Sunday, August 16Malwa News
Shadow

Tag: punjabi news

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪੰਜਾਬ ਸਰਕਾਰ ਨੇ ਲਾਏ ਸਿਹਤ ਕੈਂਪ, ਪਹਿਲੇ ਦਿਨ 51 ਹਜ਼ਾਰ ਲੋਕਾਂ ਦਾ ਹੋਇਆ ਇਲਾਜ

Hot News
ਚੰਡੀਗੜ੍ਹ, 16 ਸਤੰਬਰ : ਪੰਜਾਬ 'ਚ ਹੜ੍ਹਾਂ ਤੋਂ ਬਾਅਦ ਹਾਲਾਤ ਮੁਸ਼ਕਲ ਸਨ, ਪਰ ਸਰਕਾਰ ਨੇ ਇੱਕ ਪਲ ਦੀ ਵੀ ਦੇਰੀ ਨਹੀਂ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਅਸਲੀ ਲੀਡਰਸ਼ਿਪ ਓਹੀ ਹੁੰਦੀ ਹੈ, ਜੋ ਚੁਣੌਤੀ ਨੂੰ ਜ਼ਿੰਮੇਵਾਰੀ ਸਮਝ ਕੇ ਮੈਦਾਨ 'ਚ ਉਤਰਦੀ ਹੈ ਅਤੇ ਪੰਜਾਬ ਦੀ ਮਿੱਟੀ ਨਾਲ, ਹਰ ਪਿੰਡ, ਹਰ ਗਲੀ ਅਤੇ ਹਰ ਘਰ ਦੇ ਨਾਲ ਖੜ੍ਹੀ ਹੁੰਦੀ ਹੈ। 15 ਸਤੰਬਰ ਦੀ ਸਿਹਤ ਵਿਭਾਗ ਦੀ ਰਿਪੋਰਟ ਦੱਸਦੀ ਹੈ ਕਿ ਮਾਨ ਸਰਕਾਰ ਸਿਰਫ ਰਾਹਤ ਨਹੀਂ, ਭਰੋਸੇ ਦੀ ਉਦਾਹਰਣ ਪੇਸ਼ ਕਰ ਰਹੀ ਹੈ। 2303 ਪਿੰਡਾਂ ਵਿੱਚ ਸ਼ੁਰੂ ਕੀਤੀ ਗਈ ਵਿਸ਼ੇਸ਼ ਸਿਹਤ ਮੁਹਿੰਮ ਨੇ ਪੂਰੇ ਸੂਬੇ ਵਿੱਚ ਇੱਕ ਨਵੀਂ ਉਮੀਦ ਜਗਾਈ ਹੈ। ਹੁਣ ਤੱਕ 2016 ਪਿੰਡਾਂ ਵਿੱਚ ਹੈਲਥ ਕੈਂਪ ਲੱਗ ਚੁੱਕੇ ਹਨ, ਜਿੱਥੇ 51,612 ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੌਕੇ 'ਤੇ ਹੀ ਇਲਾਜ ਅਤੇ ਦਵਾਈਆਂ ਦਿੱਤੀਆਂ ਗਈਆਂ। ਇਹ ਉਹ ਲੋਕ ਹਨ ਜੋ ਹੜ੍ਹਾਂ ਤੋਂ ਬਾਅਦ ਬੇਸਹਾਰਾ ਸਨ, ਪਰ ਅੱਜ ਰਾਹਤ ਦੇ ਨਾਲ ਇਹ ਵੀ ਮਹਿਸੂਸ ਕਰ ਰਹੇ ਹਨ ਕਿ ਸਰਕਾਰ ਉਨ੍ਹਾਂ ਲਈ ਹੈ ਅਤੇ ਉਨ੍ਹਾਂ...

ਹੜ੍ਹ ਪੀੜਤਾਂ ਨਾਲ ਚਟਾਨ ਵਾਂਗ ਖੜ੍ਹੀ ਪੰਜਾਬ ਸਰਕਾਰ! ਰੋਜ਼ਗਾਰ ਮੁੜ ਖੜ੍ਹਾ ਕਰਨ ਲਈ ਖੋਲ੍ਹਿਆ ਮਦਦ ਦਾ ਖਜ਼ਾਨਾ, ਪਰਿਵਾਰਾਂ ਨੂੰ ਮਿਲੀ ਵਿੱਤੀ ਸਹਾਇਤਾ!

Punjab Development
ਚੰਡੀਗੜ੍ਹ, 15 ਸਤੰਬਰ : ਪੰਜਾਬ ’ਚ ਹੜ੍ਹਾਂ ਕਾਰਨ ਕਈ ਪਿੰਡ ਤਬਾਹੀ ਦੀ ਚਪੇਟ ਵਿੱਚ ਆਏ ਹਨ। ਲੱਖਾਂ ਲੋਕ ਬੇਘਰ ਹੋ ਗਏ ਹਨ ਅਤੇ ਹਜ਼ਾਰਾਂ ਏਕੜ ਫ਼ਸਲ ਪਾਣੀਆਂ ਹੇਠ ਦਬ ਗਈ ਹੈ। ਅਜਿਹੇ ਸੰਕਟਮਈ ਹਾਲਾਤਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਹਰ ਦੁੱਖ-ਦਰਦ ਵਿੱਚ ਸਾਂਝੀਦਾਰ ਬਣ ਕੇ ਖੜ੍ਹੀ ਹੈ। ਕੈਬਨਿਟ ਮੰਤਰੀ ਅਤੇ ਸੂਬਾ ਪ੍ਰਸ਼ਾਸਨ ਇਕਜੁੱਟ ਹੋ ਕੇ ਰਾਹਤ ਕਾਰਜਾਂ ਨੂੰ ਅੱਗੇ ਵਧਾ ਰਹੇ ਹਨ। ਵੱਡੇ ਪੱਧਰ ’ਤੇ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡਣ ਤੋਂ ਲੈ ਕੇ ਉਨ੍ਹਾਂ ਦੇ ਮੁੜ ਵਸੇਬੇ ਤੱਕ, ਪੰਜਾਬ ਸਰਕਾਰ ਹਰ ਪਲ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।ਇਸੇ ਯਤਨ ਹੇਠ, ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹਲਕਾ ਭੋਆ ਦੇ ਪਿੰਡ ਕੋਹਲੀਆਂ ਅੱਡੇ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਰਾ ਦਿੱਤਾ ਅਤੇ ਮੋਚੀ ਦਾ ਕੰਮ ਕਰਨ ਵਾਲੇ ਦੋ ਪਰਿਵਾਰਾਂ ਨੂੰ ਵਿੱਤੀ ਤੇ ਸਮਾਨੀ ਸਹਾਇਤਾ ਪ੍ਰਦਾਨ ਕੀਤੀ।ਪੰਜਾਬ ਸਰਕਾਰ ਹੜ੍ਹ ਦੀ ਤਬਾਹੀ ਦਾ ਸ਼ਿਕਾਰ ਹੋਏ ਪਰਿਵਾਰਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ। ...

विकास एवं पंचायत मंत्री कृष्ण लाल पंवार ने हिसार में ग्रीवेंस कमेटी की बैठक में सुनी जन शिकायतें, 14 में से 8 परिवादों का  समाधान

Haryana, Hindi
चंडीगढ़, 15 सितंबर  -  हरियाणा के विकास एवं पंचायत मंत्री श्री कृष्ण लाल पंवार ने हिसार में आयोजित जिला लोक संपर्क एवं जन परिवाद समिति की मासिक बैठक में आमजन की जनसमस्याओं को  सुना। उन्होंने बैठक में रखी गई कुल 14 में से 8 शिकायतों का मौके पर ही समाधान किया। शेष 6 शिकायतों को आगामी बैठक के लिए लंबित रखते हुए संबंधित अधिकारियों को समाधान के लिए जरूरी दिशा-निर्देश भी दिए। बैठक में हिसार अर्बन एस्टेट-2 निवासी ज्ञान चन्द गोयल द्वारा मिर्जापुर रोड के पास अवैध कालोनी के विरूद्घ नगर योजनाकार कार्यालय द्वारा कार्यवाही करने की शिकायत पर पंचायत मंत्री ने वास्तविक शिकायतकर्ता को दो सप्ताह में जांच में शामिल होने के निर्देश दिए।  गांव खेड़ी चौपटा निवासी पवन जांगड़ा व नरेश द्वारा सरकार से मिली ग्रांट को सरपंच प्रतिनिधि द्वारा...

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ ‘ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

Hot News
ਚੰਡੀਗੜ੍ਹ, 15 ਸਤੰਬਰ:- ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਸੂਬੇ ਭਰ ਵਿੱਚ ਹੜ੍ਹਾਂ ਦੀ ਸਥਿਤੀ ‘ਚ ਸੁਧਾਰ ਹੋਣ ਦੇ ਨਾਲ ਪੰਜਾਬ ਦਾ ਜਨ-ਜੀਵਨ ਮੁੜ ਲੀਹ 'ਤੇ ਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸਿਰੜੀ ਭਾਵਨਾ ਅਤੇ ਸਰਕਾਰ ਵੱਲੋਂ ਸਮੇਂ ਸਿਰ ਢੁਕਵੇਂ ਯਤਨਾਂ ਦੇ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਹਾਲਾਤ ਮੁੜ ਆਮ ਵਾਂਗ ਹੋ ਰਹੇ ਹਨ। ਕੈਬਨਿਟ ਮੰਤਰੀ ਨੇ ਹੜ੍ਹਾਂ ਸਬੰਧੀ 14 ਸਤੰਬਰ ਅਤੇ 15 ਸਤੰਬਰ ਦੀਆਂ ਰਿਪੋਰਟਾਂ ਦੀ ਤੁਲਨਾ ਕਰਦਿਆਂ ਦੱਸਿਆ ਕਿ ਪ੍ਰਭਾਵਿਤ ਪਿੰਡਾਂ ਦੀ ਗਿਣਤੀ ਦਾ ਅੰਕੜਾ ਬਿਨਾਂ ਕਿਸੇ ਬਦਲਾਅ ਦੇ 2,472 ਹੈ ਜਦੋਂ ਕਿ ਪ੍ਰਭਾਵਿਤ ਆਬਾਦੀ ਦਾ ਅੰਕੜਾ 3,89,176 ਰਿਹਾ। ਉਨ੍ਹਾਂ ਕਿਹਾ ਕਿ ਹਾਲਾਂਕਿ ਰਾਹਤ ਦੇ ਪੱਖ ਤੋਂ ਮਹੱਤਵਪੂਰਨ ਤਬਦੀਲੀ ਹੋਈ ਹੈ, ਜਿਸ ਵਿੱਚ ਰਾਹਤ ਕੈਂਪਾਂ ਦੀ ਗਿਣਤੀ 24 ਘੰਟਿਆਂ ਦੇ ਅੰਦਰ 82 ਤੋਂ ਘਟਾ ਕੇ 66 ਕਰ ਦਿੱਤੀ ਗਈ ਹੈ, ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਲੋਕ ਲਗਾਤਾਰ ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਹਨ। ਇਸੇ ਤਰ੍ਹਾਂ ਇਸ ਸਮੇਂ ...

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

Hot News
ਚੰਡੀਗੜ੍ਹ , 15 ਸਤੰਬਰ: ਸ.ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਮੰਤਰੀ ਪੰਜਾਬ ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੀ ਸਫਾਈ ਮੁਹਿੰਮ ਦੀ ਸਫਲਤਾ ਲਈ ਪੰਚ-ਸਰਪੰਚਾਂ, ਯੂਥ ਕਲੱਬਾਂ, ਨੌਜਵਾਨਾਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਯੋਗਦਾਨ ਪਾਉਣ ਲਈ ਅਪੀਲ ਕੀਤੀ।      ਸ. ਬੈਂਸ ਨੇ ਅੱਜ ਨੰਗਲ ਤੋਂ ਸੈਨੀਟਾਈਜ਼ਰ ਅਤੇ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜੋ ਹੜ੍ਹ ਪ੍ਰਭਾਵਿਤ ਸਾਰੇ ਪਿੰਡਾਂ ਵਿੱਚ ਜਾਰੀ ਰਹੇਗੀ। ਦਵਾਈਆਂ ਦੇ ਛਿੜਕਾਅ ਲਈ ਸਪਰੇਅ ਅਤੇ ਟੈਂਟ ਇਲਾਕੇ ਵਿੱਚ ਪਹੁੰਚ ਚੁੱਕੇ ਹਨ। ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂਆਂ ਲਈ ਮੈਡੀਕਲ ਸਹੂਲਤਾਂ ਅਤੇ ਟੀਕਾਕਰਨ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ।      ਸ. ਬੈਂਸ ਨੇ ਹਰੇਕ ਪਿੰਡ ਦੇ ਪੰਚ-ਸਰਪੰਚ ਨੂੰ ਆਪਣੀ ਗ੍ਰਾਮ ਪੰਚਾਇਤ ਵਿੱਚ ਤੁਰੰਤ ਸਫਾਈ ਮੁਹਿੰਮ ਸ਼ੁਰੂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਨਿਯਮਿਤ ਤੌਰ ’ਤੇ ਚੱਲ ਰਹੇ ਹਨ ਅਤੇ ਸਰਕਾਰੀ ਸਕੂਲਾਂ ਨੂੰ ਸਾਫ ਕਰਕੇ ਮੁੜ ਚਾਲੂ ਕਰ ਦਿੱਤਾ ਗਿਆ ਹੈ।      ਕੈਬਨਿ...

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

Hot News
ਚੰਡੀਗੜ੍ਹ, 15 ਸਤੰਬਰ:- ਵਾਤਾਵਰਣ ਅਨੂਕੁਲ ਉਦਯੋਗਿਕ ਗਤੀਵਿਧੀਆਂ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਸੂਬੇ ਭਰ ਵਿੱਚ ਸਾਰੀਆਂ ਟਾਇਰ ਪਾਈਰੋਲਿਸਿਸ ਆਇਲ (ਟੀਪੀਓ) ਯੂਨਿਟਾਂ ਦਾ ਵਿਆਪਕ ਨਿਰੀਖਣ ਕੀਤਾ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ 17 ਟੀਪੀਓ ਯੂਨਿਟਾਂ ਦੇ ਇੱਕੋ ਸਮੇਂ ਨਿਰੀਖਣ ਲਈ ਵਾਤਾਵਰਣ ਇੰਜੀਨੀਅਰ ਰੈਂਕ ਦੇ ਅਧਿਕਾਰੀਆਂ ਸਮੇਤ 17 ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ। ਸਰਕਾਰੀ ਬੁਲਾਰੇ ਅਨੁਸਾਰ ਇਹਨਾਂ ਨਿਰੀਖਣਾਂ ਦਾ ਉਦੇਸ਼ ਵਾਤਾਵਰਣ ਸੁਰੱਖਿਆ ਉਪਾਵਾਂ, ਸੁਰੱਖਿਆ ਪ੍ਰੋਟੋਕੋਲ ਤੇ ਕਾਨੂੰਨ ਅਤੇ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਧੀਨ ਲਾਜ਼ਮੀ ਪ੍ਰਦੂਸ਼ਣ ਕੰਟਰੋਲ ਉਪਾਵਾਂ ਦੀ ਪਾਲਣਾ ਦਾ ਮੁਲਾਂਕਣ ਕਰਨਾ ਸੀ। ਨਿਰੀਖਣ ਤੋਂ ਪਤਾ ਲੱਗਾ ਕਿ 17 ਵਿੱਚੋਂ 11 ਯੂਨਿਟ ਨਿਰਧਾਰਤ ਸੁਰੱਖਿਆ ਉਪਾਵਾਂ ਦੀ ਪਾਲਣਾ ਨਹੀਂ ਕਰ ਰਹੇ ਸਨ। ਆਮ ਉਲੰਘਣਾਵਾਂ ਵਿੱਚ ਢੁਕਵੇਂ ਹਵਾ ਪ੍ਰਦੂਸ਼ਣ ਨਿਯੰਤਰਣ ਯੰਤਰਾਂ ਦੀ ਘਾਟ, ਪਾਈਰੋ ਗੈਸ ਦੀ ਅਸੁਰੱਖਿਅਤ ਸੰਭਾਲ ਅਤੇ ਗੰਦੇ ਪਾਣੀ ਦੇ ਪ੍ਰਬੰਧਨ ਵਿੱਚ ਕਮੀਆਂ ਸ਼ਾ...

‘ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ ‘ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 15 ਸਤੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 198ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 293 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕਰਕੇ 74 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 198 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 29, 660 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 606 ਗ੍ਰਾਮ ਹੈਰੋਇਨ, 340 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9720 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ...

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

Hot News
ਚੰਡੀਗੜ੍ਹ, 15 ਸਤੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ਮੀਨੀ ਪੱਧਰ 'ਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਪਿੰਡ ਪੱਧਰ 'ਤੇ ਨਿਗਰਾਨ ਕਮੇਟੀਆਂ ਬਣਾਉਣ ਦਾ ਐਲਾਨ ਕੀਤਾ ਹੈ। ਇੱਥੇ ਯੂਥ ਕਲੱਬਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਵਿਕਾਸ 'ਚ ਤੇਜ਼ੀ ਲਿਆਉਣ ਲਈ ਕਈ ਪ੍ਰੋਜੈਕਟ ਸ਼ੁਰੂ ਕੀਤੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਰਦਾਤਾਵਾਂ ਦੇ ਪੈਸੇ ਦੀ ਸਹੀ ਵਰਤੋਂ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ, ਜਿਸ ਲਈ ਲੋਕਾਂ ਦੇ ਪੱਧਰ 'ਤੇ ਨਿਗਰਾਨੀ ਬਹੁਤ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੰਤਵ ਲਈ ਵਿਕਾਸ ਕਾਰਜਾਂ ਦੀ ਨਿਗਰਾਨੀ ਅਤੇ ਉਨ੍ਹਾਂ ਦੇ ਸੁਚਾਰੂ ਅਤੇ ਪਾਰਦਰਸ਼ੀ ਅਮਲ ਨੂੰ ਯਕੀਨੀ ਬਣਾਉਣ ਲਈ ਪਿੰਡ ਪੱਧਰੀ ਨਿਗਰਾਨ ਕਮੇਟੀਆਂ ਬਣਾਈਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ਵਿੱਚ ਯੂਥ ਕਲੱਬਾਂ ਦੇ ਮੈਂਬਰ ਅਤੇ ਪਿੰਡ ਦੇ ਹੋਰ ਚੁਣੇ ਹੋਏ ਨੁਮਾਇੰਦੇ ਸ਼ਾਮਲ ਹੋਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਕਮੇਟੀਆਂ ਜ਼ਮੀਨੀ ਪੱਧਰ 'ਤੇ ਸਰਕਾਰੀ ਫੰਡਾਂ ਦ...

ਹਾਊਸਿੰਗ ਸੁਸਾਇਟੀਆਂ ਨੂੰ 21 ਦਿਨਾਂ ਦੇ ਅੰਦਰ ਬਕਾਏ ਦੀ ਅਦਾਇਗੀ ਕਰਨ ਦੇ ਨਿਰਦੇਸ਼: ਰਜਿਸਟਰਾਰ ਸਹਿਕਾਰੀ ਸੁਸਾਇਟੀਆਂ

Hot News
ਚੰਡੀਗੜ੍ਹ 15 ਸਤੰਬਰ:- ਸਹਿਕਾਰਤਾ ਵਿਭਾਗ ਨੇ ਉਨ੍ਹਾਂ ਸਹਿਕਾਰੀ ਹਾਊਸਿੰਗ ਅਤੇ ਹਾਊਸ ਬਿਲਡਿੰਗ ਸੁਸਾਇਟੀਆਂ ਨੂੰ ਨੋਟਿਸ ਭੇਜਣ ਦੇ ਹੁਕਮ ਜਾਰੀ ਕੀਤੇ ਹਨ ਜਿਨ੍ਹਾਂ ਆਪਣੇ ਮੈਂਬਰਾਂ ਤੋਂ ਬਕਾਇਆ ਇਕੱਠਾ ਕਰਨ ਦੇ ਬਾਵਜੂਦ ਸਬੰਧਤ ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਇਹ ਅਦਾਇਗੀ ਨਹੀਂ ਕੀਤੀਆਂ ਹਨ।  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਰਜਿਸਟਰਾਰ ਸਹਿਕਾਰੀ ਸੁਸਾਇਟੀਆਂ ਗਿਰੀਸ਼ ਦਿਆਲਨ ਨੇ ਇਨ੍ਹਾਂ ਸਾਰੀਆਂ ਸੁਸਾਇਟੀਆਂ ਨੂੰ ਨੋਟਿਸ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਬਕਾਏ ਵਿੱਚ ਬਾਹਰੀ ਵਿਕਾਸ ਖਰਚੇ (ਈਡੀਸੀ), ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀਐਲਯੂ) ਖਰਚੇ ਅਤੇ ਹੋਰ ਖ਼ਰਚੇ ਸ਼ਾਮਲ ਹਨ। ਇਹ ਅਦਾਇਗੀਆਂ ਨਾ ਕਰਨਾ ਪ੍ਰਬੰਧਕ ਕਮੇਟੀਆਂ ਅਤੇ ਅਹੁਦੇਦਾਰਾਂ ਦੇ ਪੱਖ ਤੋਂ ਵਿਸ਼ਵਾਸ ਦੀ ਗੰਭੀਰ ਉਲੰਘਣਾ ਹੈ। ਅਜਿਹੇ ਡਿਫਾਲਟ ਨਾ ਸਿਰਫ਼ ਸੁਸਾਇਟੀਆਂ ਦੀ ਕਾਨੂੰਨੀ ਸਥਿਤੀ ਨੂੰ ਖ਼ਤਰੇ ਵਿੱਚ ਪਾਉਂਦੇ ਹਨ ਸਗੋਂ ਉਨ੍ਹਾਂ ਦੇ ਮੈਂਬਰਾਂ ਦੇ ਹਿੱਤਾਂ ਨੂੰ ਢਾਹ ਲਾਉਂਦੇ ਹਨ। ਮੈਂਬਰਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਕਾਨੂੰਨੀ ਜ਼ਰੂਰਤਾਂ ਦੀ ਪਾਲਣਾ ਨੂੰ ਯਕੀਨੀ ਬਣਾਉ...

ਪੰਜਾਬ ਵੱਲੋਂ ਟੈਕਸ ਚੋਰੀ ਵਿਰੁੱਧ ਸਖ਼ਤ ਕਾਰਵਾਈ, 385 ਕਰੋੜ ਰੁਪਏ ਦਾ ਜਾਅਲੀ ਬਿਲਿੰਗ ਘੁਟਾਲਾ ਬੇਪਰਦ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 15 ਸਤੰਬਰ ਟੈਕਸ ਚੋਰੀ ਵਿਰੁੱਧ ਆਪਣੀ ਲੜਾਈ ਦੇ ਇੱਕ ਵੱਡੇ ਪੱਧਰ 'ਤੇ ਤੇਜ਼ੀ ਨਾਲ ਵਧਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਜ ਦੇ ਕਰ ਵਿਭਾਗ ਨੇ 385 ਕਰੋੜ ਰੁਪਏ ਦੇ ਧੋਖਾਧੜੀ ਵਾਲੇ ਲੈਣ-ਦੇਣ ਸਮੇਤ ਇੱਕ ਵੱਡੇ ਜਾਅਲੀ ਬਿਲਿੰਗ ਘੁਟਾਲੇ, ਜਿਸ ਰਾਹੀਂ 69.57 ਕਰੋੜ ਰੁਪਏ ਦੀ ਟੈਕਸ ਚੋਰੀ ਹੋਈ, ਵਿੱਚ ਸ਼ਾਮਲ 7 ਵਿਅਕਤੀਆਂ ਵਿਰੁੱਧ ਦੋ ਐਫਆਈਆਰ ਦਰਜ ਕੀਤੀਆਂ ਹਨ। ਇਸ ਸਬੰਧੀ ਵੇਰਵਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 12 ਸਤੰਬਰ, 2025 ਨੂੰ ਦਰਜ ਕੀਤੀਆਂ ਗਈਆਂ ਐਫ.ਆਈ.ਆਰ ਵਿੱਚੋਂ ਪਹਿਲੀ ਮੈਸਰਜ਼ ਰਾਜਧਾਨੀ ਆਇਰਨ ਪ੍ਰੋਡਕਟਸ ਪ੍ਰਾਈਵੇਟ ਲਿਮਟਿਡ ਅਤੇ ਇਸਦੇ ਡਾਇਰੈਕਟਰਾਂ, ਮਨੀਸ਼ ਗਰਗ ਅਤੇ ਰਿਦਮ ਗਰਗ ਵਿਰੁੱਧ ਦਰਜ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਂਚ ਦੌਰਾਨ ਮੈਸਰਜ਼ ਮਹਾਲਕਸ਼ਮੀ ਟ੍ਰੇਡਰਜ਼ ਅਤੇ ਮੈਸਰਜ਼ ਸ਼ਿਵ ਸ਼ਕਤੀ ਐਂਟਰਪ੍ਰਾਈਜ਼ਿਜ਼ ਸਮੇਤ ਜਾਅਲੀ ਫਰਮਾਂ ਦੇ ਇੱਕ ਗੁੰਝਲਦਾਰ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ, ਜੋ ਕਿ ਸਾਰੇ ਵੱਡੇ ਪੱਧਰ 'ਤੇ ਧੋਖ...