ਭਾਰੀ ਮੀਂਹ ਮਗਰੋਂ ਉਪਜੀ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਫੀਲਡ ‘ਚ ਡਟੇ
ਬਰਨਾਲਾ, 27 ਅਗਸਤ ਭਾਰੀ ਮੀਂਹ ਮਗਰੋਂ ਜ਼ਿਲ੍ਹੇ ਵਿੱਚ ਉਪਜੀ ਸਥਿਤੀ ਦੇ ਮੱਦੇਨਜ਼ਰ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਫੀਲਡ ਵਿੱਚ ਡਟੇ ਹੋਏ ਹਨ।
ਇਸ ਤਹਿਤ ਜਿੱਥੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵਲੋਂ ਪਲ ਪਲ ਦੀ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ, ਉੱਥੇ ਉਨ੍ਹਾਂ ਸੀਵਰੇਜ ਟ੍ਰੀਟਮੈਂਟ ਪਲਾਂਟ ਬਰਨਾਲਾ ਤੋਂ ਇਲਾਵਾ ਅੱਜ ਨਿੰਮ ਵਾਲਾ ਮੌੜ ਸਮੇਤ ਹੋਰ ਥਾਵਾਂ ਦਾ ਦੌਰਾ ਕਰਕੇ ਪਾਣੀ ਦੀ ਨਿਕਾਸੀ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਫੀਲਡ ਵਿੱਚ ਡਟੇ ਹੋਏ ਹਨ ਅਤੇ ਮੌਕੇ ਦਾ ਦੌਰਾ ਕਰਕੇ ਮਸਲੇ ਹੱਲ ਕਰਨ ਲਈ ਸਬੰਧਤ ਵਿਭਾਗਾਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਜਾ ਰਹੇ ਹਨ।
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਵਲੋਂ ਬਰਨਾਲਾ, ਤਪਾ ਅਤੇ ਹੰਡਿਆਇਆ ਸਮੇਤ ਵੱਖ ਵੱਖ ਥਾਵਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਓਨ੍ਹਾਂ ਪੁਲ ਨੇੜੇ ਜਾਂ ਹੋਰ ਨੀਵੀਆਂ ਪਾਣੀ ਖੜ੍ਹਨ ਵਾਲੀਆਂ ਥਾਵਾਂ 'ਤੇ ਸਬੰਧਤ ਅਧਿਕਾਰੀਆਂ ਨੂੰ ਹੱਲ ਦੇ ਨਿਰਦੇਸ਼ ਦਿੱਤੇ ਅਤੇ ਤਪਾ ਵਿਖੇ ਪੁੱ...