ਫਲਾਂ ਤੇ ਸਬਜ਼ੀਆਂ ਦਾ ਨਿਰਯਾਤ ਕਰਨ ਲਈ ਲੋੜੀਂਦੇ ਕਦਮ ਚੁੱਕਾਂਗੇ : ਮੋਹਿੰਦਰ ਭਗਤ
ਚੰਡੀਗੜ੍ਹ, 22 ਅਪ੍ਰੈਲ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸੂਬੇ ਦੀਆਂ ਫ਼ਲ ਅਤੇ ਸਬਜ਼ੀਆਂ ਨੂੰ ਵਿਦੇਸ਼ਾਂ ਵਿੱਚ ਨਿਰਯਾਤ ਕਰਨ ਅਤੇ ਬਾਗਬਾਨੀ ਹੇਠ ਰਕਬਾ ਵਧਾਉਣ ਅਤੇ ਕਿਸਾਨਾਂ ਦੀ ਆਮਦਨ ’ਚ ਵਾਧਾ ਕਰਨਾ ਦੇ ਉਦੇਸ਼ ਨਾਲ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਮੀਟਿੰਗ ਮੁਹਾਲੀ ਦੇ ਪੰਜਾਬ ਖੇਤੀ ਭਵਨ ਵਿਖੇ ਹੋਈ । ਇਸ ਮੀਟਿੰਗ ਵਿੱਚ ਸਕੱਤਰ ਬਾਗ਼ਬਾਨੀ ਸ੍ਰੀ ਮੁਹੰਮਦ ਤਇਅਬ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲੇਂਦਰ ਕੌਰ ਅਤੇ ਏਅਰਪੋਰਟ ਅਥਾਰਟੀ ਆਫ਼ ਇੰਡੀਆ, ਪੰਜਾਬ ਮਾਰਕਫ਼ੈੱਡ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਅਧਿਕਾਰੀ ਹਾਜ਼ਰ ਸਨ।ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗ਼ਬਾਨੀ ਹੇਠ ਰਕਬਾ ਵਧਾਉਣ ਅਤੇ ਕਿਸਾਨਾ ਦੀ ਆਮਦਨ ਵਿੱਚ ਵਾਧਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਉਦੇਸ਼ ਦੀ ਪੂਰਤੀ ਲਈ ਪਾਇਲਟ ਪ੍ਰੋਜੈਕਟ ਵੱਜੋਂ ਸੂਬੇ ਦੇ 10 ਪਿੰਡਾਂ ਦੀਆਂ 5-5 ਏਕੜ ਪੰਚਾਇਤੀ ਜ਼ਮੀਨਾਂ ‘ਤੇ ਫ਼ਲਦਾਰ ਪੌਦੇ ਲਗਾਏ ਜਾਣਗੇ। ਉਨ੍ਹਾਂ ਕਿਹਾ ਪੰਚਾਇਤੀ ...








