Sunday, August 16Malwa News
Shadow

Tag: punjabi news

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਬਾਰੇ ਵਿਚਾਰ ਗੋਸ਼ਟੀ ਦਾ ਆਯੋਜਨ

Local
ਭਵਾਨੀਗੜ੍ਹ/ਸੰਗਰੂਰ, 28 ਅਗਸਤ (000) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਫੂਡ ਐਂਡ ਐਗਰੀਕਲਚਰ ਐਸੋਸੀਏਸ਼ਨ (ਐਫ ਏ ਓ) ਨਾਲ ਮਿਲ ਕੇ ਜੀਈਐਫ 7 ਪ੍ਰੋਜੈਕਟ ਅਧੀਨ ਚੁਣੇ ਹੋਏ ਬਲਾਕ ਭਵਾਨੀਗੜ੍ਹ ਦੇ ਪਿੰਡ ਕਾਕੜਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵਿਚਾਰ- ਗੋਸ਼ਟੀ ਦਾ ਆਯੋਜਨ ਕੀਤਾ ਗਿਆ| ਜਿਸ ਵਿੱਚ 30 ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਡਾ. ਰਣਵੀਰ ਸਿੰਘ ਗਿੱਲ, ਸੀਨੀਅਰ ਰਾਈਸ ਬ੍ਰੀਡਰ ਅਤੇ ਇੰਨਚਾਰਜ ਰਾਈਸ ਸੈਕਸ਼ਨ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਢੁੱਕਵੀਂਆਂ ਕਿਸਮਾਂ ਦੀ ਚੌਣ ਦੀਆਂ ਬਾਰੀਕੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ. ਬੂਟਾ ਸਿੰਘ ਢਿੱਲੋਂ, ਸੀਨੀਅਰ ਫ਼ਸਲ ਵਿਗਿਆਨੀ, ਪੀਏਯੂ, ਲੁਧਿਆਣਾ ਨੇ ਝੋਨੇ ਵਿੱਚ ਆਉਣ ਵਾਲੀਆਂ ਲਘੂ- ਤੱਤਾਂ ਦੀਆਂ ਕਮੀਆਂ ਦੀਆਂ ਨਿਸ਼ਾਨੀਆਂ, ਝੋਨੇ ਦੇ ਖੇਤਾਂ ਨੂੰ ਸੁਕਾ-ਸੁਕਾ ਕੇ ਪਾਣੀ ਲਗਾਉਣ ਦੀ ਤਕਨੀਕ ਅਤੇ ਝੋਨੇ ਵਿੱਚ ਥੋਥ ਨੂੰ ਘਟਾਉਣ ਲਈ ਪੋਟਾਸ਼ੀਅਮ ਨਾਈਟ੍ਰੇਟ (13:0:46) ਦੇ ਸਪਰੇਅ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ। ਡਾ. ਹਰਪ੍ਰ...

ਸ਼ਹਿਰ ਵਾਸੀਆਂ ਤੇ ਲੰਗਰ ਲਗਾਉਣ ਵਾਲੀਆਂ ਸੰਗਤਾਂ ਨੂੰ ਅਪੀਲ-ਇਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਦੀ ਵਰਤੋ ਨਾ ਕੀਤੀ ਜਾਵੇ

Local
ਬਟਾਲਾ, 28 ਅਗਸਤ (     )  ਸ੍ਰੀ ਵਿਕਰਮਜੀਤ ਸਿੰਘ ਐੱਸ. ਡੀ. ਐਮ. ਕਮ –ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆਂ ਕਿ ਬਾਬਾ ਜੀ ਦੇ ਵਿਆਹ ਪੁਰਬ ਸਮਾਗਮ ਲਈ ਦਿਨ-ਰਾਤ ਨਵੱਖ-ਵੱਖ ਵਿਭਾਗਾਂ ਵੱਲੋ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸੰਗਤਾਂ ਦੀ ਸਹੂਲਤ ਲਈ ਕੋਈ ਕਮੀਂ ਬਾਕੀ ਨਾ ਰਹੇ। ਉਨ੍ਹਾਂ ਅੱਗੇ ਦੱਸਿਆ ਕਿ ਬਟਾਲਾ ਦੇ ਵਿਧਾਇਕ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਸ੍ਰੀ ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੱਲ੍ਹ 29 ਅਗਸਤ  ਨੂੰ ਗੁਰਦਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਤੋ ਆਉਣ ਵਾਲੇ ਨਗਰ ਕੀਰਤਨ ਦੇ ਰੂਟ ਅਤੇ 30 ਅਗਸਤ ਨੂੰ ਪਾਲਕੀ ਸਾਹਿਬ ਜੀ ਦੇ ਰੂਟ ਸਮੇਤ ਸਮੁੱਚੇ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕਾਰਜ ਕੀਤੇ ਗਏ ਹਨ ਅਤੇ ਰਹਿੰਦੇ ਕਾਰਜਾਂ ਨੂੰ ਅੰਤਿਮ ਛੂਹ ਦਿਤੀ ਜਾ ਰਹੀ ਹੈ । ਉਨ੍ਹਾਂ ਸ਼ਹਿਰ ਵਾਸੀਆਂ ਅਤੇ ਲੰਗਰ ਲਗਾਉਣ ਵਾਸੀਆਂ ਸੰਗਤਾਂ ਕੋਲੋ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਉਹ ਇਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿ...

ਕੇਂਦਰ ਸਰਕਾਰ 10 ਲੱਖ ਗ਼ਰੀਬਾਂ ਦੇ ਰਾਸ਼ਨ ਕਾਰਡ ਖੋਹਣਾ ਚਾਹੁੰਦੀ ਹੈ – ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ

Local
ਸ੍ਰੀ ਮੁਕਤਸਰ ਸਾਹਿਬ, 28 ਅਗਸਤ: ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੀਅਤ ‘ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਇੱਕ ਸਾਜ਼ਿਸ਼ ਤਹਿਤ ਪੰਜਾਬ ਦੇ 10 ਲੱਖ ਰਾਸ਼ਨ ਕਾਰਡ ਧਾਰਕਾਂ ਦੇ ਨਾਮ ਕੱਟਣਾ ਚਾਹੁੰਦੀ ਹੈ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅੱਜ ਜ਼ਿਲ੍ਹੇ ਦੇ ਸੱਕਾਂਵਾਲੀ ਅਤੇ ਗੁਲਾਬੇਵਾਲਾ ਪਿੰਡਾਂ ਵਿੱਚ ਇਸ ਨਾਦਰਸ਼ਾਹੀ ਫਰਮਾਨ ਦੇ ਵਿਰੁੱਧ ਮੀਟਿੰਗਾਂ ਕਰਨ ਪਹੁੰਚੇ ਹੋਏ ਸਨ। ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਭਾਜਪਾ ਜਾਣਬੁੱਝ ਕੇ ਪੰਜਾਬ ਦੇ ਲੋਕਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਰਾਸ਼ਨ ਕਾਰਡ ਤੋਂ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਹਟਾਉਣਾ ਪੰਜਾਬ ਦੇ ਗਰੀਬਾਂ ਤੇ ਦਲਿਤਾਂ ਲੋਕਾਂ 'ਤੇ ਸਿੱਧਾ ਹਮਲਾ ਹੈ। ਦਰਅਸਲ ਇਹ ਪੰਜਾਬੀਆਂ ਨੂੰ ਪਰੇਸ਼ਾਨ ਕਰਨ ਅਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਦੀ ਇੱਕ ਸੋਚੀ-ਸਮਝੀ ਰਣਨੀਤੀ ਹੈ। ਭਾਜਪਾ ਸੂਬੇ ਦੇ ਗਰੀਬ ਲੋਕਾਂ ਤੋਂ ਅਨਾਜ ਖੋਹਣਾ ਚਾਹੁੰਦੀ ਹੈ ਅਤੇ ਲੋਕਾਂ ਨੂੰ ਪੰਜਾਬ ਵਿੱਚ ਪੰਜਾਬ ਸਰਕਾਰ ਵਿਰੁੱਧ ਭੜਕਾਉਣਾ ਚਾਹੁੰਦੀ ਹੈ। ਅਸੀਂ ਅਜਿਹਾ ਕਿਸੇ ਵੀ ਕੀਮਤ '...

 ਐੱਨ.ਡੀ.ਆਰ.ਐੱਫ. ਵੱਲੇਂ ਡਾਕਟਰਾਂ ਨੂੰ ਆਫਤ ਪ੍ਰਬੰਧਨ ਦੀ ਦਿੱਤੀ ਗਈ ਸਿਖਲਾਈ

Local
ਮਾਲੇਰਕੋਟਲਾ, 27 ਅਗਸਤ –                             ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਹੜ੍ਹ ਅਤੇ ਜ਼ਿਆਦਾ ਬਰਸਾਤ ਕਾਰਨ ਪੈਦਾ ਹੋਣ ਵਾਲੇ ਅਣਸੁਖਾਵੇਂ ਹਾਲਾਤਾਂ ਨਾਲ ਨਜਿੱਠਣ ਲਈ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ(NDRF) ਤੋਂ ਨੀਰਜ ਕੁਮਾਰ ਯਾਦਵ ਵਲੋਂ ਸਰਕਾਰੀ ਹਸਪਤਾਲ ਵਿਖੇ ਡਾਕਟਰਾਂ ਨੂੰ ਆਫ਼ਤ ਪ੍ਰਬੰਧਨ ਦੀ ਵਿਸ਼ੇਸ਼ ਸਿਖਲਾਈ ਦਿੱਤੀ ਗਈ ।                            ਸਿਵਲ ਸਰਜਨ ਡਾ. ਸੰਜੇ ਗੋਇਲ ਦੀ ਅਗਵਾਈ ਵਿੱਚ ਹੋਈ ਟ੍ਰੇਨਿੰਗ ਦਾ ਮੁੱਖ ਉਦੇਸ਼ ਡਾਕਟਰਾਂ ਨੂੰ ਹੜ ਵਰਗੀਆਂ ਸਥਿਤੀਆਂ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਮੈਡੀਕਲ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਕਰਨਾ ਹੈ। ਇਸ ਟ੍ਰੇਨਿੰਗ ਦੌਰਾਨ ਐੱਨ.ਡੀ.ਆਰ.ਐੱਫ. ਮਾਹਰਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਫੈਲਣ ਵਾਲੀਆਂ ਬਿਮਾਰੀਆਂ ਜਿਵੇਂ ਹੈਜ਼ਾ, ਟਾਈਫਾਈਡ, ਅਤੇ ਮਲੇਰੀਆ ਦੀ ਰੋਕਥਾਮ ਅਤੇ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਸਿਹਤ ਵਿਭਾਗ ਅਤੇ ਐੱਨ.ਡੀ.ਆਰ.ਐੱਫ. ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰਨ ਵਿੱਚ ਮਹੱਤਵਪੂਰਨ ਸਾਬਿਤ ਹੋਵੇਗਾ।                            ਟਰੇਨਿੰਗ ਦ...

ਵਿਆਹ ਪੁਰਬ ਦੌਰਾਨ ਸ਼ਰਾਰਤੀ ਅਨਸਰਾਂ ਦੀ ਹੁੱਲੜਬਾਜ਼ੀ ਨੂੰ ਰੋਕਣ ਲਈ ਪਾਬੰਦੀ ਦੇ ਹੁਕਮ ਜਾਰੀ

Local
ਗੁਰਦਾਸਪੁਰ, 27 ਅਗਸਤ (        ) - ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ ਵਿਖੇ 30 ਅਗਸਤ 2025 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਮਨਾਇਆ ਜਾ ਰਿਹਾ ਹੈ। ਆਮ ਤੌਰ 'ਤੇ ਦੇਖਣ ਵਿੱਚ ਆਇਆ ਹੈ ਕਿ ਇਸ ਮੇਲੇ ਵਿੱਚ ਸ਼ਰਾਰਤੀ ਅਨਸਰ ਟਰੈਕਟਰਾਂ ਅਤੇ ਹੋਰ ਵਾਹਨਾਂ ਉੱਪਰ ਹੁੱਲੜਬਾਜ਼ੀ ਕਰਦੇ ਹਨ, ਉੱਚੀ ਅਵਾਜ਼ ਵਿੱਚ ਸਪੀਕਰ ਲਗਾਉਂਦੇ ਹਨ, ਬੁਲਟ ਮੋਟਰਸਾਈਕਲਾਂ ਦੇ ਪਟਾਕੇ ਮਰਵਾਉਂਦੇ ਹਨ ਜਿਸ ਨਾਲ ਆਮ ਪਬਲਿਕ ਖ਼ਾਸ ਕਰਕੇ ਬਜ਼ੁਰਗਾਂ ਅਤੇ ਛੋਟੇ ਬੱਚਿਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤੇ ਹਨ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਬ-ਡਵੀਜ਼ਨ ਬਟਾਲਾ ਵਿਖੇ ਮਿਤੀ 27 ਅਗਸਤ 2025 ਤੋਂ 31 ਅਗਸਤ 2025 ਤੱਕ ਕੋਈ ਵੀ ਵਿਅਕਤੀ ਟਰੈਕਟਰਾਂ ਅਤੇ ਹੋਰ ਵਾਹਨਾਂ 'ਤੇ ਹੁੱਲੜਬਾਜ਼ੀ ਨਹੀਂ ਕਰੇਗਾ, ਉੱਚੀ ਅਵਾਜ਼ ਵਿੱਚ ਸ...

ਭਾਰੀ ਮੀਂਹ ਮਗਰੋਂ ਉਪਜੀ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਫੀਲਡ ‘ਚ ਡਟੇ 

Local
ਬਰਨਾਲਾ, 27 ਅਗਸਤ    ਭਾਰੀ ਮੀਂਹ ਮਗਰੋਂ ਜ਼ਿਲ੍ਹੇ ਵਿੱਚ ਉਪਜੀ ਸਥਿਤੀ ਦੇ ਮੱਦੇਨਜ਼ਰ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਫੀਲਡ ਵਿੱਚ ਡਟੇ ਹੋਏ ਹਨ।   ਇਸ ਤਹਿਤ ਜਿੱਥੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵਲੋਂ ਪਲ ਪਲ ਦੀ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ, ਉੱਥੇ ਉਨ੍ਹਾਂ ਸੀਵਰੇਜ ਟ੍ਰੀਟਮੈਂਟ ਪਲਾਂਟ ਬਰਨਾਲਾ ਤੋਂ ਇਲਾਵਾ ਅੱਜ ਨਿੰਮ ਵਾਲਾ ਮੌੜ ਸਮੇਤ ਹੋਰ ਥਾਵਾਂ ਦਾ ਦੌਰਾ ਕਰਕੇ ਪਾਣੀ ਦੀ ਨਿਕਾਸੀ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਫੀਲਡ ਵਿੱਚ ਡਟੇ ਹੋਏ ਹਨ ਅਤੇ ਮੌਕੇ ਦਾ ਦੌਰਾ ਕਰਕੇ ਮਸਲੇ ਹੱਲ ਕਰਨ ਲਈ ਸਬੰਧਤ ਵਿਭਾਗਾਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਜਾ ਰਹੇ ਹਨ।   ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਵਲੋਂ ਬਰਨਾਲਾ, ਤਪਾ ਅਤੇ ਹੰਡਿਆਇਆ ਸਮੇਤ ਵੱਖ ਵੱਖ ਥਾਵਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਓਨ੍ਹਾਂ ਪੁਲ ਨੇੜੇ ਜਾਂ ਹੋਰ ਨੀਵੀਆਂ ਪਾਣੀ ਖੜ੍ਹਨ ਵਾਲੀਆਂ ਥਾਵਾਂ 'ਤੇ ਸਬੰਧਤ ਅਧਿਕਾਰੀਆਂ ਨੂੰ ਹੱਲ ਦੇ ਨਿਰਦੇਸ਼ ਦਿੱਤੇ ਅਤੇ ਤਪਾ ਵਿਖੇ ਪੁੱ...

ਅਨੁਸੂਚਿਤ ਜਾਤੀਆਂ ਦੀ ਸੁਰੱਖਿਆ ਲਈ ਅੱਤਿਆਚਾਰ ਰੋਕਥਾਮ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 27 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਸਮਾਜ ਦੇ ਗਰੀਬ ਤੇ ਹਾਸ਼ੀਆਗਤ ਵਰਗ ਦੇ ਲੋਕਾਂ ਨਾਲ ਕੋਈ ਬੇਇਨਸਾਫੀ ਨਾ ਹੋਵੇ। ਇਹ ਗੱਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ। ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਦੀ ਤਰਜੀਹ ਅਨੁਸੂਚਿਤ ਜਾਤੀਆਂ ਦੀ ਸੁਰੱਖਿਆ ਲਈ ਅੱਤਿਆਚਾਰ ਰੋਕਥਾਮ ਕਾਨੂੰਨ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣਾ ਹੈ ਤਾਂ ਜੋ ਪੀੜਤਾਂ ਨੂੰ ਸਮੇਂ ਸਿਰ ਅਤੇ ਕੁਦਰਤੀ ਨਿਆਂ ਮਿਲ ਸਕੇ। ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਅਤੇ ਪੁਲਿਸ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਦੀਆਂ ਵਿਸਤ੍ਰਿਤ ਰਿਪੋਰਟਾਂ ਪੇਸ਼ ਕੀਤੀਆਂ ਗਈਆਂ। ਮੀਟਿੰਗ ਵਿੱਚ ਸ਼ਾਮਲ ਵੱਖ-ਵੱਖ ਵਿਧਾਇਕਾਂ ਅਤੇ ਅਧਿਕਾਰੀਆਂ ਨੇ ਕੀਮਤੀ ਸੁਝਾਅ ਵੀ ਸਾਂਝੇ ਕੀਤੇ ਜੋ ਭਵਿੱਖ ਦੀਆਂ ਕਾਰਜ ਯੋਜਨਾਵਾਂ ਲਈ ਵਰਤੋਂ ‘ਚ ਲਿਆਂਦੇ ਜਾਣਗੇ। ...

ਪੰਜਾਬ ਸਰਕਾਰ ਨੇ ਜਲਵਾਯੂ ਅਨੁਕੂਲ ਅਤੇ ਟਿਕਾਊ ਬਾਗਬਾਨੀ ਬਾਰੇ ਤਕਨਾਲੋਜੀ ਐਕਸਚੇਂਜ ਵਰਕਸ਼ਾਪ ਦੀ ਕੀਤੀ ਮੇਜ਼ਬਾਨੀ

Punjab News
ਚੰਡੀਗੜ੍ਹ, 27 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਾਗਬਾਨੀ ਖੇਤਰ ਨੂੰ ਹੁਲਾਰਾ ਦੇਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਸ ਦਿਸ਼ਾ ਵਿੱਚ ਕਦਮ ਪੁੱਟਦਿਆਂ, ਪੰਜਾਬ ਅਤੇ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੇ.ਆਈ.ਸੀ.ਏ.) ਨੇ ਸਾਂਝੇ ਤੌਰ 'ਤੇ "ਪੰਜਾਬ ਵਿੱਚ ਜਲਵਾਯੂ ਅਨੁਕੂਲ ਅਤੇ ਵਾਤਾਵਰਣ ਪੱਖੋਂ ਟਿਕਾਊ ਬਾਗਬਾਨੀ (ਪੀ.ਸੀ.ਆਰ.ਈ.ਐਸ.ਐਚ.ਪੀ.) ਨੂੰ ਉਤਸ਼ਾਹਿਤ ਕਰਨ" ਵਿਸ਼ੇ ‘ਤੇ ਭਾਈਵਾਲਾਂ ਨਾਲ ਨਵੀਂ ਤਕਨਾਲੋਜੀ ਐਕਸਚੇਂਜ ਬਾਰੇ ਇੱਕ ਵਰਕਸ਼ਾਪ ਕਰਵਾਈ। ਇਹ ਵਰਕਸ਼ਾਪ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਕੰਪਲੈਕਸ, ਸੈਕਟਰ 31, ਚੰਡੀਗੜ੍ਹ ਵਿਖੇ ਕਰਵਾਈ ਗਈ। ਇਸ ਸਮਾਗਮ ਦੌਰਾਨ ਬਾਗਬਾਨੀ ਮਾਹਿਰਾਂ, ਭਾਈਵਾਲਾਂ ਅਤੇ ਉੱਚ-ਪੱਧਰੀ ਜੇ.ਆਈ.ਸੀ.ਏ. ਵਫ਼ਦ ਨੇ ਬਾਗਬਾਨੀ ਖੇਤਰ ਵਿੱਚ ਟਿਕਾਊ ਅਭਿਆਸਾਂ ਅਤੇ ਉੱਨਤ ਤਕਨਾਲੋਜੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਵਰਕਸ਼ਾਪ ਨੂੰ ਸੰਬੋਧਨ ਕਰਦਿਆਂ, ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਜੇ.ਆਈ.ਸੀ.ਏ. ਦੇ ਵਫ਼ਦ ਦਾ ਸਵਾਗਤ ਕੀਤਾ, ਜਿਸ ਵਿੱਚ ਫਸਟ ਸੈਕਟਰੀ (ਖੁਰਾਕ ਅਤੇ ਖੇਤੀਬਾੜੀ) ਸ੍ਰੀ ਹੇਯਾਸ...

ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ, ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Breaking News
*ਗੁਰਦਾਸਪੁਰ, 27 ਅਗਸਤ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਨਵਤਾ ਪੱਖੀ ਪਹੁੰਚ ਅਪਣਾਉਂਦੇ ਹੋਏ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਪਰਿਵਾਰਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਦਾ ਹੈਲੀਕਾਪਟਰ ਤਾਇਨਾਤ ਕਰਨ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੇ ਸਾਡੇ ਹੱਕ ਵਿੱਚ ਵੱਡਾ ਫਤਵਾ ਦੇ ਕੇ ਇਹ ਹੈਲੀਕਾਪਟਰ ਸਾਨੂੰ ਦਿੱਤਾ ਹੈ ਅਤੇ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੀ ਸੇਵਾ ਲਈ ਇਹ ਹੈਲੀਕਾਪਟਰ ਤਾਇਨਾਤ ਰਹੇਗਾ।”ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਤੂਫਾਨੀ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਲੋਕ ਪਾਣੀ ਨਾਲ ਘਿਰੇ ਪਿੰਡਾਂ ਵਿੱਚ ਫਸੇ ਹੋਏ ਹਨ ਜਿਸ ਕਰਕੇ ਉਨ੍ਹਾਂ ਨੂੰ ਫੌਰੀ ਮਦਦ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਨੇ ਆਪਣਾ ਹੈਲੀਕਾਪਟਰ ਲੋਕਾਂ ਦੀ ਸੇਵਾ ਲਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਤੋਂ ਬਾਅਦ ਉਹ ਕਾਰ ਰਾਹੀਂ ਹੜ੍ਹ ਪ੍ਰਭਾਵਿਤ ਇਲਾ...

ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਝੋਕੀ ਪੂਰੀ ਤਾਕਤ: ਬਚਾਅ ਅਤੇ ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ

Breaking News
ਚੰਡੀਗੜ੍ਹ, 27 ਅਗਸਤ: ਮੌਜੂਦਾ ਹੜ੍ਹ ਸੰਕਟ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਰਾਹਤ ਕਾਰਜਾਂ ਦੀ ਨਿਗਰਾਨੀ ਅਤੇ ਵਸਨੀਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਪੂਰੀ ਕੈਬਨਿਟ ਨੂੰ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲਾਮਬੰਦ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੇ ਮੰਤਰੀਆਂ ਨੂੰ ਸਥਿਤੀ ਕਾਬੂ ਹੇਠ ਆਉਣ ਤੱਕ ਫੀਲਡ ਵਿੱਚ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਕਦਮ ਤਾਲਮੇਲ ਅਤੇ ਪ੍ਰਭਾਵਸ਼ਾਲੀ ਪ੍ਰਤੀਕਿਰਿਆ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਕੈਬਨਿਟ ਮੰਤਰੀ ਜ਼ਰੂਰੀ ਸਪਲਾਈ ਦੀ ਵੰਡ, ਨਿਕਾਸੀ ਯਤਨਾਂ ਦਾ ਪ੍ਰਬੰਧਨ ਅਤੇ ਹੜ੍ਹਾਂ ਕਾਰਨ ਬੇਘਰ ਹੋਏ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦੀ ਸਰਗਰਮੀ ਨਾਲ ਨਿਗਰਾਨੀ ਕਰ ਰਹੇ ਹਨ। ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਤੇ ਸੰਗਰੂਰ ਤੇ ਮਾਨਸਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਾਨਫਰੰਸ ਕਾਲ 'ਤੇ ਵਿਆਪਕ ਨਿਰਦੇਸ਼ ਦਿੰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ, "ਸਾਡੀ ਮੁੱਖ ਤਰਜੀਹ ਹਰ ਜਿੰਦਗੀ ਨੂੰ ਬਚਾਉਣਾ ਅਤੇ ਹਰ ਜਾਇ...