Tuesday, March 10Malwa News
Shadow

Tag: punjabi news

ਰਿਸ਼ਤਵ ਲੈਂਦਾ ਏ ਐਸ ਆਈ ਰੰਗੇ ਹੱਥੀਂ ਕਾਬੂ

ਰਿਸ਼ਤਵ ਲੈਂਦਾ ਏ ਐਸ ਆਈ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 25 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਥਾਣਾ ਸਿਟੀ ਖਰੜ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸੰਜੇ ਕੁਮਾਰ (ਨੰਬਰ 459/ਐਸ.ਏ.ਐਸ. ਨਗਰ) ਨੂੰ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਖਰੜ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਨੇ ਉਕਤ ਪੁਲਿਸ ਥਾਣੇ ਵਿੱਚ ਇੱਕ ਐਫਆਈਆਰ ਦਰਜ ਕਰਵਾਈ ਹੈ ਜਿੱਥੇ ਉਸਦੇ ਕੇਸ ‘ਚ ਜਾਂਚ ਅਧਿਕਾਰੀ ਏ.ਐਸ.ਆਈ. ਸੰਜੇ ਕੁਮਾਰ ਹੈ ਅਤੇ ਉਕਤ ਪੁਲਿਸ ਮੁਲਾਜ਼ਮ ਨੇ ਵਿਰੋਧੀ ਧਿਰ ਨੂੰ ਨੋਟਿਸ ਜਾਰੀ ਕਰਨ ਬਦਲੇ ਉਸ ਤੋਂ 10000 ਰੁਪਏ ਰਿਸ਼ਵਤ ਮੰਗੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰ...
ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ: ਮੁੱਖ ਮੰਤਰੀ

ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ: ਮੁੱਖ ਮੰਤਰੀ

Breaking News
ਲੁਧਿਆਣਾ, 25 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੜਕੀਆਂ ਨੂੰ ਅੱਗੇ ਆ ਕੇ ਰਾਜਨੀਤੀ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਤਾਂ ਜੋ ਉਹ ਫੈਸਲਾ ਲੈਣ ਵਾਲੇ ਨਿਜ਼ਾਮ ਵਿੱਚ ਸਰਗਰਮ ਭਾਈਵਾਲ ਬਣ ਕੇ ਸਮਾਜ ਵਿੱਚ ਜ਼ਰੂਰੀ ਅਤੇ ਲੋੜੀਂਦੇ ਬਦਲਾਅ ਲਿਆ ਸਕਣ। ਇੱਥੇ ਸਰਕਾਰੀ ਕਾਲਜ ਲੜਕੀਆਂ ਦੇ ਸਾਲਾਨਾ ਕਨਵੋਕੇਸ਼ਨ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜੋਕੇ ਦੌਰ ਵਿੱਚ ਕੁੜੀਆਂ ਹਰ ਖੇਤਰ ਵਿੱਚ ਮੁੰਡਿਆਂ ਨਾਲੋਂ ਅੱਗੇ ਹਨ ਪਰ ਰਾਜਨੀਤੀ ਦਾ ਖ਼ੇਤਰ ਅਜੇ ਵੀ ਇਸ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਨੂੰ ਹੁਣ ਤੱਕ ਮਰਦਾਂ ਦੀ ਜਗੀਰ ਮੰਨਿਆ ਜਾਂਦਾ ਰਿਹਾ ਹੈ ਪਰ ਹੁਣ ਸਮਾਂ ਆ ਗਿਆ ਹੈ, ਜਦੋਂ ਔਰਤਾਂ ਨੂੰ ਇਸ ਖੇਤਰ ਵਿੱਚ ਵੀ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਅਤੇ ਸਮਾਜ ਤੇ ਨਿਜ਼ਾਮ ਦੇ ਵਡੇਰੇ ਹਿੱਤ ਵਿੱਚ ਇਸ ਖੇਤਰ ਵਿੱਚ ਔਰਤਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਤੰਤਰ ਦੇ ਸਿਧਾਂਤਾਂ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ਦੇ ਨਾਲ-ਨਾਲ ਇਸ ਖੇਤਰ ਵਿੱਚ...
ਕੈਗ ਰਿਪੋਰਟ ਨੇ ਮਚਾਈ ਪੰਜਾਬ ਵਿਧਾਨ ਸਭਾ ‘ਚ ਹਲਚਲ

ਕੈਗ ਰਿਪੋਰਟ ਨੇ ਮਚਾਈ ਪੰਜਾਬ ਵਿਧਾਨ ਸਭਾ ‘ਚ ਹਲਚਲ

Breaking News
ਚੰਡੀਗੜ੍ਹ, 25 ਮਾਰਚ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਵੱਲੋਂ ਅੱਜ ਪੰਜਾਬ ਵਿਧਾਨ ਸਭਾ 2016-17 ਤੋਂ 2021-22 ਦੀ ਮਿਆਦ ਲਈ ਜਨ ਸਿਹਤ ਬੁਨਿਆਦੀ ਢਾਂਚੇ ਅਤੇ ਸਿਹਤ ਸੇਵਾਵਾਂ ਦੇ ਪ੍ਰਬੰਧਨ ਬਾਰੇ ਕੈਗ ਰਿਪੋਰਟ ਅਤੇ ਅਪ੍ਰੈਲ 2019 ਤੋਂ ਮਾਰਚ 2022 ਤੱਕ ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਬਾਰੇ ਸਾਲਾਨਾ ਤਕਨੀਕੀ ਨਿਰੀਖਣ ਰਿਪੋਰਟ ਦਾ ਹਵਾਲਾ ਦਿੰਦਿਆਂ ਕਾਂਗਰਸ ਦੀ ਅਗਵਾਈ ਵਾਲੀ ਪਿਛਲੀ ਸੂਬਾ ਸਰਕਾਰ ਤੇ ਸੂਬੇ ਦੇ ਸਿਹਤ ਢਾਂਚੇ ਅਤੇ ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਬੁਰੀ ਤਰ੍ਹਾਂ ਤਬਾਹ ਕਰਨ ਲਈ ਤਿੱਖਾ ਹਮਲਾ ਕੀਤਾ ਹੈ।ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਧਨਾਡਾਂ ਦੀ ਪਾਰਟੀ ਹੈ ਇਸ ਲਈ ਇਸ ਨੇ ਸੂਬੇ ਦੇ ਆਮ ਲੋਕਾਂ ਲਈ ਲੋੜੀਂਦੀਆਂ ਜਨਤਕ ਸਿਹਤ ਸੇਵਾਵਾਂ ਮੁਹੱਈਆ ਕਰਨ ਵੱਲ ਕਦੇ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕਾਂਗਰਸ ਪਾਰਟੀ ਵੱਲੋਂ ਹਮੇਸ਼ਾਂ ਲੋਕਤੰਤਰ ਦੀਆਂ ਮੁਢਲੀਆਂ ਇਕਾਈਆਂ ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥ...
ਪੰਜਾਬ ਤੇ ਹਰਿਆਣਾ ਦੇ ਆਗੂਆਂ ਦੀ ਨਿੱਘੀ ਮਿਲਣੀ

ਪੰਜਾਬ ਤੇ ਹਰਿਆਣਾ ਦੇ ਆਗੂਆਂ ਦੀ ਨਿੱਘੀ ਮਿਲਣੀ

Hot News
ਚੰਡੀਗੜ੍ਹ, 25 ਮਾਰਚ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦੇ ਦੌਰੇ 'ਤੇ ਆਏ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ ਦਾ ਨਿੱਘਾ ਸਵਾਗਤ ਕੀਤਾ। ਸ. ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਸ਼ੀਸ਼ੇ ਦੀ ਫਰੇਮ ਵਿੱਚ ਜੜਿਆ ਪ੍ਰਤੀਰੂਪ ਅਤੇ ਲੋਈ ਭੇਟ ਕੀਤੀ। ਉਨ੍ਹਾਂ ਨੇ ਹਰਿਆਣਾ ਵਿਧਾਨ ਸਭਾ ਸਪੀਕਰ ਨੂੰ ਵੀ ਸ੍ਰੀ ਹਰਿਮੰਦਰ ਸਾਹਿਬ ਦੀ ਸ਼ੀਸ਼ੇ ਦੀ ਫਰੇਮ ਵਿੱਚ ਜੜਿਆ ਪ੍ਰਤੀਰੂਪ ਅਤੇ ਲੋਈ ਭੇਟ ਕੀਤੀ। ਹਰਿਆਣਾ ਦੇ ਮੁੱਖ ਮੰਤਰੀ ਅਤੇ ਹਰਿਆਣਾ ਵਿਧਾਨ ਸਭਾ ਸਪੀਕਰ ਨੇ ਉਹਨਾਂ ਵੱਲੋਂ ਕੀਤੇ ਇਸ ਨਿੱਘੇ ਸਵਾਗਤ ਨਾਲ ਬਹੁਤ ਖੁਸ਼ੀ ਮਹਿਸੂਸ ਕੀਤੀ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਖੁੱਡੀਆਂ, ਕੁਲਦੀਪ ਸਿੰਘ ਧਾਲੀਵਾਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਭਾਜਪਾ ਤੋਂ ਅਸ਼ਵਨੀ ਸ਼ਰਮਾ, ਵਿਧਾਇਕ ਪੰਜਾਬ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਪੰਜਾਬ ਜਸਵੰਤ ਸਿੰਘ ਗੱਜਣ ਮਾਜਰਾ ਵੀ ਮੌਜੂਦ ਸਨ।...
हरियाणा में मेयरों की सैलरी बढ़ी:शपथग्रहण समारोह में मंत्री का ऐलान

हरियाणा में मेयरों की सैलरी बढ़ी:शपथग्रहण समारोह में मंत्री का ऐलान

Haryana, Hindi
अम्बाला (नरेन्द्र नागी) : हरियाणा में नए चुने गए 10 नगर निगमों के मेयर, 28 नगर पालिका-परिषद के प्रधान और 687 वार्डों के पार्षदों-सदस्यों को आज, 25 मार्च को पंचकूला में शपथ दिलाई गई। मुख्यमंत्री सैनी ने निकायों के लिए 587 करोड़ रुपये की राशि भी जारी की। साथ ही नगर पालिका की सेवाओं को और सुगम बनाने के लिए ई-समाधान ऐप, अर्बन कनेक्ट ऐप और निकायों से जुड़ी वेबसाइट लॉन्च की गईं। कार्यक्रम में शहरी स्थानीय निकाय मंत्री विपुल गोयल ने मेयर का मानदेय बढ़ाने की घोषणा की।सबसे पहले अंबाला और सोनीपत के उपचुनाव में विजयी मेयरों को शपथ दिलाई गई। इसके बाद अन्य 8 नगर निगमों के मेयरों के साथ वार्ड पार्षदों का शपथ ग्रहण हुआ। इनके बाद नगर परिषद, नगर पालिकाओं के प्रधान और पार्षदों को शपथ दिलाई गई। आखिर में उपचुनाव में विजयी प्रधान और पार्षदों का शपथ ग्रहण हुआ।सीएम के संबोधन की 3 अहम बातें..फैसला जनहित में लेना,...
ਆਂਗਣਵਾੜੀ ਕੇਂਦਰਾਂ ਅਤੇ ਮਿਡ-ਡੇਅ ਮੀਲ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਦੀ ਜ਼ਰੂਰਤ

ਆਂਗਣਵਾੜੀ ਕੇਂਦਰਾਂ ਅਤੇ ਮਿਡ-ਡੇਅ ਮੀਲ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਦੀ ਜ਼ਰੂਰਤ

Hot News
ਚੰਡੀਗੜ੍ਹ, 25 ਮਾਰਚ: ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਏ.ਡੀ.ਸੀ. - ਡੀ.ਜੀ. ਆਰ. ਓ. ਨਾਲ ਵੀਡੀਓ ਕਾਨਫਰੰਸ ਰਾਹੀਂ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ 'ਤੇ ਜ਼ੋਰ ਦਿੱਤਾ ਗਿਆ। ਇਸ ਦੇ ਨਾਲ ਹੀ ਖੁਰਾਕ ਦੇ ਪੋਸ਼ਣ ਵੱਲ ਵੀ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ। ਮੀਟਿੰਗ ਦੌਰਾਨ ਆਂਗਣਵਾੜੀ ਕੇਂਦਰਾਂ ਅਤੇ ਮਿਡ-ਡੇਅ ਮੀਲ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ ਗਿਆ ਅਤੇ ਇਸ ਉਦੇਸ਼ ਦੀ ਪੂਰਤੀ ਲਈ ਪ੍ਰਵਾਸੀ ਭਾਰਤੀਆਂ, ਗੈਰ-ਸਰਕਾਰੀ ਸੰਗਠਨਾਂ ਅਤੇ ਸੀ.ਐਸ.ਆਰ. ਨੂੰ ਸਹਿਯੋਗ ਦੇਣ ਲਈ ਕਿਹਾ ਗਿਆ। ਮੀਟਿੰਗ ਦੀ ਪ੍ਰਧਾਨਗੀ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕੀਤੀ। ਇਸ ਮੀਟਿੰਗ ਵਿੱਚ ਕਮਿਸ਼ਨ ਦੇ ਮੈਂਬਰ ਵਿਜੇ ਦੱਤ, ਪ੍ਰੀਤੀ ਚਾਵਲਾ ਅਤੇ ਚੇਤਨ ਪ੍ਰਕਾਸ਼ ਧਾਲੀਵਾਲ ਵੀ ਮੌਜੂਦ ਸਨ।ਮੀਟਿੰਗ ਦੌਰਾਨ ਫੀਲਡ ਅਧਿਕਾਰੀਆਂ ਤੋਂ ਪ੍ਰਾਪਤ ਫੀਡਬੈਕ ਸਾਂਝਾ ਕੀਤਾ ਗਿਆ, ਜਿਸ ਵਿੱਚ ਆਂਗਣਵਾੜੀ ਦੇ ਬੁਨਿਆਦ...
ਹਰਿਆਣਾ ‘ਚ ਇੲਕਮੁਸ਼ਤ ਨਿਪਟਾਰਾ ਯੋਜਨਾ ਦਾ ਐਲਾਨ

ਹਰਿਆਣਾ ‘ਚ ਇੲਕਮੁਸ਼ਤ ਨਿਪਟਾਰਾ ਯੋਜਨਾ ਦਾ ਐਲਾਨ

Haryana
ਚੰਡੀਗੜ੍ਹ, 25 ਮਾਰਚ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਹੋਈ ਕੈਬੀਨੇਟ ਦੀ ਮੀਟਿੰਗ ਵਿਚ ਵੱਖ-ਵੱਖ ਹਿੱਤਧਾਰਕਾਂ ਤੋਂ ਪ੍ਰਾਪਤ ਸੁਝਾਆਂ ਦੇ ਮੱਦੇਨਜਰ ਹਰਿਆਣਾ ਬਕਾਇਆ ਰਕਮ ਦੀ ਵਸੂਲੀ ਲਈ ਇੱਕਮੁਸ਼ਤ ਨਿਪਟਾਨ ਯੋਜਨਾ 2025 ਦੇ ਸੋਧ ਨੁੰ ਮੰਜੂਰੀ ਪ੍ਰਦਾਨ ਕੀਤੀ ਗਈ।ਭਾਜਪਾ ਦੇ ਸੰਕਲਪ ਪੱਤਰ ਅਨੁਰੂਪ ਸੋਧ ਯੋਜਨਾ ਦਾ ਮੁੱਖ ਉਦੇਸ਼ ਛੋਟੇ ਟੈਕਸਪੇਅਰਸ ਨੂੰ ਲਾਭ ਪਹੁੰਚਾਉਣਾ ਹੈ। ਇਸ ਯੋਜਨਾ ਤਹਿਤ, ਜਿਸ ਬਿਨੈਕਾਰ 'ਤੇ ਕਿਸੇ ਸਬੰਧਿਤ ਐਕਟ ਤਹਿਤ ਸਾਰੇ ਸਾਲਾਂ ਵਿਚ 10 ਲੱਖ ਰੁਪਏ ਤੱਕ ਦਾ ਟੈਕਸ ਬਕਾਇਆ ਹੈ, ਉਸ ਨੂੰ 1 ਲੱਖ ਰੁਪਏ ਦੀ ਛੋਟ ਮਿਲੇਗੀ। ਵਰਨਣਯੋਗ ਹੈ ਕਿ ਛੋਟੇ ਵਪਾਰੀਆਂ ਦੇ ਬਕਾਏ ਦਾ ਫੀਸਦੀ ਕਾਫੀ ਵੱਧ ਹੈ, ਜੋ 10 ਲੱਖ ਰੁਪਏ ਤੋਂ ਘੱਟ ਹੈ ਅਤੇ ਉਹ ਇਸ ਯੋਜਨਾ ਦਾ ਲਾਭ ਚੁੱਕ ਸਕਦੇ ਹਨ। ਬਿਨੈਕਾਰ ਨਿਯਤ ਦਿਨ ਤੋਂ 180 ਦਿਨਾਂ ਦੇ ਅੰਦਰ ਇਸ ਯੋਜਨਾ ਦਾ ਵਿਕਲਪ ਚੁਣ ਸਕਦਾ ਹੈ। ਸੋਧ ਐਕਟ ਦੀ ਕਿਸੇ ਵੀ ਧਾਰਾ ਦੇ ਤਹਿਤ ਲਗਾਏ ਜਾਣ ਵਾਲੇ ਵਿਆਜ ਦੇ ਨਾਲ-ਨਾਲ ਜੁਰਮਾਨਾ ਵੀ ਸਬੰਧਿਤ ਐਕਟ ਤਹਿਤ ਉਸ ਵਿਸ਼ੇਸ਼ ਸਾਲ ਲਈ ਮਾਫ ਕਰ ਦਿੱਤਾ ਜਾਵੇਗਾ, ਜਿਨ੍ਹਾਂ ਦੇ ਲਈ ਬਿਨੈਕਾਰ ਨ...
ਪੰਜਾਬ ‘ਚ 25ਵੇਂ ਦਿਨ 452 ਛਾਪੇਮਾਰੀਆਂ

ਪੰਜਾਬ ‘ਚ 25ਵੇਂ ਦਿਨ 452 ਛਾਪੇਮਾਰੀਆਂ

Hot News
ਚੰਡੀਗੜ੍ਹ, 25 ਮਾਰਚ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 25ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 452 ਥਾਵਾਂ 'ਤੇ ਛਾਪੇਮਾਰੀ ਕੀਤੀ ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 47 ਐਫਆਈਆਰਜ਼ ਦਰਜ ਕਰਕੇ 69 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ 25 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 3937 ਹੋ ਗਈ ਹੈ। ਪੁਲਿਸ ਟੀਮਾਂ ਨੇ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 1.2 ਕਿਲੋ ਹੈਰੋਇਨ, 300 ਗ੍ਰਾਮ ਅਫੀਮ, 2200 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ, 375 ਕਿਲੋ ਭੁੱਕੀ ਅਤੇ 13000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨ...
ਹੁਣ ਹੋਵੇਗੀ ਵੱਡੀਆਂ ਮੱਛੀਆਂ ‘ਤੇ ਕਾਰਵਾਈ : ਸਖਤ ਆਦੇਸ਼

ਹੁਣ ਹੋਵੇਗੀ ਵੱਡੀਆਂ ਮੱਛੀਆਂ ‘ਤੇ ਕਾਰਵਾਈ : ਸਖਤ ਆਦੇਸ਼

Breaking News
ਚੰਡੀਗੜ੍ਹ, 25 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ ਹਿੱਸੇ ਵਜੋਂ ਆਪਣੀ ਰਣਨੀਤੀ ਨੂੰ ਵਿਆਪਕ ਲਾਗੂਕਰਨ ਤੋਂ ਵੱਡੀਆਂ ਮੱਛੀਆਂ ਵਿਰੁੱਧ ‘ਤੇ ਤਿੱਖੇ ਹਮਲੇ ਵਿੱਚ ਤਬਦੀਲ ਕਰਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਸਾਰੇ ਪੁਲਿਸ ਕਮਿਸ਼ਨਰਾਂ (ਸੀਪੀਜ਼) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀਜ਼) ਨੂੰ 7 ਦਿਨਾਂ ਦੇ ਅੰਦਰ-ਅੰਦਰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਮੁੱਖ ਨਸ਼ਾ ਤਸਕਰਾਂ/ਸਪਲਾਇਰਾਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਹਨ। ਇੱਕ ਠੋਸ ਪੱਤਰ ਰਾਹੀਂ ਜਾਰੀ ਕੀਤੇ ਗਏ ਇਹਨਾਂ ਨਿਰਦੇਸਾਂ ਦਾ ਮੰਤਵ ਸੂਬੇ ਵਿੱਚ ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਵਧਾਉਣ ਵਾਲੀਆਂ ਸਪਲਾਈ ਚੇਨਾਂ ਨੂੰ ਯੋਜਨਾਬੱਧ ਢੰਗ ਨਾਲ ਖ਼ਤਮ ਕਰਨਾ ਹੈ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 1 ਮਾਰਚ, 2025 ਨੂੰ ਸ਼ੁਰੂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੇ ਗਏ 'ਯੁੱਧ ਨਾਸ਼ਿਆਂ ਵਿਰੁੱਧ' ਦੇ ਨਤੀਜੇ ਵਜੋਂ ਸੂਬੇ ਭਰ ਵਿੱਚ 2248 ਐਫਆਈਆਰਜ਼ ਦਰਜ ਕਰਕੇ 3957 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕੋਲੋਂ...
ਨਵਾਂ ਬਿਜਲੀ ਘਰ ਹੋ ਜਾਵੇਗਾ 31 ਤੱਕ ਚਾਲੂ : ਬਿਜਲੀ ਮੰਤਰੀ

ਨਵਾਂ ਬਿਜਲੀ ਘਰ ਹੋ ਜਾਵੇਗਾ 31 ਤੱਕ ਚਾਲੂ : ਬਿਜਲੀ ਮੰਤਰੀ

Hot News
ਚੰਡੀਗੜ੍ਹ, 25 ਮਾਰਚ: ਫਿਰੋਜ਼ਪੁਰ ਦਿਹਾਤੀ ਵਿਖੇ 66 ਕੇ.ਵੀ ਦੇ ਨਵਾਂ ਬਿਜਲੀ ਘਰ 31 ਜੁਲਾਈ ਤੱਕ ਚਾਲੂ ਹੋ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ. ਨੇ ਦਿੱਤੀ। ਪੰਜਾਬ ਵਿਧਾਨ ਸਭਾ ਵਿਚ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜ਼ਨੀਸ਼ ਕੁਮਾਰ ਦਹੀਆ ਵਲੋਂ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਪਿੰਡ ਮਿਰਜੇ ਕੇ ਵਿਖੇ 66 ਕੇ.ਵੀ ਦੇ ਨਵੇਂ ਬਿਜਲੀ ਘਰ ਦਾ ਕੰਮ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਨੇ ਦੱਸਿਆ ਕਿ 66ਕੇ.ਵੀ ਸਬ-ਸਟੇਸ਼ਨ ਮਿਰਜ਼ੇ ਕੇ ਦੀ ਉਸਾਰੀ ਦਾ ਕੰਮ ਪ੍ਰਗਤੀ ਅਧੀਨ ਹੈ। ਇਸ ਗਰਿੱਡ ਸਬ-ਸਟੇਸ਼ਨ ਨੂੰ ਚਲਾਉਣ ਲਈ 220 ਕੇ.ਵੀ ਤੋਂ 66ਕੇ.ਵੀ ਮਿਰਜ਼ੇ ਕੇ ਤੱਕ ਕੁੱਲ 10.793 ਸਰਕਟ ਕਿਲੋਮੀਟਰ ਲਾਈਨ ਦੀ ਉਸਾਰੀ ਕੀਤੀ ਜਾ ਰਹੀ ਹੈ। 66ਕੇ.ਵੀ ਸਬ-ਸਟੇਸ਼ਨ ਮਿਰਜ਼ੇ ਕੇ ਦਾ ਸਿਵਲ ਉਸਾਰੀ ਦਾ ਕੰਮ ਲਗਭਗ ਪੂਰਾ ਹੋ ਗਿਆ ਹੈ ਅਤੇ ਲਾਈਨ ਉਸਾਰੀ ਦਾ ਕੰਮ ਵਰਕ ਆਰਡਰ ਨੰਬਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਲੋੜੀਂਦਾ ਟਾਵਰ ਮਟੀਰੀਅਲ ਸਬੰਧਤ ਪੀਐਸਪੀਸੀਐਲ ਸਟੋਰ ਤੋਂ ਜਾਰੀ ਕਰਵਾਉਣ ਉਪਰੰਤ ਟਰਾਂਸਮਿਸ਼ਨ ਲਾਈਨ ਦੇ ਕੁੱਲ 50 ਨੰਬਰ ਟਾਵ...