Saturday, March 14Malwa News
Shadow

Tag: punjabi news

ਘੱਟ ਲਾਗਤ ਨਾਲ ਵੱਡਾ ਕਾਰਜ: ਦੋ ਪੁਲਾਂ ਦੀ ਉਸਾਰੀ ਹੁਣ 24 ਕਰੋੜ ਰੁਪਏ ਦੀ ਬਚਤ ਨਾਲ ਹੋਵੇਗੀ ਮੁਕੰਮਲ: ਹਰਭਜਨ ਸਿੰਘ ਈਟੀਓ

ਘੱਟ ਲਾਗਤ ਨਾਲ ਵੱਡਾ ਕਾਰਜ: ਦੋ ਪੁਲਾਂ ਦੀ ਉਸਾਰੀ ਹੁਣ 24 ਕਰੋੜ ਰੁਪਏ ਦੀ ਬਚਤ ਨਾਲ ਹੋਵੇਗੀ ਮੁਕੰਮਲ: ਹਰਭਜਨ ਸਿੰਘ ਈਟੀਓ

Hot News
ਚੰਡੀਗੜ੍ਹ : 29 ਅਪ੍ਰੈਲ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਤਰਨਤਾਰਨ ਵਿਖੇ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ‘ਤੇ ਬਣ ਰਹੇ ਚਾਰ ਮਾਰਗੀ ਰੇਲਵੇ ਓਵਰ ਬ੍ਰਿਜ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸੁਲਤਾਨਵਿੰਡ ਪਿੰਡ ਦੇ ਤਾਰਾਂ ਵਾਲੇ ਪੁਲ ਤੋਂ ਤਰਨਤਾਰਨ ਸਾਹਿਬ ਨੂੰ ਜਾਂਦੇ ਰਸਤੇ ਉੱਪਰ ਬਣ ਰਹੇ ਪੁਲਾਂ ਦੇ ਕੰਮ ਦਾ ਨਿਰੀਖਣ ਕੀਤਾ। ਇਨ੍ਹਾਂ ਦੋਵੇਂ ਪੁੱਲਾ ਦੀ ਉਸਾਰੀ ਹੋਣ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਤਰਨਤਾਰਨ ਦਰਮਿਆਨ ਆਵਾਜਾਈ ਸੁਚਾਰੂ ਹੋ ਜਾਵੇਗੀ ਅਤੇ ਲੋਕਾਂ ਨੂੰ ਜਾਮ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਜਾਵੇਗਾ। ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈ. ਟੀ. ਓ. ਇਨ੍ਹਾਂ ਦੋਵਾਂ ਪੁਲਾਂ ਦੇ ਨਿਰਮਾਣ ਕਾਰਜ ਵਿੱਚ ਲੱਗੀ ਕੰਪਨੀ ਨੂੰ ਆਦੇਸ਼ ਦਿੱਤਾ ਕਿ ਇਨ੍ਹਾਂ ਪੁਲਾਂ ਦਾ ਕੰਮ ਦਸੰਬਰ 2025 ਤੱਕ ਹਰ ਹਾਲਤ ਵਿੱਚ ਮੁਕੰਮਲ ਕਰ ਦਿੱਤਾ ਜਾਵੇ।ਸ. ਹਰਭਜਨ ਸਿੰਘ ਈ.ਟੀ.ਓ. ਨੇ ਪਹਿਲਾਂ ਤਰਨਤਾਰਨ ਵਿਖੇ ਏ-25 ਰੇਲਵੇ ਲਾਈਨ ਕੱਕਾ ਕੰਡਿਆਲਾ ਰੇਲਵੇ ਲਾਈਨ ਦੀ ਚੱਲ ਰਹੀ ਉਸਾਰੀ ਦਾ ਜਾਇਜ਼ਾ ਲਿਆ। ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ...
ਗੁਰਮੀਤ ਖੁੱਡੀਆਂ ਵੱਲੋਂ ਖੇਤੀ ਤੇ ਮੱਛੀ ਪਾਲਣ ਨਵੀਨਤਮ ਤਕਨੀਕਾਂ ਦੇ ਵਟਾਂਦਰੇ ‘ਤੇ ਜ਼ੋਰ

ਗੁਰਮੀਤ ਖੁੱਡੀਆਂ ਵੱਲੋਂ ਖੇਤੀ ਤੇ ਮੱਛੀ ਪਾਲਣ ਨਵੀਨਤਮ ਤਕਨੀਕਾਂ ਦੇ ਵਟਾਂਦਰੇ ‘ਤੇ ਜ਼ੋਰ

Hot News
ਕੋਟੱਯਾਮ, 29 ਅਪ੍ਰੈਲ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੰਤਰ-ਰਾਜੀ ਆਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਖੇਤੀਬਾੜੀ, ਮੱਛੀ ਪਾਲਣ ਅਤੇ ਪਸ਼ੂ ਪਾਲਣ ਦੇ ਖੇਤਰ ਵਿੱਚ ਸਹਿਯੋਗ ਦੇ ਮੌਕਿਆਂ ਦੀ ਪੜਚੋਲ ਕਰਨ ਲਈ ਕੇਰਲਾ ਦੇ ਕੋਟੱਯਾਮ ਜ਼ਿਲ੍ਹੇ ਵਿੱਚ ਸਥਿਤ ਆਈ.ਸੀ.ਏ.ਆਰ.-ਕ੍ਰਿਸ਼ੀ ਵਿਗਿਆਨ ਕੇਂਦਰ, ਕੁਮਾਰਾਕੋਮ ਦਾ ਦੌਰਾ ਕੀਤਾ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨਾਲ, ਕੇ.ਵੀ.ਕੇ. ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਿਸ ਦੌਰਾਨ ਖੇਤੀਬਾੜੀ, ਮੱਛੀ ਪਾਲਣ ਅਤੇ ਪਸ਼ੂ ਪਾਲਣ ਖੇਤਰ ਵਿੱਚ ਕੁਮਾਰਾਕੋਮ ਨਾਲ ਸਹਿਯੋਗ ਦੀਆਂ ਸੰਭਾਵਨਾਵਾਂ ਦੀ ਪੜਚੋਲ ਕੀਤੀ। ਇਸ ਖੇਤਰ ਵਿੱਚ ਮੱਛੀ ਪਾਲਣ, ਖਾਸ ਕਰਕੇ ਕੇਜ ਕਲਚਰ ਅਤੇ ਇਨਲੈਂਡ ਐਕੁਆਕਲਚਰ ਦੇ ਖੇਤੀਬਾੜੀ ਨਾਲ ਸਫਲ ਏਕੀਕਰਨ ਨੇ ਪੰਜਾਬ ਦੇ ਵਫ਼ਦ ਨੂੰ ਪ੍ਰਭਾਵਿਤ ਕੀਤਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਏਕੀਕ੍ਰਿਤ ਖੇਤੀ, ਜੈਵਿਕ ਖੇਤੀ ਅਤੇ ਵਾਤਾਵਰਣ-ਅਨੁਕੂਲ ਸੈਰ-ਸਪ...
ਡਾ. ਸੁਖਚੈਨ ਗੋਗੀ ਨੇ ਪੇਡਾ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਡਾ. ਸੁਖਚੈਨ ਗੋਗੀ ਨੇ ਪੇਡਾ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

Hot News
ਚੰਡੀਗੜ੍ਹ, 29 ਅਪ੍ਰੈਲ: ਡਾ. ਸੁਖਚੈਨ ਗੋਗੀ ਨੇ ਅੱਜ ਇੱਥੇ ਸੈਕਟਰ-33ਡੀ ਸਥਿਤ ਪੇਡਾ ਕੰਪਲੈਕਸ ਵਿਖੇ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਹਾਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ, ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵੀ ਡਾ. ਸੁਖਚੈਨ ਗੋਗੀ ਨੂੰ ਵਧਾਈ ਦਿੱਤੀ।ਲੁਧਿਆਣਾ ਪੱਛਮੀ ਤੋਂ ਸਾਬਕਾ ਵਿਧਾਇਕ ਸਵਰਗੀ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਦੇ ਪਤਨੀ ਡਾ. ਸੁਖਚੈਨ ਗੋਗੀ ਆਪਣੇ ਪੁੱਤਰ ਸਵਰਾਜ ਗੋਗੀ ਅਤੇ ਹੋਰ ਰਿਸ਼ਤੇਦਾਰਾਂ ਨਾਲ ਪੇਡਾ ਕੰਪਲੈਕਸ ਵਿਖੇ ਪਹੁੰਚੇ। ਡਾ. ਸੁਖਚੈਨ ਗੋਗੀ ਨੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਉਨ੍ਹਾਂ ਉੱਤੇ ਭਰੋਸਾ ਪ੍ਰਗਟਾਉਣ ਲਈ ਧੰਨਵਾਦ ਕਰਦਿਆਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਅਹਿਦ ਲਿਆ। ਨ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਨੇ ਐਨ.ਡੀ.ਏ. ਲਿਖਤੀ ਪ੍ਰੀਖਿਆ ਕੀਤੀ ਪਾਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 26 ਕੈਡਿਟਾਂ ਨੇ ਐਨ.ਡੀ.ਏ. ਲਿਖਤੀ ਪ੍ਰੀਖਿਆ ਕੀਤੀ ਪਾਸ

Hot News
ਚੰਡੀਗੜ੍ਹ, 29 ਅਪ੍ਰੈਲ: ਸੂਬੇ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੁਹਾਲੀ) ਦੇ 26 ਕੈਡਿਟਾਂ ਨੇ ਐਨ.ਡੀ.ਏ.-155 ਕੋਰਸ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) (1) ਲਿਖਤੀ ਪ੍ਰੀਖਿਆ ਪਾਸ ਕਰਕੇ ਸ਼ਾਨਦਾਰ ਉਪਲੱਬਧੀ ਹਾਸਲ ਕੀਤੀ ਹੈ। ਯੂ.ਪੀ.ਐਸ.ਸੀ. ਵੱਲੋਂ ਕੱਲ੍ਹ ਸ਼ਾਮ ਨੂੰ ਨਤੀਜਾ ਐਲਾਨਿਆ ਗਿਆ ਸੀ। ਇਹ ਕੋਰਸ ਦਸੰਬਰ 2025 ਵਿੱਚ ਸ਼ੁਰੂ ਹੋਵੇਗਾ। ਇਸ ਸੰਸਥਾ ਦੇ 34 ਕੈਡਿਟਾਂ ਨੇ ਐਨ.ਡੀ.ਏ. 1 ਲਿਖਤੀ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 26 ਕੈਡਿਟਾਂ ਨੇ ਸਫਲਤਾਪੂਰਵਕ ਪ੍ਰੀਖਿਆ ਪਾਸ ਕੀਤੀ ਹੈ। ਇਨ੍ਹਾਂ ਵਿੱਚੋਂ ਅੱਠ ਕੈਡਿਟ ਪਹਿਲਾਂ ਹੀ ਐਨ.ਡੀ.ਏ.-154 ਕੋਰਸ ਲਈ ਮੈਰਿਟ ਸੂਚੀ ਵਿੱਚ ਹਨ ਅਤੇ ਆਪਣੇ ਕਾਲ-ਅੱਪ ਲੈਟਰਾਂ ਦੀ ਉਡੀਕ ਕਰ ਰਹੇ ਹਨ। ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ 26 ਕੈਡਿਟਾਂ ਵਿੱਚ ਅਭੈ ਪ੍ਰਤਾਪ ਸਿੰਘ ਢਿੱਲੋਂ, ਵਿਸ਼ਵਰੂਪ ਸਿੰਘ ਗਰੇਵਾਲ, ਅਗਮਜੀਤ ਸਿੰਘ ਵਿਰਕ, ਪਰਮਦੀਪ ਸਿੰਘ, ਅਪਾਰਦੀਪ ਸਿੰਘ ਸਾਹਨੀ, ਖੁਸ਼ਪ੍ਰੀਤ ਸਿੰਘ, ਮਾਨਵ ਗੋਇਲ, ਸਮਰਥ, ਭਾਸਕਰ ਜੈਨ, ਲਵਿਸ਼, ਹਿਰਦੇਸ਼ ਅਰੋੜਾ, ਅਰਨਵ ਸ਼ਰਮਾ, ਹਰਕੰ...
ਭਗਵੰਤ ਮਾਨ ਨੇ ਸੂਬਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਲਈ ਪਿੰਡ ਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਲਾਮਬੰਦ ਕਰਨ ਦੇ ਦਿੱਤੇ ਨਿਰਦੇਸ਼

ਭਗਵੰਤ ਮਾਨ ਨੇ ਸੂਬਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਲਈ ਪਿੰਡ ਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਲਾਮਬੰਦ ਕਰਨ ਦੇ ਦਿੱਤੇ ਨਿਰਦੇਸ਼

Breaking News
ਚੰਡੀਗੜ੍ਹ, 29 ਅਪਰੈਲ : ਸੂਬੇ ਵਿੱਚ ਨਸ਼ਿਆਂ ਦੇ ਖ਼ਤਰੇ 'ਤੇ ਅੰਤਿਮ ਅਤੇ ਫੈਸਲਾਕੁਨ ਹਮਲੇ ਲਈ ਤਿਆਰੀ ਵਿੱਢਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜੋ ਮਈ ਅਤੇ ਜੂਨ 2025 ਦੇ ਮਹੀਨਿਆਂ ਵਿੱਚ ਸੂਬੇ ਦੇ ਹਰ ਪਿੰਡ ਅਤੇ ਵਾਰਡ ਤੱਕ ਪਹੁੰਚ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਹਿੰਮ 2 ਤੋਂ 4 ਮਈ ਤੱਕ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਨ ਲਈ ਪਿੰਡ ਸੁਰੱਖਿਆ ਕਮੇਟੀਆਂ ਨੂੰ ਨੇੜਿਓਂ ਸ਼ਾਮਲ ਕਰ ਕੇ ਚਲਾਈ ਜਾਵੇਗੀ। ਇਹ ਮੀਟਿੰਗਾਂ ‘ਨਸ਼ਾ ਮੁਕਤੀ ਯਾਤਰਾ’ ਮੁਹਿੰਮ ਲਈ ਅਧਿਕਾਰਤ ਲਾਂਚ ਪਲੇਟਫਾਰਮ ਵਜੋਂ ਕੰਮ ਕਰਨਗੀਆਂ। ਪਿੰਡ ਸੁਰੱਖਿਆ ਕਮੇਟੀਆਂ ਦੇ ਸਾਰੇ ਮੈਂਬਰਾਂ ਤੋਂ ਇਲਾਵਾ ਇਸ ਮੀਟਿੰਗ ਵਿੱਚ ਪਿੰਡਾਂ ਦੇ ਸਰਪੰਚ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਨਾਲ-ਨਾਲ ਹੋਰ ਸਬੰਧਤ ਵੀ ਸ਼ਾਮਲ ਹੋਣਗੇ।ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀ. ਨੂੰ ਉਨ੍ਹਾਂ ਪਿੰਡਾਂ ਵਿੱਚ ਪਿੰਡ ਸੁਰ...
ਜ਼ਿਲ੍ਹੇ ਵਿਚ ‘ਸੀ.ਐਮ. ਦੀ ਯੋਗਸ਼ਾਲਾ’ ਤਹਿਤ ਯੋਗ ਕਲਾਸਾਂ ਜਾਰੀ

ਜ਼ਿਲ੍ਹੇ ਵਿਚ ‘ਸੀ.ਐਮ. ਦੀ ਯੋਗਸ਼ਾਲਾ’ ਤਹਿਤ ਯੋਗ ਕਲਾਸਾਂ ਜਾਰੀ

Local
ਫ਼ਰੀਦਕੋਟ 29 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿੱਚ ਮੁਫਤ ਯੋਗਾ ਦੀਆਂ ਕਲਾਸਾਂ ਲਗਾਤਾਰ ਚੱਲ ਰਹੀਆਂ ਹਨ ਅਤੇ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ਤੇ ਲੋਕਾਂ ਨੂੰ ਯੋਗਾ ਨਾਲ ਜੋੜਿਆ ਜਾ ਰਿਹਾ ਹੈ ਅਤੇ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਹੋ ਕੇ ਸਵੇਰੇ ਅਤੇ ਸ਼ਾਮ ਨੂੰ ਲੱਗਣ ਵਾਲੀਆਂ ਇਨ੍ਹਾਂ ਮੁਫ਼ਤ ਯੋਗਾ ਕਲਾਸਾਂ ਦਾ ਲਾਭ ਲੈ ਰਹੇ ਹਨ। ਜਿੰਨ੍ਹਾਂ ਦਾ ਜਿਲ੍ਹਾਂ ਵਾਸੀ ਵੱਡੀ ਗਿਣਤੀ ਵਿੱਚ ਲਾਭ ਪ੍ਰਾਪਤ ਕਰ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਫ਼ਰੀਦਕੋਟ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਯੋਗ ਕਲਾਸਾਂ ਚੱਲ ਰਹੀਆਂ ਹਨ। ਇਸੇ ਲੜੀ ਤਹਿਤ ਯੋਗਾ ਟਰੇਨਰ ਅੰਜੂ ਬਾਲਾ ਅਤੇ ਮਨੋਜ ਕੁਮਾਰ ਵੱਲੋਂ ਫਰੀਦਕੋਟ ਜਿਲ੍ਹੇ ਦੇ ਬਲਾਕ ਕੋਟਕਪੂਰਾ ਵਿਖੇ ਬੀਤੀ ਸ਼ਾਮ 4.30 ਤੋਂ ਲੈ ਕੇ 5.30 ਵਜੇ ਤੱਕ ਲੋਕਾਂ ਨੂੰ ਯੋਗ ਅਭਿਆਸ ਕਰਵਾਇਆ ਗਿਆ।ਜ਼ਿਲ੍ਹਾ ਕੁਆਰਡੀਨੇਟਰ ਯੋਗਾ ਮੈਡਮ ਨੇਹਾ ਨੇ ਦੱ...
ਕਿਸਾਨਾਂ ਨੂੰ 719.40 ਕਰੋੜ ਦੀ ਹੋਈ ਆਨਲਾਈਨ ਅਦਾਇਗੀ-ਡੀ ਸੀ

ਕਿਸਾਨਾਂ ਨੂੰ 719.40 ਕਰੋੜ ਦੀ ਹੋਈ ਆਨਲਾਈਨ ਅਦਾਇਗੀ-ਡੀ ਸੀ

Local
ਫ਼ਰੀਦਕੋਟ 29 ਅਪ੍ਰੈਲ : ਫ਼ਰੀਦਕੋਟ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ,ਲਿਫਟਿੰਗ, ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਤੇ ਕਣਕ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ । ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 429999 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ,ਜਿਸ ਵਿੱਚੋਂ 423826 ਮੀਟਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ ਅਤੇ ਕਿਸਾਨਾਂ ਦੇ ਖਾਤੇ ਵਿੱਚ 719.40 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਹੋਰ ਤੇਜੀ ਲਿਆਉਣ ਲਈ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕੁਲ ਕਣਕ ਵਿਚੋਂ ਪਨਗ੍ਰੇਨ ਵੱਲੋਂ 89836 ਮੀਟਰਕ ਟਨ, ਮਾਰਕਫੈੱਡ ਵਲੋਂ 90990 ਮੀਟਰਕ ਟਨ, ਪਨਸਪ ਵੱਲੋਂ 86650 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 52279 ਮ...
ਕਿਸਾਨਾਂ ਲਈ ਵੱਡਾ ਹੁਲਾਰਾ: ਹਰਪਾਲ ਚੀਮਾ ਵੱਲੋਂ ‘ਫੂਡ ਪ੍ਰੋਸੈਸਿੰਗ ਕੰਪਲੈਕਸ’ ਦੇ ਉਦਘਾਟਨ

ਕਿਸਾਨਾਂ ਲਈ ਵੱਡਾ ਹੁਲਾਰਾ: ਹਰਪਾਲ ਚੀਮਾ ਵੱਲੋਂ ‘ਫੂਡ ਪ੍ਰੋਸੈਸਿੰਗ ਕੰਪਲੈਕਸ’ ਦੇ ਉਦਘਾਟਨ

Breaking News
ਲੁਧਿਆਣਾ, 28 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਅਤੇ ਖੇਤੀਬਾੜੀ ਖੇਤਰ ਵਿੱਚ ਖੋਜ ਨੂੰ ਉਤਸ਼ਾਹਤ ਕਰਨ ਦੀ ਦ੍ਰਿੜ ਵਚਨਬੱਧਤਾ ਤਹਿਤ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਨੂੰ ਵਿੱਤੀ ਸਾਲ 2025-26 ਵਿੱਚ ਰਾਜ ਸਰਕਾਰ ਤੋਂ 40 ਕਰੋੜ ਰੁਪਏ ਦੀ ਪੂੰਜੀ ਗ੍ਰਾਂਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਵਿੱਤੀ ਸਾਲ 2024-25 ਵਿੱਚ 20 ਕਰੋੜ ਰੁਪਏ ਦੀ ਪੂੰਜੀ ਗ੍ਰਾਂਟ ਨਾਲ ਖੇਤੀਬਾੜੀ ਖੋਜ ਅਤੇ ਅਕਾਦਮਿਕ ਬੁਨਿਆਦੀ ਢਾਂਚੇ ਨੂੰ ਅੱਗੇ ਵਧਾਉਣ ਲਈ ਪੀਏਯੂ ਦੇ ਯਤਨਾਂ ਨੂੰ ਲੋੜੀਂਦਾ ਹੁਲਾਰਾ ਦਿੱਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਐਲਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸਥਾਪਿਤ ਕੀਤੇ ਗਏ ‘ਐਗਰੋ ਪ੍ਰੋਸੈਸਿੰਗ ਕੰਪਲੈਕਸ’ ਦਾ ਉਦਘਾਟਨ ਕਰਨ ਮੌਕੇ ਕੀਤਾ, ਜੋ ਕਿ 46 ਲੱਖ ਰੁਪਏ ਦੀ ਮਸ਼ੀਨਰੀ ਨਾਲ ਲੈਸ ਅਤਿ-ਆਧੁਨਿਕ ਕੰਪਲੈਕਸ ਹੈ। ਉਨ੍ਹਾਂ ਇਸ ਮੌਕੇ 2 ਕਰੋੜ ਰੁਪਏ ਦੀ ਲਾਗਤ ਨਾਲ...
ਕਣਕ ਦੀ ਖਰੀਦ ਵਿੱਚ ਰਿਕਾਰਡ ਪ੍ਰਗਤੀ: ਇੱਕ ਦਿਨ ਵਿੱਚ 5 ਲੱਖ ਮੀਟਰਿਕ ਟਨ ਕਣਕ ਦੀ ਹੋਈ ਲਿਫਟਿੰਗ

ਕਣਕ ਦੀ ਖਰੀਦ ਵਿੱਚ ਰਿਕਾਰਡ ਪ੍ਰਗਤੀ: ਇੱਕ ਦਿਨ ਵਿੱਚ 5 ਲੱਖ ਮੀਟਰਿਕ ਟਨ ਕਣਕ ਦੀ ਹੋਈ ਲਿਫਟਿੰਗ

Breaking News
ਚੰਡੀਗੜ੍ਹ, 28 ਅਪ੍ਰੈਲ: ਕਣਕ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਇੱਕ ਦਿਨ ਦੀ ਲਿਫਟਿੰਗ 5 ਲੱਖ ਮੀਟਰਿਕ ਟਨ (ਐਲ.ਐਮ.ਟੀ.) ਨੂੰ ਪਾਰ ਕਰ ਗਈ ਹੈ ਅਤੇ ਮੌਜੂਦਾ ਸਮੇਂ 5,26,750 ਮੀਟਰਿਕ ਟਨ ਹੋ ਗਈ ਹੈ। ਇਸ ਸਕਾਰਾਤਮਕ ਰੁਝਾਨ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਣ ਦੀ ਜ਼ਰੂਰਤ ਹੈ ਕਿਉਂਕਿ ਲਿਫਟਿੰਗ ਵਿੱਚ ਤੇਜ਼ੀ ਲਿਆਉਣਾ ਲਾਜ਼ਮੀ ਹੈ ਅਤੇ ਇਸ ਸਬੰਧੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਅੱਜ ਅਨਾਜ ਭਵਨ ਵਿਖੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਕਣਕ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੂੰ ਦੱਸਿਆ ਗਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ ਹੋ ਗਈ ਹੈ। ਉਹਨਾਂ ਅੱਗੇ ਦੱਸਿਆ ਕਿ ਹੁਣ ਤੱਕ 97 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਦੋਂ ਕਿ ਪਿਛਲੇ ਸਾਲ ਇਸੇ ਸਮੇਂ ਤੱਕ 81 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਗਈ ਸੀ। ਅਦਾਇਗੀਆਂ ਦੇ ਸਬੰਧ ਵਿੱਚ ਉਹਨਾਂ ਦੱਸਿਆ ਕਿ 20,000 ਕਰੋੜ ਰੁਪਏ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕੀਤੇ ਜਾ ...
4.37 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ

4.37 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ

Hot News
ਖੰਨਾ, 28 ਅਪ੍ਰੈਲ: ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਸਕਾਰਾਤਮਕ ਨਤੀਜੇ ਦਿਖਣੇ ਸ਼ੁਰੂ ਹੋ ਗਏ ਹਨ। ਸਕੂਲਾਂ ਵਿੱਚ ਅਤਿ ਆਧੁਨਿਕ ਲੈਬਾਂ ਤੇ ਸਮਾਰਟ ਰੂਮ ਤਿਆਰ ਕਰਨ ਨਾਲ ਜਿੱਥੇ ਵਿਦਿਆਰਥੀਆਂ ਦੀ ਹਾਜ਼ਰੀ ਵੱਧਣੀ ਸ਼ੁਰੂ ਹੋ ਗਈ ਹੈ ਉੱਥੇ ਹੀ ਕਈ ਸਕੂਲਾਂ ਵਿੱਚ ਨਵੇਂ ਵਿਦਿਆਰਥੀਆਂ ਦੀ ਦਾਖਲਾ ਦਰ ਵਿੱਚ ਵੀ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਖੰਨਾ ਦੇ ਵਿਧਾਇਕ ਅਤੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹਲਕੇ ਦੇ ਸਕੂਲਾਂ ਦੀ ਨੁਹਾਰ ਬਦਲਣ ਲਈ 7 ਅਪ੍ਰੈਲ ਤੋਂ ਲੈ ਕੇ 19 ਅਪ੍ਰੈਲ, 2025 ਤੱਕ 32 ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਹਨ। ਇਨ੍ਹਾਂ ਵਿਕਾਸ ਕਾਰਜਾਂ ਉੱਤੇ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ 4.37 ਕਰੋੜ ਰੁਪਏ ਦੇ ਕਰੀਬ ਖਰਚਾ ਕੀਤਾ ਗਿਆ ਹੈ। ਸੌਂਦ ਨੇ ਦੱਸਿਆ ਕਿ ਸਿੱਖਿਆ ਕ੍ਰਾਂਤੀ ਦੇ ਪਹਿਲੇ ਮਹੀਨੇ ਹੀ ਸਰਕਾਰੀ ਸਕੂਲਾਂ ਵਿੱਚ ਸਾਰਥਕ ਤੇ ਸਕਾਰਾਤਮਕ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਦੇ ਸਾਰੇ ਸਕੂਲਾਂ ਦੀ ਦਸ਼ਾ ਤੇ ਦਿਸ਼ਾ ਬਦਲ ਦਿੱਤੀ ਜਾਵੇਗੀ।17 ਅਪ੍ਰੈਲ ਨੂੰ ਤਰੁਨਪ੍ਰੀਤ ਸਿੰਘ ਸੌਂਦ ਨੇ ਰਘਵੀਰ ਸਿੰਘ ਫਰੀਡਮ ਫਾਈਟਰ ਪੀਐਮ ਸ਼੍ਰੀ ...