ਚੋਣ ਜਾਬਤੇ ਦੀ ਉਲੰਘਣਾ ਖਿਲਾਫ ਲਿਆ ਚੋਣ ਕਮਿਸ਼ਨ ਨੇ ਸਟੈਂਡ
ਚੰਡੀਗੜ੍ਹ, 2 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਲੋਕ ਸਭਾ ਚੋਣਾਂ-2024 ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਖਿਲਾਫ ਇਕ ਵੀਡਿਓ ਵਿਚ ‘ਦਿੱਲੀ ਦੇ ਦਲਾਲ’ ਸ਼ਬਦ ਦੀ ਵਰਤੋਂ ਕੀਤੀ ਗਈ ਸੀ ਜੋ ਕਿ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬਾਅਦ ਵਿਚ ਇਹ ਵੀਡਿਓ ਹਟਾ ਲਈ ਸੀ।
ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਰੈਲੀ ਵਿਚ ਬੱਚਿਆਂ ਦੀ ਸ਼ਮੂਲੀਅਤ ਦੇ ਮਾਮਲੇ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਗਿਆ ਹੈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਵੀ ਰਿਪੋਰਟ ਆਈ ਸੀ ਕਿ ਚੋਣ ਰੈਲੀ ਦੌਰਾਨ ਬੱਚ...







