ਪੰਜਾਬ ‘ਚ ਨਸ਼ਿਆਂ ਦੇ ਵਪਾਰ ਚ ਹੋਰ ਰਾਜਾਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਚਿੰਤਾਜਨਕ : ਚੀਮਾ
ਚੰਡੀਗੜ੍ਹ, 10 ਅਪ੍ਰੈਲ : ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਇਨਫੋਰਸਮੈਂਟ ਏਜੰਸੀ ਦੇ ਇੱਕ ਅਧਿਕਾਰੀ ਜੋ ਕਿ ਹਰਿਆਣਾ ਦੇ ਰੋਹਤਕ ਨਾਲ ਸਬੰਧਤ ਹੈ ਸਮੇਤ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋ ਹੈਰੋਇਨ ਬਰਾਮਦ ਕਰਨ ਦੇ ਮਾਮਲੇ ਕਾਰਨ ਸੂਬੇ ਅੰਦਰ ਨਸ਼ਿਆਂ ਦੇ ਵਪਾਰ ਵਿੱਚ ਹੋਰ ਸੂਬਿਆਂ ਦੇ ਇਨਫੋਰਸਮੈਂਟ ਅਧਿਕਾਰੀਆਂ ਦੇ ਸ਼ਾਮਿਲ ਹੋਣ ਦੀ ਚਿੰਤਾ ਵੱਧ ਗਈ ਹੈ।ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਗਿਰੋਹ ਦੇ ਮੁਖੀ ਦੀ ਸ਼ਨਾਖਤ ਲਈ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ, ਭਾਵੇਂ ਉਹ ਕੋਈ ਵੀ ਹੋਵੇ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਰਹੱਦ 'ਤੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਆਪਣੀ ਜ਼ਿੰਮੇਵਾਰੀ ਪੂਰੀ ਕਰ ਰਹੀ ਹੈ ਪਰ ਕੇਂਦਰ ਸਰਕਾਰ ਆਪਣੇ ਫਰਜ਼ਾਂ 'ਚ ਨਾਕਾਮ ਹੁੰਦੀ ਨਜ਼ਰ ਆ ਰਹੀ ਹੈ। '...








