Sunday, November 15Malwa News
Shadow

Tag: punjabi news

ਪੰਜਾਬ ਤੁਹਾਡਾ ਕਰਜ਼ਦਾਰ ਹੈ: ਹੜ੍ਹ ਪੀੜਤਾਂ ਦੀ ਮਦਦ ਕਰਨ ਵਾਲੇ ਸਮਾਜ ਸੇਵੀਆਂ ਦਾ ਮੁੱਖ ਮੰਤਰੀ ਵੱਲੋਂ ਧੰਨਵਾਦ

Breaking News
ਚੰਡੀਗੜ੍ਹ, 10 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਪ੍ਰਸਿੱਧ ਪੰਜਾਬੀ ਗਾਇਕ ਮਨਕੀਰਤ ਔਲਖ ਅਤੇ ਉੱਘੇ ਉਦਯੋਗਪਤੀ ਪ੍ਰਿਤਪਾਲ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ। ਮੁੱਖ ਮੰਤਰੀ, ਜੋ ਇੱਕ ਨਿੱਜੀ ਹਸਪਤਾਲ ਵਿੱਚ ਜੇਰੇ ਇਲਾਜ ਹਨ, ਨੇ ਸਮਾਜ ਸੇਵੀ ਲੋਕਾਂ ਨਾਲ ਟੈਲੀਫੋਨ 'ਤੇ ਗੱਲਬਾਤ ਦੌਰਾਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੰਕਟ ਵਿੱਚੋਂ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਸ ਨੇਕ ਕਾਰਜ ਲਈ ਕੋਈ ਕਸਰ ਨਹੀਂ ਛੱਡ ਰਹੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਦੋਵਾਂ ਸਮਾਜ ਸੇਵੀਆਂ ਵੱਲੋਂ ਕੀਤਾ ਗਿਆ ਮਿਸਾਲੀ ਕੰਮ ਸੱਚਮੁੱਚ ਸ਼ਲਾਘਾਯੋਗ ਹੈ ਕਿਉਂਕਿ ਦੋਵੇਂ ਹੀ ਮਿਸ਼ਨਰੀ ਭਾਵਨਾ ਨਾਲ ਹੜ੍ਹ ਪੀੜਤਾਂ ਦੀ ਸੇਵਾ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਲੋਕ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਫਰਾਖਦਿਲੀ ਨਾਲ 'ਮੁੱਖ ਮੰਤਰੀ ਰਾਹਤ ਫੰਡ' ਵਿੱਚ ਯੋਗਦਾਨ ਪਾ ਰਹੇ ਹਨ। ਇਸ ਔਖੀ ਘੜੀ ਵਿੱਚ ਦੁ...

ਹੜ੍ਹਾਂ ਤੋਂ ਲੋਕਾਂ ਦੇ ਬਚਾਅ ਲਈ 115 ਰਾਹਤ ਕੈਂਪ ਜਾਰੀ, 4533 ਲੋਕਾਂ ਨੂੰ ਦਿੱਤਾ ਆਸਰਾ: ਹਰਦੀਪ ਸਿੰਘ ਮੁੰਡੀਆਂ

Hot News
ਚੰਡੀਗੜ੍ਹ, 10 ਸਤੰਬਰ:- ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਹੜ੍ਹਾਂ ਦਰਮਿਆਨ ਪਿਛਲੇ 24 ਘੰਟਿਆਂ ਵਿੱਚ ਸੂਬੇ 'ਚ ਹੋਰ 88 ਪਿੰਡ, 374 ਲੋਕ ਅਤੇ 55 ਹੈਕਟੇਅਰ ਖੇਤੀਯੋਗ ਜ਼ਮੀਨ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਹੁਣ ਤੱਕ ਸੂਬੇ ਦੇ 22 ਜ਼ਿਲ੍ਹਿਆਂ ਵਿੱਚ ਪ੍ਰਭਾਵਿਤ ਪਿੰਡਾਂ ਦੀ ਕੁੱਲ ਗਿਣਤੀ 2185 ਅਤੇ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ 3,88,466 ਤੱਕ ਪਹੁੰਚ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਫ਼ਿਰੋਜ਼ਪੁਰ ਵਿੱਚ ਇੱਕ ਹੋਰ ਵਿਅਕਤੀ ਦੀ ਜਾਨ ਚਲੀ ਗਈ ਹੈ ਜਿਸ ਨਾਲ 15 ਜ਼ਿਲ੍ਹਿਆਂ ਵਿੱਚ ਕੁੱਲ ਮੌਤਾਂ ਦੀ ਗਿਣਤੀ 53 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪਠਾਨਕੋਟ ਵਿੱਚ ਤਿੰਨ ਵਿਅਕਤੀ ਅਜੇ ਵੀ ਲਾਪਤਾ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਅਰਸੇ ਦੌਰਾਨ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ 91 ਹੋਰ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ, ਜਿਸ ਨਾਲ ਹੁਣ ਤੱਕ ਬਚਾਏ ਗਏ ਲੋਕਾਂ ਦੀ ਗਿਣਤੀ 23,297 ਹੋ ਗਈ ਹੈ। ਮੌਜੂਦਾ ਸਮੇਂ ਸੂਬੇ ਭਰ ਵਿੱਚ 115 ਰਾਹਤ ਕੈਂਪ ਜਾਰੀ ...

ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਮੁੜ ਪੱਟੜੀ ਉਤੇ ਆਉਣ ਲੱਗੀ ਹੜ੍ਹ ਪੀੜਤਾਂ ਦੀ ਜ਼ਿੰਦਗੀ

Hot News
ਚੰਡੀਗੜ੍ਹ, 10 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਦਾ ਦ੍ਰਿੜਤਾ ਨਾਲ ਸਾਹਮਣਾ ਕਰਦੇ ਹੋਏ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਦਿਨ-ਰਾਤ ਅਣਥੱਕ ਮਿਹਨਤ ਕਰ ਰਹੀ ਹੈ। ਬਾਰਸ਼ਾਂ ਘਟਣ ਅਤੇ ਪਾਣੀ ਦਾ ਪੱਧਰ ਡਿੱਗਣ ਦੇ ਨਾਲ, ਰਾਜ ਸਰਕਾਰ ਨੇ ਰਾਹਤ, ਪੁਨਰਵਾਸ ਅਤੇ ਪੁਨਰ ਨਿਰਮਾਣ ਉਪਾਵਾਂ ਨੂੰ ਹੋਰ ਤੇਜ਼ ਕਰ ਦਿੱਤਾ ਹੈ ਜਿਸ ਨਾਲ ਹੜ੍ਹ ਪੀੜਤਾਂ ਦੀ ਜ਼ਿੰਦਗੀ ਮੁੜ ਪੱਟੜੀ ਉਤੇ ਆਉਣ ਲੱਗੀ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਸਪਲਾਈ ਮੁੜ ਬਹਾਲ ਕਰ ਦਿੱਤੀ ਗਈ ਹੈ। ਸਿੰਘਪੁਰ-ਪਲਾਸੀ ਦੇ ਵਾਸੀ ਹੁਣ ਰਾਹਤ ਕੈਂਪਾਂ ਤੋਂ ਘਰ ਵਾਪਸ ਜਾਣ ਲੱਗ ਪਏ ਹਨ। ਮੰਤਰੀ ਨੇ ਕਿਹਾ ਕਿ ਹਰਸਾ ਬੇਲਾ, ਪੱਤੀ ਦੂਲਚੀ ਤੇ ਬੇਲਾ ਸ਼ਿਵ ਸਿੰਘ ਵਰਗੇ ਕੱਟੇ ਪਿੰਡਾਂ ਦਾ ਸੰਪਰਕ ਮੁੜ ਜੋੜਿਆ ਜਾ ਰਿਹਾ ਹੈ ਅਤੇ ਬੇਲਾ ਧਿਆਨੀ ਦਾ ਟੁੱਟਿਆ ਲੱਕੜ ਦਾ ਪੁੱਲ ਹੁਣ ਮਜ਼ਬੂਤ ਮੋਟਰਯੋ...

ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਦਿੱਤਾ 1600 ਕਰੋੜ ਰੁਪਏ ਦਾ ਹੜ੍ਹ ਰਾਹਤ ਪੈਕੇਜ ਮਹਿਜ਼ ਖਾਨਾਪੂਰਤੀ:  ਕੁਲਤਾਰ ਸਿੰਘ ਸੰਧਵਾਂ

Breaking News
ਚੰਡੀਗੜ੍ਹ, 10 ਸਤੰਬਰ :- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਐਲਾਨਿਆ ਗਿਆ 1600 ਕਰੋੜ ਰੁਪਏ ਦਾ ਰਾਹਤ ਪੈਕੇਜ ਮਹਿਜ਼ ਇੱਕ ਖਾਨਾਪੂਰਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਭਿਆਨਕ ਹੜ੍ਹਾਂ ਵਿੱਚ 20 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਅਤੇ ਕੇਂਦਰ ਸਰਕਾਰ ਸਿਰਫ਼ 1600 ਕਰੋੜ ਰੁਪਏ ਦੇ ਰਹੀ ਹੈ ਜੋ ਕਿ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਕਾਬਲੇ ਬਹੁਤ ਘੱਟ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਨੇ ਜੋ ਕੁੱਝ ਵੀ ਦਿੱਤਾ ਹੈ, ਉਸ ਲਈ ਪੰਜਾਬ ਵਾਸੀ ਫਿਰ ਵੀ ਕੇਂਦਰ ਸਰਕਾਰ ਦੇ ਅਤਿ ਧੰਨਵਾਦੀ ਹਨ ਅਤੇ ਕਿਹਾ ਕਿ ਪੰਜਾਬੀ ਜਾਣਦੇ ਹਨ ਕਿ ਡਿੱਗਣ ਤੋਂ ਬਾਅਦ ਆਪਣੇ ਪੈਰਾਂ 'ਤੇ ਕਿਵੇਂ ਖੜ੍ਹੇ ਹੋਣਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਪੰਜਾਬੀਆਂ ਨੇ ਸਖ਼ਤ ਮਿਹਨਤ ਨਾਲ ਜਾਇਦਾਦਾਂ, ਕੋਠੀਆਂ, ਕਾਰਾਂ, ਮਹਿਲਨੁਮਾ ਘਰ, ਵੱਡੇ ਟਰੈਕਟਰ ਬਣਾਏ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣਗੇ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਦੀਆਂ ਅਸੀਸਾਂ ਹਮੇਸ਼ਾ ਸਾਡੇ ਨਾਲ...

ਵਿੱਤ ਵਿਭਾਗ ਵੱਲੋਂ ‘ਆਸ਼ਾ ਵਰਕਰਾਂ’ ਲਈ ਛੇ ਮਹੀਨੇ ਦੀ ਜਣੇਪਾ ਛੁੱਟੀ ਨੂੰ ਮਨਜ਼ੂਰੀ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 10 ਸਤੰਬਰ- ਜ਼ਮੀਨੀ ਪੱਧਰ 'ਤੇ ਸਿਹਤ ਸੰਭਾਲ ਕਰਮਚਾਰੀਆਂ ਦੇ ਮਾਣ ਅਤੇ ਭਲਾਈ ਨੂੰ ਬਰਕਰਾਰ ਰੱਖਣ ਲਈ ਇੱਕ ਠੋਸ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਅਧੀਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਕੰਮ ਕਰਨ ਵਾਲੇ ਮਾਨਤਾ ਪ੍ਰਾਪਤ ਸਮਾਜਿਕ ਸਿਹਤ ਕਾਰਕੁਨ (ਏ.ਐਸ.ਐਚ.ਏ) ਅਤੇ ਆਸ਼ਾ ਫੈਸੀਲੀਟੇਟਰ ਹੁਣ ਛੇ ਮਹੀਨੇ ਦੀ ਜਣੇਪਾ ਛੁੱਟੀ ਦੇ ਹੱਕਦਾਰ ਹੋਣਗੇ। ਇਹ ਲਾਭ ਜਣੇਪਾ ਲਾਭ ਐਕਟ, 1961 ਦੇ ਉਪਬੰਧਾਂ ਅਧੀਨ ਦਿੱਤ ਜਾਵੇਗਾ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦੇ ਹੋਏ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੀ ਮੌਜੂਦਾ ਨੀਤੀ ਦੇ ਅਨੁਸਾਰ ਹੈ ਜਿਸ ਵਿੱਚ ਇਸਦੀਆਂ ਸਾਰੀਆਂ ਮਹਿਲਾ ਕਰਮਚਾਰੀਆਂ ਨੂੰ 180 ਦਿਨਾਂ ਦੀ ਪੂਰੀ ਤਨਖਾਹ ਵਾਲੀ ਜਣੇਪਾ ਛੁੱਟੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਛੁੱਟੀ ਕਿਸੇ ਹੋਰ ਛੁੱਟੀ ਦੇ ਖਾਤਿਆਂ ਵਿੱਚੋਂ ਨਹੀਂ ਕੱਟੀ ਜਾਵੇਗੀ। ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਮੈਟਰਨਿਟੀ ਬੈਨੀਫਿਟ ਐਕਟ, 1961, ਅਤੇ 12 ਅ...

8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਗੁਰਸੇਵਕ ਦੇ ਬਿਆਨ ‘ਤੇ ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ

Hot News
ਚੰਡੀਗੜ੍ਹ/ਅੰਮ੍ਰਿਤਸਰ, 10 ਸਤੰਬਰ: 8.1 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੇ  ਅਗਲੇ-ਪਿਛਲੇ ਸਬੰਧਾਂ 'ਤੇ ਤੁਰੰਤ ਕਾਰਵਾਈ ਕਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਚਾਰ ਹੋਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਕਿਲੋਗ੍ਰਾਮ ਹੈਰੋਇਨ, .30 ਬੋਰ ਪਿਸਤੌਲ ਸਮੇਤ ਇੱਕ ਮੈਗਜ਼ੀਨ ਬਰਾਮਦ ਕੀਤੀ ਹੈ, ਜਿਸ ਨਾਲ ਇਸ ਮਾਮਲੇ ਵਿੱਚ ਜ਼ਬਤ ਕੀਤੀ ਗਈ ਹੈਰੋਇਨ 20.1 ਕਿਲੋਗ੍ਰਾਮ ਤੱਕ ਪਹੁੰਚ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਭੇਜ ਸਿੰਘ (50) ਅਤੇ ਉਸਦਾ ਪੁੱਤਰ ਗੁਰਦਿੱਤ ਸਿੰਘ (22) ਦੋਵੇਂ ਵਾਸੀ ਪਿੰਡ ਨਾਰਲਾ, ਤਰਨਤਾਰਨ; ਮਲਕੀਤ ਸਿੰਘ (50) ਵਾਸੀ ਪਿੰਡ ਡੱਲ, ਤਰਨਤਾਰਨ ਅਤੇ ਗੁਰਜੀਤ ਸਿੰਘ (29) ਵਾਸੀ ਪਿੰਡ ਕੋਟਲੀ ਸਾਕਾ, ਅਜਨਾਲਾ, ਅੰਮ੍ਰਿਤਸਰ ਵਜੋਂ ਹੋਈ ਹੈ। ਇਹ ਸਫਲਤਾ ਪੰਜਾਬ ਪੁਲਿਸ ਵੱਲੋਂ ਬਦਨਾਮ ਨਸ਼ਾ ਤਸਕਰ ਸੋਨੀ ਸਿੰਘ ਉਰਫ਼ ਸੋਨੀ ਨੂੰ ਉਸ ਦੇ ਚਾਰ ਸਾਥੀਆਂ - ਗੁਰਸੇਵਕ ਸਿੰਘ, ਵਿਸ਼ਾਲਦੀਪ ਸਿੰਘ ਉਰਫ਼ ਗੋਲਾ, ਗੁਰਪ੍ਰ...

ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਤਤਪਰ, ਜੰਗੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ ਗਤੀਵਿਧੀਆਂ

Hot News
ਮਾਲੇਰਕੋਟਲਾ, 10 ਸਤੰਬਰ –                    ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ.ਸੰਜੇ ਗੋਇਲ ਦੀ ਅਗਵਾਈ ਹੇਠ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ।                                   ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਚਾਰ ਜ਼ੋਨਾਂ ਵਿੱਚ ਵੰਡ ਕੇ ਟੀਮਾਂ ਨਿਯੁਕਤ ਕੀਤੀਆਂ ਗਈਆਂ ਹਨ। ਸੀਨੀਅਰ ਮੈਡੀਕਲ ਅਫ਼ਸਰ (ਐਸ.ਡੀ.ਐਚ.) ਮਾਲੇਰਕੋਟਲਾ ਦੀ ਅਗਵਾਈ ਹੇਠ ਸ਼ਹਿਰੀ ਖੇਤਰ, ਐਸ.ਐਮ.ਓ. ਅਮਰਗੜ੍ਹ ਦੀ ਅਗਵਾਈ ਹੇਠ ਬਲਾਕ ਅਮਰਗੜ੍ਹ, ਐਸ.ਐਮ.ਓ. ਅਹਿਮਦਗੜ੍ਹ ਦੀ ਅਗਵਾਈ ਹੇਠ ਅਹਿਮਦਗੜ੍ਹ ਸ਼ਹਿਰ ਅਤੇ ਐਸ.ਐਮ.ਓ. ਪੰਜਗਰਾਈਆਂ ਦੀ ਅਗਵਾਈ ਹੇਠ ਪੇਂਡੂ ਖੇਤਰ ਵਿੱਚ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।...

ਸਪੀਕਰ ਵੱਲੋਂ ਖੂਨਦਾਨ ਕੈਂਪ ਦਾ ਉਦਘਾਟਨ

Local
ਕੋਟਕਪੂਰਾ 10 ਸਤੰਬਰ  ()  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਅਗਰਵਾਲ ਭਵਨ ਲਾਜਪਤ ਨਗਰ ਵਿਖੇ ਆਯੋਜਿਤ ਖੂਨਦਾਨ ਕੈਂਪ ਵਿੱਚ ਸ਼ਿਰਕਤ ਕੀਤੀ। ਇਹ ਖੂਨਦਾਨ ਕੈਂਪ ਲਾਲਾ ਜਗਤ ਨਰਾਇਣ ਜੀ ਦੀ 44ਵੀਂ ਬਰਸੀ ਦੇ ਸਮਰਪਣ ਵਜੋਂ ਲਗਾਇਆ ਗਿਆ ਸੀ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਲਾਲਾ ਜਗਤ ਨਰਾਇਣ ਜੀ ਦਾ ਜੀਵਨ ਲੋਕਤੰਤਰਿਕ ਮੁੱਲਾਂ ਦੀ ਰੱਖਿਆ ਅਤੇ ਸਮਾਜ ਨੂੰ ਸੱਚਾਈ, ਹਿੰਮਤ ਅਤੇ ਨਿਰਪੱਖ ਪੱਤਰਕਾਰਿਤਾ ਵੱਲ ਪ੍ਰੇਰਿਤ ਕਰਨ ਵਾਲਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਸਮਾਜ ਸੇਵਾ ਦੇ ਕਾਰਜ ਕਰਕੇ ਨੌਜਵਾਨ ਪੀੜ੍ਹੀ ਨੂੰ ਸੱਚਾਈ, ਸੇਵਾ ਅਤੇ ਸਮਰਪਣ ਦਾ ਸਨੇਹਾ ਦੇ ਸਕਦੇ ਹਾਂ। ਸ. ਸੰਧਵਾਂ ਨੇ ਖੂਨਦਾਨ ਕਰਨ ਵਾਲੇ ਸੇਵਾਦਾਰਾਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੂਨਦਾਨ ਸਭ ਤੋਂ ਵੱਡੀ ਸੇਵਾ ਹੈ ਜੋ ਕਿਸੇ ਮਨੁੱਖ ਦੀ ਜ਼ਿੰਦਗੀ ਬਚਾ ਸਕਦੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਕਾਰਜਾਂ ਵਿੱਚ ਅੱਗੇ ਆਉਣ ਅਤੇ ਖੂਨਦਾਨ ਵਰਗੇ ਉੱਚੇ ਉਪਰਾਲਿਆਂ ਵਿੱਚ ਹਿੱਸਾ ਲੈਣ। ਇਸ ਮੌਕੇ ਵੱਡੀ ...

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Local
ਹੁਸ਼ਿਆਰਪੁਰ, 10 ਸਤੰਬਰ :               ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਤਹਿਤ ਜ਼ਿਲ੍ਹੇ ਅੰਦਰ ਬਿਨ੍ਹਾਂ ਐਸ.ਡੀ.ਐਮਜ਼ ਦੀ ਪ੍ਰਵਾਨਗੀ ਤੋਂ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਨਾਅਰੇਬਾਜੀ, ਲਾਠੀਆਂ, ਗੈਰ ਲਾਈਸੰਸੀ ਅਸਲਾ, ਤੇਜਧਾਰ ਚਾਕੂਆਂ ਆਦਿ ਨੂੰ ਲੈ ਕੇ ਚੱਲਣ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ, ਮੀਟਿੰਗਾਂ ਆਦਿ ‘ਤੇ ...
ਜੰਗਜੂ ਕਰਤੱਵ ਤੇ ਰਵਾਇਤੀ ਵਿਰਾਸਤ ਦਾ ਹੋਵੇਗਾ ਸ਼ਾਨਦਾਰ ਪ੍ਰਦਰਸ਼ਨ : ਗਰੇਵਾਲ

ਜੰਗਜੂ ਕਰਤੱਵ ਤੇ ਰਵਾਇਤੀ ਵਿਰਾਸਤ ਦਾ ਹੋਵੇਗਾ ਸ਼ਾਨਦਾਰ ਪ੍ਰਦਰਸ਼ਨ : ਗਰੇਵਾਲ

Global News
ਚੰਡੀਗੜ੍ਹ, 10 ਸਤੰਬਰ - ਗੱਤਕਾ ਫੈਡਰੇਸ਼ਨ ਯੂਕੇ ਵੱਲੋਂ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਸਹਿਯੋਗ ਨਾਲ ਐਤਵਾਰ, 14 ਸਤੰਬਰ, 2025 ਨੂੰ ਵੇਲਜ਼ ਦੇ ਸ਼ਹਿਰ ਸਵਾਨਜ਼ੀ ਵਿਖੇ ਬੇਅ ਸਪੋਰਟਸ ਪਾਰਕ ਵਿਖੇ 11ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ ਜਿਸ ਵਿੱਚ ਯੂਕੇ ਭਰ ਤੋਂ ਗੱਤਕਾ ਟੀਮਾਂ ਇੰਨਾਂ ਮੁਕਾਬਲਿਆਂ ਵਿੱਚ ਹਿੱਸਾ ਲੈਣਗੀਆਂ।ਇਸ ਟੂਰਨਾਮੈਂਟ ਦੀ ਮਹੱਤਤਾ ਬਾਰੇ ਗੱਲਬਾਤ ਕਰਦਿਆਂ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਨੇ ਕਿਹਾ ਕਿ ਵਿਰਾਸਤੀ ਕਲਾ ਦੇ ਇਹ ਸਾਲਾਨਾ ਮੁਕਾਬਲੇ ਨੌਜਵਾਨਾਂ ਅੰਦਰ ਸਿਹਤਮੰਦ ਜੀਵਨ ਸ਼ੈਲੀ ਜੀਉਣ, ਸਿੱਖ ਸੱਭਿਆਚਾਰ ਅਤੇ ਜੰਗਜੂ ਕਲਾ ਨੂੰ ਪ੍ਰਫੁੱਲਤ ਕਰਨ ਤੇ ਸੰਭਾਲਣ ਦਾ ਇੱਕ ਯਤਨ ਵੀ ਹੈ। ਗੱਤਕਾ ਪ੍ਰੋਮੋਟਰ ਗਰੇਵਾਲ, ਜੋ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਕੌਮੀ ਪ੍ਰਧਾਨ ਵੀ ਹਨ, ਨੇ ਕਿਹਾ ਕਿ ਬਰਤਾਨੀਆ ਸਮੇਤ ਵਿਸ਼ਵ ਦੇ ਹੋਰਨਾਂ ਮੁਲਕਾਂ ਵਿੱਚ ਗੱਤਕੇ ਪ੍ਰਤੀ ਵਧ ਰਹੇ ਉਤਸ਼ਾਹ ਅਤੇ ਨੌਜਵਾਨਾਂ ਅੰਦਰ ਗੱਤਕਾ ਖੇਡਣ ਪ੍ਰਤੀ ਵਧਦੀ ਰੁਚੀ ਤੋਂ ਬਹੁਤ ਖੁਸ਼ੀ ਹੁੰਦੀ ਹੈ।ਪਿਛਲੇ 12 ਸਾਲਾਂ ਤੋਂ ਸਫਲਤਾ ਪੂਰਵਕ ਇਹ ਚੈਂਪੀ...