ਡਿਪਟੀ ਕਮਿਸ਼ਨਰ ਨੇ ਰੈੱਡ ਕਰਾਸ ਵੱਲੋਂ ਖਰੀਦੀ ਨਵੀਂ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਪਟਿਆਲਾ, 22 ਅਗਸਤ:
ਪਟਿਆਲਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਰੈੱਡ ਕਰਾਸ ਪਟਿਆਲਾ ਵੱਲੋਂ 15 ਲੱਖ ਰੁਪਏ ਦੀ ਲਾਗਤ ਨਾਲ ਖ਼ਰੀਦੀ ਨਵੀਂ ਏ.ਸੀ. ਐਂਬੂਲੈਂਸ ਨੂੰ ਅੱਜ ਡਿਪਟੀ ਕਮਿਸ਼ਨਰ -ਕਮ- ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਡਾ. ਪ੍ਰੀਤੀ ਯਾਦਵ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਐਸ.ਡੀ.ਐਮ ਦੁਧਨਸਾਧਾਂ ਕਿਰਪਾਲਵੀਰ ਸਿੰਘ ਤੇ ਸਕੱਤਰ ਰੈੱਡ ਕਰਾਸ ਡਾ. ਪ੍ਰਿਤਪਾਲ ਸਿੰਘ ਸਿੱਧੂ ਵੀ ਮੌਜੂਦ ਸਨ।
...