Sunday, November 15Malwa News
Shadow

Tag: punjabi news

ਹੜ੍ਹਾਂ ‘ਚ ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ: ਡਾ ਬਲਜੀਤ ਕੌਰ

Breaking News
ਚੰਡੀਗੜ੍ਹ, 5 ਸਤੰਬਰ: ਪੰਜਾਬ ਭਰ ‘ਚ ਹੜ੍ਹਾਂ ਨਾਲ ਹੋਈ ਤਬਾਹੀ ਦੌਰਾਨ ਬਜ਼ੁਰਗਾਂ ਦੀ ਸੁਰੱਖਿਆ ਅਤੇ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਖਾਸ ਉਪਰਾਲੇ ਕੀਤੇ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਸੂਬੇ ਦੇ 479 ਬਜ਼ੁਰਗਾਂ ਦੀ ਸਨਾਖ਼ਤ ਕੀਤੀ ਹੈ, ਜਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਸੋਸਾਇਟੀ ਦੀ ਸਹਾਇਤਾ ਨਾਲ ਬਜ਼ੁਰਗਾਂ ਦੀ ਮੱਦਦ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਜੀ ਨੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਬਿਰਧ ਘਰਾਂ ਵਿੱਚ 700 ਦੇ ਕਰੀਬ ਬਜ਼ੁਰਗਾਂ ਨੂੰ ਰੱਖਣ ਦੀ ਸਮਰੱਥਾ ਹੈ ਅਤੇ ਰਾਜ ਦੇ ਲੋੜਵੰਦ ਬਜੁਰਗ ਇਨ੍ਹਾ ਬਿਰਧ ਘਰਾਂ ਵਿੱਚ ਸਰਨ ਲੈ ਸਕਦੇ ਹਨ।   ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗਾਂ ਦੀ ਦੇਖਭਾਲ ਲਈ ਬਿਰਧ ਘਰਾਂ ਵਿੱਚ ਖਾਣ-ਪੀਣ, ਸਿਹਤ ਜਾਂਚ, ਰਹਿਣ-ਸਹਿਣ ਅਤੇ ਹੋਰ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ ਤਾਂ ਜੋ ਉਨ੍ਹਾਂ ਨੂੰ ਘਰ ਵਰਗਾ ਮਾਹੌਲ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰ...

ਹੜ੍ਹਾਂ ਦੇ ਮੱਦੇਨਜ਼ਰ ਐਮਰਜੈਂਸੀ ਲੋੜਾਂ ਲਈ 33000 ਲੀਟਰ ਪੈਟਰੋਲ ਅਤੇ 46500 ਲੀਟਰ ਡੀਜ਼ਲ ਦਾ ਭੰਡਾਰ ਅਲਾਟ

Hot News
ਚੰਡੀਗੜ੍ਹ, 5 ਸਤੰਬਰ: ਸੂਬੇ ਭਰ ਵਿੱਚ ਆਏ ਭਾਰੀ ਹੜ੍ਹਾਂ ਦੇ ਮੱਦੇਨਜ਼ਰ ਚੁਣੌਤੀਪੂਰਨ ਸਥਿਤੀਆਂ ਨਾਲ ਨਜਿੱਠਣ ਲਈ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੇ ਸੂਬੇ ਦੇ ਸਾਰੇ ਪੈਟਰੋਲ ਪੰਪਾਂ ਲਈ ਪ੍ਰਤੀ ਪੈਟਰੋਲ ਪੰਪ ਦੇ ਆਧਾਰ 'ਤੇ ਕੁੱਲ 33000 ਲੀਟਰ ਪੈਟਰੋਲ, 46500 ਲੀਟਰ ਡੀਜ਼ਲ ਭੰਡਾਰ ਅਲਾਟ ਕੀਤਾ ਹੈ, ਤੇ ਇਸ ਤੋਂ ਇਲਾਵਾ ਪ੍ਰਤੀ ਗੈਸ ਏਜੰਸੀ ਦੇ ਆਧਾਰ 'ਤੇ 1320 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ। ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਲਈ ਪ੍ਰਤੀ ਪੈਟਰੋਲ ਪੰਪ ਦੇ ਆਧਾਰ 'ਤੇ 4000 ਲੀਟਰ ਪੈਟਰੋਲ ਅਤੇ 4000 ਲੀਟਰ ਡੀਜ਼ਲ ਭੰਡਾਰ ਅਲਾਟ ਕੀਤਾ ਹੈ, ਅਤੇ ਪ੍ਰਤੀ ਏਜੰਸੀ ਦੇ ਆਧਾਰ 'ਤੇ 50 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ। ਇਸੇ ਤਰ੍ਹਾਂ ਬਰਨਾਲਾ ਨੂੰ 1000 ਲੀਟਰ ਪੈਟਰੋਲ ਤੇ 1500 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ ਅਤੇ ਬਠਿੰਡਾ ਨੂੰ 1500 ਲੀਟਰ ਪੈਟਰੋਲ ਤੇ 3000 ਲੀਟਰ ਡੀਜ਼ਲ ਨਾਲ 25 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ। ਇਸੇ ਤਰ੍ਹਾਂ ਫਰੀਦਕੋਟ ਦੇ ਪੈਟਰੋਲ ਪੰਪਾਂ ਨੂੰ 1000 ਲੀਟਰ ਪੈਟਰੋਲ ਤੇ 1000 ਲੀਟਰ ...

ਨਗਰ ਯੋਜਨਾਕਾਰ ਅਧਿਕਾਰੀਆਂ ਤੇ ਏਜੰਟਾਂ ਨਾਲ ਮਿਲੀਭੁਗਤ ਰਾਹੀਂ ਇਮਾਰਤੀ ਯੋਜਨਾ ਮਨਜ਼ੂਰੀਆਂ ਤੇ ਐਨਓਸੀ ਦੇਣ ਚ ਨਾਪਾਕ ਗੱਠਜੋੜ ਦਾ ਵਿਜੀਲੈਂਸ ਬਿਊਰੋ ਨੇ ਕੀਤਾ ਪਰਦਾਫਾਸ਼

Hot News
ਚੰਡੀਗੜ੍ਹ, 4 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਨਗਰ ਨਿਗਮ (ਐਮਸੀ) ਅੰਮ੍ਰਿਤਸਰ ਦੀ ਟਾਊਨ ਪਲਾਨਿੰਗ ਸ਼ਾਖਾ ਵਿੱਚ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਜਾਰੀ ਕਰਨ ਅਤੇ ਇਮਾਰਤੀ ਯੋਜਨਾਵਾਂ ਦੀ ਪ੍ਰਵਾਨਗੀ ਨਾਲ ਜੁੜੇ ਇੱਕ ਨਾਪਾਕ ਗੱਠਜੋੜ ਦਾ ਪਰਦਾਫਾਸ਼ ਕੀਤਾ ਹੈ। ਬਿਊਰੋ ਨੇ ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਛੇਹਰਟਾ ਨਿਵਾਸੀ ਇੱਕ ਆਰਟੀਆਈ ਕਾਰਕੁਨ ਸੁਰੇਸ਼ ਕੁਮਾਰ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਐਮਟੀਪੀ ਅਧਿਕਾਰੀਆਂ ਲਈ ਏਜੰਟ ਵਜੋਂ ਕੰਮ ਕਰ ਰਿਹਾ ਸੀ ਅਤੇ ਬਿਨੈਕਾਰਾਂ ਤੋਂ ਪੈਸੇ ਵਸੂਲਣ ਲਈ ਆਰਟੀਆਈ ਅਰਜ਼ੀਆਂ ਦਾਇਰ ਕਰਕੇ ਅਤੇ ਫਿਰ ਐਮਸੀ ਅਧਿਕਾਰੀਆਂ ਨਾਲ ਮਿਲੀਭੁਗਤ ਰਾਹੀਂ ਉਨ੍ਹਾਂ ਨੂੰ ਵਾਪਸ ਲੈ ਕੇ ਪੈਸੇ ਉਗਰਾਹੁੰਦਾ ਸੀ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਰੇਲਵੇ ਲਿੰਕ ਰੋਡ, ਅੰਮ੍ਰਿਤਸਰ ਵਿਖੇ ਇੱਕ ਮੌਜੂਦਾ ਢਾਂਚੇ ਨੂੰ ਢਾਹ ਕੇ ਇੱਕ ਦੁਕਾਨ ਬਣਾਈ ਸੀ ਅਤੇ ਐਮਸੀ ਅੰਮ੍ਰਿਤਸਰ ਦੀ ਐਮਟੀਪੀ ਸ਼ਾਖਾ ਤੋਂ ਇੱਕ ਮੰਜ਼ਿਲ ਲਈ ਪ੍ਰਵਾਨਗੀ ਪ੍ਰਾਪਤ ...
ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਲਿਖਿਆ ਕੇਂਦਰ ਨੂੰ ਪੱਤਰ : ਸਹਾਇਤਾ ਦੀ ਮੰਗ

ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਲਿਖਿਆ ਕੇਂਦਰ ਨੂੰ ਪੱਤਰ : ਸਹਾਇਤਾ ਦੀ ਮੰਗ

Hot News
ਚੰਡੀਗੜ੍ਹ, 4 ਸਤੰਬਰ : ਆਮ ਆਦਮੀ ਪਾਰਟੀ ਦੇ ਜਿਲਾ ਰੋਪੜ ਦੇ ਵਿਧਾਇਕਾ ਦਿਨੇਸ਼ ਚੱਢਾ ਵੱਲੋਂ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਨੂੰ ਮਿਲ ਕੇ ਕੇਂਦਰ ਵੱਲੋਂ ਪੰਜਾਬ ਦੇ ਰੋਕੇ 60,000 ਕਰੋੜ ਰੁਪਏ ਦੇ ਫੰਡ ਰਿਲੀਜ਼ ਕਰਨ ਅਤੇ ਰਾਏਪੇਰੀਅਨ ਜਿਲੇ ਰੂਪ ਨਗਰ ਲਈ ਖਾਸ ਸਹਾਇਤਾ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਹੈ। ਵਿਧਾਇਕ ਵੱਲੋਂ ਰਾਜਪਾਲ ਨੂੰ ਸੌਂਪੇ ਗਏ ਪੱਧਰ ਵਿਚ ਮੰਗ ਕੀਤੀ ਗਈ ਹੈ ਕਿ ਜਿਲਾ ਰੋਪੜ ਰਿਪੇਅਰੀਅਨ ਕਾਨੂੰਨ ਅਨੁਸਾਰ ਵਿਸ਼ੇਸ਼ ਸਹੂਲਤਾਂ ਦਾ ਹੱਕਦਾਰ ਹੈ। ਇਸ ਜਿਲੇ ਵਿਚ ਬਣਿਆ ਹੋਇਆ ਭਾਖੜਾ ਡੈਮ, ਪੰਜਾਬ ਅਤੇ ਰਾਜਸਥਾਨ ਨੂੰ ਪਾਣੀ ਸਪਲਾਈ ਕਰਦਾ ਹੈ ਅਤੇ ਬਿਜਲੀ ਪੈਦਾ ਕਰਦਾ ਹੈ। ਇਸ ਡੈਮ ਕਾਰਨ ਰੋਪੜ ਜਿਲੇ ਦੇ ਲੋਕਾਂ ਨੂੰ ਹਰ ਸਾਲ ਹੜ੍ਹਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਫਿਰ ਵੀ ਕੋਈ ਵਿਸ਼ੇਸ਼ ਸਹੂਲਤ ਨਹੀਂ ਮਿਲ ਰਹੀ। ਵਿਧਾਇਕ ਦਿਨੇਸ਼ ਚੱਢਾ ਵਲੋਂ ਲਿਖਿਆ ਗਿਆ ਪੱਤਰ ਹੇਠ ਲਿਖੇ ਅਨੁਸਾਰ ਹੈ।...

ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਵੰਡਿਆ ਦੁੱਖ, ਕਿਹਾ-ਰਾਹਤ ਅਤੇ ਬਚਾਅ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ

Breaking News
ਚੰਡੀਗੜ੍ਹ, 4 ਸਤੰਬਰ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਦੇ ਸੂਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਮੀਡੀਆ ਨਾਲ ਗੱਲ ਕਰਦੇ ਹੋਏ ਕੇਜਰੀਵਾਲ ਨੇ ਸੰਕਟ ਦੀ ਗੰਭੀਰਤਾ, ਪੰਜਾਬ ਸਰਕਾਰ ਵੱਲੋਂ 24 ਘੰਟੇ ਰਾਹਤ ਅਤੇ ਰੈਸਕਿਊ ਲਈ ਕੀਤੀਆਂ ਕੋਸ਼ਿਸ਼ਾਂ ਦਾ ਜ਼ਿਕਰ ਕੀਤਾ ਅਤੇ ਕੇਂਦਰ ਸਰਕਾਰ ਨੂੰ ਤੁਰੰਤ ਮਦਦ ਲਈ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਸਨ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਸਾਲ ਦੇ ਹੜ੍ਹ ਪੰਜਾਬ ਦੇ ਇਤਿਹਾਸ ਦੇ ਸਭ ਤੋਂ ਭਿਆਨਕ ਹੜ੍ਹਾਂ ਵਿੱਚੋਂ ਇੱਕ ਹਨ, ਜੋ ਕਿ 37 ਸਾਲ ਪਹਿਲਾਂ 1988 ਵਿੱਚ ਆਏ ਹੜ੍ਹਾਂ ਦੇ ਮੁਕਾਬਲੇ ਬਹੁਤ ਭਿਆਨਕ ਹਨ। ਪੂਰੇ ਪਿੰਡ ਡੁੱਬ ਗਏ ਹਨ, ਜਿਸ ਕਾਰਨ ਘਰਾਂ, ਫਸਲਾਂ ਅਤੇ ਬੁਨਿਆਦੀ ਢਾਂਚੇ ਦਾ ਭਾਰੀ ਨੁਕਸਾਨ ਹੋਇਆ ਹੈ। ਕੇਜਰੀਵਾਲ ਨੇ ਲੋਕਾਂ ਦੇ ਦੁੱਖਾਂ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਇਸ ਸੰਕਟ ਦੀ ਘ...

गोवंश के संरक्षण के लिए सरकार है प्रतिबद्ध -मंत्री विपुल गोयल

Haryana, Hindi
चंडीगढ़, 4 सितंबर-हरियाणा के शहर स्थानीय निकाय मंत्री श्री विपुल गोयल ने कहा कि गौवंश के संरक्षण के लिए प्रदेश सरकार प्रतिबद्ध है और प्रदेश की सभी पंजीकृत गोशालाओं को पशु चारे के लिए अनुदान देने की पहल मुख्यमंत्री श्री नायब सिंह सैनी ने की है। इसी कड़ी में उन्होंने आज आज यूटी गेस्ट हाउस चंडीगढ़ में रोहतक की 6 गौशालाओं को 1 करोड़ 45 लाख 72 हजार 800 की राशि के चेक वितरित किए। मंत्री श्री विपुल गोयल ने कहा कि बेसहारा गौवंश को गौशाला में पहुंचाने के लिए सरकार प्रयासरत है और सामाजिक व धार्मिक संस्थाएं भी सहयोग के लिए आगे आ रही हैं। उन्होंने कहा कि सरकार ने हरियाणा गौ सेवा आयोग के बजट में अभूतपूर्व वृद्धि की गई है। गौशालाओं को आत्मनिर्भर बनाने की दिशा में सरकार द्वारा कदम उठाएं जा रहे हैं और इस दिशा में कई गौशालाएं बेहतर कार्य कर रही हैं।...

1700 ਗਜ਼ਟਿਡ ਅਫਸਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨਗੇ-ਮੁੱਖ ਮੰਤਰੀ ਨੇ ਦਿੱਤੇ ਹੁਕਮ

Hot News
ਚੰਡੀਗੜ੍ਹ, 4 ਸਤੰਬਰਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਹੋਰ ਅਸਰਦਾਰ ਢੰਗ ਨਾਲ ਕਰਨ ਲਈ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਾਰਜਾਂ ਦੀ ਨਿਗਰਾਨੀ ਲਈ ਹਰੇਕ ਪ੍ਰਭਾਵਿਤ ਪਿੰਡ ਵਿੱਚ ਗਜ਼ਟਿਡ ਅਫਸਰ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪਿੰਡ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਗਜ਼ਟਿਡ ਅਧਿਕਾਰੀ ਸੂਬੇ ਵਿੱਚ ਪਿੰਡ ਵਾਸੀਆਂ ਅਤੇ ਪ੍ਰਸ਼ਾਸਨ ਦਰਮਿਆਨ ਸਿੱਧਾ ਰਾਬਤਾ ਕਾਇਮ ਰੱਖਣ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਕੁਦਰਤੀ ਆਫਤ ਦਾ ਸਾਹਮਣਾ ਕਰ ਰਹੇ ਲੋਕ ਅਧਿਕਾਰੀ ਨਾਲ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰ ਸਕਣਗੇ ਜਿਸ ਨਾਲ ਹਰ ਸਮੱਸਿਆ ਦਾ ਫੌਰੀ ਹੱਲ ਨਿਕਲ ਸਕੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਤੱਕ 23 ਜ਼ਿਲ੍ਹਿਆਂ ਦੇ 1698 ਤੋਂ ਵੱਧ ਪਿੰਡ ਪਾਣੀ ਦੀ ਮਾਰ ਹੇਠ ਹਨ ਜਿਸ ਨਾਲ 3.80 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜ ਪਹਿਲਾਂ ਹੀ ਜੰਗੀ ਪੱਧਰ ’ਤੇ ਚੱਲ ਰਹੇ ਹਨ ਤਾਂ ਕਿ ਲੋਕਾਂ ਨੂੰ ਸਮੱਸਿਆ ਪੇਸ...

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : ਵਿਜੀਲੈਂਸ ਬਿਊਰੋ ਨੇ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਇੱਕ ਪ੍ਰਾਈਵੇਟ ਵਿਅਕਤੀ ਨੂੰ ਕਾਬੂ ਕੀਤਾ

Hot News
ਚੰਡੀਗੜ੍ਹ, 4 ਸਤੰਬਰ, 2025 - ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ, ਬਸੰਤ ਨਗਰ, ਪ੍ਰਤਾਪ ਸਿੰਘ ਵਾਲਾ, ਲੁਧਿਆਣਾ ਸ਼ਹਿਰ ਨਿਵਾਸੀ ਇੱਕ ਪ੍ਰਾਈਵੇਟ ਵਿਅਕਤੀ ਰਜਤ ਸ਼ਰਮਾ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਮੁਲਜ਼ਮ ਡੀਸੀ ਦਫ਼ਤਰ ਲੁਧਿਆਣਾ ਦੀ ਤਹਿਸੀਲ ਪੂਰਬੀ ਵਿੱਚ ਤਾਇਨਾਤ ਇੱਕ ਕਲਰਕ ਅਮਨਿੰਦਰ ਸਿੰਘ ਦਾ ਸਾਥੀ ਹੈ, ਜਿਸ ਉੱਤੇ ਵੀ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਲੁਧਿਆਣਾ ਸ਼ਹਿਰ ਦੇ ਬਸੰਤ ਨਗਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਆਪਣੀ ਸ਼ਿਕਾਇਤ ਵਿੱਚ ਨੇ ਦੋਸ਼ ਲਗਾਇਆ ਕਿ ਲੁਧਿਆਣਾ ਨਗਰ ਨਿਗਮ ਦੀ ਇੱਕ ਕਾਲੋਨੀ ਵਿੱਚ ਇੱਕ ਪਲਾਟ ਦੀ ਰਜਿਸਟਰੀ ਹੋਣ ਸਬੰਧੀ ਜਾਣਕ...

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਵੱਲੋਂ ਵਿਸ਼ੇਸ਼ ਅਧਿਕਾਰ ਫੰਡ ਹੜ੍ਹ ਰਾਹਤ ਕਾਰਜਾਂ ਲਈ ਵਰਤਣ ਦਾ ਐਲਾਨ

Hot News
ਚੰਡੀਗੜ੍ਹ, 4 ਸਤੰਬਰ:- ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਬਣੀ ਸਥਿਤੀ ਨਾਲ ਨਜਿੱਠਣ ਲਈ ਸੂਬੇ ਦੇ ਆਪ ਦੇ ਸੰਸਦ ਮੈਂਬਰਾਂ ਨੇ ਆਪਣੇ ਵਿਸ਼ੇਸ਼ ਅਧਿਕਾਰ ਫੰਡ ਹੜ੍ਹ ਰਾਹਤ ਕਾਰਜਾਂ ਲਈ ਵਰਤਣ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਆਪ ਦੇ ਲੋਕ ਸਭਾ ਤੇ ਰਾਜ ਸਭਾ ਮੈਂਬਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ ਨੇ ਫਿਰੋਜਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਬਚਾਓ ਕਾਰਜਾਂ ਦਾ ਜਾਇਜਾ ਲਿਆ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਆਪਣੇ ਅਖਤਿਆਰੀ ਫੰਡਾਂ ਵਿੱਚੋਂ 5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਅਤੇ ਨਾਲ ਹੀ ਰਾਹਤ ਕਾਰਜਾਂ ਲਈ ਆਪਣੇ ਅਖਤਿਆਰੀ ਫੰਡਾਂ ਵਿੱਚੋਂ 3.60 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨਿਰੰਤਰ ਕਈ ਦਿਨਾਂ ਤੋਂ ਕਪੂਰਥਲਾ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਰਾਹਤ ਕਾਰਜ ਚਲਾ ਰਹੇ ਹਨ, ਉੱਥੇ ਨਾਲ ਹੀ ਆ...

ਲਗਾਤਾਰ ਦਿਨ-ਰਾਤ ਜ਼ਿਲ੍ਹਾ ਪ੍ਰਸ਼ਾਸਨ, ਪਿੰਡ ਵਾਸੀਆਂ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਕਰ ਰਿਹਾ ਹੈ ਹੜ੍ਹ ਪੀੜਤਾਂ ਦੀ ਸਹਾਇਤਾ : ਡਿਪਟੀ ਕਮਿਸ਼ਨਰ

Local
ਫ਼ਿਰੋਜ਼ਪੁਰ 4 ਸੰਤਬਰ:- ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਤਲੁਜ ਵਿੱਚ ਪਾਣੀ ਦਾ ਪੱਧਰ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਬਰਸਾਤ ਕਾਰਨ ਵਧ ਰਿਹਾ ਹੈ ਅਤੇ ਡੈਮਾਂ ਵੱਲੋਂ ਥੋੜੀ-ਥੋੜੀ ਮਾਤਰਾ ਵਿੱਚ ਰਿਲੀਜ਼ ਹੋਣ ਵਾਲੇ ਪਾਣੀ ਦੀ ਮਾਤਰਾ ਵਧਾਈ ਜਾ ਰਹੀ ਹੈ। ਇਸ ਵੇਲੇ ਹਰੀਕੇ ਹੈਡਵਰਕਸ ਤੋਂ ਕਰੀਬ 3 ਲੱਖ ਹਜਾਰ ਕਿਊਸਿਕ ਤੋਂ ਉੱਪਰ ਪਾਣੀ ਛੱਡਿਆ ਜਾ ਰਿਹਾ ਹੈ। ਇਸ ਦੇ ਚਲਦਿਆਂ ਸਤਲੁਜ ਦਰਿਆ ਦੇ ਵਿੱਚ ਪਾਣੀ ਦੀ ਨਿਕਾਸੀ ਵੀ ਨਾਲ ਦੀ ਨਾਲ ਹੋ ਰਹੀ ਹੈ ਪਰੰਤੂ ਬੰਨ੍ਹਾਂ ਨੂੰ ਵੀ ਢਾਅ ਲੱਗ ਰਹੀ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਪ੍ਰਾਥਮਿਕਤਾ ਇਹ ਹੈ ਕਿ ਬੰਨ੍ਹਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਜਿੱਥੇ ਕਿਤੇ ਵੀ ਬੰਨ੍ਹ ਕਮਜ਼ੋਰ ਹੋਣ ਦੀ ਸੰਭਾਵਨਾ ਹੋ ਰਹੀ ਹੈ ਉੱਥੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਿੱਟੀ ਦੇ ਗੱਟੇ ਤੇ ਹੋਰ ਸਾਧਨਾਂ ਰਾਹੀਂ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਹਬੀਬ ਕੇ ਵਿਖੇ ਵੀ ਭਾਰੀ ਮਾਤਰਾ ਵਿੱਚ ਗੱਟੇ ਲਗਾ ਕੇ ਬੰਨ੍ਹ ਨੂੰ ...