ਮਿਲਕਫੈੱਡ ਨੇ ਹੜ੍ਹ ਪ੍ਰਭਾਵਿਤ ਜਿ਼ਲ੍ਹਿਆਂ ਵਿੱਚ ਮੁਫ਼ਤ ਪਸ਼ੂ ਚਾਰਾ ਮੁਹੱਈਆ ਕਰਵਾਉਣ ਲਈ 50 ਕਰੋੜ ਦੀ ਐਨ.ਡੀ.ਡੀ.ਬੀ. ਗ੍ਰਾਂਟ ਦੀ ਕੀਤੀ ਮੰਗ
ਚੰਡੀਗੜ੍ਹ, 6 ਸਤੰਬਰ:ਪੰਜਾਬ ਇੰਨ੍ਹੀਂ ਦਿਨੀਂ ਆਪਣੇ ਸਭ ਤੋਂ ਭਿਆਨਕ ਤੇ ਵਿਨਾਸ਼ਕਾਰੀ ਹੜ੍ਹਾਂ ਦੀ ਮਾਰ ਹੇਠ ਹੈ - ਲਗਭਗ 1,900 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਲਗਭਗ 4 ਲੱਖ ਹੈਕਟੇਅਰ ਉਪਜਾਊ ਜ਼ਮੀਨ ਡੁੱਬ ਗਈ ਹੈ ।ਇਸ ਸੰਕਟਕਾਲੀ ਦੌਰ ਵਿੱਚ ਸਹਿਕਾਰਤਾ ਵਿਭਾਗ ਨੇ ਮਿਲਕਫੈੱਡ ਪੰਜਾਬ (ਵੇਰਕਾ) ਅਤੇ ਇਸ ਨਾਲ ਸੰਬੰਧਿਤ ਮਿਲਕ ਯੂਨੀਅਨਾਂ ਦੇ ਨਾਲ ਮਿਲ ਕੇ ਪ੍ਰਭਾਵਿਤ ਲੋਕਾਂ ਅਤੇ ਪਸ਼ੂਆਂ ਦੀ ਸਹਾਇਤਾ ਲਈ ਰਾਹਤ ਅਤੇ ਮੁੜ-ਵਸੇਬਾ ਕਾਰਜ ਸ਼ੁਰੂ ਕਰ ਦਿੱਤੇ ਹਨ। ਸਭ ਤੋਂ ਵੱਧ ਪ੍ਰਭਾਵਿਤ ਖੇਤਰ ਅੰਮ੍ਰਿਤਸਰ, ਫਿਰੋਜ਼ਪੁਰ, ਅਬੋਹਰ, ਫਾਜਿ਼ਲਕਾ ਅਤੇ ਜਲੰਧਰ ਹਨ, ਜਿੱਥੇ ਲਗਭਗ 3.5 ਲੱਖ ਪ੍ਰਭਾਵਿਤ ਲੋਕ ਹਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਜੂਝ ਰਹੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮਿਲਕਫੈੱਡ ਪੰਜਾਬ ਨੇ ਇੱਕ ਵਿਆਪਕ ਦੋ-ਪੱਖੀ ਰਣਨੀਤੀ ਨੂੰ ਸ਼ੁਰੂ ਕੀਤੀ ਹੈ, ਜਿਸ ਤਹਿਤ ਡੇਅਰੀ ਕਿਸਾਨਾਂ ਅਤੇ ਪਸ਼ੂਆਂ ਨੂੰ ਦੀ ਸਿਹਤਮੰਦੀ ਕਾਇਮ ਰੱਖਣ ਦੇ ਨਾਲ- ਨਾਲ ਪ੍ਰਭਾਵਿਤ ਆਬਾਦੀ ਨੂੰ ਦੁੱਧ ਅਤੇ ਭੋਜਨ ਦੀ ਜ਼ਰੂਰੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਇਸ ਪਹਿਲਕਦਮੀ ਬਾਰ...