Saturday, August 15Malwa News
Shadow

Tag: punjabi news

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਜਨਮ ਅਸ਼ਟਮੀ ਮੌਕੇ ਵੱਖ ਵੱਖ ਮੰਦਰਾਂ ‘ਚ ਹੋਏ ਨਤਮਸਤਕ

Local
ਹੁਸ਼ਿਆਰਪੁਰ, 18 ਅਗਸਤ:           ਜਨਮ ਅਸ਼ਟਮੀ ਦੇ ਸ਼ੁਭ ਮੌਕੇ 'ਤੇ ਹੁਸ਼ਿਆਰਪੁਰ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਦੇ ਚੇਅਰਮੈਨ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਜਾ ਕੇ ਭਗਵਾਨ ਕ੍ਰਿਸ਼ਨ ਦੇ ਚਰਨਾਂ ਵਿਚ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਵਾਸੀਆਂ ਖੁਸ਼ਹਾਲੀ ਅਤੇ ਸ਼ਾਂਤੀ ਲਈ ਪ੍ਰਾਰਥਨਾ ਕੀਤੀ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਨਮ ਅਸ਼ਟਮੀ ਦਾ ਤਿਉਹਾਰ ਸਾਨੂੰ ਧਰਮ, ਨੈਤਿਕਤਾ ਅਤੇ ਸੱਚ ਦੇ ਮਾਰਗ 'ਤੇ ਚੱਲਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਨੇ ਬੁਰਾਈ ਉੱਤੇ ਨੇਕੀ ਦੀ ਜਿੱਤ ਅਤੇ ਸਮਾਜ ਨੂੰ ਇਕ ਨਵੀਂ ਦਿਸ਼ਾ ਦੇਣ ਲਈ ਕੰਮ ਕੀਤਾ। ਇਸ ਤਿਉਹਾਰ ਰਾਹੀਂ ਸਾਨੂੰ ਸਮਾਜ ਵਿਚ ਭਾਈਚਾਰਾ, ਆਪਸੀ ਪਿਆਰ ਅਤੇ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਦਾ ਪ੍ਰਣ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਲਗਾਤਾਰ ਕੰਮ ਕਰ ਰਹੀ ਹੈ। ਸਿੱਖਿਆ, ਸਿਹਤ, ਸੜਕਾਂ, ਪਾਣੀ ਅਤੇ ਰੁਜ਼ਗਾਰ ਦੇ ਖੇਤਰਾਂ ਵਿਚ ਵਿਕਾਸ...

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 20 ਅਗਸਤ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

Local
ਸ੍ਰੀ ਮੁਕਤਸਰ ਸਾਹਿਬ, 18 ਅਗਸਤ: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 20 ਅਗਸਤ 2025 ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਫਲਿੱਪ ਕਾਰਟ ਕੰਪਨੀ ਵੱਲੋਂ ਡਿਲੀਵਰੀ  ਦੀ 25 ਅਸਾਮੀਆਂ ਲਈ  ਇੰਟਰਵਿਊ ਲਈ ਜਾਣੀ ਹੈ। ਇਟਰਵਿਊ ਲਈ ਘੱਟ ਤੋਂ ਘੱਟ 12 ਵੀ ਪਾਸ , ਉਮਰ 18 ਤੋਂ 30 ਸਾਲ ਦੇ ਲੜਕੇ ਅਤੇ ਲੜਕੀਆਂ ਕੈਂਪ ਵਿੱਚ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਕੋਲ ਆਪਣਾ ਮੋਬਾਇਲ ਅਤੇ ਮੋਟਰਸਾਈਕਲ ਹੋਣਾ ਜਰੂਰੀ ਹੈ। ਪਲੇਸਮੈਂਟ ਅਫਸਰ ਦਲਜੀਤ ਸਿੰਘ ਬਰਾੜ ਨੇ ਦੱਸਿਆ ਗਿਆ ਕਿ ਪ੍ਰਾਰਥੀ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ, ਰਜ਼ਿਊਮ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਆਦਿ ਅਸਲ ਅਤੇ ਉਨ੍ਹਾਂ ਦੀ ਫੋਟੋ ਕਾਪੀ ਸੈੱਟ ਜ਼ਰੂਰ ਨਾਲ ਲੈ...
ਸਰਕਾਰੀ ਕਾਲਜਾਂ ਦੇ 1158 ਸਹਾਇਕ ਪ੍ਰੋਫੈਸਰਾਂ ਲਈ ਆਈ ਵੱਡੀ ਖੁਸ਼ਖਬਰੀ

ਸਰਕਾਰੀ ਕਾਲਜਾਂ ਦੇ 1158 ਸਹਾਇਕ ਪ੍ਰੋਫੈਸਰਾਂ ਲਈ ਆਈ ਵੱਡੀ ਖੁਸ਼ਖਬਰੀ

Hot News
ਚੰਡੀਗੜ੍ਹ, 18 ਅਗਸਤ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਅਧਿਆਪਕਾਂ ਨਾਲ ਖੁਸਖਬਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਾਨਯੋਗ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਸੀ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਵਿਚ ਸੇਵਾਵਾਂ ਨਿਭਾਅ ਰਹੇ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰਅਨਾਂ ਦੀਆਂ ਸੇਵਾਵਾਂ ਜਾਰੀ ਰੱਖੀਆਂ ਜਾਣ। ਸ੍ਰ ਬੈਂਸ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ ਸਰਕਾਰ ਦੀ ਇਹ ਬੇਨਤੀ ਪ੍ਰਵਾਨ ਕਰ ਲਈ ਹੈ ਅਤੇ ਅਗਲੀ ਭਰਤੀ ਤੱਕ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ।ਸਿੱਖਿਆ ਮੰਤਰੀ ਨੇ ਸੋਸ਼ਲ ਮੀਡੀਆ ਹੈਂਡਲ ਐਕਸ 'ਤੇ ਪਾਈ ਗਈ ਪੋਸਟ ਵਿਚ ਦੱਸਿਆ ਕਿ ਪੰਜਾਬ ਸਰਕਾਰ ਵਲੋਂ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਲਈ ਰੀਵਿਊ ਪਟੀਸ਼ਨ ਪਾਉਣ ਲਈ ਵੀ ਚਾਰਾਜੋਈ ਕਰ ਰਹੀ ਹੈ। ਇਸ ਸਬੰਧੀ ਸਰਕਾਰ ਵਲੋਂ ਪ੍ਰੋਸੈਸ ਜਾਰੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸਰਕਾਰ ਵਲੋਂ ਸਰਕਾਰੀ ਕਾਲਜਾਂ ਵਿਚ ਪੜ੍ਹਾਈ ਦਾ ਪੱਧਰ ਉੱਚਾ ਚੁੱਕਣ ਅਤੇ ਸਾਡੀ ਨਵੀਂ ਪੀੜ੍ਹੀ ਨੂੰ ਉੱਚ ਪੱਧਰੀ ਸਿੱਖਿਆ ਮੁਹਈਆ ਕਰਵਾਉਣ ਲਈ ਸਰਕਾਰ ਵਲੋਂ ਪੂਰੇ ...

ਭਗਵੰਤ ਮਾਨ ਅੱਜ ਚਮਕੌਰ ਸਾਹਿਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫਾ

Hot News
ਚਮਕੌਰ ਸਾਹਿਬ, 18 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਚਮਕੌਰ ਸਾਹਿਬ ਦਾ ਦੌਰਾ ਕਰਨਗੇ ਅਤੇ ਇਸ ਦੌਰਾਨ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ ਦੇਣਗੇ। ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਮੁੱਖ ਮੰਤਰੀ ਵਲੋਂ ਸਬ ਡਵੀਜ਼ਨਲ ਹਸਪਤਾਲ ਦਾ ਉਦਘਾਟਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਟੇਡੀਅਮ ਵਿਚ ਕਰਵਾਏ ਜਾਣ ਵਾਲੇ ਵਿਸ਼ੇਸ਼ ਸਮਾਗਮ ਦੌਰਾਨ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਜਾਣਗੀਆਂ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੀਂ STEM ਲੈਬ ਬੱਸ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਹ ਬੱਸ ਅਧੁਨਿਕ ਸਹੂਲਤਾਂ ਵਾਲਾ ਚਲਦਾ ਫਿਰਦਾ ਹਸਪਤਾਲ ਹੋਵੇਗੀ। ਇਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਨੂੰ ਵੀ ਸੰਬੋਧਨ ਕਰਨਗੇ ਅਤੇ ਮੁੱਖ ਮੰਤਰੀ ਵਲੋਂ ਅੱਜ ਚਮਕੌਰ ਸਾਹਿਬ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਜਾਵੇਗਾ।...

ਸਪੀਕਰ ਸ. ਸੰਧਵਾਂ ਵੱਲੋਂ ਜਨਮ ਅਸ਼ਟਮੀ ਦੀਆਂ ਵਧਾਈਆਂ

Local
ਕੋਟਕਪੂਰਾ 17 ਅਗਸਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਦੀਆਂ ਲੀਲਾਵਾਂ ਅਤੇ ਉਪਦੇਸ਼ ਸਮਾਜ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹੇ ਹਨ। ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਦੇ ਮੌਕੇ ਉਨ੍ਹਾਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ ਅਤੇ ਲੋਕਾਂ ਨੂੰ ਸੱਚਾਈ, ਨਿਸ਼ਕਾਮ ਭਾਵਨਾ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਸ. ਸੰਧਵਾਂ ਕੱਲ੍ਹ ਦੇਰ ਰਾਤ ਕੋਟਕਪੂਰਾ ਦੇ ਵੱਖ-ਵੱਖ ਮੰਦਰਾਂ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਨੇ ਹਮੇਸ਼ਾਂ ਅਧਰਮ ਦੇ ਖ਼ਾਤਮੇ ਅਤੇ ਧਰਮ ਦੀ ਸਥਾਪਨਾ ਲਈ ਮਨੁੱਖਤਾ ਨੂੰ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਵੀ ਸਾਨੂੰ ਉਨ੍ਹਾਂ ਦੇ ਦਰਸਾਏ ਰਾਹ ‘ਤੇ ਤੁਰਨ ਦੀ ਲੋੜ ਹੈ ਤਾਂ ਜੋ ਸਮਾਜ ਵਿਚ ਪੈਦਾ ਹੋ ਰਹੀਆਂ ਬੁਰਾਈਆਂ ਨੂੰ ਦੂਰ ਕਰਕੇ ਪਿਆਰ, ਸੱਚਾਈ ਅਤੇ ਇਨਸਾਫ਼ ਦਾ ਮਾਹੌਲ ਬਣਾਇਆ ਜਾ ਸਕੇ। ਸਪੀਕਰ ਸ. ਸੰਧਵਾਂ ਨੇ ਅੱਗੇ ਕਿਹਾ ਕਿ ਉਹ ਆਪਣੀ ਜ਼...

ਸੇਵਾ ਸਦਨ ਨੰਗਲ ਵਿੱਚ ਆਮ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਬੈਂਸ

Local
ਨੰਗਲ 17 ਅਗਸਤ () ਆਪਣੇ ਹਫਤਾਵਾਰੀ ਪ੍ਰੋਗਰਾਮ ਸਾਡਾ.ਐਮ.ਐਲ.ਏ.ਸਾਡੇ ਵਿਚ ਤਹਿਤ ਕੈਬਨਿਟ ਮੰਤਰੀ ਹਰਜੋਤ ਬੈਂਸ ਹਰ ਐਤਵਾਰ ਇਲਾਕੇ ਦੇ ਲੋਕਾਂ ਨਾਲ ਸਿੱਧਾ ਸੰਵਾਦ ਕਰਦੇ ਹਨ। ਉਨ੍ਹਾਂ ਵੱਲੋਂ ਇੱਥੇ ਪਹੁੰਚੇ ਸੈਂਕੜੇ ਲੋਕਾਂ ਦੀਆਂ ਤਰਤੀਬ ਵਾਰ ਸਮੱਸਿਆਵਾ ਸੁਣ ਕੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਕੀਤਾ ਜਾ ਰਿਹਾ ਹੈ। ਇਲਾਕੇ ਦੀਆਂ ਪੰਚਾਇਤਾਂ, ਸਮਾਜ ਸੇਵੀ ਸੰਗਠਨਾਂ, ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੀਆਂ ਤੋ ਇਲਾਵਾ ਵਿਦਿਆਰਥੀ, ਬਜੁਰਗ ਅਤੇ ਆਮ ਲੋਕ ਸਿੱਧੇ ਤੌਰ ਤੇ ਕੈਬਨਿਟ ਮੰਤਰੀ ਨੂੰ ਮਿਲ ਕੇ ਆਪਣੀ ਮੁਸ਼ਕਿਲ ਦੱਸਦੇ ਹਨ, ਜਿਸ ਦਾ ਤੁਰੰਤ ਹੱਲ ਕਰਵਾਉਣ ਦਾ ਉਪਰਾਲਾ ਕੀਤਾ ਜਾਦਾ ਹੈ।         ਇਹ ਸੇਵਾ ਸਦਨ, ਜੋ ਕਿ 2 RVR ਨੰਗਲ ਵਿਖੇ ਬਣਾਇਆ ਗਿਆ ਹੈ, ਹੁਣ ਜਨਤਾ ਲਈ ਇੱਕ ਸਮਾਧਾਨ ਕੇਂਦਰ ਬਣ ਚੁੱਕਾ ਹੈ। ਹਰ ਐਤਵਾਰ ਸੈਂਕੜੇ ਲੋਕ ਇੱਥੇ ਪਹੁੰਚਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਇੱਥੇ ਆਉਣ ਤੋਂ ਬਾਅਦ ਉਹਨਾਂ ਨੂੰ ਇਹ ਯਕੀਨ ਰਹਿੰਦਾ ਹੈ ਕਿ ਉਹਨਾਂ ਦੀ ਆਵਾਜ਼ ਸੁਣੀ ਜ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਹੈਲਪ ਡੈਸਕ ਅਤੇ ‘ਮਿਸ਼ਨ ਰਕਸ਼ਾ ਬੰਧਨ” ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

Local
ਹੁਸ਼ਿਆਰਪੁਰ, 17 ਅਗਸਤ : ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਜਿੰਦਰ ਅਗਰਵਾਲ ਦੀ ਅਗਵਾਈ ਹੇਠ 79ਵੇਂ ਆਜ਼ਾਦੀ ਦਿਵਸ ਮੌਕੇ ਪੁਲਿਸ ਗਰਾਊਂਡ, ਹੁਸ਼ਿਆਰਪੁਰ ਵਿਖੇ ਇਕ ਹੈਲਪ ਡੈਸਕ ਸਥਾਪਿਤ ਕੀਤਾ ਗਿਆ।         ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਦੱਸਿਆ ਕਿ ਇਸ ਮੌਕੇ ਪੈਨਲ ਐਡਵੋਕੇਟ ਹਨੀ ਆਜ਼ਾਦ, ਆਸ਼ੀਸ਼ ਜੋਤੀ, ਰੇਣੂ, ਸਮ੍ਰਿਤੀ ਖੁਰਾਣਾ, ਸੰਦੀਪ ਅਤੇ ਕਰਨ ਲੂਥਰਾ ਨੇ ਮੌਜੂਦ ਆਮ ਲੋਕਾਂ ਨੂੰ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਮਾਜ ਦੇ ਕਮਜ਼ੋਰ ਅਤੇ ਵਾਂਝੇ ਵਰਗਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਸ ਲਈ ਨਿਰਧਾਰਿਤ ਪ੍ਰੋਫਾਰਮੇ 'ਤੇ ਇਕ ਲਿਖਤੀ ਅਰਜ਼ੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਜਮ੍ਹਾ ਕਰਵਾਈ ਜਾ ਸਕਦੀ ਹੈ। ਪ੍ਰੋਗ...

ਹੜ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਰਮਚਾਰੀ ਪੂਰੀ ਤਰ੍ਹਾਂ ਨਾਲ ਹਨ ਮੁਸਤੈਦ-  ਡਿਪਟੀ ਕਮਿਸ਼ਨਰ 

Local
‎ਫਿਰੋਜ਼ਪੁਰ 17 ਅਗਸਤ ( )‎ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਸਤਲੁਜ ਦਰਿਆ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਦੇ ਵਿੱਚ ਹੜਾਂ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਰਮਚਾਰੀ ਪੂਰੀ ਤਰ੍ਹਾਂ ਨਾਲ ਮੁਸਤੈਦ ਹਨ ਅਤੇ ਸਥਿਤੀ ਤੇ ਪੂਰੀ ਤਰ੍ਹਾਂ ਨਾਲ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮਮਦੋਟ, ਰੁਕਨੇ ਵਾਲਾ, ਹਬੀਬ ਵਾਲਾ, ਗੱਟਾ ਬਾਦਸ਼ਾਹ ਆਦਿ ਪਿੰਡਾਂ ਦੇ ਵਿੱਚ ਮੈਡੀਕਲ ਕੈਂਪ ਲਗਾ ਕੇ ਸਿਹਤ ਸਬੰਧੀ ਮੁਢਲੀ ਸਹਾਇਤਾ ਮੁਹਈਆ ਕਰਵਾਈ ਜਾ ਰਹੀ ਹੈ। ਫਿਲਹਾਲ ਜ਼ਿਲੇ ਦੇ ਵਿੱਚ ਸਥਿਤੀ ਪੂਰੀ ਤਰ੍ਹਾਂ ਨਾਲ ਅੰਡਰ ਕੰਟਰੋਲ ਹੈ ਅਤੇ ਕਿਸੇ ਵੀ ਤਰ੍ਹਾਂ  ਦੀਆਂ ਅਫਵਾਵਾਂ ਤੋਂ ਸੁਚੇਤ ਰਹਿਣ ਦੀ ਜ਼ਰੂਰਤ ਹੈ। ‎ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਐਸਡੀਐਮ ਆਪਣੇ ਆਪਣੇ ਖੇਤਰਾਂ ਦੇ ਵਿੱਚ ਮੁਸਤੈਦ ਹਨ ਅਤੇ ਉਹਨਾਂ ਵੱਲੋਂ ਲਗਾਤਾਰ ਆਪਣੇ ਆਪਣੇ ਖੇਤਰ ਅਧੀਨ ਲੱਗਦੇ ਦਰਿਆ ਕਿਨਾਰੇ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ।   ਐਸਡੀਐਮ ਫਿਰੋਜ਼ਪੁਰ ਗੁਰਮੀਤ ਸਿੰਘ ਵੱਲੋਂ ਪਿੰਡ ਟੈਂਡੀ ਵਾਲਾ ਸਮੇਤ ਨਾਲ ਲੱਗਦੇ ਪਿੰਡ...

ਆਰ.ਆਈ.ਐਮ.ਸੀ. ਦੇਹਰਾਦੂਨ ਵੱਲੋਂ ਜੁਲਾਈ 2026 ਟਰਮ ਵਾਸਤੇ ਦਾਖਲੇ ਖੁੱਲ੍ਹੇ ; 15 ਅਕਤੂਬਰ, 2025 ਤੱਕ ਕਰ ਸਕਦੇ ਹੋ ਅਪਲਾਈ

Hot News
ਚੰਡੀਗੜ੍ਹ, 17 ਅਗਸਤ: ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਈ.ਸੀ.), ਦੇਹਰਾਦੂਨ ਵੱਲੋਂ ਜੁਲਾਈ, 2026 ਟਰਮ ਵਾਸਤੇ ਦਾਖ਼ਲੇ ਲਈ ਲਿਖਤੀ ਪ੍ਰਵੇਸ਼ ਪ੍ਰੀਖਿਆ 7 ਦਸੰਬਰ, 2025 (ਐਤਵਾਰ) ਨੂੰ ਲਾਲਾ ਲਾਜਪਤ ਰਾਏ ਭਵਨ, ਸੈਕਟਰ-15, ਚੰਡੀਗੜ੍ਹ ਵਿਖੇ ਕਰਵਾਈ ਜਾਵੇਗੀ। ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਪ੍ਰਾਸਪੈਕਟਸ-ਕਮ-ਅਰਜ਼ੀ ਫਾਰਮ www.rimc.gov.in 'ਤੇ ਆਨਲਾਈਨ ਭੁਗਤਾਨ ਰਾਹੀਂ ਜਾਂ ਕਮਾਂਡੈਂਟ RIMC ਫੰਡ ਦੇ ਹੱਕ 'ਚ ਡਿਮਾਂਡ ਡਰਾਫਟ ਦੇ ਨਾਲ ਇੱਕ ਲਿਖਤੀ ਬੇਨਤੀ ਭੇਜ ਕੇ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਸਬੰਧੀ ਮੁਕੰਮਲ ਅਰਜ਼ੀਆਂ 15 ਅਕਤੂਬਰ, 2025 ਜਾਂ ਇਸ ਤੋਂ ਪਹਿਲਾਂ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ, ਸੈਨਿਕ ਭਵਨ, ਸੈਕਟਰ 21-ਡੀ, ਚੰਡੀਗੜ੍ਹ ਵਿਖੇ ਪਹੁੰਚ ਜਾਣੀਆਂ ਚਾਹੀਦੀਆਂ ਹਨ। ਇਸ ਮਿਤੀ ਤੋਂ ਬਾਅਦ ਪ੍ਰਾਪਤ ਹੋਈਆਂ ਅਰਜ਼ੀਆਂ ਨੂੰ ਵਿਚਾਰਿਆ ਨਹੀਂ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਹੋਰ ਵਧੇਰੇ ਜਾਣਕਾਰੀ ਅਤੇ ਅਰਜ਼ੀ ਦੇ ਵੇਰਵਿਆਂ ਲਈ ਉਮੀਦਵਾਰ ਹੇਠ ਦਿੱਤੀਆਂ ਅ...

ਦਰਿਆ ਰਾਵੀ ਵਿੱਚ 150000 ਕਿਊਸਿਕ ਪਾਣੀ ਛੱਡਿਆ, ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ  

Hot News
ਗੁਰਦਾਸਪੁਰ, 17 ਅਗਸਤ (        ) - ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਸ਼ ਕਾਰਨ ਦਰਿਆਵਾਂ ਅਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਜਿਸ ਤਹਿਤ ਅੱਜ ਸਵੇਰੇ ਉੱਜ ਦਰਿਆ ਅਤੇ ਰਣਜੀਤ ਸਾਗਰ ਡੈਮ 'ਚੋਂ 150000 ਕਿਊਸ‌ਿਕ ਪਾਣੀ ਦਰਿਆ ਰਾਵੀ ਵਿੱਚ ਛੱਡਿਆ ਗਿਆ। ਇਹ ਇਸ ਸੀਜ਼ਨ ਦੌਰਾਨ ਰਾਵੀ ਦਰਿਆ ਵਿੱਚ ਛੱਡਿਆ ਜਾਣ ਵਾਲਾ ਪਾਣੀ ਦਾ ਸਭ ਤੋਂ ਵੱਧ ਪੱਧਰ ਸੀ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਅੱਜ ਸਵੇਰੇ ਜਿਉਂ ਹੀ ਦਰਿਆ ਰਾਵੀ ਵਿੱਚ 150000 ਕਿਊਸ‌ਿਕ ਪਾਣੀ ਛੱਡਣ ਦੀ ਸੂਚਨਾ ਮਿਲੀ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੁਰੰਤ ਦਰਿਆ ਉੱਜ ਤੇ ਦਰਿਆ ਰਾਵੀ ਕਿਨਾਰੇ ਦੀ ਵਸੋਂ ਨੂੰ ਦਰਿਆ ਤੋਂ ਦੂਰ ਸੁਰੱਖਿਅਤ ਥਾਵਾਂ ਉੱਪਰ ਜਾਣ ਲਈ ਅਲਰਟ ਜਾਰੀ ਕਰ ਦਿੱਤਾ ਸੀ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਸੰਭਾਵੀ ਹੜ੍ਹਾਂ ਵਾਲੇ ਖੇਤਰਾਂ ਵਿੱਚ ਤਾਇਨਾਤ ਕਰ ਦਿੱਤੀਆਂ ਗਈਆਂ ਸਨ ਅਤੇ ਫਲੱਡ ਪਲਾਨ ਅਨੁਸਾਰ ਨਿਰਧਾਰਿਤ ਥਾਵਾਂ ਉੱਪਰ ਬਣਾਏ ਜਾਣ ਵਾਲੇ ਰਾਹਤ ਕੈਂਪਾਂ ਨੂੰ ਐਕਟ...