ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਨੂੰ 50 ਹਜਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਤਜ਼ਵੀਜ਼
ਚੰਡੀਗੜ੍ਹ, 31 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਲਈ 50 ਹਜਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦੇਣ ਦੀ ਤਜਵੀਜ ਰੱਖੀ ਹੈ ਅਤੇ ਇਸ ਮੁਆਵਜ਼ੇ ਲਈ ਕੇਂਦਰ ਸਰਕਾਰ ਪਾਸੋਂ ਪ੍ਰਵਾਨਗੀ ਮੰਗੀ ਹੈ। ਮੁੱਖ ਮੰਤਰੀ ਨੇ ਅੱਜ ਕੇਂਦਰ ਸਰਕਾਰ ਨੂੰ ਲਿਖੇ ਪੱਤਰ ਵਿਚ ਮੰਗ ਕੀਤੀ ਹੈ ਕਿ ਹੜ੍ਹਾਂ ਕਾਰਨ ਪੰਜਾਬ ਮੁਸ਼ਕਲ ਸਥਿੱਤੀ ਵਿਚੋਂ ਗੁਜ਼ਰ ਰਿਹਾ ਹੈ, ਇਸ ਲਈ ਪੰਜਾਬੀ ਦੀ 60 ਹਜਾਰ ਕਰੋੜ ਰੁਪਏ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ। ਮੁੱਖ ਮੰਤਰੀ ਨੇ ਪੱਤਰ ਵਿਚ ਕਿਹਾ ਕਿ ਇਸ ਸਾਲ ਆਏ ਹੜ੍ਹਾਂ ਕਾਰਨ ਪੰਜਾਬ ਦਾ ਭਾਰੀ ਨੁਕਸਾਨ ਹੋਇਆ ਹੈ ਅਤੇ ਇਸ ਵੇਲੇ ਪੰਜਾਬ ਦੇ ਲੋਕ ਬਹੁਤ ਔਖੀ ਸਥਿੱਤੀ ਵਿਚੋਂ ਗੁਜ਼ਰ ਰਹੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਅਜਿਹੀ ਮੁਸ਼ਕਲ ਸਥਿੱਤੀ ਵਿਚ ਪੰਜਾਬ ਸਰਕਾਰ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਤਰਾਂ ਦੀ ਸਹਾਇਤਾ ਮੁਹਈਆ ਕਰਵਾ ਰਹੀ ਹੈ। ਇਸ ਲਈ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਬਣਦੀ ਸਹਾਇਤਾ ਕੀਤੀ ਜਾਵੇ ਅਤੇ ਪੰਜਾ...