Sunday, August 16Malwa News
Shadow

Tag: punjabi news

ਹੜ੍ਹ ਪੀੜਤਾਂ ਦੇ ਬਚਾਅ, ਰਾਹਤ ਤੇ ਮੁੜ ਵਸੇਬੇ ਲਈ ਮੁੱਖ ਮੰਤਰੀ ਸ਼ੁੱਕਰਵਾਰ ਨੂੰ  ਉੱਚ ਪੱਧਰੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ

Hot News
ਚੰਡੀਗੜ੍ਹ, 11 ਸਤੰਬਰ:- ਹਸਪਤਾਲ ਤੋਂ ਛੁੱਟੀ ਮਿਲਣ ਤੋਂ ਤੁਰੰਤ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਦੇ ਮੱਦੇਨਜ਼ਰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਸ਼ੁੱਕਰਵਾਰ ਨੂੰ ਆਪਣੀ ਰਿਹਾਇਸ਼ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਮੁੱਖ ਮੰਤਰੀ ਭਲਕੇ (12 ਸਤੰਬਰ) ਨੂੰ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਰਾਹਤ, ਬਚਾਅ ਅਤੇ ਮੁੜ ਵਸੇਬੇ ਦੇ ਯਤਨਾਂ ‘ਚ ਤੇਜ਼ੀ ਲਿਆਉਣ ਸਬੰਧੀ ਮੀਟਿੰਗ ਕਰਨਗੇ। ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਡਿਪਟੀ ਕਮਿਸ਼ਨਰ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਣਗੇ, ਜਦੋਂ ਕਿ ਸਕੱਤਰ ਅਤੇ ਮੁੱਖ ਸਕੱਤਰ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਨਿੱਜੀ ਤੌਰ ‘ਤੇ ਮੀਟਿੰਗ ‘ਚ ਸ਼ਾਮਲ ਹੋਣਗੇ। ਮੀਟਿੰਗ ਵਿੱਚ ਡਾਕਟਰੀ ਸਹੂਲਤਾਂ, ਮੁਆਵਜ਼ਾ ਅਤੇ ਹੜ੍ਹ ਦੀ ਮੌਜੂਦਾ ਸਥਿਤੀ ਨਾਲ ਨਜਿੱਠਣ ਆਦਿ ਠੋਸ ਉਪਰਾਲਿਆਂ ‘ਤੇ ਚਰਚਾ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤੀ ਆਫ਼ਤ ਨੇ ਸੂਬੇ ਭਰ ਵਿੱਚ ਵੱਡੀ ਤਬਾਹੀ ਮਚਾਈ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਆਬਾਦੀ ਦੇ ਬ...

ਸੌਂਦ ਵੱਲੋਂ ਸਮਰੱਥ ਪੰਚਾਇਤਾਂ ਨੂੰ ਕੁਝ ਫੰਡ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜਾਂ ਲਈ ਦੇਣ ਦੀ ਅਪੀਲ

Hot News
ਚੰਡੀਗੜ੍ਹ, 11 ਸਤੰਬਰ: ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਦੇ ਕਾਰਜ ਕਰਵਾਉਣ ਲਈ ਸਮਰੱਥ ਪੰਚਾਇਤਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ  ਆਏ ਹੜ੍ਹਾਂ ਕਾਰਨ ਹਜ਼ਾਰਾਂ ਪਿੰਡ ਪ੍ਰਭਾਵਿਤ ਹੋਏ ਹਨ। ਇਨ੍ਹਾਂ ਪਿੰਡਾਂ ਵਿੱਚ ਤੁਰੰਤ ਰਾਹਤ ਕਾਰਜ ਲੋੜੀਂਦੇ ਹਨ। ਹੜ੍ਹਾਂ ਕਾਰਨ ਪਿੰਡਾਂ ਵਿੱਚ ਇੱਕਠਾ ਹੋਇਆ ਮਲਬਾ, ਗਾਰਾ ਤੇ ਮਰੇ ਹੋਏ ਪਸ਼ੂਆਂ ਦੀ ਤੁਰੰਤ ਡਿਸਪੋਜਲ ਲੋੜੀਂਦੀ ਹੈ ਅਤੇ ਇਸ ਦੇ ਨਾਲ ਹੀ ਪੰਚਾਇਤਾਂ ਦੇ ਬੁਨਿਆਦੀ ਢਾਚਿਆਂ ਨੂੰ ਹੋਏ ਨੁਕਸਾਨ ਕਾਰਨ ਇਨ੍ਹਾਂ ਦੀ ਮੁਰੰਮਤ ਕਰਵਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਪੰਚਾਇਤਾਂ ਕੋਲ ਉਨ੍ਹਾਂ ਦੀ ਜ਼ਮੀਨ ਗ੍ਰਹਿਣ ਹੋਣ ਕਾਰਨ ਕਰੋੜਾਂ ਰੁਪਏ ਦੀ ਰਾਸ਼ੀ ਬੈਂਕਾਂ ਵਿੱਚ ਐਫ.ਡੀ. ਦੇ ਰੂਪ ਵਿੱਚ ਜਮ੍ਹਾਂ ਹੈ। ਜੇਕਰ ਪੰਚਾਇਤਾਂ ਇਨ੍ਹਾਂ ਫੰਡਾਂ ਵਿੱਚੋਂ ਕੁਝ ਫੰਡ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜਾਂ ਲਈ ਦਿੰਦੀਆਂ ਹਨ ਤਾਂ ਇਹ ਕਦਮ ਹੜ੍ਹ ਪੀੜਤ ਲੋਕਾਂ ਲਈ ਮਾਨਵਤਾਵਾਦੀ ਆਧਾਰ 'ਤੇ ਇਕ ਮਹੱਤਵਪੂਰਨ ਕਦਮ ਹੋਵੇਗਾ ਅਤੇ ਹੜ੍ਹ ਪੀੜਤ ਲੋਕਾਂ ਨਾਲ ਹਮਦਰਦੀ ਦਾ ...

ਅਪ੍ਰੈਲ 2022 ਤੋਂ ਹੁਣ ਤੱਕ ਕੇਂਦਰ ਤੋਂ ਐੱਸਡੀਆਰਐੱਫ ਫੰਡ ਦੇ ਸਿਰਫ਼ 1582 ਕਰੋੜ ਰੁਪਏ ਆਏ, ਪੰਜਾਬ ਸਰਕਾਰ ਨੇ ਇਸ ਦੌਰਾਨ ਆਫ਼ਤ ਰਾਹਤ ‘ਤੇ ਖਰਚੇ 649 ਕਰੋੜ

Hot News
ਚੰਡੀਗੜ੍ਹ, 11 ਸਤੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਸੂਬਾ ਆਫ਼ਤ ਰਾਹਤ ਫੰਡ (ਐੱਸਡੀਆਰਐੱਫ) ਨੂੰ ਲੈ ਕੇ ਭਾਜਪਾ ਆਗੂਆਂ ਵੱਲੋਂ ਫੈਲਾਏ ਜਾ ਰਹੇ ਝੂਠੇ ਪ੍ਰਚਾਰ ਦਾ ਜ਼ੋਰਦਾਰ ਖੰਡਨ ਕੀਤਾ ਅਤੇ ਪੰਜਾਬ ਦੇ ਲੋਕਾਂ ਸਾਹਮਣੇ ਅਸਲ ਅਧਿਕਾਰਤ ਅੰਕੜੇ ਜਾਰੀ ਕੀਤੇ। ਇੱਕ ਬਿਆਨ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਫ਼ਤ ਰਾਹਤ ਫੰਡ 'ਤੇ ਜਾਣਬੁੱਝ ਕੇ ਜਨਤਾ ਨੂੰ ਗੁੰਮਰਾਹ ਕਰਨ ਲਈ ਭਾਜਪਾ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਆਗੂ 'ਆਪ' ਸਰਕਾਰ ਨੂੰ ਬਦਨਾਮ ਕਰਨ ਲਈ ਬੇਸ਼ਰਮੀ ਨਾਲ ਝੂਠ ਫੈਲਾ ਰਹੇ ਹਨ। ਸੱਚਾਈ ਹੁਣ ਲੋਕਾਂ ਦੇ ਸਾਹਮਣੇ ਹੈ ਅਤੇ ਐੱਸਡੀਆਰਐੱਫ ਤੋਂ ਪ੍ਰਾਪਤ ਅਤੇ ਖਰਚ ਕੀਤਾ ਗਿਆ ਹਰ ਇੱਕ ਰੁਪਿਆ ਜਨਤਕ ਡੋਮੇਨ ਵਿੱਚ ਹੈ। ਭਾਜਪਾ ਦੇ ਉਲਟ, ਜੋ ਧੋਖੇ ਅਤੇ ਧਿਆਨ ਭਟਕਾਉਣ 'ਤੇ ਵਧਦੀ-ਫੁੱਲਦੀ ਹੈ, ਅਸੀਂ ਪਾਰਦਰਸ਼ਤਾ ਅਤੇ ਜਵਾਬਦੇਹੀ ਵਿੱਚ ਵਿਸ਼ਵਾਸ ਕਰਦੇ ਹਾਂ। ਚੀਮਾ ਨੇ 1 ਅਪ੍ਰੈਲ, 2022 ਤੋਂ ਪੰਜਾਬ ਸਰਕਾਰ ਦੁਆਰਾ ਭਾਰਤ ਸਰਕਾਰ ਤੋਂ ਐੱਸਡੀਆਰਐੱਫ ਦੇ ਤਹਿਤ ਪ੍ਰਾਪਤ ਧਨ ਅਤੇ ਸੂਬੇ ਦੁਆਰਾ ਖਰਚ ਕੀਤੀ ਗਈ ਰਾਸ਼ੀ ਦਾ ਪੂਰਾ ਬਿਓਰਾ ਪੇਸ਼ ਕੀਤਾ: 2022-...

ਹੜ੍ਹ ਪੀੜਤਾਂ ਦੇ ਬਚਾਅ, ਰਾਹਤ ਤੇ ਮੁੜ ਵਸੇਬੇ ਲਈ ਮੁੱਖ ਮੰਤਰੀ ਸ਼ੁੱਕਰਵਾਰ ਨੂੰ  ਉੱਚ ਪੱਧਰੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ

Breaking News
ਚੰਡੀਗੜ੍ਹ, 11 ਸਤੰਬਰ: ਹਸਪਤਾਲ ਤੋਂ ਛੁੱਟੀ ਮਿਲਣ ਤੋਂ ਤੁਰੰਤ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਦੇ ਮੱਦੇਨਜ਼ਰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਸ਼ੁੱਕਰਵਾਰ ਨੂੰ ਆਪਣੀ ਰਿਹਾਇਸ਼ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਮੁੱਖ ਮੰਤਰੀ ਭਲਕੇ (12 ਸਤੰਬਰ) ਨੂੰ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਰਾਹਤ, ਬਚਾਅ ਅਤੇ ਮੁੜ ਵਸੇਬੇ ਦੇ ਯਤਨਾਂ ‘ਚ ਤੇਜ਼ੀ ਲਿਆਉਣ ਸਬੰਧੀ ਮੀਟਿੰਗ ਕਰਨਗੇ। ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਡਿਪਟੀ ਕਮਿਸ਼ਨਰ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਣਗੇ, ਜਦੋਂ ਕਿ ਸਕੱਤਰ ਅਤੇ ਮੁੱਖ ਸਕੱਤਰ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਨਿੱਜੀ ਤੌਰ ‘ਤੇ ਮੀਟਿੰਗ ‘ਚ ਸ਼ਾਮਲ ਹੋਣਗੇ। ਮੀਟਿੰਗ ਵਿੱਚ ਡਾਕਟਰੀ ਸਹੂਲਤਾਂ, ਮੁਆਵਜ਼ਾ ਅਤੇ ਹੜ੍ਹ ਦੀ ਮੌਜੂਦਾ ਸਥਿਤੀ ਨਾਲ ਨਜਿੱਠਣ ਆਦਿ ਠੋਸ ਉਪਰਾਲਿਆਂ ‘ਤੇ ਚਰਚਾ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤੀ ਆਫ਼ਤ ਨੇ ਸੂਬੇ ਭਰ ਵਿੱਚ ਵੱਡੀ ਤਬਾਹੀ ਮਚਾਈ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਆਬਾਦੀ ਦੇ ਬਚਾਅ, ਰਾਹਤ ਅਤ...

ਪਿਛਲੇ 24 ਘੰਟਿਆਂ ਦੌਰਾਨ 40 ਹੋਰ ਵਿਅਕਤੀ ਹੜ੍ਹ ਖੇਤਰ ‘ਚੋਂ ਸੁਰੱਖਿਅਤ ਕੱਢੇ, ਕੁੱਲ ਗਿਣਤੀ 23,337 ਹੋਈ: ਹਰਦੀਪ ਸਿੰਘ ਮੁੰਡੀਆਂ

Breaking News
ਚੰਡੀਗੜ੍ਹ, 11 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ 40 ਹੋਰ ਵਿਅਕਤੀਆਂ ਨੂੰ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ ਜਿਸ ਨਾਲ ਸੂਬੇ ਭਰ ਵਿੱਚ ਬਚਾਏ ਗਏ ਲੋਕਾਂ ਦੀ ਕੁੱਲ ਗਿਣਤੀ 23,337 ਹੋ ਗਈ ਹੈ। ਮਾਲ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਹੜ੍ਹਾਂ ਦੀ ਮਾਰ ਹਾਲੇ ਜਾਰੀ ਹੈ ਜਿਸ ਦੇ ਚਲਦਿਆਂ 29 ਹੋਰ ਪਿੰਡ, 42 ਲੋਕ ਅਤੇ ਲਗਭਗ 398 ਹੈਕਟੇਅਰ ਖੇਤੀਯੋਗ ਜ਼ਮੀਨ ਪ੍ਰਭਾਵਿਤ ਹੋਈ ਹੈ। ਇਸ ਤਰ੍ਹਾਂ 22 ਜ਼ਿਲ੍ਹਿਆਂ ਵਿੱਚ ਪ੍ਰਭਾਵਿਤ ਪਿੰਡਾਂ ਦੀ ਕੁੱਲ ਗਿਣਤੀ 2214 ਹੋ ਗਈ ਹੈ ਅਤੇ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ 3,88,508 ਤੱਕ ਪਹੁੰਚ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਫ਼ਾਜ਼ਿਲਕਾ ਅਤੇ ਮਾਨਸਾ ਵਿੱਚ ਇੱਕ-ਇੱਕ ਵਿਅਕਤੀ ਦੀ ਜਾਨ ਚਲੀ ਗਈ ਹੈ, ਜਿਸ ਨਾਲ ਸੂਬੇ ਭਰ ਵਿੱਚ ਮੌਤਾਂ ਦੀ ਕੁੱਲ ਗਿਣਤੀ 55 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ 111 ਰਾਹਤ ਕੈਂਪ ਜਾਰੀ ਹਨ, ਜਿੱਥੇ 4585 ਪ੍ਰਭਾਵਿਤ ਵਿਅਕਤੀ ਰਹਿ...

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਿਮਾਰੀਆਂ ਦੀ ਰੋਕਥਾਮ ਲਈ ਝੋਕੀ ਸਰਕਾਰੀ ਮਸ਼ੀਨਰੀ

Hot News
ਚੰਡੀਗੜ੍ਹ, 11 ਸਤੰਬਰ:ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਬਿਮਾਰੀਆਂ ਦੀ ਰੋਕਥਾਮ ਲਈ ਸਿਹਤ, ਵੈਟਰਨਰੀ ਤੇ ਹੋਰ ਵਿਭਾਗਾਂ ਦਾ ਸਮੁੱਚਾ ਅਮਲਾ ਦਿਨ-ਰਾਤ ਜੁਟਿਆ ਹੋਇਆ ਹੈ। ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਨਾਲ ਮੀਟਿੰਗ ਕਰਕੇ ਹੜ੍ਹਾਂ ਦੌਰਾਨ ਹੋਏ ਖਰਾਬੇ ਅਤੇ ਨੁਕਸਾਨ ਦੀ ਸਮੀਖਿਆ ਕੀਤੀ ਗਈ ਹੈ ਅਤੇ ਸਪੈਸ਼ਲ ਗਿਰਦਾਵਰੀ ਦਾ ਕੰਮ 50 ਪ੍ਰਤੀਸ਼ਤ ਮੁਕੰਮਲ ਕਰਵਾ ਲਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕੰਮ ਵੀ ਲਗਾਤਾਰ ਚੱਲ ਰਹੇ ਹਨ। ਬੈਂਸ ਨੇ ਦੱਸਿਆ ਕਿ ਮਲੇਰੀਆ ਤੇ ਹੋਰ ਬਿਮਾਰੀਆਂ ਦੇ ਖਤਰੇ ਨੂੰ ਦੇਖਦੇ ਹੋਏ ਫੋਗਿੰਗ ਮਸ਼ੀਨਾਂ ਇਲਾਕੇ ਵਿੱਚ ਭੇਜੀਆਂ ਜਾ ਰਹੀਆਂ ਹਨ। ਵੱਡੇ ਪਿੰਡਾਂ ਵਿੱਚ ਇਹ ਮਸ਼ੀਨਾਂ ਲਗਾਤਾਰ ਚਲਾਈਆਂ ਜਾਣਗੀਆਂ ਅਤੇ ਮੈਡੀਕਲ ਕੈਂਪ ਵੀ ਲਗਾਤਾਰ ਜਾਰੀ ਰਹਿਣਗੇ। ਵੈਟਰਨਰੀ ਟੀਮਾਂ ਨਿਰੰਤਰ ਹਲਕੇ ਵਿੱਚ ਪਸ਼ੂਆ ਦਾ ਇਲਾਜ ਅਤੇ ਵੈਕਸੀਨੇਸ਼ਨ ਕਰ ਰਹੀਆਂ ਹਨ। ਬੈਂਸ ਨੇ ਦੱਸਿਆ ਕਿ ਸਾਰੇ ਪਿੰਡਾਂ ਦ...

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਹੱਥ ਵਧਾਇਆ, ਲੋੜਵੰਦਾਂ ਨੂੰ ਆਰਥਿਕ ਸਹਾਇਤਾ ਦੇ ਚੈੱਕ ਭੇਟ ਕੀਤੇ

Local
ਡੇਰਾ ਬਾਬਾ ਨਾਨਕ/ਗੁਰਦਾਸਪੁਰ, 11 ਸਤੰਬਰ (      ) - ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਪਿੰਡ ਡੇਹਰੀਵਾਲ ਕਿਰਨ, ਰਣਸੀਕੇ ਤਿੱਲਾ, ਖੁਸ਼ਹਾਲਪੁਰ, ਰੱਤਾ ਅਤੇ ਸ਼ਾਹਪੁਰ ਜਾਜਨ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਅਤੇ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦੇ ਚੈੱਕ ਦਿੱਤੇ ਗਏ। ਇਸ ਮੌਕੇ ਸਿਹਤ ਮੰਤਰੀ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਰੁਪਿੰਦਰਜੀਤ ਸੈਣੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਕਲਾਨੌਰ ਮੈਡਮ ਜਯੋਤਸਨਾ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਡਾ. ਆਦਿੱਤਯ ਸ਼ਰਮਾ, ਐੱਸ.ਡੀ.ਐੱਮ. ਫਤਹਿਗੜ੍ਹ ਚੂੜੀਆਂ ਗੁਰਮੰਦਰ ਸਿੰਘ, ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਦੌਰੇ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਉਨ੍ਹ...

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ‘ਚ ਭਾਰੀ ਬਾਰਿਸ਼ ਨਾਲ ਹੋਏ ਘਰਾਂ ਦੇ  ਨੁਕਸਾਨ ਪੂਰਤੀ ਲਈ ਦਿੱਤੀ ਫੌਰੀ ਵਿੱਤੀ ਸਹਾਇਤਾ

Local
ਮਲੋਟ/ਸ੍ਰੀ ਮੁਕਤਸਰ ਸਾਹਿਬ, 11 ਸਤੰਬਰ :-   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਭਾਰੀ ਮੀਂਹ ਕਰਕੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਮਲੋਟ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦਾ ਜਾਇਜ਼ਾ ਲਿਆ। ਬਾਰਿਸ਼ ਕਾਰਨ ਜਿਨ੍ਹਾਂ ਘਰਾਂ ਦੀਆਂ ਛੱਤਾਂ ਡਿੱਗੀਆਂ ਸਨ ਉਨ੍ਹਾਂ ਘਰਾਂ ਦੇ ਮਾਲਕਾਂ ਨੂੰ ਕੈਬਨਿਟ ਮੰਤਰੀ ਨੇ ਮੌਕੇ ‘ਤੇ ਹੀ ਖੁਦ ਪੈਸੇ ਦੇ ਕੇ ਵਿੱਤੀ ਸਹਾਇਤਾ ਦਿੱਤੀ। ਉਨ੍ਹਾਂ ਕਿਹਾ ਕਿ ਉਪਰਲੇ ਹਿਸਿਆਂ ਵਿਚ ਬਾਰਿਸ਼ਾਂ ਨਾ ਹੋਣ ਕਰਕੇ ਪਾਣੀ ਦਾ ਪੱਧਰ ਘਟਿਆ ਹੈ ਜੋ ਕਿ ਰਾਹਤ ਵਾਲੀ ਖਬਰ ਹੈ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਮਲੋਟ ਸ਼ਹਿਰ ਦੇ ਵਾਰਡਾਂ ਅਤੇ ਪਿੰਡਾਂ ਵਿਚ ਹੀ ਹਨ ਤੇ ਲੋਕਾਂ ਦੀ ਸਾਰ ਲੈ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੀ ਦਿਨੀ ਹੋਈ ਭਾਰੀ ਬਾਰਿਸ਼ ਦੌਰਾਨ ਲੋਕਾਂ ਦਾ ਬਹੁਤ ਨੁਕਸਾਨ ਹੋਇਆ ਹੈ ਇਸ ਸਬੰਧੀ ਮੈਨੂੰ ਮਲੋਟ ਹਲਕਾ ਵਾਸੀਆਂ ਵੱਲੋਂ ਸੁਨੇਹੇ ਪ੍ਰਾਪਤ ਹੋਏ ਕਿ ਵੱਖ-ਵੱਖ ਵਾਰਡਾਂ ਦੇ ਘਰਾਂ ਦੀਆਂ ਛੱਤਾਂ ਡਿੱਗੀਆਂ ਹਨ ਅਤੇ ਹੋਰ ਵੀ ਨੁਕਸਾਨ ਹੋਇਆ ਹੈ। ਇਸ ਸਬੰਧੀ ਜਾਇਜਾ ਲੈਂਦਿਆਂ ਕੈਬਨਿਟ ਮੰਤ...

ਕੈਬਨਿਟ ਮੰਤਰੀ ਸਲਾਲਜੀਤ ਸਿੰਘ ਭੁੱਲਰ ਵਿਧਾਨ ਸਭਾ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚੇ

Local
ਪੱਟੀ, (ਤਰਨ ਤਾਰਨ), 11 ਸਤੰਬਰ :- ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਅੱਜ ਵਿਧਾਨ ਸਭਾ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚੇ ਅਤੇ ਦਰਿਆਈ ਪਾਣੀ ਦੀ ਮਾਰ ਹੇਠ ਆਏ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਲੋੜੀਂਦੀ ਰਾਹਤ ਸਮੱਗਰੀ, ਜ਼ਰੂਰੀ ਵਸਤੂਆਂ ਅਤੇ ਪਸ਼ੂਆਂ ਲਈ ਚਾਰਾ, ਫੀਡ ਅਤੇ ਚੋਕਰ ਆਦਿ ਦੀ ਵੰਡ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਪਿੰਡ ਭਾਊਵਾਲ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਖੋਲ੍ਹੇ ਗਏ ਆਰਜ਼ੀ ਰਾਹਤ ਕੈਂਪ ਵਿੱਚ ਪਹੁੰਚੇ। ਇਸ ਮੌਕੇ ਸੰਗਰੂਰ ਤੋਂ ਆਏ ਵੈਟਨਰੀ ਡਾਕਟਰ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦੇ, ਜੋ ਕਿ ਰਾਹਤ ਕੈਂਪ ਵਿੱਚ ਪਸ਼ੂਆਂ ਲਈ ਦਵਾਈਆਂ ਆਦਿ ਲੈਕੇ ਪੁੱਜੇ ਸਨ, ਉਹਨਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਲੁਧਿਆਣਾ ਅਤੇ ਯੂ. ਪੀ. ਤੋਂ ਆਏ ਮੁਸਲਿਮ ਭਾਈਚਾਰੇ ਦਾ ਵੀ ਧੰਨਵਾਦ ਕੀਤਾ ਜੋ ਕਿ ਹਲਕੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਤਰਪਾਲਾਂ, ਰਾਸ਼ਨ ਅਤੇ ਖਾਣ-ਪੀਣ ਦੀਆਂ ਵਸਤੂਆਂ ਆਦਿ ਲੈਕੇ ਰਾਹਤ ਕੈਂਪ ਵਿੱਚ ਪਹੁੰਚੇ ਸਨ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ...

ਘੱਗਰ ਦਰਿਆ ਵਿੱਚ ਪਾਣੀ ਘੱਟਣ ਲੱਗਿਆ ਪਰ ਸਰਕਾਰ ਸੁਚੇਤ: ਬਰਿੰਦਰ ਕੁਮਾਰ ਗੋਇਲ

Local
ਮੂਨਕ, 11 ਸਤੰਬਰ:- ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਘੱਟ ਰਿਹਾ ਪਰ ਹਾਲੇ ਵੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਹੈ। ਇਸ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾ ਰਹੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮਕਰੌੜ ਸਾਹਿਬ ਤੇ ਮੂਨਕ ਵਿਖੇ ਟੋਹਾਣਾ ਪੁਲ ਵਿਖੇ ਘੱਗਰ ਦਰਿਆ ਦਾ ਜਾਇਜ਼ਾ ਲੈਣ ਮੌਕੇ ਆਖੀ। ਸ਼੍ਰੀ ਗੋਇਲ ਨੇ ਕਿਹਾ ਕਿ ਕਈ ਦਿਨਾਂ ਦੀ ਉਡੀਕ ਤੋਂ ਬਾਅਦ ਹੁਣ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ, ਜੋ ਕਿ ਸਾਰਿਆਂ ਲਈ ਰਾਹਤ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਘੱਗਰ ਦਰਿਆ ਦੇ ਮਜ਼ਬੂਤ ਕੀਤੇ ਬੰਨ੍ਹਾਂ ਸਦਕਾ ਕਈ ਦਿਨ ਪਾਣੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਰਹਿਣ ਦੇ ਬਾਵਜੂਦ ਨੁਕਸਾਨ ਨਹੀਂ ਕਰ ਸਕਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਰਿਆ ਦੀ ਮਾਰ ਤੋਂ ਬਚਾਉਣ ਲਈ ਅਤੇ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਕੀਤੀ ਬਚਾਅ ਕਾਰਜਾਂ ਤੇ ਰਾਹਤ ਕਾਰਜਾਂ ਦੀ ਤਿਆਰੀ ਦੀ ਸ਼ਲਾਘਾ ਕੀਤੀ...