Saturday, August 15Malwa News
Shadow

Tag: punjabi news

ਪੰਜਾਬ ਸਰਕਾਰ ਵਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ: ਹਰਦੀਪ ਸਿੰਘ ਮੁੰਡੀਆਂ

Breaking News
ਚੰਡੀਗੜ੍ਹ/ਕਪੂਰਥਲਾ, 21 ਅਗਸਤ: ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਤੇ ਹੋਰ ਨੁਕਸਾਨ ਦੀ ਪੂਰਤੀ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਬਾਊਪੁਰ ਜਦੀਦ ਅਤੇ ਸਾਂਗਰਾ ਵਿਖੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦੌਰਾਨ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮੁਆਵਜ਼ੇ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਪਾਣੀ ਘਟਦੇ ਸਾਰ ਹੀ ਜਲਦ ਤੋਂ ਜਲਦ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਕੇ ਰਿਪੋਰਟ ਸੌਂਪਣ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ। ਮਾਲ ਮੰਤਰੀ ਨੇ ਦੱਸਿਆ ਕਿ ਪਾਣੀ ਨਾਲ ਮੁੱਖ ਤੌਰ 'ਤੇ ਪ੍ਰਭਾਵਿਤ ਜ਼ਿਲ੍ਹਿਆਂ ਕਪੂਰਥਲਾ, ਤ...

ਸਮਾਜਿਕ ਸੁਰੱਖਿਆ ਵਿਭਾਗ ਦੇ 2 ਨਵ ਨਿਯੁਕਤ ਕਰਮਚਾਰੀਆਂ ਨੂੰ ਡਾ. ਬਲਜੀਤ ਕੌਰ ਵੱਲੋਂ ਦਿੱਤੇ ਨਿਯੁਕਤੀ ਪੱਤਰ

Breaking News
ਚੰਡੀਗੜ੍ਹ, 21 ਅਗਸਤ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਤਰਸ ਦੇ ਅਧਾਰ ’ਤੇ ਨਿਯੁਕਤ 2 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਡਾ. ਬਲਜੀਤ ਕੌਰ ਨੇ ਕਿਹਾ ਕਿ ਤਰਸ ਦੇ ਅਧਾਰ ’ਤੇ ਦਿੱਤੀਆਂ ਗਈਆਂ ਨੌਕਰੀਆਂ ਦਾ ਮਕਸਦ ਉਹਨਾਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਪ੍ਰਦਾਨ ਕਰਨਾ ਹੈ ਜਿਨ੍ਹਾਂ ਦੇ ਘਰ-ਪਰਿਵਾਰ ਦੇ ਮੁੱਖੀ ਦੀ ਅਚਾਨਕ ਮੌਤ ਕਾਰਨ ਉਹ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਨਿਯੁਕਤੀ ਨਾ ਸਿਰਫ਼ ਪ੍ਰਭਾਵਿਤ ਪਰਿਵਾਰ ਨੂੰ ਨਵੀਂ ਉਮੀਦ ਦਿੰਦੀ ਹੈ, ਸਗੋਂ ਸਰਕਾਰ ਦੇ ਸੰਵੇਦਨਸ਼ੀਲ ਤੇ ਮਨੁੱਖਤਾ-ਭਰੇ ਰੁਖ ਨੂੰ ਵੀ ਦਰਸਾਉਂਦੀ ਹੈ। ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਕੇ ਯੁਵਾ ਵਰਗ ਨੂੰ ਹੌਸਲਾ ਦਿੱਤਾ ਜਾਵੇ। ਉਨ੍ਹਾਂ ਨੇ ਨਵੇਂ ਨਿਯੁਕਤ ਕੀਤੇ ਮੁਲਾਜ਼ਮਾਂ ਨੂੰ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਲੋਕਾਂ ਦੀ ਸੇਵਾ...

ਸ਼ਹੀਦ ਹਰਮਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋ ਸ਼ਰਧਾ ਦੇ ਫੁੱਲ ਭੇਟ

Hot News
ਚੰਡੀਗੜ੍ਹ/ਅਮਲੋਹ, 20 ਅਗਸਤ: ਸ਼੍ਰੀਨਗਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਜਾਂਬਾਜ ਸਿਪਾਹੀ ਸਵ. ਹਰਮਿੰਦਰ ਸਿੰਘ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ, ਅੱਜ ਪਿੰਡ ਬਦੀਨਪੁਰ ਵਿਖੇ ਹੋਈ ਜਿਸ ਵਿੱਚ ਪੰਜਾਬ ਸਰਕਾਰ ਦੀ ਤਰਫੋ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਤੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵਿਸ਼ੇਸ਼ ਤੌਰ ’ਤੇ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਹਰਮਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ਼ਹੀਦ ਦੀ ਬਹਾਦਰੀ ਨੂੰ ਸਲਾਮ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸ਼ਹੀਦਾਂ ਦੀ ਕੁਰਬਾਨੀ ਨੂੰ ਸਿਜਦਾ ਕਰਦੀ ਹੈ ਓਥੇ ਨਾਲ ਸ਼ਹੀਦਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਲਈ ਵੀ ਵਚਨਬੱਧ ਹੈ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਹਰਮਿੰਦਰ ਸਿੰਘ ਦੇ ਪਰਿਵਾਰ ਲਈ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ ਜਿਸ ਤਹਿਤ ਅੱਜ  ਪਰਿਵਾਰ ਨੂੰ 6 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ ਹੈ ਅਤੇ ਦਸਤਾਵੇਜ਼ੀ...

‘ਯੁੱਧ ਨਸ਼ਿਆਂ ਵਿਰੁੱਧ’: 172ਵੇਂ ਦਿਨ, ਪੰਜਾਬ ਪੁਲਿਸ ਨੇ 323 ਥਾਵਾਂ ’ਤੇ ਕੀਤੀ ਛਾਪੇਮਾਰੀ ; 98 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 20 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ”  ਦੇ ਲਗਾਤਾਰ 172ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 323 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਦੌਰਾਨ  ਸੂਬੇ ਭਰ ਵਿੱਚ 98 ਨਸ਼ਾ ਤਸਕਰਾਂ  ਦੀ ਗ੍ਰਿਫ਼ਤਾਰੀ ਤੋਂ ਬਾਅਦ 63 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਨਾਲ 172 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਦ 26,654 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 954 ਗ੍ਰਾਮ ਹੈਰੋਇਨ, 81 ਕਿਲੋ ਭੁੱਕੀ, 497 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5,770 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜ...

ਪੰਜਾਬ ਸਰਕਾਰ ਪਾਣੀ ਨਾਲ ਪ੍ਰਭਾਵਿਤ ਲੋਕਾਂ ਦੇ ਹਰ ਨੁਕਸਾਨ ਦੀ ਕਰੇਗੀ ਭਰਪਾਈ: ਬਰਿੰਦਰ ਕੁਮਾਰ ਗੋਇਲ

Hot News
ਚੰਡੀਗੜ੍ਹ/ਸੁਲਤਾਨਪੁਰ ਲੋਧੀ , 20 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਰਿਆਵਾਂ ਵਿੱਚ ਪਾਣੀ ਦੇ ਵਧੇ ਪੱਧਰ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੇ ਫਸਲਾਂ ਤੇ ਹੋਰ ਹੋਏ ਨੁਕਸਾਨ ਦੀ ਪੂਰੀ ਭਰਪਾਈ ਕਰੇਗੀ। ਉਨ੍ਹਾਂ ਦੱਸਿਆ ਕਿ ਫਸਲਾਂ ਦੇ ਮੁਆਵਜ਼ੇ ਲਈ ਸੁਲਤਾਨਪੁਰ ਤੇ ਭੁਲੱਥ ਤਹਿਸੀਲ ਵਿਖੇ ਵਿਸ਼ੇਸ਼ ਗਿਰਦਾਵਰੀ ਦੇ ਵੀ ਹੁਕਮ ਦੇ ਦਿੱਤੇ ਗਏ ਹਨ। ਅੱਜ ਇੱਥੇ ਸੁਲਤਾਨਪੁਰ ਲੋਧੀ ਦੇ ਪਿੰਡਾਂ ਵਿਚ ਬਿਆਸ ਦਰਿਆ ਵਿਖੇ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਮੌਕੇ ਗੱਲਬਾਤ ਕਰਦਿਆਂ ਸ੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਅਲਰਟ ਹੈ ਅਤੇ ਡੈਮਾਂ ਵਿਚ ਪਾਣੀ ਦੀ ਸਥਿਤੀ ਅਤੇ ਦਰਿਆਵਾਂ ਦੀ ਸਥਿਤੀ ਉੱਪਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਅੰਦਰ ਰਾਹਤ ਕਾਰ...

ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

Breaking News
ਚੰਡੀਗੜ੍ਹ, 20 ਅਗਸਤ*: ਪੰਜਾਬੀਆਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਲਈ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਤਿੰਨ ਸਾਲਾਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ ਹੈ।ਇਸ ਮੌਕੇ ਅੱਜ ਮੁੱਖ ਮੰਤਰੀ ਨੇ ਕਿਹਾ, “ਪਿਛਲੀਆਂ ਸਰਕਾਰ ਆਪਣੇ ਕਾਰਜਕਾਲ ਦੇ ਆਖਰੀ ਸਮੇਂ ’ਤੇ ਨੌਜਵਾਨਾਂ ਨੂੰ ਕੁਝ ਕੁ ਨੌਕਰੀਆਂ ਦੇ ਕੇ ਰਸਮੀ ਕਾਰਵਾਈ ਕਰਦੀਆਂ ਸਨ ਪਰ ਮੇਰੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਨੌਕਰੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਸਨ ਜਿਸ ਨਾਲ ਨੌਜਵਾਨਾਂ ਨੂੰ ਹੁਣ ਤੱਕ 55,000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਹਨ।”  ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵੱਖ-ਵੱਖ ਵਿਭਾਗਾਂ ਵਿੱਚ 271 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਕੇ ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਾਇਆ ਗਿਆ ਹੈ ਅਤੇ ਇਹ ਨੌਜਵਾਨ ਹੁਣ ਸੂਬੇ ਦੀ ਸਮਾਜਿਕ ...

ਤਰਨਤਾਰਨ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸ਼ਡਿਊਲ ਕੀਤਾ ਜਾਰੀ : ਸਿਬਿਨ ਸੀ

Hot News
ਚੰਡੀਗੜ੍ਹ, 20 ਅਗਸਤ: ਭਾਰਤੀ ਚੋਣ ਕਮਿਸ਼ਨ ਨੇ 21-ਤਰਨਤਾਰਨ ਵਿਧਾਨ ਸਭਾ ਹਲਕੇ ਲਈ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਲਈ ਸ਼ਡਿਊਲ ਜਾਰੀ ਕੀਤਾ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ  ਸਿਬਿਨ ਸੀ ਨੇ ਦੱਸਿਆ ਕਿ ਸੰਖੇਪ ਸੋਧ 1 ਜੁਲਾਈ 2025 (ਯੋਗਤਾ ਮਿਤੀ ਮੰਨਦਿਆਂ) ਤੋਂ ਕੀਤੀ ਜਾਵੇਗੀ ਅਤੇ ਇਹ ਪ੍ਰਕਿਰਿਆ ਹੇਠਾਂ ਦਿੱਤੀ ਸਮਾਂ-ਸੀਮਾ ਅਨੁਸਾਰ ਹੋਵੇਗੀ: 1. 28 ਅਗਸਤ 2025 (ਵੀਰਵਾਰ) ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ2. 2 ਸਤੰਬਰ 2025 (ਮੰਗਲਵਾਰ) ਨੂੰ ਏਕੀਕ੍ਰਿਤ ਡਰਾਫਟ ਵੋਟਰ ਸੂਚੀ ਦਾ ਪ੍ਰਕਾਸ਼ਨ3. ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਮਿਆਦ 2 ਸਤੰਬਰ 2025 (ਮੰਗਲਵਾਰ) ਤੋਂ 17 ਸਤੰਬਰ 2025 (ਬੁੱਧਵਾਰ) ਤੱਕ4. ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 25 ਸਤੰਬਰ 2025 (ਵੀਰਵਾਰ) ਤੱਕ5. ਵੋਟਰ ਸੂਚੀ ਦਾ ਅੰਤਿਮ ਪ੍ਰਕਾਸ਼ਨ 30 ਸਤੰਬਰ 2025 (ਮੰਗਲਵਾਰ) ਨੂੰ   ਪੰਜਾਬ ਦੇ ਮੁੱਖ ਚੋਣ ਅਧਿਕਾਰੀ  ਸਿਬਿਨ ਸੀ ਨੇ ਅੱਗੇ ਦੱਸਿਆ ਕਿ ਤਰਨ ਤਾਰਨ ਵਿਧਾਨ ਸਭਾ ਹਲਕੇ ਲਈ ਵਿਸ਼ੇਸ਼ ...

ਗੁਰਮੀਤ ਸਿੰਘ ਖੁੱਡੀਆਂ ਵੱਲੋਂ “ਪੰਜਾਬ ਇਨ ਫਰੇਮਜ਼” ਫੋਟੋ ਪ੍ਰਦਰਸ਼ਨੀ ਦਾ ਉਦਘਾਟਨ

Hot News
ਚੰਡੀਗੜ੍ਹ, 20 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਸੈਕਟਰ-16, ਸਥਿਤ ਪੰਜਾਬ ਕਲਾ ਪ੍ਰੀਸ਼ਦ ਦੇ ਕਲਾ ਸੰਗਮ ਵਿਖੇ ਇੱਕ ਫੋਟੋ ਪ੍ਰਦਰਸ਼ਨੀ "ਪੰਜਾਬ ਇਨ ਫਰੇਮਜ਼" ਦਾ ਉਦਘਾਟਨ ਕੀਤਾ। ਇਹ ਕਲਾਤਮਕ ਪ੍ਰਦਰਸ਼ਨੀ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਵੱਲੋਂ ਕੈਮਰੇ ਵਿੱਚ ਕੈਦ ਕੀਤੇ ਮਨਮੋਹਕ ਦ੍ਰਿਸ਼ਾਂ ਨੂੰ ਪੇਸ਼ ਕਰਦੀ ਹੈ ਅਤੇ ਉਨ੍ਹਾਂ ਨੇ ਇਹ ਪ੍ਰਦਰਸ਼ਨੀ ਵਿਸ਼ਵ ਫੋਟੋਗ੍ਰਾਫੀ ਦਿਵਸ-2025 ਨੂੰ ਸਮਰਪਿਤ ਕੀਤੀ ਹੈ। ਇਸ ਪ੍ਰਦਰਸ਼ਨੀ ਦੌਰਾਨ ਦੁਰਲੱਭ ਦ੍ਰਿਸ਼ਾਂ ਨੂੰ ਨਿਹਾਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ 'ਪੰਜਾਬ ਇਨ ਫਰੇਮਜ਼' ਪ੍ਰਦਰਸ਼ਨੀ ਸ੍ਰੀ ਸੰਧੂ ਦੀ ਇੱਕ ਵਿਲੱਖਣ ਕੋਸ਼ਿਸ਼ ਹੈ ਜੋ ਦ੍ਰਿਸ਼ਟੀਗਤ ਤੌਰ 'ਤੇ ਦਿਲਚਸਪ ਕਹਾਣੀ ਰਾਹੀਂ ਸੂਬੇ ਦੀ ਜੀਵੰਤ ਕੁਦਰਤੀ ਸੁੰਦਰਤਾ, ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਪ੍ਰਦਰਸ਼ਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸੰਧੂ ਦੀਆਂ ਤਸਵੀਰਾਂ ਸੂਬੇ ਦੇ ਹਰੇ ਭਰੇ ਖੇਤਾਂ ਤੋਂ ਲੈ ਕੇ ਪ੍ਰਾਚੀਨ ਸਮਾਰਕਾਂ, ਪਵਿੱਤਰ ਧਾਰਮਿਕ ਅਸਥਾਨਾਂ ਅਤੇ ਪੇਂਡੂ ਪਰੰਪਰਾਵਾਂ...

ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

Local
ਹੁਸ਼ਿਆਪਰੁਰ, 20 ਅਗਸਤ:         ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਝੋਨੇ ਦੇ ਖ਼ਰੀਦ ਸੀਜ਼ਨ 2025-26 ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਵਿਚ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ, ਮੰਡੀ ਬੋਰਡ ਦੇ ਅਧਿਕਾਰੀ, ਵੱਖ-ਵੱਖ ਖ਼ਰੀਦ ਏਜੰਸੀਆਂ, ਆੜ੍ਹਤੀਆ ਐਸੋਸੀਏਸ਼ਨ ਅਤੇ ਹੋਰ ਸਬੰਧਤ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਵੀ ਮੌਜੂਦ ਸਨ।ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਮੰਡੀਆਂ ਵਿਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ ਲਈ ਪ੍ਰੇਰਿਤ ਕਰਨ, ਤਾਂ ਜੋ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਨੁਸਾਰ, ਸ਼ਾਮ 6 ਵਜੇ ਤੋਂ ਬਾਅਦ ਅਤੇ ਸਵੇਰੇ 10 ਵਜੇ ਤੋਂ ਪਹਿਲਾਂ ਝੋਨੇ ਦੀ ਕਟਾਈ ਨਹੀਂ ਕੀਤੀ ਜਾ ਸਕਦੀ, ਤਾਂ ਜੋ ਝੋਨੇ ਵਿਚ ਨਮੀ ਦੀ ਮਾਤਰਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਰਹੇ।ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ...

ਐਸਡੀਐਮ ਗੜ੍ਹਸ਼ੰਕਰ ਸੰਜੀਵ ਕੁਮਾਰ ਨੇ ਚੋਆ ਤੋਂ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

Local
ਗੜ੍ਹਸ਼ੰਕਰ/ਹੁਸ਼ਿਆਰਪੁਰ, 20 ਅਗਸਤ: ਐਸ.ਡੀ.ਐਮ ਗੜ੍ਹਸ਼ੰਕਰ ਸੰਜੀਵ ਕੁਮਾਰ ਨੇ ਅੱਜ ਰਾਮਪੁਰ ਸੈਣੀਆਂ ਅਤੇ ਕਹਾਰਪੁਰ ਪਿੰਡਾਂ ਦਾ ਦੌਰਾ ਕੀਤਾ ਅਤੇ ਪਿੰਡਾਂ ਵਿੱਚ ਨਾਲੀਆਂ ਦੇ ਪਾਣੀ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਡਰੇਨੇਜ਼ ਵਿਭਾਗ ਅਤੇ ਮਾਲ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।                 ਐਸਡੀਐਮ ਨੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਹੋਏ ਨੁਕਸਾਨ ਦੀ ਪੂਰੀ ਰਿਪੋਰਟ ਤਿਆਰ ਕਰਕੇ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਪ੍ਰਭਾਵਿਤ ਪਰਿਵਾਰਾਂ ਅਤੇ ਕਿਸਾਨਾਂ ਦੇ ਵੇਰਵੇ ਇਕੱਠੇ ਕਰੇਗਾ ਤਾਂ ਜੋ ਰਾਹਤ ਅਤੇ ਮੁਆਵਜ਼ਾ ਪ੍ਰਕਿਰਿਆ&n...