ਪੰਜਾਬ ਦੇ ਬੱਜਟ ‘ਚ ਆਨੰਦਪੁਰ ਸਾਹਿਬ ਨੂੰ ਗੱਫੇ : ਬੈਂਸ
ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਸਿੱਖਿਆ ਮੰਤਰੀ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਰਾਸਤ, ਸੈਰ-ਸਪਾਟਾ ਅਤੇ ਜੰਗਲੀ ਜੀਵ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਪੁੱਟਦਿਆਂ ਨੰਗਲ ਨੂੰ ਸੂਬੇ ਦੇ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਦਾ ਫੈਸਲਾ ਕੀਤਾ ਹੈ। ਇਸਦੇ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ ਨੈਨਾ ਦੇਵੀ ਮਾਰਗ ‘ਤੇ ਸਥਿਤ ਪਿੰਡ ਝੱਜਰ ਬਚੌਲੀ ਜੰਗਲੀ-ਜੀਵ ਰੱਖ ਨੂੰ ਰੋਮਾਂਚਕ ਈਕੋ-ਟੂਰਿਜ਼ਮ ਕੇਂਦਰ ਵਜੋਂ ਵਿਕਸਤ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਸਦਕਾ ਸੈਲਾਨੀਆਂ ਨੂੰ ਤੇਂਦੂਏ ਅਤੇ ਹੋਰ ਜੰਗਲੀ ਜੀਵਾਂ ਨੂੰ ਉਨ੍ਹਾਂ ਦੇ ਕੁਦਰਤੀ ਸਥਾਨਾਂ ‘ਤੇ ਨਜ਼ਦੀਕ ਤੋਂ ਦੇਖਣ ਦਾ ਮੌਕਾ ਮਿਲੇਗਾ। ਵਿੱਤੀ ਵਰ੍ਹੇ 2025-26 ਲਈ ਪੰਜਾਬ ਦਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਸਰਵਪੱਖੀ ਵਿਕਾਸ ਅਤੇ ਕਾਇਆ ਕਲਪ ਦਾ ਜ਼ਿਕਰ ਕੀਤਾ ਅਤੇ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੀਆ...








