Sunday, August 16Malwa News
Shadow

Tag: punjabi news

ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਲਈ ਰਾਹਤ ਕਾਰਜ ਕੀਤੇ ਤੇਜ਼

Hot News
ਚੰਡੀਗੜ੍ਹ, 8 ਸਤੰਬਰ – ਪੰਜਾਬ ਸਰਕਾਰ ਨੇ ਭਿਆਨਕ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਹਜ਼ਾਰਾਂ ਪਿੰਡਾਂ ਦੇ ਲੱਖਾਂ ਲੋਕਾਂ ਨੂੰ ਤੁਰੰਤ ਰਾਹਤ ਪਹੁੰਚਾਉਣ ਦੀ ਕਾਰਵਾਈ ਹੋਰ ਤੇਜ਼ ਕਰ ਦਿੱਤੀ ਹੈ। ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਮੰਤਰੀ, ਵਿਧਾਇਕਾਂ, ਵਲੰਟੀਅਰਾਂ ਅਤੇ ਜ਼ਿਲ੍ਹਾ ਪ੍ਰਸ਼ਾਸਨਾਂ ਦੀ ਸਰਗਰਮ ਹਿਸੇਦਾਰੀ ਨਾਲ ਵੱਡੇ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਤੋਂ “ਅਪਰੇਸ਼ਨ ਰਾਹਤ” ਦੀ ਸ਼ੁਰੂਆਤ ਕੀਤੀ। ਇਹ 10 ਦਿਨਾ ਮੁਹਿੰਮ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਅਤੇ ਪੁਨਰਵਾਸ ਲਈ ਸਮਰਪਿਤ ਰਹੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਸਰਸਾ ਨੰਗਲ ਤੋਂ “ਆਓ ਆਪਣੇ ਪਿੰਡ ਦਾ ਸਰਕਾਰੀ ਸਕੂਲ ਸਾਫ ਕਰੀਏ” ਮੁਹਿੰਮ ਵੀ ਸ਼ੁਰੂ ਕੀਤੀ। ਮੰਤਰੀ ਨੇ ਪਿੰਡਾਂ ਦੇ ਪੰਚ-ਸਰਪੰਚਾਂ, ਯੂਥ ਕਲੱਬਾਂ ਅਤੇ ਸਕੂਲ ਮੈਨੇਜਮੈਂਟ ਕਮੇਟੀਆਂ ਨੂੰ ਇਸ ਸਫਾਈ ਅਭਿਆਨ ਵਿੱਚ ਭਾਗ ਲੈਣ ਦੀ ਅਪੀਲ ਕੀਤੀ। ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਪਿਛਲੇ ਕਈ ਦਿਨਾਂ ਤੋ ਹੜ੍ਹਾਂ ਕਾਰਨ ਪੰਜਾਬ ਦੇ ਲਗਭਗ 20 ਹਜ਼ਾਰ ਸਰਕਾਰੀ ਸਕੂਲ ਬੰਦ ਕੀਤੇ ਹੋਏ ਸਨ, ...

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਨੇ ਇਤਿਹਾਸਕ ਫੈਸਲੇ ਲੈ ਕੇ ਹੜ੍ਹ ਪੀੜਤਾਂ ਨਾਲ ਇਕਜੁਟਤਾ ਪ੍ਰਗਟਾਈ

Punjab News
ਚੰਡੀਗੜ੍ਹ, 8 ਸਤੰਬਰ*  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਇਤਿਹਾਸਕ ਫੈਸਲੇ ਲੈਂਦਿਆਂ ‘ਜੀਹਦਾ ਖੇਤ, ਓਹਦੀ ਰੇਤ’ ਦੀ ਲੋਕ ਪੱਖੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਦੇ ਤਹਿਤ ਇਕ ਮੌਕਾ ਦਿੰਦੇ ਹੋਏ ਕਿਸਾਨਾਂ ਨੂੰ ਭਿਆਨਕ ਹੜ੍ਹਾਂ ਕਾਰਨ ਖੇਤਾਂ ਵਿੱਚ ਇਕੱਠੀ ਹੋਈ ਰੇਤਾ ਤੇ ਮਿੱਟੀ ਕੱਢਣ ਦੇ ਨਾਲ-ਨਾਲ ਜੇਕਰ ਉਹ ਚਾਹੁਣ ਤਾਂ ਇਸ ਨੂੰ ਵੇਚਣ ਦੀ ਖੁੱਲ੍ਹ ਦਿੱਤੀ ਜਾਵੇਗੀ।ਇਸ ਬਾਰੇ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਨੇ ਇਸ ਮੀਟਿੰਗ ਵਿੱਚ ਫੋਰਟਿਸ ਹਸਪਤਾਲ, ਮੋਹਾਲੀ ਤੋਂ ਵਰਚੁਅਲ ਤੌਰ ’ਤੇ ਸ਼ਿਰਕਤ ਕੀਤੀ ਜਿੱਥੇ ਉਹ ਜੇਰੇ ਇਲਾਜ ਹਨ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਹੜ੍ਹਾਂ ਕਾਰਨ ਪਾਣੀ ਦੀ ਮਾਰ ਹੇਠ ਆਏ ਖੇਤਾਂ ਵਿੱਚ ਰੇਤਾ ਤੇ ਮਿੱਟੀ ਜਮ੍ਹਾਂ ਹੋ ਚੁੱਕੀ ਹੈ। ਇਨ੍ਹਾਂ ਖੇਤਾਂ ਦੇ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਲਈ ਇਹ ਫੈਸਲਾ ਕੀਤਾ ਗਿਆ ਕਿ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਜਮ੍ਹਾਂ ਹੋਈ ਰੇਤਾ...

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਨੇ ਇਤਿਹਾਸਕ ਫੈਸਲੇ ਲੈ ਕੇ ਹੜ੍ਹ ਪੀੜਤਾਂ ਨਾਲ ਇਕਜੁਟਤਾ ਪ੍ਰਗਟਾਈ

Breaking News
ਚੰਡੀਗੜ੍ਹ, 8 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਇਤਿਹਾਸਕ ਫੈਸਲੇ ਲੈਂਦਿਆਂ ‘ਜੀਹਦਾ ਖੇਤ, ਓਹਦੀ ਰੇਤ’ ਦੀ ਲੋਕ ਪੱਖੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਦੇ ਤਹਿਤ ਇਕ ਮੌਕਾ ਦਿੰਦੇ ਹੋਏ ਕਿਸਾਨਾਂ ਨੂੰ ਭਿਆਨਕ ਹੜ੍ਹਾਂ ਕਾਰਨ ਖੇਤਾਂ ਵਿੱਚ ਇਕੱਠੀ ਹੋਈ ਰੇਤਾ ਤੇ ਮਿੱਟੀ ਕੱਢਣ ਦੇ ਨਾਲ-ਨਾਲ ਜੇਕਰ ਉਹ ਚਾਹੁਣ ਤਾਂ ਇਸ ਨੂੰ ਵੇਚਣ ਦੀ ਖੁੱਲ੍ਹ ਦਿੱਤੀ ਜਾਵੇਗੀ।ਇਸ ਬਾਰੇ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਨੇ ਇਸ ਮੀਟਿੰਗ ਵਿੱਚ ਫੋਰਟਿਸ ਹਸਪਤਾਲ, ਮੋਹਾਲੀ ਤੋਂ ਵਰਚੁਅਲ ਤੌਰ ’ਤੇ ਸ਼ਿਰਕਤ ਕੀਤੀ ਜਿੱਥੇ ਉਹ ਜੇਰੇ ਇਲਾਜ ਹਨ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਹੜ੍ਹਾਂ ਕਾਰਨ ਪਾਣੀ ਦੀ ਮਾਰ ਹੇਠ ਆਏ ਖੇਤਾਂ ਵਿੱਚ ਰੇਤਾ ਤੇ ਮਿੱਟੀ ਜਮ੍ਹਾਂ ਹੋ ਚੁੱਕੀ ਹੈ। ਇਨ੍ਹਾਂ ਖੇਤਾਂ ਦੇ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਲਈ ਇਹ ਫੈਸਲਾ ਕੀਤਾ ਗਿਆ ਕਿ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਜਮ੍ਹਾਂ ਹੋਈ ਰੇਤਾ ਤੇ ਮਿੱਟ...

सहकारिता से आत्मनिर्भरता की दिशा में कदम बढ़ा रही सरकार

Haryana, Hindi
चंडीगढ़, 8सितम्बर – हरियाणा के मुख्यमंत्री श्री नायब सिंह सैनी ने कहा कि राज्य सरकार नारी सशक्तिकरण की दिशा में निरंतर  ठोस कदम उठा रही है। मुख्यमंत्री ने निर्देश दिए कि वीटा बूथों का आवंटन महिलाओं को प्राथमिकता के आधार पर किया जाए, ताकि वे आर्थिक रूप से आत्मनिर्भर बन सकें। उन्होंने कहा कि इन बूथों के लिए स्थान जल्द चिन्हित किए जाएं और उनमें 50 प्रतिशत तक आरक्षण महिलाओं के लिए सुनिश्चित किया जाए। इसी प्रकार महिला सीएम पैक्स (PACS) के गठन और संचालन की प्रक्रिया को भी तेजी से आगे बढ़ाया जाए, ताकि ग्रामीण महिलाओं को संगठित कर आर्थिक गतिविधियों में भागीदार बनाया जा सके। मुख्यमंत्री श्री नायब सिंह सैनी ने सोमवार को चंडीगढ़ सिविल सचिवालय में सहकारिता विभाग की उच्चस्तरीय समीक्षा बैठक की अध्यक्षता की। मुख्यमंत्री ने कहा कि प्रदेश के सभी सहकार...

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਕੂਲ ਖੋਲ੍ਹਣ ਤੋਂ ਪਹਿਲਾਂ ਸੁਰੱਖਿਆ ਨੂੰ ਪਹਿਲ ਦੇਣ ਸਕੂਲ ਪ੍ਰਬੰਧਕ: ਆਸ਼ਿਕਾ ਜੈਨ

Local
ਹੁਸ਼ਿਆਰਪੁਰ, 7 ਸਤੰਬਰ:- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਹਾਲ ਹੀ ਵਿੱਚ ਆਏ ਭਿਆਨਕ ਹੜ੍ਹ ਕਾਰਨ ਬੰਦ ਕੀਤੇ ਗਏ ਸਾਰੇ ਸਕੂਲਾਂ ਨੂੰ ਸਕੂਲ ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ 8 ਸਤੰਬਰ (ਸੋਮਵਾਰ) ਤੋਂ ਮੁੜ ਖੋਲ੍ਹਿਆ ਜਾ ਰਿਹਾ ਹੈ। ਇਸ ਦੇ ਨਾਲ ਹੀ, ਜ਼ਿਲ੍ਹਾ ਪੱਧਰ ‘ਤੇ ਜਿਹੜੇ ਇਲਾਕੇ ਅਜੇ ਵੀ ਹੜ੍ਹ ਤੋਂ ਪ੍ਰਭਾਵਿਤ ਹਨ, ਉੱਥੇ ਸਕੂਲ ਪ੍ਰਬੰਧਕਾਂ ਵੱਲੋਂ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਆਨਲਾਈਨ ਕਲਾਸਾਂ ਚਲਾਈਆਂ ਜਾ ਸਕਦੀਆਂ ਹਨ। ਡਿਪਟੀ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਨਿੱਜੀ ਸਕੂਲ 8 ਸਤੰਬਰ ਤੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੋਵਾਂ ਲਈ ਖੁਲ੍ਹ ਜਾਣਗੇ। ਸਕੂਲ ਪ੍ਰਬੰਧਨ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਇਮਾਰਤ ਅਤੇ ਕਲਾਸਾਂ ਪੂਰੀ ਤਰ੍ਹਾਂ ਸੁਰੱਖਿਅਤ ਹਨ। ਦੂਜੇ ਪਾਸੇ, ਸਰਕਾਰੀ ਸਕੂਲਾਂ ਦੀ ਸਮਾਂ-ਸਾਰਣੀ ਵੱਖ ਰਹੇਗੀ। 8 ਸਤੰਬਰ ਨੂੰ ਅਧਿਆਪਕ ਅਤੇ ਸਟਾਫ ਸਕੂਲ ਪਹੁੰਚ ਕੇ ਜਾਂਚ, ਸਫਾਈ ਅਤੇ ਹੋਏ ਨੁਕਸਾਨ ਦਾ ਮੁਲਾਂਕਣ ਕਰਨਗੇ ਅਤੇ ਇਸ ਦੀ ਰਿਪੋਰਟ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਦੇਣਗੇ। ਵਿਦਿਆਰਥੀਆਂ ਦੀਆਂ ਕਲਾਸਾਂ 9 ਸਤੰਬਰ ਤੋਂ ਸ਼ੁਰੂ ਹੋਣਗੀਆਂ। ...

ਭਾਰੀ ਮੀਂਹ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਨੇ ਵੰਡੀ ਰਾਹਤ ਸਮੱਗਰੀ

Local
ਬਰਨਾਲਾ, 8 ਸਤੰਬਰ-       ਮਾਣਯੋਗ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ (ਮੋਹਾਲੀ) ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਬੀ.ਬੀ.ਐੱਸ ਤੇਜੀ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੀ ਅਗਵਾਈ ਹੇਠ ਸ੍ਰੀ ਮਦਨ ਲਾਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਭਾਰੀ ਮੀਂਹ ਨਾਲ ਪ੍ਰਭਾਵਿਤ ਹੋਏ ਆਮ ਲੋਕਾਂ ਨੂੰ ਤਰਪਾਲਾਂ ਅਤੇ ਬਿਸਕੁਟ ਵੰਡੇ ਗਏ।       ਇਸ ਮੁਹਿੰਮ ਦੌਰਾਨ ਮਾਨਯੋਗ ਜੱਜ ਵੱਲੋਂ ਵੱਖ ਵੱਖ ਪਿੰਡਾਂ ਕਾਹਨੇਕੇ, ਕਾਲੇਕੇ, ਅਤਰਗੜ੍ਹ, ਬਿਲਾਸਪੁਰ ਪਿੰਡੀ, ਪੱਤੀ ਖੁੱਡੀ, ਨਾਨਕਪੁਰ ਪਿੰਡੀ ਅਤੇ ਹੰਡਿਆਇਆ ਦਾ ਦੌਰਾ ਕੀਤਾ ਗਿਆ ਅਤੇ ਉਕਤ ਪਿੰਡਾਂ ਦੇ ਲੋਕਾਂ ਨੂੰ ਤ੍ਰਿਪਾਲਾਂ ਅਤੇ ਬਿਸਕੁਟ ਵੰਡੇ। ਇਸ ਮੌਕੇ ਮਿਸ ਪ੍ਰਜਵਲ ਲਾਅ ਦੀ ਵਿਦਿਆਰਥਣ, ਪਰਵਾਜ ਸਿੰਘ, ਐੱਮ.ਟੀ. ਐੱਸ  ਸਕੂਲ ਬਰਨਾਲਾ ਤੋਂ ਅਤੇ ਪੈਰਾਲੀਗਲ ਵਲੰਟੀਅਰ ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਅਮ੍ਰਿਤਪਾਲ ਸਿੰਘ, ਸ੍ਰੀ ਰਾਜ ਸਿੰਘ, ਸ੍ਰ...

ਡਿਪਟੀ ਕਮਿਸ਼ਨਰ ਵਲੋਂ ਮੀਂਹ ਦੇ ਮੱਦੇਨਜ਼ਰ ਮੌਜੂਦਾ ਸਥਿਤੀ ਦਾ ਜਾਇਜ਼ਾ

Local
ਬਰਨਾਲਾ, 8 ਸਤੰਬਰ-          ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੀਹਾਂ ਦੇ ਮੱਦੇਨਜ਼ਰ ਪਾਣੀ ਦੀ ਨਿਕਾਸੀ, ਰਾਹਤ ਕੈਂਪਾਂ, ਸੀਵਰੇਜ ਦੀ ਸਮੱਸਿਆ, ਡਰੇਨਾਂ ਵਿਚ ਪਾਣੀ ਦਾ ਜਾਇਜ਼ਾ ਲਿਆ।     ਓਨ੍ਹਾਂ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿੱਥੇ ਜਿੱਥੇ ਸੀਵਰੇਜ ਦੀ ਸਮੱਸਿਆ ਆ ਰਹੀ ਹੈ, ਓਥੇ ਸੁਪਰ ਸਕਸ਼ਨ ਮਸ਼ੀਨ ਲਗਾ ਕੇ ਸਫ਼ਾਈ ਕਰਵਾਈ ਜਾਵੇ ਅਤੇ ਜਿੱਥੇ ਟੋਏ ਜਾਂ ਹੋਰ ਦਿੱਕਤਾਂ ਆ ਰਹੀਆਂ ਹਨ, ਓਨ੍ਹਾਂ ਦੇ ਹੱਲ ਲਈ ਫੌਰੀ ਕੰਮ ਸ਼ੁਰੂ ਕਰ ਦਿੱਤਾ ਜਾਵੇ।   ਓਨ੍ਹਾਂ ਪਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਦੇ ਟੀਕਾਕਰਨ ਦੇ ਨਿਰਦੇਸ਼ ਦਿੱਤੇ ਜਿਸ 'ਤੇ ਅਧਿਕਾਰੀਆਂ ਨੇ ਕਿਹਾ ਕਿ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਓਨ੍ਹਾਂ ਸਿਹਤ ਵਿਭਾਗ ਨੂੰ ਡੇਂਗੂ, ਮਲੇਰੀਆ ਤੋਂ ਬਚਾਅ ਲਈ ਅਤੇ ਖੜ੍ਹੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਵਾਸਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਲਗਾਤਾਰ ਸਰਗਰਮ ਰਹਿਣ ਦੇ ਆਦੇਸ਼ ਦਿੱਤੇ। ...

ਫਾਜ਼ਿਲਕਾ ਦੇ ਵਿਧਾਇਕ ਨੇ ਰਿਸ਼ਤੇਦਾਰਾਂ ਕੋਲ ਰਹਿ ਰਹੇ ਹੜ੍ਹ ਪ੍ਰਭਾਵਿਤ ਪਰਿਵਾਰ ਨੂੰ ਵੰਡਿਆ ਰਾਸ਼ਨ

Local
ਫਾਜ਼ਿਲਕਾ 8 ਸਤੰਬਰ 2025………           ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਬੀਤੀ ਰਾਤ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਗੱਟੀ ਨੰਬਰ 1 ਤੋਂ ਸ਼ਿੰਦਰ ਸਿੰਘ ਨੇ ਉਨ੍ਹਾਂ ਨੂੰ ਮੈਸੇਜ ਰਾਹੀਂ ਦੱਸਿਆ ਕਿ ਉਨ੍ਹਾਂ ਦਾ ਘਰ ਪਾਣੀ ਵਿੱਚ ਘਿਰਨ ਤੋਂ ਬਾਅਦ ਉਹ ਆਪਣੇ ਰਿਸ਼ਤੇਦਾਰ ਕੋਲ ਪਿੰਡ ਹਜ਼ੂਰ ਸਿੰਘ ਵਾਲਾ ਮੰਡੀ ਰਹਿ ਰਹੇ ਹਨ ਤੇ ਹੁਣ ਉਨ੍ਹਾਂ ਨੂੰ ਰਾਸ਼ਨ ਦੀ ਬਹੁਤ ਲੋੜ ਹੈ। ਜਿਸ ਤੋਂ ਤੁਰੰਤ ਬਾਅਦ ਉਨ੍ਹਾਂ ਸ਼ਿੰਦਰ ਸਿੰਘ ਨੂੰ ਆਪਣੇ ਘਰ ਬੁਲਾ ਕੇ ਰਾਸ਼ਨ ਤੇ ਹੋਰ ਰਾਹਤ ਸਮੱਗਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਹੋਰ ਵੀ ਹਲਕੇ ਦੇ ਹੋਰ ਹੜ੍ਹ ਪੀੜਤ ਲੋਕ ਜਿਹੜੇ ਆਪਣੇ ਰਿਸ਼ਤੇਦਾਰਾਂ ਕੋਲ ਰਹਿ ਰਹੇ ਹਨ ਉਹ ਬੇਝਿਜਕ ਹੋ ਕੇ ਉਨ੍ਹਾਂ ਨੂੰ ਦੱਸਣ ਤੇ ਉਹ ਉਨ੍ਹਾਂ ਨਾਲ ਫੋਨ 97813-77710 ਤੇ ਵੀ ਗੱਲ ਕਰ ਜਾਂ ਮੈਸੇਜ ਵੀ ਸਕਦੇ ਤਾਂ ਜੋ ਉਨ੍ਹਾਂ ਨੂੰ ਦਵਾਈਆਂ, ਰਾਸ਼ਨ, ਪਸ਼ੂਆਂ ਲਈ ਫੀਡ ਤੇ ਹੋਰ ਵੀ ਰਾਹਤ ਸਮੱਗਰੀ ਦਿੱਤੀ ਜਾ ਸਕਦੇ।           ਵਿਧਾਇਕ ਨ...

ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫ਼ਿਰਾਖ਼ਦਿਲੀ ਦਿਖਾਉਣ: ਬਰਿੰਦਰ ਕੁਮਾਰ ਗੋਇਲ

Hot News
ਚੰਡੀਗੜ੍ਹ, 8 ਸਤੰਬਰ:- ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਫਿਰਾਖ਼ਦਿਲੀ ਦਿਖਾਉਣ ਦੀ ਅਪੀਲ ਕੀਤੀ ਹੈ। ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੋਇਲ ਨੇ ਹੜ੍ਹਾਂ ਦੇ ਮੱਦੇਨਜ਼ਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਭਾਵੀ ਪੰਜਾਬ ਦੌਰੇ ਲਈ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਪੰਜਾਬ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਵਜੋਂ ਘੱਟੋ-ਘੱਟ 25 ਹਜ਼ਾਰ ਕਰੋੜ ਤੁਰੰਤ ਜਾਰੀ ਕਰਨ ਦਾ ਐਲਾਨ ਕਰਨ। ਇਸ ਤੋਂ ਇਲਾਵਾ 60 ਹਜ਼ਾਰ ਕਰੋੜ ਰੁਪਏ ਦਾ ਬਕਾਇਆ ਵੀ ਤੁਰੰਤ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੇਸ਼ੱਕ ਪ੍ਰਧਾਨ ਮੰਤਰੀ ਹੜ੍ਹ ਆਉਣ ਤੋਂ 25 ਦਿਨ ਬਾਅਦ ਪੰਜਾਬ ਦਾ ਦੌਰਾ ਕਰਨ ਆ ਰਹੇ ਹਨ ਪਰ ਇਸ ਸਬੰਧੀ ਉਨ੍ਹਾਂ ਨੇ ਹੁਣ ਤੱਕ ਇਕ ਵੀ ਲਫ਼ਜ਼ ਨਹੀਂ ਬੋਲਿਆ। ਸ੍ਰੀ ਗੋਇਲ ਨੇ ਦੱਸਿਆ ਕਿ ਮੁਢਲੇ ਅੰਦਾਜ਼ਿਆਂ ਮੁਤਾਬਕ 4 ਲੱਖ ਏਕੜ ਦੇ ਕਰੀਬ ਫ਼ਸਲਾਂ ਤਬਾਹ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਜਲ ਸਰੋਤ ਵ...

ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਅਮਨ ਅਰੋੜਾ ਵੱਲੋਂ ਕੇਂਦਰ ਤੋਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ, ਹੜ੍ਹਾਂ ਮੌਕੇ ਪੰਜਾਬ ਨੂੰ ਸੈਰ-ਸਪਾਟੇ ਵਜੋਂ ਵਰਤਣ ਲਈ ਭਾਜਪਾ ਲੀਡਰਸ਼ਿਪ ਨੂੰ ਘੇਰਿਆ

Hot News
ਚੰਡੀਗੜ੍ਹ, 8 ਸਤੰਬਰ:- ਪ੍ਰਧਾਨ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਤੋਂ ਪਹਿਲਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ "ਡੂੰਘੀ ਨੀਂਦ" ਤੋਂ ਜਗਾਉਣ ਦਾ ਹੋਕਾ ਦਿੰਦਿਆਂ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕੇਂਦਰ ਤੋਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਹੜ੍ਹਾਂ ਕਰਕੇ ਬਣੇ ਹਾਲਾਤਾਂ ਨੂੰ ਫੋਟੋਗ੍ਰਾਫ਼ੀ ਦੇ ਮੌਕੇ ਵਜੋਂ ਦੇਖਣ ਲਈ ਪੰਜਾਬ ਦੀ ਭਾਜਪਾ ਲੀਡਰਸ਼ਿਪ ਅਤੇ ਕੇਂਦਰੀ ਮੰਤਰੀਆਂ ਦੀ ਸਖ਼ਤ ਆਲੋਚਨਾ ਕਰਦਿਆਂ ਸ੍ਰੀ ਮੋਦੀ ਨੂੰ ਇਸ ਕੁਦਰਤੀ ਮਾਰ ਤੋਂ ਸੂਬੇ ਨੂੰ ਉਭਾਰਨ ਲਈ ਕੋਈ ਠੋਸ ਸਹਾਇਤਾ ਦੇਣ ਦੀ ਅਪੀਲ ਕੀਤੀ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਮੰਗਲਵਾਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਪੰਜਾਬ ਆ ਰਹੇ ਹਨ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ,  “ਮੈਂ ਪੰਜਾਬ ਦੇ 3 ਕਰੋੜ ਤੋਂ ਵੱਧ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਨਿੱਘਾ ਸਵਾਗਤ ਕਰਦਾ ਹਾਂ, ਜੋ ਪ...