪੰਜਾਬ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਪਣੀ ਪਲੇਠੀ ਮੀਟਿੰਗ ਬੁਲਾਈ ਗਈ। ਮੀਟਿੰਗ ਦੌਰਾਨ ਸਥਾਨਕ ਸਰਕਾਰਾਂ, ਮਾਲ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਯੋਜਨਾਬੰਦੀ, ਵਿੱਤ ਅਤੇ ਸਕੂਲ ਸਿੱਖਿਆ ਵਿਭਾਗਾਂ ਦੇ ਵਧੀਕ ਮੁੱਖ ਸਕੱਤਰਾਂ ਅਤੇ ਪ੍ਰਮੁੱਖ ਸਕੱਤਰਾਂ ਸਮੇਤ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲਿਆ। ਮੀਟਿੰਗ ਦੌਰਾਨ, ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਨੂੰ ਪੰਜਾਬ ਵਿੱਚ ਜਨਗਣਨਾ ਨਾਲ ਸਬੰਧਤ ਗਤੀਵਿਧੀਆਂ ਲਈ ਨੋਡਲ ਅਫਸਰ ਨਾਮਜ਼ਦ ਕੀਤਾ ਗਿਆ ਹੈ ਅਤੇ ਪਹਿਲੀ ਮੀਟਿੰਗ ਜਨਗਣਨਾ ਸੰਚਾਲਨ, ਪੰਜਾਬ ਦੇ ਡਾਇਰੈਕਟਰ ਡਾ. ਨਵਜੋਤ ਖੋਸਾ ਵੱਲੋਂ ਬੁਲਾਈ ਗਈ, ...

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

Breaking News
ਚੰਡੀਗੜ੍ਹ, 16 ਸਤੰਬਰ 2025:- ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਅਤੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਹੈਪੀ ਫੋਰਜਿੰਗਜ਼ ਲਿਮਟਿਡ (ਐਚਐਫਐਲ) ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਹੈਪੀ ਫੋਰਜਿੰਗਜ਼ ਲਿਮਟਿਡ ਆਟੋ ਅਤੇ ਇੰਜੀਨੀਅਰਿੰਗ ਵਿਸ਼ੇਸ਼ ਉਤਪਾਦਾਂ ਦੇ ਨਿਰਮਾਣ ਵਿੱਚ ਇੱਕ ਪ੍ਰਮੁੱਖ ਅਤੇ ਦੇਸ਼ ਵਿੱਚ ਇੰਜੀਨੀਅਰਿੰਗ ਨਿਰਮਾਣ ਦੇ ਖੇਤਰ ਵਿੱਚ ਤੀਜੀ ਸਭ ਤੋਂ ਵੱਡੀ ਇਕਾਈ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਐਚਐਫਐਲ ਕੰਪਨੀ ਦਾ ਕੰਮ ਘਰੇਲੂ ਅਤੇ ਨਿਰਯਾਤ ਬਾਜ਼ਾਰ ਦੋਵਾਂ ਲਈ ਉੱਚ ਮਿਆਰ ਵਾਲੇ ਉਤਪਾਦਾਂ ਦੀ ਫੋਰਜਿੰਗ ਅਤੇ ਮਸ਼ੀਨਿੰਗ 'ਤੇ ਕੇਂਦ੍ਰਤ ਹੈ, ਜੋ ਕਿ ਵਪਾਰਕ ਵਾਹਨਾਂ, ਯਾਤਰੀ ਵਾਹਨਾਂ, ਖੇਤੀਬਾੜੀ ਉਪਕਰਣਾਂ, ਆਫ ਹਾਈਵੇਅ ਸੈਗਮੈਂਟਸ, ਬਿਜਲੀ ਉਤਪਾਦਨ, ਰੇਲਵੇ, ਤੇਲ ਅਤੇ ਗੈ...

‘ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ ‘ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 16 ਸਤੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 199ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 359 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 75 ਐਫਆਈਆਰਜ਼ ਦਰਜ ਕਰਕੇ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 199 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 29,804 ਹੋ ਗਈ ਹੈ। ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 21.1 ਕਿਲੋ ਹੈਰੋਇਨ, 2 ਕਿਲੋ ਅਫ਼ੀਮ, 254 ਕਿਲੋ ਭੁੱਕੀ,1156 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ...

ਗਲੀ-ਗਲੀ ਤੱਕ ਪਹੁੰਚਿਆ ਸੈਨੀਟਾਈਜ਼ੇਸ਼ਨ ਅਭਿਆਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਸੰਭਾਲੀ ਕਮਾਨ

Hot News
ਚੰਡੀਗੜ੍ਹ, 16 ਸਤੰਬਰ : ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਨੇ ਜਨ-ਜੀਵਨ ਨੂੰ ਅਸਤ-ਵਿਅਸਤ ਕਰ ਦਿੱਤਾ ਸੀ। ਪਿੰਡਾਂ ਅਤੇ ਸ਼ਹਿਰਾਂ ਵਿੱਚ ਪਾਣੀ ਭਰ ਜਾਣ ਕਾਰਨ ਆਮ ਲੋਕਾਂ ਦੇ ਜੀਵਨ 'ਤੇ ਡੂੰਘਾ ਅਸਰ ਪਿਆ। ਅਜਿਹੇ ਔਖੇ ਸਮੇਂ ਵਿੱਚ ਪੰਜਾਬ ਸਰਕਾਰ ਨੇ ਤੁਰੰਤ ਕਦਮ ਚੁੱਕਦੇ ਹੋਏ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਇਹ ਸਾਬਤ ਕਰ ਦਿੱਤਾ ਕਿ ਅਸਲੀ ਸੇਵਾ ਉਹੀ ਹੈ, ਜੋ ਸੰਕਟ ਦੇ ਸਮੇਂ ਜਨਤਾ ਦੇ ਨਾਲ ਖੜ੍ਹੀ ਹੋਵੇ। ਹੜ੍ਹ ਤੋਂ ਬਾਅਦ ਸਭ ਤੋਂ ਵੱਡੀ ਚੁਣੌਤੀ ਬਿਮਾਰੀਆਂ ਨੂੰ ਫੈਲਣ ਤੋਂ ਰੋਕਣਾ ਸੀ। ਇਸ ਸਮੱਸਿਆ ਨੂੰ ਗੰਭੀਰਤਾ ਨਾਲ ਸਮਝਦਿਆਂ ਸਰਕਾਰ ਨੇ ਵੱਡੇ ਪੱਧਰ 'ਤੇ ਸਫ਼ਾਈ, ਸੈਨੀਟਾਈਜ਼ੇਸ਼ਨ ਅਤੇ ਫੌਗਿੰਗ ਮੁਹਿੰਮ ਚਲਾਈ। ਨੰਗਲ ਸ਼ਹਿਰ ਵਿੱਚ ਇਸ ਪਹਿਲ ਦੀ ਸ਼ੁਰੂਆਤ ਹੋਈ, ਜਿੱਥੇ ਖੁਦ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੈਦਾਨ ਵਿੱਚ ਉਤਰ ਕੇ ਸੈਨੀਟਾਈਜ਼ਰ ਦਾ ਛਿੜਕਾਅ ਕਰਵਾਇਆ। ਮੰਤਰੀ ਜੀ ਦਾ ਇਹ ਸਰਗਰਮ ਕਦਮ ਲੋਕਾਂ ਲਈ ਨਾ ਸਿਰਫ਼ ਰਾਹਤ ਦਾ ਕਾਰਨ ਬਣਿਆ, ਬਲਕਿ ਇਹ ਸੰਦੇਸ਼ ਵੀ ਦਿੱਤਾ ਕਿ ਪੰਜਾਬ ਸਰਕਾਰ ਜਨਤਾ ਦੇ ਵਿਚਕਾਰ ਜਾ ਕੇ ਕੰਮ ਕਰਦੀ...
ਪੰਜਾਬ ਸਰਕਾਰ ਦਾ ਪਾਰਦਰਸ਼ੀ ਅਤੇ ਡਿਜ਼ਿਟਲ ਹੜ੍ਹ ਰਾਹਤ ਮਾਡਲ ਬਣਿਆ: ਹਰ ਪਿੰਡ ਦੀ ਆਵਾਜ਼, ਮਿਲਿਆ ਹਰ ਕੰਮ ਦਾ ਹਿਸਾਬ

ਪੰਜਾਬ ਸਰਕਾਰ ਦਾ ਪਾਰਦਰਸ਼ੀ ਅਤੇ ਡਿਜ਼ਿਟਲ ਹੜ੍ਹ ਰਾਹਤ ਮਾਡਲ ਬਣਿਆ: ਹਰ ਪਿੰਡ ਦੀ ਆਵਾਜ਼, ਮਿਲਿਆ ਹਰ ਕੰਮ ਦਾ ਹਿਸਾਬ

Punjab Development
ਚੰਡੀਗੜ੍ਹ, 16 ਸਤੰਬਰ : ਪੰਜਾਬ ਵਿੱਚ ਆਈ ਭਿਆਨਕ ਹੜ੍ਹ ਨੇ ਲੋਕ ਜੀਵਨ ਨੂੰ ਬਹੁਤ ਪ੍ਰਭਾਵਿਤ ਕੀਤਾ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇਸ ਸੰਕਟ ਨਾਲ ਨਿਪਟਣ ਲਈ ਪਾਰਦਰਸ਼ਤਾ ਅਤੇ ਡਿਜ਼ਿਟਲ ਢੰਗ ਨੂੰ ਅਪਣਾਕੇ ਨਵੀਂ ਮਿਸਾਲ ਕਾਇਮ ਕੀਤੀ ਹੈ। ਸਰਕਾਰ ਨੇ ਹੜ੍ਹ ਪ੍ਰਭਾਵਿਤ 2300 ਤੋਂ ਵੱਧ ਪਿੰਡਾਂ ਲਈ 100 ਕਰੋੜ ਰੁਪਏ ਦਾ ਖਾਸ ਰਾਹਤ ਫੰਡ ਬਣਾਇਆ ਹੈ। ਰਾਹਤ ਕੰਮਾਂ ਵਿੱਚ ਪਾਰਦਰਸ਼ਤਾ ਬਣਾਈ ਰੱਖਣ ਲਈ ਹਰ ਗ੍ਰਾਮ ਪੰਚਾਇਤ ਨੂੰ ਸਿੱਧਾ ਫੰਡ ਦਿੱਤਾ ਗਿਆ ਹੈ ਤਾਂ ਜੋ ਉਹ ਆਪਣੇ ਪਿੰਡ ਵਿੱਚ ਸੜਕਾਂ ਦੀ ਮੁਰੰਮਤ, ਨਾਲੀਆਂ ਦੀ ਸਫਾਈ, ਮਰੇ ਪਸ਼ੂਆਂ ਦਾ ਸਹੀ ਤਰ੍ਹਾਂ ਨਾਲ ਨਿਪਟਾਰਾ ਅਤੇ ਸਫਾਈ ਨਾਲ ਕੰਮ ਜਲਦੀ ਸ਼ੁਰੂ ਕਰ ਸਕਣ।ਇਨ੍ਹਾਂ ਕੰਮਾਂ ਦੀ ਪੂਰੀ ਪ੍ਰਗਤੀ ਦਾ ਰਿਕਾਰਡ ਰੱਖਿਆ ਜਾ ਰਿਹਾ ਹੈ। ਗ੍ਰਾਮ ਸਭਾ ਪੱਧਰ ’ਤੇ ਵਿਸ਼ੇਸ਼ ਮੀਟਿੰਗਾਂ ਹੋ ਰਹੀਆਂ ਹਨ ਜਿੱਥੇ ਪਿੰਡ ਦੇ ਲੋਕ ਕੰਮਾਂ ਦੀ ਤਰਜੀਹ ਤੈਅ ਕਰਦੇ ਹਨ ਅਤੇ ਕੰਮ ਮੁਕੰਮਲ ਹੋਣ ਤੋਂ ਬਾਅਦ ਖਰਚੇ ਦੀ ਜਾਂਚ ਕਰਦੇ ਹਨ। ਆਪਣੀ ਰਿਪੋਰਟ ਗ੍ਰਾਮ ਕਮੇਟੀਆਂ ਸਿੱਧਾ ਰਾਜ ਦੀ ਨਿਗਰਾਨੀ ਸੈੱਲ ਨੂੰ ਭੇਜਦੀਆਂ ਹਨ। ਇਸ ਨਾਲ ਭ੍ਰਿਸ਼ਟਾਚਾਰ ਦੀ ਸੰਭਾਵਨਾ ਖ਼ਤਮ ਹ...