ਪੰਜਾਬ ਪੁਲਿਸ ਨੇ ਐਨਡੀਆਰਐਫ, ਐਸਡੀਆਰਐਫ ਅਤੇ ਫੌਜ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜਾਂ ਨੂੰ ਕੀਤਾ ਤੇਜ਼
ਚੰਡੀਗੜ੍ਹ, 26 ਅਗਸਤ: ਜਲ ਸਰੋਤ ਖੇਤਰਾਂ ਵਿੱਚ ਭਾਰੀ ਮੀਂਹ ਕਾਰਨ ਸਤਲੁਜ, ਬਿਆਸ, ਰਾਵੀ ਅਤੇ ਉਝ ਦਰਿਆਵਾਂ ਵਿੱਚ ਪਾਣੀ ਦੇ ਵਧ ਰਹੇ ਪੱਧਰ ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਭਾਰਤੀ ਫੌਜ, ਸੀਮਾ ਸੁਰੱਖਿਆ ਬਲ (ਬੀਐਸਐਫ), ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਅਤੇ ਸਟੇਟ ਡਿਜਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਦੀਆਂ ਟੀਮਾਂ ਨਾਲ ਮਿਲ ਕੇ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਅਤੇ ਨਿਕਾਸੀ ਕਾਰਜ ਤੇਜ਼ ਕਰ ਦਿੱਤੇ ਹਨ।
ਹੜ੍ਹਾਂ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸ਼ਾਮਲ ਹਨ।
ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ, ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਫੀਲਡ ਵਿੱਚ ਰਹਿਣ ਅਤੇ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸਥਿਤੀ ਦੀ ਨਿਯਮਤ ਤੌਰ 'ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ...