ਹਰਦੀਪ ਸਿੰਘ ਮੁੰਡੀਆਂ ਵੱਲੋਂ ਮਾਲ ਅਧਿਕਾਰੀਆਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਤੇਜ਼ ਗਿਰਦਾਵਰੀ ਪ੍ਰਕਿਰਿਆ ਯਕੀਨੀ ਬਣਾਉਣ ਦੇ ਨਿਰਦੇਸ਼
ਚੰਡੀਗੜ੍ਹ, 13 ਸਤੰਬਰ:- ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਸੂਬੇ ਭਰ ਵਿੱਚ ਅੱਜ ਤੋਂ ਵਿਸ਼ੇਸ਼ ਗਿਰਦਾਵਰੀ ਸ਼ੁਰੂ ਹੋ ਗਈ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਨਤੀਜਾ-ਮੁਖੀ ਢੰਗ ਨਾਲ ਨੇਪਰੇ ਚਾੜ੍ਹਨ ਤਾਂ ਜੋ ਕੋਈ ਵੀ ਪ੍ਰਭਾਵਿਤ ਪਰਿਵਾਰ ਬਣਦਾ ਮੁਆਵਜ਼ਾ ਪ੍ਰਾਪਤ ਕਰਨ ਤੋਂ ਵਾਂਝਾ ਨਾ ਰਹੇ।
ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਮੁਹਿੰਮ ਜੰਗੀ ਪੱਧਰ 'ਤੇ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਦੇ ਹਰ ਹੜ੍ਹ ਪੀੜਤ ਨੂੰ 45 ਦਿਨਾਂ ਦੇ ਅੰਦਰ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੀ ਪ੍ਰਕਿਰਿਆ ਪੂਰੀ ਈਮਾਨਦਾਰੀ ਅਤੇ ਜਵਾਬਦੇਹੀ ਨਾਲ ਨੇਪਰੇ ਚਾੜ੍ਹੀ ਜਾਵੇ। ਉਨ੍ਹਾਂ ਕਿਹਾ ਕਿ ਇਹ ਮੁਆਵਜ਼ਾ ਕੋਈ ਅਹਿਸਾਨ ਨਹੀਂ ਹੈ, ਸਗੋਂ ਪ੍ਰਭਾਵਿਤ ਲੋਕਾਂ ਦਾ ਬਣਦਾ ਹੱਕ...