ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ
ਬਟਾਲਾ, 2 ਮਾਰਚ ( )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਵਿਧਾਇਕ ਬਟਾਲਾ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲ਼ੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬੀ.ਡੀ.ਪੀ.ਓ. ਬਲਜੀਤ ਸਿੰਘ, ਸੀਨੀਅਰ ਆਗੂ ਮੈਨੇਜਰ ਅਤਰ ਸਿੰਘ ਅਤੇ ਵੱਖ- ਵੱਖ ਉੱਦਮੀ ਮਹਿਲਾਵਾਂ ਮੌਜੂਦ ਸਨ।
ਜ਼ਿਲ੍ਹਾਂ ਪੰਚਾਇਤ ਰਿਸੋਰਸ ਸੈਂਟਰ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ.ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਪੱਧਰ ‘ਤੇ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਜਿਸਦੇ ਚੱਲਦਿਆਂ ਸੈਲਫ ਹੈਲਪ ਗਰੁੱਪ ਰਾਹੀ ਔਰਤਾਂ ਨੂੰ ਸ਼ਾਨਦਾਰ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ ਹੈ।
ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲ਼ੋ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਪੰਜਾਬ ਰਾਜ ਦਿਹਾਤੀ ਆਜੀਵੀਕਾ ਮਿਸ਼ਨ ਰਾਹੀ ਔਰਤਾਂ ਨੂੰ ਖੇਤ ਤੋ ਰਸੋਈ ਅਤੇ ਸੇਵਾ ਤੋਂ ਸਵੈ ਨਿਰਭਰਤਾਂ ਤੋਂ ਅੱਗੇ ਵਧਾਇਆ ਹੈ। ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕਰਦਿਆ ਕਿਹਾ ਕਿ ਉ...








