ਬਦਲਦਾ ਪੰਜਾਬ ਬੱਜਟ ਸੂਬੇ ਦੀ ਨੁਹਾਰ ਬਦਲੇਗਾ : ਚੀਮਾ
ਚੰਡੀਗੜ੍ਹ, 27 ਮਾਰਚ : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਸਾਲ 2025-26 ਲਈ ਪੇਸ਼ ਕੀਤੇ ਗਏ "ਬਦਲਦਾ ਪੰਜਾਬ" ਬਜਟ 'ਤੇ ਚਰਚਾ ਦੌਰਾਨ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੋਵਾਂ ਦਾ ਚਰਚਾ ਵਿੱਚ ਯੋਗਦਾਨ ਪਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਵਿਚਾਰ-ਵਟਾਂਦਰੇ ਦੌਰਾਨ ਉਠਾਏ ਗਏ ਮੁੱਖ ਮੁੱਦਿਆਂ 'ਤੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਅਤੇ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਪੰਜਾਬ ‘ਚ ਬਦਲਾਅ ਦੇ ਯੁੱਗ ਦੀ ਸ਼ੁਰੂਆਤ ਦਾ ਜ਼ਿਕਰ ਕੀਤਾ। ਪਾਰਟੀ ਦੀ ਬਦਲਾਅ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜ ਗਰੰਟੀਆਂ ਨਾਲ ਸੱਤਾ ਵਿੱਚ ਆਈ ਸੀ, ਜਿਸਨੇ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਮਹੱਤਵਪੂਰਨ ਤਬਦੀਲੀਆਂ ਲਿਆਂਦੀਆਂ ਹਨ। ਉਨ੍ਹਾਂ ਕਿਹਾ ਕਿ ਬਦਲਾਅ ਪ੍ਰਤੀ ਇਹ ਵਚਨਬੱਧਤਾ "ਬਦਲਦਾ ਪੰਜਾਬ" ਬਜਟ ਦੇ ਨਾਂਣ ਤੋਂ ਸਾਫ਼ ਝਲਕਦੀ ਹੈ। ਉਨ੍ਹਾਂ ਸਦਨ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜ ਵਿੱਚੋਂ ਚਾਰ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ ਅਤੇ ...








