Sunday, August 16Malwa News
Shadow

Tag: punjabi news

ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਲਾਲ ਚੰਦ ਕਟਾਰੂਚੱਕ

Hot News
ਚੰਡੀਗੜ੍ਹ, 12 ਸਤੰਬਰ:- ਝੋਨੇ ਦੇ ਆਗਾਮੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ, ਹੜ੍ਹ ਪ੍ਰਭਾਵਿਤ ਖੇਤਰਾਂ ਅਧੀਨ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਸਹੂਲਤਾਂ ਨੂੰ ਯਕੀਨੀ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਅੱਜ ਇੱਥੇ ਅਨਾਜ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਅਤੇ ਡੀ.ਐਫ.ਐਸ.ਸੀਜ਼ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਮੰਤਰੀ ਨੂੰ ਦੱਸਿਆ ਗਿਆ ਕਿ 190 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਜਦੋਂ ਕਿ ਭਾਰਤ ਸਰਕਾਰ ਦੇ ਖੁਰਾਕ ਉਤਪਾਦਨ ਅਤੇ ਵੰਡ ਮੰਤਰਾਲੇ ਵੱਲੋਂ 173.13 ਐਲ.ਐਮ.ਟੀ. ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ। ਸੂਬੇ ਵਿੱਚ ਚੌਲ ਮਿੱਲਾਂ ਦੀ ਗਿਣਤੀ 5049 ਹੈ ਜਦੋਂ ਕਿ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2389 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕ...

ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ: ਬਰਸਟ

Hot News
ਚੰਡੀਗੜ੍ਹ, 12 ਸਤੰਬਰ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮੰਡੀਆਂ ਵਿੱਚੋਂ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ 16 ਸਤੰਬਰ, 2025 ਤੋਂ ਸ਼ੁਰੂ ਹੋਣ ਵਾਲੇ ਸਾਉਣੀ ਖਰੀਦ ਸੀਜ਼ਨ ਲਈ ਸੁਚਾਰੂ ਅਤੇ ਕੁਸ਼ਲ ਖਰੀਦ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਅੱਜ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਸ. ਬਰਸਟ ਨੇ ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ ਦੇ ਨਾਲ ਖਰੀਦ ਪ੍ਰਬੰਧਾਂ ਸਬੰਧੀ ਬੋਰਡ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਮੰਡੀ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਉੱਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸਾਰੀਆਂ 1,822 ਮੰਡੀਆਂ ਅਤੇ ਖਰੀਦ ਕੇਂਦਰ ਝੋਨੇ ਦੀ ਫਸਲ ਦੀ ਸਾਂਭ ਸੰਭਾਲ ਵਾਸਤੇ ਪੁਖਤਾ ਪ੍ਰਬੰਧਾਂ ਨਾਲ ਲੈਸ ਹੋਣ ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਵਪਾਰੀਆਂ ਨੂੰ  ਕਿਸੇ...

ਪੰਜਾਬ ਦੇ ਰਾਜਪਾਲ ਨੇ ਪੀਪੀਐਸਸੀ ਦੇ ਦੋ ਅਧਿਕਾਰਤ ਮੈਂਬਰਾਂ ਨੂੰ ਸਹੁੰ ਚੁਕਾਈ

Breaking News
ਚੰਡੀਗੜ੍ਹ, 12 ਸਤੰਬਰ:- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਦੋ ਨਵ-ਨਿਯੁਕਤ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਦੱਸਣਯੋਗ ਹੈ ਕਿ ਰਾਜਪਾਲ ਵੱਲੋਂ ਕਮਿਸ਼ਨ ਦੇ ਅਧਿਕਾਰਤ ਮੈਂਬਰਾਂ ਵਜੋਂ ਸੰਜੇ ਗਰਗ ਅਤੇ ਸਰਬਜੀਤ ਸਿੰਘ ਧਾਲੀਵਾਲ ਨੂੰ ਅਹੁਦੇ ਅਤੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸਹੁੰ ਚੁਕਾਈ ਗਈ। ਮੋਗਾ ਦੇ ਰਹਿਣ ਵਾਲੇ ਸੰਜੇ ਗਰਗ ਸੇਵਾਮੁਕਤ ਪ੍ਰਿੰਸੀਪਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਮੋਹਾਲੀ ਦੇ ਸਰਬਜੀਤ ਸਿੰਘ ਧਾਲੀਵਾਲ ਸੇਵਾਮੁਕਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਜੋਂ ਸੇਵਾ ਨਿਭਾ ਚੁੱਕੇ ਹਨ। ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਦਾ ਸੰਚਾਲਨ ਕੀਤਾ। ਇਸ ਸਹੁੰ ਚੁੱਕ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਗੁਰਮੀਤ ਸਿੰਘ ਖੁੱਡੀਆਂ, ਚੇਅਰਮੈਨ ਪੀਪੀਐਸਸੀ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਅਤੇ ਨਵ-ਨਿਯੁਕਤ ਮੈਂਬਰਾਂ ਦੇ ਪਰਿਵਾਰਕ ਮੈਂਬਰ ਅਤੇ ਸ਼ੁਭਚਿੰਤਕ ਸ਼ਾਮਲ ਸਨ।...

45 ਦਿਨਾ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ: ਸੀਐਮ ਮਾਨ

Breaking News
ਚੰਡੀਗੜ੍ਹ, 12 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ 45 ਦਿਨਾਂ ਦੇ ਅੰਦਰ ਸੂਬੇ ਦੇ ਸਾਰੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣਾ ਯਕੀਨੀ ਬਣਾਏਗੀ।ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਦਾ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਮੁਆਵਜ਼ਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੌਕੇ ਮੁਆਵਜ਼ਾ ਲੈਣ ਵਿੱਚ ਕਈ ਸਾਲ ਲੱਗ ਜਾਂਦੇ ਸਨ ਅਤੇ ਫਸਲਾਂ ਬਰਬਾਦ ਹੋਣ ਨਾਲ ਪਹਿਲਾਂ ਹੀ ਦੁਖੀ ਲੋਕਾਂ ਨੂੰ ਮੁਆਵਜ਼ੇ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਹੋਣਾ ਪੈਂਦਾ ਸੀ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੀੜਤ ਲੋਕਾਂ ਨੂੰ ਮੁਆਵਜ਼ਾ ਛੇਤੀ ਤੋਂ ਛੇਤੀ ਦੇਣਾ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਕਿਹਾ, “ਕਿਸਾਨ ਦਾ ਪੁੱਤ ਹੋਣ ਦੇ ਨਾਤੇ ਮੈਂ ਕਿ...

ਸਿੱਖਿਆ, ਸਮਾਜਿਕ ਨਿਆਂ ਤੇ ਬਾਲ ਭਲਾਈ ਵਿੱਚ ਦੇਸ਼ ਲਈ ਮਾਡਲ ਬਣਿਆ ਪੰਜਾਬ – ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 12 ਸਤੰਬਰ:- ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਕਸਿਤ ਭਾਰਤ 2047 ਰੋਡਮੈਪ ਲਈ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਵਿੱਚ ਹਿੱਸਾ ਲੈਂਦੇ ਹੋਏ ਮੁੱਖ ਸੁਧਾਰਾਂ ਦੀ ਜ਼ੋਰਦਾਰ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਇਹ ਸੁਝਾਅ ਪੰਜਾਬ ਸਰਕਾਰ ਦੀ ਪ੍ਰਗਤੀਸ਼ੀਲ ਸੋਚ ਅਤੇ ਸਮਾਜਿਕ ਨਿਆਂ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦੇ ਹਨ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਦੀ ਪ੍ਰਸ਼ੰਸਾ ਕਰਦੇ ਹੋਏ, ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਨ ਸਰਕਾਰ ਸਿੱਖਿਆ, ਸਮਾਜਿਕ ਨਿਆਂ ਅਤੇ ਬਾਲ ਭਲਾਈ ਦੇ ਖੇਤਰਾਂ ਵਿੱਚ ਦੇਸ਼ ਲਈ ਨਵੇਂ ਮਾਪਦੰਡ ਸੈੱਟ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ ਪੇਸ਼ ਕੀਤੇ ਸੁਝਾਅ ਦੇਸ਼-ਪੱਧਰੀ ਸੁਧਾਰਾਂ ਦੀ ਦਿਸ਼ਾ ਤੈਅ ਕਰਨ ਵਿੱਚ ਮਦਦਗਾਰ ਸਾਬਤ ਹੋਣਗੇ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਕੇਂਦਰੀ ਮੰਤਰੀ ਡਾ. ਬਰਿੰਦਰ ਕੁਮਾਰ ਅਤੇ ਹੋਰ ਰਾਜਾਂ ਦੇ ਮੰਤਰੀਆਂ ਦਾ ਪੰਜਾਬ ਨੂੰ ਆਪਣੇ ਵਿਚਾਰ ਸਾਂਝੇ ਕਰਨ ਦਾ ਮੌਕਾ ਦੇਣ ਲਈ ਧੰਨਵਾਦ ਪ੍ਰਗਟ ਕਰਦੇ ਹੋਏ, ਡਾ. ਬਲਜੀਤ ਕੌਰ ਨ...

ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ

Punjab News
ਚੰਡੀਗੜ੍ਹ, 12 ਸਤੰਬਰ:- ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਂਦਿਆਂ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ 10 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਐਸੋਸੀਏਸ਼ਨ ਦੀ ਤਰਫੋਂ ਰਾਸ਼ੀ ਦਾ ਚੈੱਕ ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੂੰ ਪੰਜਾਬ ਸਿਵਲ ਸਕੱਤਰੇਤ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਐਸੋਸੀਏਸ਼ਨ ਦੇ ਅਹੁਦੇਦਾਰ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ, ਤਹਿਸੀਲਦਾਰ ਹਰਮਿੰਦਰ ਸਿੰਘ ਘੋਲੀਆ, ਨਾਇਬ ਤਹਿਸੀਲਦਾਰ ਹਰਜੋਤ ਸਿੰਘ ਅਤੇ ਨਾਇਬ ਤਹਿਸੀਲਦਾਰ ਪਵਨ ਕੁਮਾਰ ਵੱਲੋਂ ਸੌਂਪਿਆ ਗਿਆ। ਰੈਵੀਨਿਊ ਅਫ਼ਸਰ ਐਸੋਸੀਏਸ਼ਨ ਦੇ ਲੋਕ ਭਲਾਈ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਐਸੋਸੀਏਸ਼ਨ ਨੇ ਮੁਸੀਬਤ ਵਿੱਚ ਘਿਰੇ ਲੋਕਾਂ ਦੀ ਮਦਦ ਵਾਸਤੇ ਅੱਗੇ ਆ ਕੇ ਸਮਾਜਿਕ ਜ਼ਿੰਮੇਵਾਰੀ ਦੀ ਪ੍ਰੇਰਨਾਦਾਇਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮੂਹਿਕ ਯੋਗਦਾਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ...

ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ : ਸਿਰਫ਼ 1600 ਕਰੋੜ ਦੇ ਕੇ PM ਮੋਦੀ ਨੇ ਪੰਜਾਬੀਆਂ ਦੇ ਜ਼ਖ਼ਮਾਂ ‘ਤੇ ਛਿੜਕਿਆ ਲੂਣ

Hot News
ਚੰਡੀਗੜ੍ਹ, 13 ਸਤੰਬਰ : ਹੜ੍ਹਾਂ ਦੀ ਭਿਆਨਕ ਸਥਿਤੀ ਵਿਚੋਂ ਲੰਘ ਰਿਹਾ ਪੰਜਾਬ ਅੱਜ ਦੇਸ਼ ਦੇ ਸਭ ਤੋਂ ਵੱਡੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਲੋਕ ਬੇਘਰ ਹੋ ਰਹੇ ਹਨ, ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋ ਗਈਆਂ ਹਨ ਤੇ ਉਦਯੋਗ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹਨ। ਇਸ ਮੁਸ਼ਕਲ ਸਮੇਂ ਪੰਜਾਬੀਆਂ ਨੂੰ ਉਮੀਦ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਹਨਾਂ ਦੇ ਦਰਦ ਨੂੰ ਸਮਝਣਗੇ ਅਤੇ ਵੱਡਾ ਰਾਹਤ ਪੈਕੇਜ ਦੇਣਗੇ। ਪਰ ਗੁਰਦਾਸਪੁਰ ਆ ਕੇ PM ਮੋਦੀ ਨੇ ਸਿਰਫ਼ ₹1,600 ਕਰੋੜ ਦਾ ਐਲਾਨ ਕੀਤਾ। ਇਸ ਤੋਂ ਵੀ ਵੱਧ ਦੁੱਖਦਾਈ ਗੱਲ ਉਹਨਾਂ ਦੀ “ਹਿੰਦੀ ਨਹੀਂ ਆਉਂਦੀ?” ਵਾਲੀ ਟਿੱਪਣੀ ਸੀ, ਜਿਸ ਨਾਲ ਨਾ ਸਿਰਫ਼ ਪੰਜਾਬ ਦੇ ਜ਼ਖ਼ਮਾਂ ‘ਤੇ ਨਮਕ ਛਿੜਕਿਆ ਗਿਆ ਸਗੋਂ ਪੰਜਾਬੀ ਮਾਂ-ਬੋਲੀ ਦਾ ਵੀ ਅਪਮਾਨ ਕੀਤਾ | ਪੰਜਾਬ ਦੇ ਮਾਲ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜਦੋਂ ਦੱਸਿਆ ਕਿ ਇਹ ਰਾਹਤ ਰਕਮ ਬਹੁਤ ਘੱਟ ਹੈ ਤਾਂ ਮੋਦੀ ਜੀ ਨੇ ਹੱਸ ਕੇ ਕਿਹਾ — “ਹਿੰਦੀ ਨਹੀਂ ਆਉਂਦੀ?, 1600 ਕਰੋੜ ਐਲਾਨ ਕਰ ਦਿੱਤਾ।” ਇਸ ‘ਤੇ ਮੁੰਡੀਆਂ ਨੇ ਸਾਫ਼ ਜਵਾਬ ਦਿੱਤਾ ਕਿ “ਹਿੰਦੀ ਤਾਂ ਆਉਂਦੀ ਹੈ, ਪਰ ਪੈਸੇ ਘੱਟ ਹਨ।”ਇਹ ਘ...

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਰਕਾਰ ਤੇ ਸਮਾਜ ਸੇਵੀਆਂ ਦੇ ਯਤਨਾਂ ਨਾਲ ਮਿਲੀ ਰਾਹਤ, ਮੰਤਰੀ ਸੌਂਦ ਨੇ ਨਿਭਾਈ ਮੁੱਖ ਭੂਮਿਕਾ

Hot News
ਫਾਜ਼ਿਲਕਾ, 12 ਸਤੰਬਰ : ਫਾਜ਼ਿਲਕਾ ਜ਼ਿਲ੍ਹੇ ਵਿੱਚ ਹਾਲ ਦੇ ਹੜ੍ਹਾਂ ਨੇ ਆਮ ਲੋਕਾਂ ਨੂੰ ਬਹੁਤ ਮੁਸ਼ਕਲ ਵਿੱਚ ਪਾਇਆ ਹੈ। ਪਾਣੀ ਦੇ ਤੇਜ਼ ਵਹਾਅ ਤੇ ਲਗਾਤਾਰ ਮੀਂਹ ਕਰਕੇ ਪਿੰਡਾਂ ਤੇ ਪੰਚਾਇਤਾਂ ਪਾਣੀ ਵਿੱਚ ਡੁੱਬ ਗਈਆ, ਜਿਸ ਨਾਲ ਪਿੰਡਾਂ ਦੇ ਲੋਕਾਂ ਨੂੰ ਸਭ ਤੋਂ ਜ਼ਿਆਦਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੁੱਖ ਮੰਤਰੀ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਨੇ ਹਾਲਤ ਕਾਬੂ ਕਰਨ ਲਈ ਦਿਨ-ਰਾਤ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਮੁਸੀਬਤ ਦੇ ਸਮੇਂ ਸਰਕਾਰ ਤੇ ਸਮਾਜਸੇਵੀ ਸੰਗਠਨਾਂ ਨੇ ਮਿਲ ਕੇ ਰਾਹਤ ਕਾਰਜਾਂ ਨੂੰ ਤੇਜ਼ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਫਾਜ਼ਿਲਕਾ ਵਿਧਾਨਸਭਾ ਖੇਤਰ ਵਿੱਚ ਕੁੱਲ 12 ਪਿੰਡ ਤੇ 20 ਪੰਚਾਇਤਾਂ ਪੂਰੀ ਤਰ੍ਹਾਂ ਹੜ੍ਹ ਦੀ ਲਪੇਟ ਵਿੱਚ ਆ ਗਈਆਂ ਹਨ। ਖੇਤਾਂ ਵਿੱਚ ਖੜ੍ਹੀ ਫਸਲ ਨਸ਼ਟ ਹੋ ਗਈ ਅਤੇ ਘਰਾਂ ਦੇ ਨਾਲ-ਨਾਲ ਸੜਕਾਂ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ। ਸਥਾਨਕ ਵਿਧਾਇਕ ਨਰਿੰਦਰ ਪਾਲ ਸਿੰਘ ਨੇ ਖੁਦ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਹਰ ਪੱਧਰ ’ਤੇ ਪ੍ਰਸ਼ਾਸਨ ਨੂੰ ਦਿਸ਼ਾ-ਨਿਰਦੇਸ਼ ਦੇ ਕੇ, ਰਾਹਤ ਕਾਰਜਾਂ ਨੂੰ ਤੇਜ਼ੀ ਨਾਲ ਸੰਭਾਲਿਆ ਅਤੇ ਲੋਕਾਂ ਦੀ ਤੁਰੰਤ ਮਦਦ ਵੀ ...

ਸੌਂਦ ਵੱਲੋਂ ਸਮਰੱਥ ਪੰਚਾਇਤਾਂ ਨੂੰ ਕੁਝ ਫੰਡ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜਾਂ ਲਈ ਦੇਣ ਦੀ ਅਪੀਲ

Hot News
ਚੰਡੀਗੜ੍ਹ, 11 ਸਤੰਬਰ:- ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਦੇ ਕਾਰਜ ਕਰਵਾਉਣ ਲਈ ਸਮਰੱਥ ਪੰਚਾਇਤਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ  ਆਏ ਹੜ੍ਹਾਂ ਕਾਰਨ ਹਜ਼ਾਰਾਂ ਪਿੰਡ ਪ੍ਰਭਾਵਿਤ ਹੋਏ ਹਨ। ਇਨ੍ਹਾਂ ਪਿੰਡਾਂ ਵਿੱਚ ਤੁਰੰਤ ਰਾਹਤ ਕਾਰਜ ਲੋੜੀਂਦੇ ਹਨ। ਹੜ੍ਹਾਂ ਕਾਰਨ ਪਿੰਡਾਂ ਵਿੱਚ ਇੱਕਠਾ ਹੋਇਆ ਮਲਬਾ, ਗਾਰਾ ਤੇ ਮਰੇ ਹੋਏ ਪਸ਼ੂਆਂ ਦੀ ਤੁਰੰਤ ਡਿਸਪੋਜਲ ਲੋੜੀਂਦੀ ਹੈ ਅਤੇ ਇਸ ਦੇ ਨਾਲ ਹੀ ਪੰਚਾਇਤਾਂ ਦੇ ਬੁਨਿਆਦੀ ਢਾਚਿਆਂ ਨੂੰ ਹੋਏ ਨੁਕਸਾਨ ਕਾਰਨ ਇਨ੍ਹਾਂ ਦੀ ਮੁਰੰਮਤ ਕਰਵਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਪੰਚਾਇਤਾਂ ਕੋਲ ਉਨ੍ਹਾਂ ਦੀ ਜ਼ਮੀਨ ਗ੍ਰਹਿਣ ਹੋਣ ਕਾਰਨ ਕਰੋੜਾਂ ਰੁਪਏ ਦੀ ਰਾਸ਼ੀ ਬੈਂਕਾਂ ਵਿੱਚ ਐਫ.ਡੀ. ਦੇ ਰੂਪ ਵਿੱਚ ਜਮ੍ਹਾਂ ਹੈ। ਜੇਕਰ ਪੰਚਾਇਤਾਂ ਇਨ੍ਹਾਂ ਫੰਡਾਂ ਵਿੱਚੋਂ ਕੁਝ ਫੰਡ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜਾਂ ਲਈ ਦਿੰਦੀਆਂ ਹਨ ਤਾਂ ਇਹ ਕਦਮ ਹੜ੍ਹ ਪੀੜਤ ਲੋਕਾਂ ਲਈ ਮਾਨਵਤਾਵਾਦੀ ਆਧਾਰ 'ਤੇ ਇਕ ਮਹੱਤਵਪੂਰਨ ਕਦਮ ਹੋਵੇਗਾ ਅਤੇ ਹੜ੍ਹ ਪੀੜਤ ਲੋਕਾਂ ਨਾਲ...

ਪਿਛਲੇ 24 ਘੰਟਿਆਂ ਦੌਰਾਨ 40 ਹੋਰ ਵਿਅਕਤੀ ਹੜ੍ਹ ਖੇਤਰ ‘ਚੋਂ ਸੁਰੱਖਿਅਤ ਕੱਢੇ, ਕੁੱਲ ਗਿਣਤੀ 23,337 ਹੋਈ: ਹਰਦੀਪ ਸਿੰਘ ਮੁੰਡੀਆਂ

Hot News
ਚੰਡੀਗੜ੍ਹ, 11 ਸਤੰਬਰ:- ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ 40 ਹੋਰ ਵਿਅਕਤੀਆਂ ਨੂੰ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ ਜਿਸ ਨਾਲ ਸੂਬੇ ਭਰ ਵਿੱਚ ਬਚਾਏ ਗਏ ਲੋਕਾਂ ਦੀ ਕੁੱਲ ਗਿਣਤੀ 23,337 ਹੋ ਗਈ ਹੈ। ਮਾਲ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਹੜ੍ਹਾਂ ਦੀ ਮਾਰ ਹਾਲੇ ਜਾਰੀ ਹੈ ਜਿਸ ਦੇ ਚਲਦਿਆਂ 29 ਹੋਰ ਪਿੰਡ, 42 ਲੋਕ ਅਤੇ ਲਗਭਗ 398 ਹੈਕਟੇਅਰ ਖੇਤੀਯੋਗ ਜ਼ਮੀਨ ਪ੍ਰਭਾਵਿਤ ਹੋਈ ਹੈ। ਇਸ ਤਰ੍ਹਾਂ 22 ਜ਼ਿਲ੍ਹਿਆਂ ਵਿੱਚ ਪ੍ਰਭਾਵਿਤ ਪਿੰਡਾਂ ਦੀ ਕੁੱਲ ਗਿਣਤੀ 2214 ਹੋ ਗਈ ਹੈ ਅਤੇ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ 3,88,508 ਤੱਕ ਪਹੁੰਚ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਫ਼ਾਜ਼ਿਲਕਾ ਅਤੇ ਮਾਨਸਾ ਵਿੱਚ ਇੱਕ-ਇੱਕ ਵਿਅਕਤੀ ਦੀ ਜਾਨ ਚਲੀ ਗਈ ਹੈ, ਜਿਸ ਨਾਲ ਸੂਬੇ ਭਰ ਵਿੱਚ ਮੌਤਾਂ ਦੀ ਕੁੱਲ ਗਿਣਤੀ 55 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ 111 ਰਾਹਤ ਕੈਂਪ ਜਾਰੀ ਹਨ, ਜਿੱਥੇ 4585 ਪ੍ਰਭਾਵਿਤ...