Tuesday, March 10Malwa News
Shadow

Tag: punjabi news

ਜਲਦੀ ਹੱਲ ਹੋਵੇਗੀ ਹਾਈ ਵੋਲਟੇਜ਼ ਤਾਰਾਂ ਦੀ ਸਮੱਸਿਆ : ਈ.ਟੀ.ਓ.

ਜਲਦੀ ਹੱਲ ਹੋਵੇਗੀ ਹਾਈ ਵੋਲਟੇਜ਼ ਤਾਰਾਂ ਦੀ ਸਮੱਸਿਆ : ਈ.ਟੀ.ਓ.

Hot News
ਚੰਡੀਗੜ੍ਹ, 25 ਮਾਰਚ: ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਪੰਜਾਬ ਵਿਧਾਨ ਸਭਾ ਵਿਚ ਬਜ਼ਟ ਸੈਸ਼ਨ ਦੌਰਾਨ ਦਿੱਤੀ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਐਮ.ਐਲ.ਏ., ਨੇ ਧਿਆਨ ਦਿਵਾਊ ਮਤੇ ਰਾਹੀਂ ਸਰਕਾਰ ਦਾ ਧਿਆਨ ਮੁਸਤਫਾਬਾਦ, ਤੁੰਗਬਾਲਾ, ਇੰਦਰਾ ਕਲੋਨੀ ਰਿਸ਼ੀ ਵਿਹਾਰ, ਨਗੀਨਾ ਐਵੇਨਿਊ, ਪ੍ਰੋਫੈਸਰ ਕਲੋਨੀ, ਆਕਾਸ਼ ਐਵੇਨਿਊ, ਸੂਰਜ ਐਵੇਨਿਊ, ਚਾਂਦ ਐਵੇਨਿਊ ਦੇ ਇਲਾਕਿਆਂ ਵਿੱਚੋਂ ਲੰਘਦੀਆਂ 132 ਕੇਵੀ ਦੀਆਂ ਹਾਈ ਵੋਲਟੇਜ ਤਾਰਾਂ ਕਾਰਨ ਵਸਨੀਕਾਂ ਨੂੰ ਆ ਰਹੀਆਂ ਸਮੱਸਿਆਵਾਂ ਵੱਲ ਕੇਂਦਰਿਤ ਕੀਤਾ ਗਿਆ ਇਸ ਦੇ ਨਾਲ ਹੀ ਵਿਧਾਇਕ ਸ੍ਰੀ ਲਾਭ ਸਿੰਘ ਉਗੋਕੇ ਵਲੋਂ ਵੀ ਸੂਬੇ ਦੇ ਪਿੰਡਾਂ ਵਿੱਚੋਂ ਘਰਾਂ ਦੇ ਉੱਤੋਂ ਲੰਘਦੀਆਂ ਹਾਈ ਵੋਲਏਜ਼ ਤਾਰਾਂ ਨਾਲ ਰੋਜਾਨਾ ਹੋ ਰਹੇ ਜਾਨੀ ਨੁਕਸਾਨ ਵੱਲ ਲਿਆਂਦਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਮੁਸਤਫਾਬਾਦ, ਤੁੰਗਬਾਲਾ, ਇੰਦਰਾ ਕਲੋਨੀ, ਰਿਸ਼ੀ ਵਿ...
ਪੰਜਾਬ ਵਿੱਚ ਸਿਹਤ ਕ੍ਰਾਂਤੀ: ਆਮ ਆਦਮੀ ਕਲੀਨਿਕਾਂ ਨੇ ਲੋਕਾਂ ਦੀ ਜੀਵਨ ਵਿੱਚ ਲਿਆਂਦਾ ਕ੍ਰਾਂਤੀਕਾਰੀ ਬਦਲਾਅ

ਪੰਜਾਬ ਵਿੱਚ ਸਿਹਤ ਕ੍ਰਾਂਤੀ: ਆਮ ਆਦਮੀ ਕਲੀਨਿਕਾਂ ਨੇ ਲੋਕਾਂ ਦੀ ਜੀਵਨ ਵਿੱਚ ਲਿਆਂਦਾ ਕ੍ਰਾਂਤੀਕਾਰੀ ਬਦਲਾਅ

Punjab Politics
ਚੰਡੀਗੜ੍ਹ, 25 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਉਜਾਗਰ ਕਰਨ ਦੇ ਨਾਲ-ਨਾਲ ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਅਗਵਾਈ ਵਾਲੀਆਂ ਪਿਛਲੀਆਂ ਸਰਕਾਰਾਂ ‘ਤੇ ਵਰ੍ਹਦਿਆਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਉਨ੍ਹਾਂ ਦੇ ਸ਼ਾਨਦਾਰ ਭਾਸ਼ਣ ਲਈ ਧੰਨਵਾਦ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣਾ ਭਾਸ਼ਣ 2022 ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰਨ ਦੇ ਵਾਅਦੇ ਨੂੰ ਯਾਦ ਕਰਦਿਆਂ ਸ਼ੁਰੂ ਕੀਤਾ। ਉਨ੍ਹਾਂ ਮਾਣ ਨਾਲ ਐਲਾਨ ਕੀਤਾ ਕਿ ਇਹ ਵਾਅਦਾ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ ਤਿੰਨ ਮਹੀਨਿਆਂ ਵਿੱਚ ਹੀ ਪੂਰਾ ਹੋ ਗਿਆ ਹੈ, ਜਿਸ ਨਾਲ 90 ਫ਼ੀਸਦ ਘਰੇਲੂ ਬਿਜਲੀ ਖਪਤਕਾਰਾਂ ਦਾ ਬਿੱਲ ਹੁਣ ਜ਼ੀਰੋ ਆ ਰਿਹਾ ਹੈ। ਉਨ੍ਹਾਂ ਨੇ ਗੋਇੰਦਵਾਲ ਸਾਹਿਬ ਵਿਖੇ 6000 ਕਰੋੜ ਰੁਪਏ ਦੇ ਨਿੱਜੀ ਥਰਮਲ ਪਲਾਂਟ ਨੂੰ ਸਿਰਫ਼ 1080 ਕਰੋੜ ਰੁ...
ਗੰਨੇ ਦੀ ਫਸਲ ਲਈ ਫਰੀਦਕੋਟ  ‘ਚ ਕਿਸਾਨ ਸਿਖਲਾਈ ਕੈਂਪ

ਗੰਨੇ ਦੀ ਫਸਲ ਲਈ ਫਰੀਦਕੋਟ ‘ਚ ਕਿਸਾਨ ਸਿਖਲਾਈ ਕੈਂਪ

Local
ਫਰੀਦਕੋਟ 24 ਮਾਰਚ : ਮੁੱਖ ਖੇਤੀਬਾੜੀ ਅਫ਼ਸਰ ਫਰੀਦਕੋਟ ਡਾ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਹਾਇਕ ਗੰਨਾ ਵਿਕਾਸ ਅਫ਼ਸਰ ਡਾ. ਰਣਵੀਰ ਸਿੰਘ ਅਤੇ ਬਲਾਕ ਖੇਤੀਬਾੜੀ ਅਫ਼ਸਰ ਫਰੀਦਕੋਟ ਡਾ. ਗੁਰਪ੍ਰੀਤ ਸਿੰਘ ਦੇ ਸਹਿਯੋਗ ਸਦਕਾ ਪਿੰਡ ਕਿਲ੍ਹਾ ਨੌਂ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਨਵਿੰਦਰ ਪਾਲ ਸਿੰਘ, ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਨੂੰ ਖੇਤੀ ਵਿਭਿੰਨਤਾ ਅਧੀਨ ਬਿਜਾਈ ਕਰਨ ਲਈ ਤਕਨੀਕੀ ਜਾਣਕਾਰੀ ਦਿੱਤੀ। ਗੰਨੇ ਤੋਂ ਗੁੜ ਸ਼ੱਕਰ ਅਤੇ ਹੋਰ ਉਤਪਾਦ ਤਿਆਰ ਕਰਨ ਬਾਰੇ ਵੀ ਦੱਸਿਆ ਗਿਆ। ਡਾ. ਪਰਮਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਨੂੰ ਲੱਗਣ ਵਾਲੇ ਕੀੜੇ ਮਕੌੜੇ ਅਤੇ ਬਿਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਗਈ।ਖੇਤੀਬਾੜੀ ਵਿਕਾਸ ਅਫ਼ਸਰ ਡਾ. ਰਾਜਵੀਰ ਸਿੰਘ ਵੱਲੋਂ ਝੋਨੇ ਦੀਆਂ ਵੱਖ ਵੱਖ ਕਿਸਮਾਂ ਬਾਰੇ ਜਾਣਕਾਰੀ ਦਿੱਤੀ ਗਈ। ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਫਰੀਦਕੋਟ ਵੱਲੋਂ ਕਿਸਾਨਾਂ ਨੂੰ ਕਣਕ ਵੱਢਣ ਤੋਂ ਬਾਅਦ ਨਾੜ ਨੂੰ ਅੱਗ ਨਾ ਲਗਾਉਣ ਬਾਰੇ ਪ੍ਰੇਰਿਤ ਕੀਤਾ ਗਿਆ।...
ਡਾ. ਰਵੀ ਭਗਤ ਬਣੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ

ਡਾ. ਰਵੀ ਭਗਤ ਬਣੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ

Hot News
ਚੰਡੀਗੜ੍ਹ, 24 ਮਾਰਚ: ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਜ਼ਿਕਰਯੋਗ ਹੈ ਕਿ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਡਾ. ਰਵੀ ਭਗਤ ਨੇ ਸੂਬਾ ਸਰਕਾਰ ਵਿੱਚ ਵੱਖ-ਵੱਖ ਅਹੁਦਿਆਂ 'ਤੇ ਸੇਵਾ ਨਿਭਾਈ। ਸਾਲ 2006 ਬੈਚ ਦੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਆਮ ਲੋਕਾਂ ਨੂੰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦਾ ਲਾਭ ਦੇਣ ਲਈ ਲੀਹੋਂ ਹਟਵੇਂ ਵਿਚਾਰ ਅਮਲ ਵਿੱਚ ਲਿਆਉਣ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਉਹ ਜਨਤਕ ਸੇਵਾਵਾਂ ਪ੍ਰਤੀ ਆਪਣੀ ਸਰਗਰਮ ਅਤੇ ਜਵਾਬਦੇਹ ਪਹੁੰਚ ਲਈ ਜਾਣੇ ਜਾਂਦੇ ਹਨ।‘ਐਮ.ਐਸ.ਪੀ. ਆਫ ਜੀਓਪੌਲੀਟਿਕਸ’ ਵਿੱਚ ਡਾਕਟਰੇਟ ਡਾ. ਰਵੀ ਭਗਤ ਨੇ 2008-2009 ਵਿੱਚ ਸਬ ਡਿਵੀਜ਼ਨਲ ਮੈਜਿਸਟ੍ਰੇਟ ਮਲੋਟ ਵਜੋਂ ਪ੍ਰਸ਼ਾਸਨਿਕ ਸੇਵਾਵਾਂ ਨਿਭਾਉਣ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਫਰੀਦਕੋਟ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਡਿਪਟੀ ਕਮਿਸ਼ਨਰ ਵਜੋਂ ਸੇਵਾ ਨਿਭਾਈ। ਉਨ੍ਹਾਂ ਨੇ ਪੰਜਾਬ...
ਅਗਨੀਵੀਰ ਪ੍ਰੀਖਿਆ ਦੀ ਤਿਆਰੀ ਮੁਫਤ

ਅਗਨੀਵੀਰ ਪ੍ਰੀਖਿਆ ਦੀ ਤਿਆਰੀ ਮੁਫਤ

Local
ਫਰੀਦਕੋਟ 24 ਮਾਰਚ : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਰਿਟਾਰਿਡ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਨੀਵੀਰ ਫੋਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ 12 ਮਾਰਚ 2025 ਤੋਂ 10 ਅਪ੍ਰੈਲ 2025 ਤੱਕ ਖੁੱਲ੍ਹਾ ਹੈ ਅਤੇ ਕੰਪਿਊਟਰ ਬੇਸਿਸ ਲਿਖਤੀ ਪੇਪਰ ਜੂਨ 2025 ਵਿੱਚ ਹੋਣਾ ਹੈ। ਇਸ ਵਾਰ ਇਹ ਪੇਪਰ ਪੰਜਾਬੀ ਵਿੱਚ ਹੋਣਾ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਫਰੀਦਕੋਟ, ਫਿਰੋਜ਼ਪੁਰ, ਫਾਜਿਲਕਾ, ਸ਼੍ਰੀ ਮੁਕਤਸਰ ਸਾਹਿਬ ਅਤੇ ਮੋਗਾ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਆਪਣਾ ਆਨਲਾਈਨ www.joinindianarmy.nic.in ਤੇ ਰਜਿਸਟ੍ਰੇ੍ਸ਼ਨ ਕਰਵਾ ਕੇ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਲਿਖਤੀ ਪੇਪਰ ਦੀ ਤਿਆਰੀ ਕਰਨ ਲਈ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਚਾਹਵਾਨ ਯੁਵਕ ਕੈਂਪ ਵਿੱਚ ਆਉਣ ਸਮੇਂ, ਆਨਲਾਈਨ ਅਪਲਾਈ ਫਾਰਮ ਦੀ ਇੱਕ ਕਾਪੀ, ਦਸਵੀ ਦਾ ਅਸਲ ਸਰਟੀਫਿਕੇਟ, ਦਸਵੀ ਦੇ ਸਰਟੀਫਿਕੇਟ ਦ...
ਬੱਚੇ ਗੋਦ ਲੈਣ ਵਾਲੀਆਂ 16 ਏਜੰਸੀਆਂ ਨੂੰ ਮਨਜੂਰੀ

ਬੱਚੇ ਗੋਦ ਲੈਣ ਵਾਲੀਆਂ 16 ਏਜੰਸੀਆਂ ਨੂੰ ਮਨਜੂਰੀ

Hot News
ਚੰਡੀਗੜ੍ਹ, 24 ਮਾਰਚ: ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਕੁਸ਼ਲ ਬਣਾਉਣ ਵੱਲ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜੋ ਸੰਭਾਵੀ ਮਾਪਿਆਂ ਲਈ ਗੋਦ ਲੈਣ ਦੀ ਪ੍ਰਕਿਰਿਆ ਨੂੰ ਆਸਾਨ ਅਤੇ ਤੇਜ਼ ਕਰਨਗੀਆਂ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨਾਥ ਬੱਚਿਆਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਯਕੀਨੀ ਬਣਾਉਣ ਲਈ ਸਰਕਾਰ ਨੇ 176 ਨਵੀਆਂ ਅਸਾਮੀਆਂ ਦੀ ਰਚਨਾ ਕੀਤੀ ਹੈ। ਇਹ ਕਰਮਚਾਰੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਮੁਸ਼ਕਿਲ ਰਹਿਤ, ਤੇਜ਼ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹਰ ਅਨਾਥ ਬੱਚੇ ਨ...
ਸੰਗੀਤਾ ਵਰਮਾਂ ਦੀ ਤਰੱਕੀ ਨਾਲ ਸਟਾਫ ‘ਚ ਖੁਸ਼ੀ

ਸੰਗੀਤਾ ਵਰਮਾਂ ਦੀ ਤਰੱਕੀ ਨਾਲ ਸਟਾਫ ‘ਚ ਖੁਸ਼ੀ

Local
ਰਾਜਪੁਰਾ, 24 ਮਾਰਚ(ਦੀਪਕ ਕੁਮਾਰ) ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਸਕੂਲ ਸਟਾਫ ਵੱਲੋਂ ਨਵੇਂ ਪਦ-ਉੱਨਤ ਹੋਏ ਹੈੱਡ ਮਿਸਟ੍ਰੈਸ ਸੰਗੀਤਾ ਵਰਮਾ ਦਾ ਗਰਮਜੋਸ਼ੀ ਨਾਲ ਫੁੱਲਾਂ ਦਾ ਗੁਲਦਸਤਾ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਅਧਿਆਪਕਾਂ ਨੇ ਉਨ੍ਹਾਂ ਨੂੰ ਬਤੌਰ ਹੈੱਡ ਮਿਸਟ੍ਰੈਸ ਤਰੱਕੀ ਮਿਲਣ 'ਤੇ ਸ਼ੁਭਕਾਮਨਾਵਾਂ ਦਿੱਤੀਆਂ।ਹਰਜੀਤ ਕੌਰ ਅਤੇ ਰਾਜਿੰਦਰ ਸਿੰਘ ਚਾਨੀ ਨੇ ਉਨ੍ਹਾਂ ਦੇ ਬਤੌਰ ਸਾਇੰਸ ਅਧਿਆਪਕ ਕਾਰਜ ਕਰਦਿਆਂ ਵਿਦਿਆਰਥੀਆਂ ਦੀ ਸਿੱਖਿਆ ਪ੍ਰਤੀ ਦਿੱਤੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਉਮੀਦ ਜਤਾਈ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਸਕੂਲ ਦੀ ਤਰੱਕੀ ਲਈ ਮਹੱਤਵਪੂਰਨ ਭੂਮਿਕਾ ਨਿਭਾਉਣਗੇ।ਨਵੇਂ ਪਦ-ਉੱਨਤ ਹੋਏ ਹੈੱਡ ਮਿਸਟ੍ਰੈਸ ਸੰਗੀਤਾ ਵਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦਾ ਮਾਸਟਰ ਕਾਡਰ ਤੋਂ ਹੈੱਡ ਮਿਸਟ੍ਰੈਸ ਤਰੱਕੀ ਕਰਨ ਲਈ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਤਰੱਕੀ ਦੇ ਹੁਕਮਾਂ ਅਨੁਸਾਰ ਹਾਲ ਦੀ ਘੜੀ ਉਹ ਇਸ ਸਕੂਲ ਵਿੱਚ ਹਾਜ਼ਰੀ ਦੇਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਜਿਸ ਸਕੂਲ ਵਿੱਚ ਪੋਸਟਿੰਗ ਦੇ ਹੁਕਮ ਹੋਣਗੇ ਉਹ ਆਪ...
ਅੰਮ੍ਰਿਤਸਰ ‘ਚ ਚਾਰ ਕਿੱਲੋ ਹੈਰੋਇਨ ਸਮੇਤ ਚਾਰ ਕਾਬੂ

ਅੰਮ੍ਰਿਤਸਰ ‘ਚ ਚਾਰ ਕਿੱਲੋ ਹੈਰੋਇਨ ਸਮੇਤ ਚਾਰ ਕਾਬੂ

Hot News
ਅੰਮ੍ਰਿਤਸਰ, 23 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅਹਿਮ ਸਫ਼ਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪੰਜਾਬ ਵਿੱਚ ਸਰਗਰਮ ਨਾਰਕੋ-ਅੱਤਵਾਦ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ ਅਤੇ ਉਸਦੇ ਪੁੱਤਰ ਨਵਜੋਤ ਸਿੰਘ, ਦੋਵੇਂ ਵਾਸੀ ਤਰਨਤਾਰਨ ਰੋਡ, ਅੰਮ੍ਰਿਤਸਰ; ਅਨੀਕੇਤ ਵਾਸੀ ਛੇਹਰਟਾ, ਅੰਮ੍ਰਿਤਸਰ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਪਿੰਡ ਸ਼ੇਰੋਂ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਾਲੇ ਰੰਗ ਦਾ ਥ੍ਰੀ-ਵ੍ਹੀਲਰ ਆਟੋ (ਪੀਬੀ06-ਏਡਬਲਿਊ-8034) ਅਤੇ ਕਾਲੇ ਰੰਗ ਦਾ ਹੀਰੋ ਡੀਲਕਸ ਮੋਟਰਸਾਈਕਲ (ਪੀਬੀ02-ਡੀਵੀ-0351), ਜਿਸ ਦੀ ਵਰਤੋਂ ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਖੇਪ ਲਿਜਾਣ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ...
ਦੁਆਬੇ ਨੂੰ ਮਿਲਿਆ ਤਿੰਨ ਸਾਲਾਂ ‘ਚ ਤੀਜਾ ਮੈਡੀਕਲ ਕਾਲਜ

ਦੁਆਬੇ ਨੂੰ ਮਿਲਿਆ ਤਿੰਨ ਸਾਲਾਂ ‘ਚ ਤੀਜਾ ਮੈਡੀਕਲ ਕਾਲਜ

Breaking News
ਸ਼ਹੀਦ ਭਗਤ ਸਿੰਘ ਨਗਰ, 23 ਮਾਰਚ: ਕਈ ਦਹਾਕਿਆਂ ਤੋਂ ਅਣਗੌਲੇ ਰਹੇ ਸੂਬੇ ਦੇ ਦੋਆਬਾ ਖੇਤਰ ਨੂੰ 36 ਮਹੀਨਿਆਂ ਦੇ ਅੰਦਰ ਉਦੋਂ ਆਪਣਾ ਤੀਜਾ ਮੈਡੀਕਲ ਕਾਲਜ ਮਿਲ ਗਿਆ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਗਪਗ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਸਰਕਾਰੀ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ।ਇਹ ਦੋਆਬਾ ਖੇਤਰ ਵਿੱਚ ਤੀਜਾ ਮੈਡੀਕਲ ਕਾਲਜ ਹੈ ਕਿਉਂਕਿ ਮੁੱਖ ਮੰਤਰੀ ਨੇ ਪਹਿਲਾਂ ਹੁਸ਼ਿਆਰਪੁਰ ਅਤੇ ਕਪੂਰਥਲਾ ਵਿਖੇ ਮੈਡੀਕਲ ਕਾਲਜਾਂ ਦਾ ਨੀਂਹ ਪੱਥਰ ਰੱਖਿਆ ਸੀ। ਮੁੱਖ ਮੰਤਰੀ ਦੀ ਦੂਰਦਰਸ਼ੀ ਪਹੁੰਚ ਕਾਰਨ ਦੋਆਬਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚੋਂ ਤਿੰਨ ਭਾਵ ਹੁਸ਼ਿਆਰਪੁਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਹੁਣ ਸਰਕਾਰੀ ਮੈਡੀਕਲ ਕਾਲਜ ਹੋਣਗੇ। ਨਵਾਂ ਸਰਕਾਰੀ ਮੈਡੀਕਲ ਕਾਲਜ ਸਿਵਲ ਹਸਪਤਾਲ ਨਾਲ ਜੁੜੇਗਾ। ਇਸ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਿਆ ਗਿਆ ਅਤੇ ਇਹ ਸੰਸਥਾ ਸ਼ਹੀਦ ਭਗਤ ਸਿੰਘ ਦੀ ਵਿਰਾਸਤ ਨੂੰ ਸੱਚੀ ਸ਼ਰਧਾਂਜਲੀ ਹੈ। ਇਸ ਕਾਲਜ ਵਿੱਚ ਐਮ.ਬੀ.ਬੀ.ਐਸ. ਦੀਆਂ 50 ਸੀਟਾਂ ਹੋਣਗੀਆਂ, ਜਿਸ ਨਾਲ ਮੈਡੀਕਲ ਸਿੱਖਿਆ ਇਸ ਖੇਤਰ ਦੇ ਵਿਦਿਆਰ...
ਤਿੰਨ ਸਾਲਾਂ ‘ਚ ਵੇਰਕਾ ਨੇ ਕੀਤੇ ਨਵੇਂ ਰਿਕਾਰਡ ਕਾਇਮ

ਤਿੰਨ ਸਾਲਾਂ ‘ਚ ਵੇਰਕਾ ਨੇ ਕੀਤੇ ਨਵੇਂ ਰਿਕਾਰਡ ਕਾਇਮ

Breaking News
ਚੰਡੀਗੜ੍ਹ, 23 ਮਾਰਚ : ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਪੰਜਾਬ ਦੇ ਦੁੱਧ/ਡੇਅਰੀ ਖੇਤਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਵੇਰਕਾ ਦੀਆਂ ਪਿਛਲੇ ਤਿੰਨ ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਚੰਡੀਗੜ੍ਹ ਵਿਖੇ ਐਤਵਾਰ ਨੂੰ ਮਿਲਕ ਫੈੱਡ ਦੇ ਡਾਇਰੈਕਟਰਾਂ ਰਣਜੀਤ ਸਿੰਘ, ਅਮਨਦੀਪ ਸਿੰਘ, ਰਾਮੇਸ਼ਵਰ ਸਿੰਘ, ਭੁਪਿੰਦਰ ਸਿੰਘ ਅਤੇ ਹਰਮਿੰਦਰ ਸਿੰਘ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਮਿਲਕ ਫੈਡ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਪਰ ਮਾਨ ਸਰਕਾਰ ਨੇ ਇਸ ਨੂੰ ਮੁੜ ਸੁਰਜੀਤ ਕਰ ਦਿੱਤਾ।ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਵੇਰਕਾ ਨੂੰ ਅਮੂਲ ਨਾਲ ਮਿਲਾਉਣ ਲਈ ਈ.ਐੱਸ.ਆਰ ਕਾਨੂੰਨ ਬਦਲ ਦਿੱਤਾ ਸੀ, ਜਿਸ ਕਾਰਨ ਸੰਸਥਾ ਬਹੁਤ ਕਮਜ਼ੋਰ ਹੋ ਗਈ ਸੀ। ਪਹਿਲਾਂ ਇਸ ਵਿੱਚ 6000 ਪੱਕੇ ਮੁਲਾਜ਼ਮ ਸਨ, ਪਰ ਈ.ਐੱਸ.ਆਰ ਵਿੱਚ ਤਬਦੀਲੀ ਤੋਂ ਬਾਅਦ ਸਿਰਫ਼ 800 ਮੁਲਾਜ਼ਮ ਹੀ ਰਹਿ ਗਏ, ਬਾਕੀ ਹੋਰ ਵਿਭਾਗਾਂ ਵਿੱਚ ਚਲੇ ਗਏ। ਅਸੀਂ...