Thursday, August 20Malwa News
Shadow

Tag: punjabi news

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਪਟਨਾ, 18 ਮਈ: ਲਗਾਤਾਰ ਵਧ ਰਹੀ ਮਹਿੰਗਾਈ, ਨਾਗਰਿਕਾਂ 'ਤੇ ਪਾਬੰਦੀਆਂ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਨਾਲ ਕਥਿਤ ਛੇੜਛਾੜ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਨੂੰ "ਅਣਐਲਾਨੇ ਲਾਕਡਾਊਨ" ਵਿੱਚ ਧੱਕ ਦਿੱਤਾ ਹੈ ਅਤੇ ਲੋਕਾਂ ਤੋਂ ਅਰਥਵਿਵਸਥਾ ਦੇ ਅਸਲ ਹਾਲਾਤ ਲੁਕਾਏ ਜਾ ਰਹੇ ਹਨ। ਇਹ ਦੱਸਦਿਆਂ ਕਿ ਕੇਂਦਰ ਨੇ ਚੋਣਾਂ ਤੱਕ ਤੇਲ ਦੀਆਂ ਕੀਮਤਾਂ ਨੂੰ ਦਿਖਾਵੇ ਲਈ ਜਾਣ-ਬੁੱਛ ਕੇ ਸਥਿਰ ਰੱਖਿਆ, ਉਨ੍ਹਾਂ ਕਿਹਾ ਕਿ ਹੁਣ ਜਦੋਂ ਚੋਣਾਂ ਖਤਮ ਹੋ ਗਈਆਂ ਹਨ, ਤਾਂ ਨਾਗਰਿਕਾਂ 'ਤੇ ਇਸ ਦਾ ਬੋਝ ਪਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਦੇਸ਼ ਦੇ ਤੇਲ, ਗੈਸ ਅਤੇ ਸੋਨੇ ਦੇ ਭੰਡਾਰਾਂ ਦੀ ਅਸਲ ਸਥਿਤੀ ਦਾ ਜਨਤਕ ਤੌਰ 'ਤੇ ਖੁਲਾਸਾ ਕਰੇ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ (ਆਪ) ਇਹ ਯਕੀਨੀ ਬਣਾਏਗੀ ਕਿ ਪੰਜਾਬ ਵਿੱਚ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ...
ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ 21, 22 ਅਤੇ 23 ਅਗਸਤ ਨੂੰ ਲੱਗੇਗੀ ਵਿਸ਼ੇਸ਼ ਲੋਕ ਅਦਾਲਤ —ਜਿਲ੍ਹਾ ਸੈਸ਼ਨ ਜੱਜ

ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ 21, 22 ਅਤੇ 23 ਅਗਸਤ ਨੂੰ ਲੱਗੇਗੀ ਵਿਸ਼ੇਸ਼ ਲੋਕ ਅਦਾਲਤ —ਜਿਲ੍ਹਾ ਸੈਸ਼ਨ ਜੱਜ

Local
 ਸ੍ਰੀ ਮੁਕਤਸਰ ਸਾਹਿਬ 18 ਮਈ-                                ਮਾਨਯੋਗ ਸੁਪਰੀਮ ਕੋਰਟ ਵੱਲੋਂ ਲੰਬੇ ਸਮੇਂ ਤੋਂ ਲੰਬਿਤ ਮਾਮਲਿਆਂ ਦੇਨਿਪਟਾਰੇ ਦੇ ਉਦੇਸ਼ ਨਾਲ 21, 22 ਅਤੇ 23 ਅਗਸਤ, 2026 ਨੂੰ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਪਹਿਲ ਮਾਨਯੋਗ ਸੁਪਰੀਮ ਕੋਰਟ ਦੀ ਉਸ ਲਗਾਤਾਰ ਵਚਨਬੱਧਤਾ ਦਾ ਹਿੱਸਾ ਹੈ, ਜਿਸਦਾ ਮਕਸਦ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦੀ ਗਿਣਤੀ ਘਟਾਉਣਾ  ਹੈ ਤਾਂ ਜੋ ਲੋਕਾਂ ਨੂੰ ਸਸਤਾ, ਸੌਖਾ, ਤੇਜ਼ ਅਤੇ ਪ੍ਰਭਾਵਸ਼ਾਲੀ ਇਨਸਾਫ ਮਿਲ ਸਕੇ ।                             ਸ੍ਰੀਮਤੀ ਜਸਵਿੰਦਰ ਸ਼ੀਮਰ, ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ 21, 22 ਅਤੇ 23 ਅਗਸਤ, 2026 ਨੂੰ ਜਿ਼ਲ੍ਹੇ ਵਿੱਚ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।                            ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿਸ਼ੇਸ਼ ਲੋਕ ਅਦਾਲਤ ਦੌਰਾਨ ਆਪਸੀ ਸਹਿਮਤੀ, ਰਾਜ਼ੀਨਾਮੇ ਅਤੇ ਸਮਝੌਤੇ ਰਾਹੀਂ ...
ਰੈੱਡ ਕਰਾਸ ਵੱਲੋਂ ਤਲਵਾੜਾ ਵਿਖੇ ਦੋ ਰੋਜ਼ਾ ਮੁਫ਼ਤ ਸਹਾਇਤਾ ਕੈਂਪ ਦੌਰਾਨ 156 ਦਿਵਿਆਂਗਜਨਾਂ

ਰੈੱਡ ਕਰਾਸ ਵੱਲੋਂ ਤਲਵਾੜਾ ਵਿਖੇ ਦੋ ਰੋਜ਼ਾ ਮੁਫ਼ਤ ਸਹਾਇਤਾ ਕੈਂਪ ਦੌਰਾਨ 156 ਦਿਵਿਆਂਗਜਨਾਂ

Local
ਹੁਸ਼ਿਆਰਪੁਰ, 18 ਮਈ :                    ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਰੈੱਡ ਕਰਾਸ ਸੁਸਾਇਟੀ ਵੱਲੋਂ ਸ਼੍ਰੀ ਭਗਵਾਨ ਮਹਾਵੀਰ ਵਿਕਲਾਂਗ ਸਹਾਇਤਾ ਸਮਿਤੀ, ਜੈਪੁਰਦੇ ਸਹਿਯੋਗ ਨਾਲ ਬੀ.ਡੀ.ਪੀ.ਓ. ਦਫ਼ਤਰ, ਤਲਵਾੜਾ ਵਿਖੇ  ਇੱਕ ਵਿਸ਼ੇਸ਼ ਦੋ ਰੋਜ਼ਾ ਕੈਂਪ ਦਾ ਲਗਾਇਆ ਗਿਆ। ਕੈਂਪ ਦੌਰਾਨ ਦਿਵਆਂਗਜਨਾਂ ਨੂੰ ਸੁਣਨ ਵਾਲੀਆਂ ਮਸ਼ੀਨਾਂ, ਵੀਲ੍ਹ ਚੇਅਰਜ਼, ਬੈਸਾਖੀਆਂ, ਟ੍ਰਾਈਸਾਈਕਲ, ਕੈਲੀਪਰਸ ਅਤੇ ਬਣਾਉਟੀ ਅੰਗ ( ਲੱਤਾਂ ਅਤੇ ਬਾਹਾਂ) ਮੁਹੱਈਆ ਕਰਵਾਏ ਗਏ ਹਨ, ਤਾਂ ਜੋ ਉਹ ਆਤਮ-ਨਿਰਭਰ ਹੋ ਕੇ ਸਨਮਾਨਜਨਕ ਜੀਵਨ ਬਤੀਤ ਕਰ ਸਕਣ। ਇਸ ਕੈਂਪ ਨੂੰ ਲੋਕਾਂ ਵੱਲੋਂ ਭਰਪੂਰ ਸਹਿਯੋਗ ਅਤੇ ਸ਼ਾਨਦਾਰ ਪ੍ਰਤੀਕਿਰਿਆ ਮਿਲੀ । ਕਈ ਲਾਭਪਾਤਰੀਆਂ ਨੇ ਜੋ ਕਿ ਕਈ ਸਾਲਾਂ ਤੋਂ ਚੱਲਣ-ਫਿਰਨ ਵਿੱਚ ਦਿੱਕਤਾਂ ਦਾ ਸਾਹਮਣਾ ਕਰ ਰਹੇ ਸ...
ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹਾ ਚੋਣਕਾਰ ਅਫ਼ਸਰ

ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹਾ ਚੋਣਕਾਰ ਅਫ਼ਸਰ

Local
ਬਰਨਾਲਾ, 18 ਮਈ-     ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) ਸਬੰਧੀ ਨੋਟਿਫਿਕੇਸ਼ਨ ਜਾਰੀ ਕੀਤਾ ਜਾ ਚੁੱਕਿਆ ਹੈ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਾਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜਿਆ ਜਾਵੇਗਾ।    ਓਹਨਾਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ ਵਿੱਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਉਹ ਆਪਣੇ ਬੂਥ ਲੈਵਲ ਏਜੰਟ (BLA) ਨਿਯੁਕਤ ਕਰਨ ਤਾਂ ਜੋ ਇਹ ਪ੍ਰਕਿਰਿਆ ਨਿਰਵਿਘਨ ਢੰਗ ਨਾਲ ਮੁਕੰਮਲ ਹੋ ਸਕੇ।         ਇਸ ਮਗਰੋਂ ਓਹਨਾਂ ਮੀਟਿੰਗ ਹਾਲ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰੋ-ਘਰੀ ਜਾ ਕੇ ਵੋਟਰਾਂ ਦੇ ਫਾਰਮ ਭਰਵਾਉਣਗੇ। ਇਸ ਕਾਰਜ ਲਈ ਜ਼ਿਲ੍ਹੇ ਵਿੱਚ 558 ਬੀ.ਐਲ.ਓਜ਼ ਅਤੇ 58 ਸੁਪਰਵਾਈਜ਼ਰ, 3 ਈ.ਆਰ.ਓਜ਼ ਅਤੇ 03 ਏ.ਈ...
ਚੋਣ ਅਬਜਰਵਰ ਵੱਲੋਂ ਜਿਲ੍ਹਾ ਚੋਣ ਅਫਸਰ, ਐਸ ਐਸ ਪੀ ਤੇ ਏ ਡੀ ਸੀ ਨਾਲ ਮੀਟਿੰਗ

ਚੋਣ ਅਬਜਰਵਰ ਵੱਲੋਂ ਜਿਲ੍ਹਾ ਚੋਣ ਅਫਸਰ, ਐਸ ਐਸ ਪੀ ਤੇ ਏ ਡੀ ਸੀ ਨਾਲ ਮੀਟਿੰਗ

Local
ਫਰੀਦਕੋਟ, 18 ਮਈ - ਨਗਰ ਕੌਂਸਲ ਚੋਣਾਂ-2026 ਨੂੰ ਸੁਚੱਜੇ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਚੋਣ ਅਬਜਰਵਰ ਸ੍ਰੀ ਰੁਬਿੰਦਰਜੀਤ ਸਿੰਘ ਬਰਾੜ ਵੱਲੋਂ ਜਿਲ੍ਹੇ ਨਾਲ ਸਬੰਧਤ ਚੋਣ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ, ਐਸ.ਐਸ.ਪੀ. ਡਾ. ਪ੍ਰਗਿਆ ਜੈਨ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਮਲਹੋਤਰਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ । ਮੀਟਿੰਗ ਦੌਰਾਨ ਚੋਣ ਪ੍ਰਕਿਰਿਆ ਨਾਲ ਸਬੰਧਤ ਪ੍ਰਬੰਧਾਂ, ਆਦਰਸ਼ ਚੋਣ ਜਾਬਤੇ ਦੀ ਪਾਲਣਾ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਸਬੰਧੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।  ਚੋਣ ਅਬਜਰਵਰ ਸ੍ਰੀ ਰੁਬਿੰਦਰਜੀਤ ਸਿੰਘ ਬਰਾੜ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਸਾਰੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਚੋਣਾਂ ਸ਼ਾਂਤੀਪੂਰਨ ਅਤੇ ਨਿਰਵਿਘਨ ਢੰਗ ਨਾਲ ਸੰਪੰਨ ਹੋ ਸਕਣ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਹਰ ਪੜਾਅ ’ਤੇ ਪੂਰੀ ਪਾਰਦਰਸ਼ਤਾ, ਸੁਰੱਖਿਆ ਬਣਾਈ ਰੱਖੀ ਜਾਵੇ ਤਾਂ ਜੋ...
2.30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਸ਼ੁਰੂਆਤ

2.30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਸ਼ੁਰੂਆਤ

Hot News
ਸ਼ੇਰਪੁਰ, 18 ਮਈ: ਹਲਕਾ ਮਹਿਲਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਅੱਜ ਲਗਭਗ 2.30 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਹ ਪ੍ਰੋਜੈਕਟ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਲੋਕਾਂ ਦੀਆਂ ਰੋਜ਼ਮਰ੍ਹਾ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਪਿੰਡ ਦੀਦਾਰਗੜ ਵਿੱਚ ਕਰੀਬ 70 ਲੱਖ ਰੁਪਏ ਨਾਲ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਦੀ ਵਧੀਆ ਸਹੂਲਤ ਮਿਲੇਗੀ ਅਤੇ ਖੇਤੀਬਾੜੀ ਨੂੰ ਮਜ਼ਬੂਤੀ ਮਿਲੇਗੀ। ਇਸ ਤੋਂ ਇਲਾਵਾ ਕਰੀਬ 1 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਕਾਲਾਬੁੱਲਾ ਤੋਂ ਕਾਤਰੋਂ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਵੀ ਸ਼ੁਰੂਆਤ ਕੀਤੀ ਗਈ। ਇਹ ਸੜਕ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਪਿੰਡਾਂ ਦਰਮਿਆਨ ਸੰਪਰਕ ਹੋਰ ਮਜ਼ਬੂਤ ਹੋਵੇਗਾ। ਇਸ ਮੌਕੇ ਸੰਬੋਧਨ...
ਮਾਲੇਰਕੋਟਲਾ ਵਿੱਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ

ਮਾਲੇਰਕੋਟਲਾ ਵਿੱਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ

Hot News
ਚੰਡੀਗੜ੍ਹ/ਪਟਿਆਲਾ, 18 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਅਲੀ ਭਾਰਤੀ ਕਰੰਸੀ ਨੋਟਾਂ (ਐਫਆਈਸੀਐਨ) ਦੇ ਸਰਕੂਲੇਸ਼ਨ ਨੂੰ ਕਰਾਰਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਪਟਿਆਲਾ (ਸੀਆਈ ਯੂਨਿਟ ਮਾਲੇਰਕੋਟਲਾ) ਨੇ ਜਾਅਲੀ ਕਰੰਸੀ ਮਾਡਿਊਲ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਾਜ਼ਰ ਖਾਨ ਵਾਸੀ ਪਿੰਡ ਝੁਨੀਰ, ਮਾਲੇਰਕੋਟਲਾ; ਰਾਜ ਮੁਹੰਮਦ ਵਾਸੀ ਧੂਰੀ, ਸੰਗਰੂਰ; ਮੁਖਤਿਆਰ ਸਿੰਘ ਉਰਫ਼ ਗੁਰਜੀਤ ਸਿੰਘ ਵਾਸੀ ਪਿੰਡ ਮਲਿਕਪੁਰ, ਜੀਂਦ, ਹਰਿਆਣਾ ਅਤੇ ਆਸਿਫ਼ ਅਲੀ ਵਾਸੀ ਮਾਲੇਰਕੋਟਲਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਜਾਅਲੀ ਭਾਰਤੀ ਕਰੰਸੀ ਵਿੱਚ ਸਾਰੇ 500 ਰੁਪਏ ਦੇ ਨੋਟ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਰਾਜ ਮੁਹੰਮਦ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

Breaking News
ਪਟਨਾ, 18 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜਨਮ ਅਸਥਾਨ ਅਤੇ ਚਰਨ-ਛੋਹ ਪ੍ਰਾਪਤ ਧਰਤੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਬੇਅਦਬੀ ਵਿਰੁੱਧ ਸਭ ਤੋਂ ਸਖ਼ਤ ਕਾਨੂੰਨ ਬਣਾ ਕੇ ਗੁਰੂ ਸਾਹਿਬਾਨ ਦੇ ਸਤਿਕਾਰ ਦੀ ਰਾਖੀ ਕਰਨ ਦਾ ਰਾਹ ਪੂਰੇ ਦੇਸ਼ ਨੂੰ ਦਿਖਾਇਆ ਹੈ। ਪੰਜਾਬ, ਪੰਜਾਬੀਆਂ ਅਤੇ ਸਮੁੱਚੀ ਸਿੱਖ ਸੰਗਤ ਦੀ ਚੜ੍ਹਦੀ ਕਲਾ, ਖੁਸ਼ਹਾਲੀ ਅਤੇ ਭਲੇ ਲਈ ਅਰਦਾਸ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਵਨ ਸ਼ਬਦ ਗੁਰੂ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣ ਲਈ ਪੰਜਾਬ ਨੂੰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਸੁਭਾਗ ਬਖਸ਼ਣ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।ਬੇਅਦਬੀ ਨੂੰ ਕਰੋੜਾਂ ਲੋਕਾਂ ਦੀ ਆਸਥਾ ਵਿਰੁੱਧ ਨਾ-ਮੁਆਫ਼ੀਯੋਗ ਜੁਰਮ ਦੱਸਦਿਆਂ ਮੁੱਖ ਮੰਤਰੀ ਨੇ ਦੇਸ਼ ਭਰ ਦੀਆਂ ਸਾਰੀਆਂ ਸੂਬਾ ਸਰਕਾਰਾਂ ਨੂੰ ਅਜਿਹਾ ਹੀ ਸਖ਼ਤ ਕਾਨੂੰਨ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਬੰਧ ਵਿੱਚ ਹਰ ਸੰਭਵ ਮਦਦ ਦੇਣ ਲਈ ਤਿਆਰ...
ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਕੇ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ

ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਕੇ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ

Hot News
ਲੁਧਿਆਣਾ, 18 ਮਈ: ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਐਲਾਨੇ ਗਏ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ, ਸੋਮਵਾਰ ਨੂੰ ਸੀ.ਟੀ ਯੂਨੀਵਰਸਿਟੀ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੋ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ, ਉਨ੍ਹਾਂ ਨੇ ਨੌਜਵਾਨਾਂ ਨੂੰ ਸਮਾਨਤਾ, ਵਿਸ਼ਵਵਿਆਪੀ ਭਾਈਚਾਰਾ ਅਤੇ ਸਮਾਜਿਕ ਨਿਆਂ ਦੇ ਸਮਰਥਕ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਕੇ ਸਮਾਜ ਵਿੱਚੋਂ ਸਮਾਜਿਕ ਅਤੇ ਆਰਥਿਕ ਅਸਮਾਨਤਾਵਾਂ ਨੂੰ ਖਤਮ ਕਰਨ ਵਿੱਚ ਅਗਵਾਈ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਅਤੇ ਆਰਥਿਕਤਾ ਸਮੇਤ ਕਈ ਖੇਤਰਾਂ ਵਿੱਚ ਵਿਤਕਰਾ ਅਤੇ ਅਸਮਾਨਤਾ ਹਲੇ ਤੱਕ ਵੀ ਜਾਰੀ ਹੈ।   ਆਰਥਿਕ ਅਸਮਾਨਤਾ ਨੂੰ ਉਜਾਗਰ ਕਰਦੇ ਹੋਏ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਾਰਤ ਦੀ ਆਬਾਦੀ 140 ਕਰੋੜ ਹੈ ਅਤੇ ਦੇਸ਼ ਦੀ ਕਰੀਬ 40 ਪ੍...
ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ

Hot News
ਚੰਡੀਗੜ੍ਹ, 18 ਮਈ: ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਅੱਜ ਇੱਥੇ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕ੍ਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ ਦੇ ਸਹਿਯੋਗ ਨਾਲ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ (ਰੋਬਸਟਨੈਸ ਆਫ਼ ਵੋਟ ਕਾਊਂਟਿੰਗ ਪ੍ਰੋਸੈਸ) ਸਬੰਧੀ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਪੰਜਾਬ ਤੋਂ ਇਲਾਵਾ ਚੰਡੀਗੜ੍ਹ ਅਤੇ ਹਰਿਆਣੇ ਦੇ ਚੋਣ ਅਧਿਕਾਰੀਆਂ ਵੱਲੋਂ ਭਾਗ ਲਿਆ ਗਿਆ। ਵਰਕਸ਼ਾਪ ਦੇ ਉਦਘਾਟਨ ਮੌਕੇ ਬੋਲਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਦੇ ਦਫ਼ਤਰ ਮੁੱਖ ਚੋਣ ਅਫ਼ਸਰ ਨੂੰ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਅਧਿਐਨ ਕਰਨ ਲਈ ਜ਼ਿੰਮੇਵਾਰੀ ਸੌਂਪੀ ਸੀ ਜਿਸ ਨੂੰ ਅਸੀਂ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਹੈ। ਉਨ੍ਹਾਂ ਦੱਸਿਆ ਕਿ ਇਸ ਅਧਿਐਨ ਦੌਰਾਨ ਅਸੀਂ ਦੁਨੀਆਂ ਦੇ 48 ਲੋਕਤੰਤਰਿਕ ਦੇਸ਼ਾਂ ਦੀ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦਾ ਅਧਿਐਨ ਕੀਤਾ ਅਤੇ ਪਾਇਆ ਕਿ ਭਾਰਤ ਵਿੱਚ ਵੋਟਾਂ ਦੀ ਗਿਣਤੀ ਸਬੰਧੀ ਲਾਗੂ ਪ੍ਰਣਾਲੀ ਬਹੁਤ ਬਿਹਤਰੀਨ ਢੰਗ ਨਾਲ ਕੰਮ ਕਰ ਰਹੀ ਹੈ। ...