Sunday, November 15Malwa News
Shadow

Tag: punjabi news

ਭਿਆਨਕ ਹੜ੍ਹ ਤੋਂ ਬਾਅਦ ਪੰਜਾਬ ਨੂੰ ਵਾਪਸ ਪਟੜੀ ’ਤੇ ਲਿਆਉਣ ਲਈ ਮਾਨ ਸਰਕਾਰ ਨੇ ਚਲਾਈ ਨਵੀਂ ਮੁਹਿੰਮ

Hot News
ਚੰਡੀਗੜ੍ਹ, 13 ਸਤੰਬਰ : ਪੰਜਾਬ ਨੂੰ ਦੁਬਾਰਾ ਪਟੜੀ ’ਤੇ ਲਿਆਉਣ ਲਈ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਨੇ ਇੱਕ ਵੱਡੀ ਮੁਹਿੰਮ ਛੇੜ ਦਿੱਤੀ ਹੈ। ਹੜ੍ਹ ਦਾ ਪਾਣੀ ਕਈ ਇਲਾਕਿਆਂ ਤੋਂ ਉਤਰ ਚੁਕਿਆ ਹੈ, ਪਰ ਪਿੰਡ-ਪਿੰਡ ਵਿੱਚ ਅਜੇ ਵੀ ਰੇਤ, ਗੰਦਗੀ ਅਤੇ ਮਲਬਾ ਫੈਲਿਆ ਹੋਇਆ ਹੈ। ਜਨ-ਜੀਵਨ ਨੂੰ ਪਹਿਲਾਂ ਵਾਂਗ ਕਰਨ ਲਈ ਅਤੇ ਬੀਮਾਰੀਆਂ ਤੋਂ ਬਚਾਅ ਲਈ ਸਰਕਾਰ ਨੇ ਸਫਾਈ ਤੋਂ ਲੈ ਕੇ ਸਿਹਤ ਅਤੇ ਕਿਸਾਨਾਂ ਦੀ ਮਦਦ ਤੱਕ ਦਾ ਵਿਆਪਕ ਪਲਾਨ ਬਣਾਇਆ ਹੈ। ਮਾਨ ਸਰਕਾਰ ਨੇ ਕਿਹਾ ਹੈ ਕਿ 2300 ਤੋਂ ਜ਼ਿਆਦਾ ਪਿੰਡ ਅਤੇ ਵਾਰਡ ਵਿੱਚ ਸਫਾਈ ਦੀ ਮਹਾ-ਮੁਹਿੰਮ ਚਲੇਗੀ। ਹਰ ਪਿੰਡ ਵਿੱਚ ਜੇਸੀਬੀ, ਟਰੈਕਟਰ-ਟਰਾਲੀ ਅਤੇ ਮਜ਼ਦੂਰਾਂ ਦੀਆਂ ਟੀਮਾਂ ਭੇਜੀਆਂ ਜਾ ਰਹੀਆਂ ਹਨ। ਇਹ ਟੀਮਾਂ ਮਲਬਾ ਅਤੇ ਰੇਤ ਹਟਾਉਣਗੀਆਂ, ਮਰੇ ਹੋਏ ਜਾਨਵਰਾਂ ਨੂੰ ਨਸ਼ਟ ਕਰਨਗੀਆਂ ਅਤੇ ਇਸ ਤੋਂ ਬਾਅਦ ਹਰ ਪਿੰਡ ਵਿੱਚ ਫਾਗਿੰਗ ਹੋਵੇਗੀ ਤਾਂ ਜੋ ਕੋਈ ਬੀਮਾਰੀ ਨਾ ਫੈਲੇ। ਇਸ ਕੰਮ ਲਈ ₹100 ਕਰੋੜ ਦਾ ਫੰਡ ਰੱਖਿਆ ਗਿਆ ਹੈ। ਹਰ ਪਿੰਡ ਨੂੰ ਤੁਰੰਤ ₹1 ਲੱਖ ਦਿੱਤੇ ਗਏ ਹਨ ਅਤੇ ਜ਼ਰੂਰਤ ਪੈਣ ’ਤੇ ਵਾਧੂ ਪੈਸੇ ਵੀ ਮਿਲਣਗੇ। ਸਰਕਾਰ ਦਾ ਟੀਚਾ ਹੈ ਕਿ 24 ਸਤੰਬਰ ਤ...

ਕਿਸਾਨ ਪਰਾਲੀ ਪ੍ਰਬੰਧਨ ਕਰਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ : ਡਿਪਟੀ ਕਮਿਸ਼ਨਰ 

Local
ਧਨੌਲਾ, 13 ਸਤੰਬਰ-    ਪਰਾਲੀ ਪ੍ਰਬੰਧਨ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਕਿਸਾਨਾਂ ਨਾਲ ਮਿਲਣੀ ਕਰਕੇ ਸਿੱਧੀ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਤੱਕ ਪਹੁੰਚ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣ ਕੇ ਸੀਜ਼ਨ ਦੌਰਾਨ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ।ਆਵੇ      ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਧਨੌਲਾ ਵਿਚ ਕਿਸਾਨਾਂ ਨਾਲ ਮਿਲਣੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਲਈ ਵੱਡੀ ਗਿਣਤੀ ਵਿੱਚ ਖੇਤੀ ਮਸ਼ੀਨਰੀ ਉਪਧਬਧ ਹੈ, ਇਸ ਮਸ਼ੀਨਰੀ ਨੂੰ ਕਿਸਾਨਾਂ ਤੱਕ ਪਹੁੰਚਾਉਣ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਆਉਂਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਪਿੰਡ ਪੱਧਰ ਤੱਕ ਵੱਧ ਤੋਂ ਵੱਧ ਸਟਾਫ ਨਿਯੁਕਤ ਕੀਤਾ ਗਿਆ ਹੈ ਜੋ ਕਿਸਾਨਾਂ ਨਾਲ ਮਿਲ ਕੇ ਉਹਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਪੂਰਾ ਸਹਿਯੋਗ ਕੀਤਾ ਜਾਵੇਗਾ, ਜਿਨ੍ਹਾ ਕਿਸਾਨਾਂ ਕੋਲ ਖੇਤੀ ਮਸ਼ੀਨਰੀ ਨਹੀਂ ਹੈ, ਉਹਨਾਂ ਨੂੰ ਖੇਤੀ ਮਸ਼ੀਨਰੀ ਉਪਲਬਧ ਕਰਵਾਈ ਜਾ...

ਘੱਗਰ ਦੀ ਸਮੱਸਿਆ ਦੇ ਪੱਕੇ ਹੱਲ ਲਈ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਕਰਵਾਈ ਜਾਵੇਗੀ ਮੁਲਾਕਾਤ: ਗੁਲਾਬ ਚੰਦ ਕਟਾਰੀਆ

Local
ਮੂਨਕ, 13 ਸਤੰਬਰ- ਘੱਗਰ ਦਰਿਆ ਸਬੰਧੀ ਹਾਲਾਤ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਮਕਰੌੜ ਸਾਹਿਬ ਪੁੱਜੇ ਪੰਜਾਬ ਦੇ ਰਾਜਪਾਲ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਘੱਗਰ ਦਰਿਆ ਦੀ ਸਮੱਸਿਆ ਦੇ ਹੱਲ ਲਈਪੰਜਾਬ ਅਤੇ ਹਰਿਆਣਾ, ਦੋਵੇਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਕਰਵਾਉਣਗੇ ਕਿਉਂਕਿ ਘੱਗਰ ਦੀ ਮਾਰ ਦੋਵੇਂ ਸੂਬਿਆਂ ਨੂੰ ਪੈਂਦੀ ਹੈ। ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਪੈਦਾ ਹੋਏ ਐਮਰਜੈਂਸੀ ਹਾਲਾਤ ਦੇ ਮੱਦੇਨਜ਼ਰ ਫੌਰੀ ਰਾਹਤ ਹਿਤ ਕੇਂਦਰ ਸਰਕਾਰ ਵੱਲੋਂ 1600 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ, ਜੋ ਕਿ ਕੇਵਲ ਸ਼ੁਰੂਆਤ ਹੈ। ਸੂਬੇ ਦੇ ਹੋਏ ਨੁਕਸਾਨ ਸਬੰਧੀ ਮੁਕੰਮਲ ਰਿਪੋਰਟਾਂ ਪ੍ਰਾਪਤ ਹੋਣ 'ਤੇ ਕੇਂਦਰ ਵੱਲੋਂ ਹੋਰ ਰਾਹਤ ਰਾਸ਼ੀ ਵੀ ਮੁਹਈਆ ਕਰਵਾਈ ਜਾਵੇਗੀ। ਸ਼੍ਰੀ ਕਟਾਰੀਆ ਨੇ ਕਿਹਾ ਕਿ ਪੰਜਾਬ ਵਿੱਚ ਸਭ ਤੋਂ ਵੱਧ ਨੁਕਸਾਨ ਰਾਵੀ ਦਰਿਆ ਕਾਰਨ, ਉਸ ਤੋਂ ਬਾਅਦ ਸਤਲੁਜ ਅਤੇ ਬਿਆਸ ਅਤੇ ਸਭ ਤੋਂ ਘੱਟ ਨੁਕਸਾਨ ਘੱਗਰ ਕਾਰਨ ਹੋਇਆ ਹੈ। ਸੰਗਰੂਰ ਜ਼ਿਲ੍ਹੇ ਵਿੱਚ ਘੱਗਰ ਦੀ ਸਿੱਧੀ ਮਾਰ ਤਾਂ ਨਹੀਂ ਪਈ ਪਰ ਭਾਰੀ ਬਰਸਾਤ ਕਾਰਨ 06 ਤੋਂ 07 ਹਜ਼ਾਰ ਹੈਕਟੇਅਰ ਖੇਤੀਬਾੜੀ ਵਾਲੀ ਜ਼ਮੀਨ ਪ...

ਆਂਗਨਵਾੜੀ ਕੇਂਦਰ ਸ੍ਰੀ ਰਵਿਦਾਸ ਨਗਰ ‘ਚ ਈ.ਸੀ.ਸੀ.ਈ ਦਿਵਸ ਮਨਾਇਆ

Local
ਹੁਸ਼ਿਆਰਪੁਰ, 13 ਸਤੰਬਰ : -      ਡਾਇਰੈਕਟਰ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਅਤੇ ਸੀ.ਡੀ.ਪੀ.ਓ ਹੁਸ਼ਿਆਰਪੁਰ-1 ਰਵਿੰਦਰ ਕੌਰ ਦੀ ਅਗਵਾਈ ਹੇਠ ਅੱਜ ਸ਼੍ਰੀ ਰਵਿਦਾਸ ਨਗਰ ਸਥਿਤ ਆਂਗਨਵਾੜੀ ਕੇਂਦਰ ਵਿਖੇ ਈ.ਸੀ.ਸੀ.ਈ ਦਿਵਸ ਮਨਾਇਆ ਗਿਆ।ਇਸ ਪ੍ਰੋਗਰਾਮ ਵਿਚ ਮਿਸ਼ਨ ਆਰੰਭ ਦੇ ਪ੍ਰੋਗਰਾਮ ਮੈਨੇਜਰ ਸੁਖਚੈਨ ਸਿੰਘ, ਸੁਪਰਵਾਈਜ਼ਰ, ਤਿੰਨ ਤੋਂ ਛੇ ਸਾਲ ਦੀ ਉਮਰ ਦੇ ਬੱਚੇ, ਉਨ੍ਹਾਂ ਦੀਆਂ ਮਾਵਾਂ ਅਤੇ ਇਲਾਕੇ ਦੇ ਪਤਵੰਤੇ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਏ। ਇਸ ਮੌਕੇ ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।ਪ੍ਰੋਗਰਾਮ ਦੌਰਾਨ ਬੱਚਿਆਂ ਤੋਂ ਵੱਖ-ਵੱਖ ਤਰ੍ਹਾਂ ਦੀਆਂ ਈ.ਸੀ.ਸੀ.ਈ ਗਤੀਵਿਧੀਆਂ ਕਰਵਾਈਆਂ ਗਈਆਂ। ਸੁਪਰਵਾਈਜ਼ਰ ਰਜਿੰਦਰ ਕੌਰ ਨੇ ਬੱਚਿਆਂ ਨਾਲ ਕਵਿਤਾਵਾਂ ਗਾਈਆਂ ਅਤੇ ਹੱਥਾਂ ਦੀ ਸਫ਼ਾਈ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਬੱਚਿਆਂ ਅਤੇ ਮਾਵਾਂ ਨੂੰ ਹੱਥ ਧੋਣ ਦਾ ਸਹੀ ਤਰੀਕਾ ਦੱਸਿਆ ਗਿਆ।ਸੀ.ਡੀ.ਪੀ.ਓ ਰਵਿੰਦਰ ਕੌਰ ਨੇ ਮਾਵਾਂ...

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਵਿਸ਼ੇ ‘ਤੇ ਆਸ਼ਾ ਵਰਕਰਾਂ ਨੂੰ ਕੀਤਾ ਜਾਗਰੂਕ

Local
ਹੁਸ਼ਿਆਰਪੁਰ, 13 ਸਤੰਬਰ :-        ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿਚ ਛੱਡੀ ਗਈ ਪਰਾਲੀ ਦਾ ਸਹੀ ਢੰਗ ਨਾਲ ਪ੍ਰਬੰਧਨ ਨਾ ਹੋਣ ਕਾਰਨ ਇਹ ਇਕ ਗੰਭੀਰ ਵਾਤਾਵਰਨ ਚਿੰਤਾ ਬਣ ਗਈ ਹੈ। ਇਸ ਸਮੱਸਿਆ ਨਾਲ ਨਜਿੱਠਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਸਮੇਂ-ਸਮੇਂ 'ਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਈ ਤਰ੍ਹਾਂ ਦੇ ਯਤਨ ਕੀਤੇ ਜਾਂਦੇ ਹਨ।    ਇਸੇ ਲੜੀ ਵਿਚ ਬਲਾਕ ਹੁਸ਼ਿਆਰਪੁਰ-2 ਵਿਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ ਮੁੱਖ ਖੇਤੀਬਾੜੀ ਅਫ਼ਸਰ ਦਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ। ਸੀ.ਆਰ.ਐਮ ਸਕੀਮ 2025-26 ਤਹਿਤ ਬਲਾਕ ਖੇਤੀਬਾੜੀ ਅਫ਼ਸਰ ਦੀਪਕ ਪੁਰੀ ਦੀ ਅਗਵਾਈ ਵਿਚ ਸਰਕਾਰੀ ਹਸਪਤਾਲ ਬਡਲਾ ਵਿਖੇ ਆਸ਼ਾ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਧਰਮਵੀਰ ਸ਼ਰਦ ਖੇਤੀਬਾੜੀ ਵਿਕਾਸ ਅਫ਼ਸਰ, ਹੁਸ਼ਿਆਰਪੁਰ-2 ਨੇ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ, ਮਿੱਟੀ ਦੀ ਉਪਜਾਊ ਸ਼ਕਤੀ ਵਿਚ ਕਮੀ ਅਤੇ ਵਾਤਾਵਰਨ 'ਤੇ ਇਸ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਗੱਲ ਕੀਤੀ। ਉਨ੍ਹਾਂ ਆਸ਼ਾ ਵਰਕਰਾਂ ਨੂੰ ਅਪੀਲ ਕ...
ਪੰਜਾਬ ਸਰਕਾਰ ਨੇ ਕਾਲਾਬਾਜ਼ਾਰੀ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਸ਼ੁਰੂ

ਪੰਜਾਬ ਸਰਕਾਰ ਨੇ ਕਾਲਾਬਾਜ਼ਾਰੀ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਸ਼ੁਰੂ

Hot News
ਚੰਡੀਗੜ੍ਹ, 13 ਸਤੰਬਰ : ਪੰਜਾਬ ਵਿੱਚ ਚੱਲ ਰਹੇ ਸੰਕਟ ਦੇ ਵਿਚਕਾਰ, ਸੂਬਾ ਸਰਕਾਰ ਨੇ ਪਿੰਡਾਂ ਦੇ ਬਾਜ਼ਾਰਾਂ ਵਿੱਚ ਕਾਲਾਬਾਜ਼ਾਰੀ 'ਤੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਜਿਵੇਂ ਕਿ ਹੜ੍ਹ ਪ੍ਰਭਾਵਿਤ ਭਾਈਚਾਰੇ ਮੁੜ ਤੋਂ ਰੋਜ਼ਮਰਾ ਦੀ ਜ਼ਿੰਦਗੀ ਵਿਚ ਵਾਪਿਸ ਆਉਣ ਦੀ ਕੋਸ਼ਿਸ਼ ਕਰ ਰਹੇ ਹਨ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨਿੱਜੀ ਤੌਰ 'ਤੇ ਪਿੰਡਾਂ ਦਾ ਦੌਰਾ ਕੀਤਾ ਅਤੇ ਅਜਨਾਲਾ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਦੁਕਾਨਦਾਰਾਂ ਅਤੇ ਵਪਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ। ਭੀੜ-ਭੜੱਕੇ ਵਾਲੇ ਬਾਜ਼ਾਰਾਂ ਦੇ ਵਿਚਕਾਰ ਖੜ੍ਹੇ ਹੋ ਕੇ, ਮੰਤਰੀ ਧਾਲੀਵਾਲ ਨੇ ਸਪੱਸ਼ਟ ਸੰਦੇਸ਼ ਦਿੱਤਾ - ਜ਼ਰੂਰੀ ਵਸਤੂਆਂ ਵਿੱਚ ਮੁਨਾਫ਼ਾਖੋਰੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਦੁਕਾਨਦਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਪੰਜਾਬੀ ਵਿੱਚ ਕਿਹਾ, "ਕਾਲਾਬਾਜ਼ਾਰੀ ਤੋਂ ਬਚੋ। ਲੋਕਾਂ ਦੇ ਦੁੱਖ ਨਾ ਵਧਾਓ - ਜੇਕਰ ਤੁਸੀਂ ਅਜਿਹਾ ਕਰਦੇ ਹੋ, ਤਾਂ ਕਾਨੂੰਨ ਦੇ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।" ਪੁਲਿਸ ਅਤੇ ਸਥਾਨਕ ਅਧਿਕਾਰੀਆਂ ਦੀ ਮੌਜ਼ੂਦਗੀ ਨੇ ਉਨ੍ਹਾਂ ਦੇ ਸੰਦੇਸ਼ ਨੂੰ ਹੋਰ ਮਜ਼ਬੂਤ ​​ਕੀਤਾ।...

ਹਰਜੋਤ ਬੈਂਸ ਵੱਲੋਂ ਸੀਨੀਅਰ ਪੱਤਰਕਾਰਾਂ ਦੇ ਪਿਤਾ ਸੰਤ ਰਾਮ ਵਸ਼ਿਸ਼ਟ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Hot News
ਚੰਡੀਗੜ੍ਹ, 12 ਸਤੰਬਰ:- ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਜੱਗ ਬਾਣੀ ਅਖ਼ਬਾਰ ਦੇ ਰੈਜ਼ੀਡੈਂਟ ਐਡੀਟਰ ਸ੍ਰੀ ਰਣਦੀਪ ਵਸ਼ਿਸ਼ਟ ਅਤੇ ਦੈਨਿਕ ਭਾਸਕਰ ਅਖ਼ਬਾਰ ਦੇ ਸੀਨੀਅਰ ਪੱਤਰਕਾਰ ਸ੍ਰੀ ਸੰਦੀਪ ਵਸ਼ਿਸ਼ਟ ਦੇ ਪਿਤਾ ਸ੍ਰੀ ਸੰਤ ਰਾਮ ਵਸ਼ਿਸ਼ਟ (92) ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਸੰਤ ਰਾਮ ਵਸ਼ਿਸ਼ਟ ਦੀ ਸਿਹਤ ਕਾਫ਼ੀ ਸਮੇਂ ਤੋਂ ਨਾਸਾਜ਼ ਚੱਲ ਰਹੀ ਸੀ ਅਤੇ ਅੱਜ ਸਵੇਰ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਰੂਪਨਗਰ ਜ਼ਿਲ੍ਹੇ 'ਚ ਪੈਂਦੇ ਪਿੰਡ ਬੂਰ ਮਾਜਰਾ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਦੁਖੀ ਪਰਿਵਾਰ ਨਾਲ ਦਿਲੀਂ ਹਮਦਰਦੀ ਜ਼ਾਹਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਸੰਤ ਰਾਮ ਵਸ਼ਿਸ਼ਟ ਇੱਕ ਨੇਕ ਦਿਲ ਇਨਸਾਨ ਸਨ ਜਿਨ੍ਹਾਂ ਨੂੰ ਉਨ੍ਹਾਂ ਦੀ ਸਾਦਗੀ, ਇਮਾਨਦਾਰੀ ਅਤੇ ਸਮਾਜ ਭਲਾਈ ਪ੍ਰਤੀ ਵਚਨਬੱਧਤਾ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਵਸ਼ਿਸ਼ਟ ਦੀਆਂ ਕਦਰਾਂ-ਕੀਮਤਾਂ ਅਤੇ ਵਿਰਾਸਤ, ਉਨ੍ਹਾਂ ਦੇ ਪਰਿਵਾਰ ਅਤੇ ਉਨ੍ਹਾਂ ਸਾਰਿਆਂ ਨੂੰ ਪ੍ਰੇਰਿਤ ਕਰਦੀਆਂ ਰਹਿਣਗ...

ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 13 ਸਤੰਬਰ ਤੋਂ ਸ਼ੁਰੂ ਹੋਵੇਗੀ ਸਪੈਸ਼ਲ ਗਿਰਦਾਵਰੀ : ਆਸ਼ਿਕਾ ਜੈਨ

Local
ਹੁਸ਼ਿਆਰਪੁਰ, 12 ਸਤੰਬਰ :-       ਹਾਲ ਹੀ ਵਿਚ ਆਏ ਹੜ੍ਹਾਂ ਕਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸ਼ੇਸ਼ ਕਦਮ ਚੁਕਿਆਂ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ 13 ਸਤੰਬਰ ਤੋਂ ਪੂਰੇ ਜ਼ਿਲ੍ਹੇ ਵਿਚ ਵਿਸ਼ੇਸ਼ ਗਿਰਦਾਵਰੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਸ ਦੌਰਾਨ ਹਰੇਕ ਪਟਵਾਰੀ ਨੂੰ ਆਪਣੇ ਅਧੀਨ ਆਉਂਦੇ ਪਿੰਡਾਂ ਵਿਚ ਜਾਣ ਅਤੇ ਪ੍ਰਭਾਵਿਤ ਫ਼ਸਲਾਂ ਦਾ ਮੁਲਾਂਕਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪਟਵਾਰੀ ਆਪਣੇ-ਆਪਣੇ ਖੇਤਰਾਂ ਦੀ ਗਿਰਦਾਵਰੀ 14 ਦਿਨਾਂ ਦੇ ਅੰਦਰ-ਅੰਦਰ ਪੂਰੀ ਕਰਨਗੇ।ਇਸ ਤੋਂ ਬਾਅਦ ਕਾਨੂੰਗੋ ਪ੍ਰਭਾਵਿਤ ਖੇਤਰ ਦੇ ਘੱਟੋ-ਘੱਟ 25 ਫ਼ੀਸਦੀ ਇਲਾਕੇ ਦਾ ਨਿਰੀਖਣ ਕਰਕੇ 5 ਦਿਨਾਂ ਵਿਚ ਰਿਪੋਰਟ ਦੇਣਗੇ, ਉਥੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਪ੍ਰਭਾਵਿਤ ਪਿੰਡਾਂ ਵਿਚ ਘੱਟੋ-ਘੱਟ 10 ਫੀਸਦੀ ਖੇਤਰ ਦਾ ਨਿਰੀਖਣ ਕਰਨਗੇ ਅਤੇ 5 ਦਿਨਾਂ ਵਿਚ ਆਪਣੀ ਰਿਪੋਰਟ ਤਿਆਰ ਕਰਕੇ ਡਿਪਟੀ ਕਮਿਸ਼ਨਰ ਨੂੰ ਭੇਜਣਗੇ। ਅੰਤਿਮ ਰਿਪੋਰਟ ਦੇ ਆਧਾਰ 'ਤੇ ਹੀ ਮੁਆਵਜ਼ਾ ਕਾਰਵਾਈ ਲਾਗ...

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਕਈ ਦਿਨਾਂ ਤੋਂ ਲਗਾਤਾਰ ਘੱਗਰ ਖੇਤਰ ਵਿੱਚ ਵਿਚਰ ਰਹੇ

Local
ਮੂਣਕ, 12 ਸਤੰਬਰ (000) - ਪੰਜਾਬ ਵਿੱਚ ਪਏ ਭਾਰੀ ਮੀਂਹ ਕਾਰਨ ਪੈਦਾ ਹੋਏ ਹੜ੍ਹ ਵਰਗੇ ਹਾਲਾਤ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਕਈ ਦਿਨਾਂ ਤੋਂ ਲਗਾਤਾਰ ਘੱਗਰ ਨਾਲ ਲੱਗਦੇ ਇਲਾਕੇ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ। ਅੱਜ ਵੀ ਉਹਨਾਂ ਨੇ ਮੂਣਕ ਅਤੇ ਕੜੈਲ ਬੰਨ੍ਹਾਂ ਦਾ ਦੌਰਾ ਕੀਤਾ ਅਤੇ ਉਥੇ ਬੰਨ੍ਹਾਂ ਨੂੰ ਮਜ਼ਬੂਤ ਕਰ ਰਹੇ ਲੋਕਾਂ ਨੂੰ ਹੱਲਾਸ਼ੇਰੀ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਲਗਾਤਾਰ ਘਟ ਰਿਹਾ ਹੈ। ਅੱਜ ਮਿਤੀ 12 ਸਤੰਬਰ ਨੂੰ ਪਾਣੀ ਦਾ ਪੱਧਰ 750.1 ਫੁੱਟ ਹੈ। ਜੋ ਕਿ ਪਿਛਲੇ ਦਿਨਾਂ ਤੋਂ ਕਾਫੀ ਘਟ ਗਿਆ ਹੈ। ਉਹਨਾਂ ਕਿਹਾ ਕਿ ਜਦੋਂ ਤੱਕ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਨਹੀਂ ਆ ਜਾਂਦਾ ਉਦੋਂ ਤੱਕ ਬੰਨ੍ਹਾਂ ਨੂੰ ਮਜ਼ਬੂਤ ਕਰਨ ਦਾ ਕੰਮ ਇਸੇ ਤਰ੍ਹਾਂ ਚਾਲੂ ਰਹੇਗਾ। ਉਹਨਾਂ ਕੰਮ ਕਰ ਰਹੇ ਸਥਾਨਕ ਲੋਕਾਂ ਦੀ ਸੇਵਾ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਜੇਕਰ ਹਾਲਾਤ ਇਸੇ ਤਰ੍ਹਾਂ ਰਹੇ ਤਾਂ ਅਗਲੇ 2-3 ਦਿਨਾਂ ਵਿੱਚ ਘੱਗਰ ਦਰਿਆ ਵਿੱਚ ਪਾਣੀ ਖਤਰੇ ਦੇ...

ਯੁੱਧ ਨਸ਼ਿਆਂ ਵਿਰੁੱਧ’ ਦੇ 195ਵੇਂ ਦਿਨ ਪੰਜਾਬ ਪੁਲਿਸ ਵੱਲੋਂ 404 ਥਾਵਾਂ ‘ਤੇ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 12 ਸਤੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 195ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 404 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 79 ਐਫਆਈਆਰਜ਼ ਦਰਜ ਕਰਕੇ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 195 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 29,288 ਹੋ ਗਈ ਹੈ। ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.4 ਕਿਲੋਗ੍ਰਾਮ ਹੈਰੋਇਨ, 1 ਕਿਲੋ ਅਫੀਮ, 1657 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5160 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂ...