*ਅਫਗਾਨਿਸਤਾਨ ਨੂੰ ਸਹਾਇਤਾ, ਹੜ੍ਹ ਪ੍ਰਭਾਵਿਤ ਪੰਜਾਬ ਦੀ ਮਦਦ ਵਿੱਚ ਝਿਜਕ ਕਿਉਂ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 4 ਸਤੰਬਰ
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਤਾਲਿਬਾਨ ਸ਼ਾਸਿਤ ਅਫਗਾਨਿਸਤਾਨ ਨੂੰ ਜਿਸ ਤਰ੍ਹਾਂ ਮਨੁੱਖੀ ਭਾਵਨਾ ਤਹਿਤ ਸਹਾਇਤਾ ਭੇਜ ਰਹੀ ਹੈ, ਉਸੇ ਤਰ੍ਹਾਂ ਪੰਜਾਬ ਪ੍ਰਤੀ ਵੀ ਸੰਵੇਦਨਸ਼ੀਲਤਾ ਦਿਖਾਵੇ। ਉਨ੍ਹਾਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਅਫਗਾਨਿਸਤਾਨ ਨੂੰ ਤਾਂ ਤੁਰੰਤ ਰਾਹਤ ਸਮੱਗਰੀ ਭੇਜੀ ਗਈ ਪਰ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬ ਨੂੰ ਵਿੱਤੀ ਅਤੇ ਮਾਨਵਤਾਵਾਦੀ ਸਹਾਇਤਾ ਦੇਣ ਵਿੱਚ ਦੇਰੀ ਕਿਉਂ ਹੋ ਰਹੀ ਹੈ।
ਵਿੱਤ ਮੰਤਰੀ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ, ਜਿਸ ਨੇ ਲਗਾਤਾਰ ਦੇਸ਼ ਦੀ ਅਨਾਜ ਸੁਰੱਖਿਆ ਅਤੇ ਆਰਥਿਕ ਤਾਕਤ ਵਿੱਚ ਯੋਗਦਾਨ ਪਾਇਆ ਹੈ, ਨੂੰ ਮੁਸ਼ਕਲ ਦੀ ਘੜੀ ਵਿੱਚ ਤੁਰੰਤ ਅਤੇ ਢੁਕਵੀਂ ਸਹਾਇਤਾ ਮਿਲਣੀ ਚਾਹੀਦੀ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਜੇਕਰ ਮਨੁੱਖੀ ਸਹਾਇਤਾ ਸਰਹੱਦਾਂ ਤੋਂ ਪਾਰ ਭੇਜੀ ਜਾ ਸਕਦੀ ਹੈ, ਤਾਂ ਫਿਰ ਆਪਣੇ ਹੀ ਲੋਕਾਂ ਦੀ ਅਜਿਹੀ ਮਦਦ ਕਰਨ ਵਿੱਚ ਝਿਜਕ ਕਿਉਂ?"
ਵਿੱਤ ਮੰਤਰੀ ਚੀਮਾ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਨਾਗ...








