ਪੰਜਾਬ ਸਰਕਾਰ ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਨੇ ਰਾਜ ਵਿੱਚ ਕੈਂਸਰ ਬਾਬਤ ਇਲਾਜ ਸੇਵਾਵਾਂ ਵਧਾਉਣ ਲਈ ਐਮ.ਓ.ਯੂ. ਨਵਿਆਇਆ
ਸੰਗਰੂਰ, 21 ਅਗਸਤ
ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ, ਸੰਗਰੂਰ ਵਿਖੇ ਅੱਜ ਪੰਜਾਬ ਸਰਕਾਰ ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ, ਪੰਜਾਬ ਨੇ ਆਪਣੇ ਸਮਝੌਤੇ (ਐਮਓਯੂ) ਨੂੰ ਅਧਿਕਾਰਤ ਤੌਰ 'ਤੇ ਨਵਿਆਇਆ ਹੈ। ਇਸ ਸਾਂਝੇਦਾਰੀ ਦਾ ਉਦੇਸ਼ ਰਾਜ ਭਰ ਦੇ ਕੈਂਸਰ ਮਰੀਜ਼ਾਂ ਲਈ ਸਿਹਤ ਸੰਭਾਲ ਬੁਨਿਆਦੀ ਢਾਂਚੇ ਅਤੇ ਸੇਵਾਵਾਂ ਨੂੰ ਮਜ਼ਬੂਤ ਕਰਨਾ ਹੈ।
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ, ਪੰਜਾਬ ਦੇ ਡਾਇਰੈਕਟਰ ਡਾ. ਅਸ਼ੀਸ਼ ਗੁਲੀਆ ਦੀ ਮੌਜੂਦਗੀ ਵਿੱਚ, ਸਮਝੌਤੇ ਦੇ ਵਿਸਥਾਰ 'ਤੇ ਹਸਪਤਾਲ ਦੇ ਡਾਇਰੈਕਟਰ (ਪ੍ਰਸ਼ਾਸਨ) ਸ਼੍ਰੀ ਮਾਧੋ ਸਿੰਘ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਡਾਇਰੈਕਟਰ ਡਾ. ਅਨਿਲ ਕੁਮਾਰ ਨੇ ਦਸਤਖਤ ਕੀਤੇ।
ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਉਮੀਦ ਪ੍ਰਗਟ ਕੀਤੀ ਕਿ ਪੰਜਾਬ ਜਲਦੀ ਹੀ ਕੈਂਸਰ ਅਤੇ ਨਸ਼ਾ ਮੁਕਤ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦੇ ਮਾਮਲੇ ਵਿੱਚ ਪੰਜਾਬ ਦੇਸ਼ ਦਾ ਨੰਬਰ ਇੱਕ ਸੂਬਾ ਬਣ ਜਾਵੇਗਾ। ਹਾਲਾਂਕਿ, ਉਨ੍ਹਾਂ ਮੰਨਿਆ ਕਿ ਦੇਸ਼ ਨੂੰ ਖੁਰਾਕ ਪੱਖੋ...