Saturday, August 15Malwa News
Shadow

Tag: punjabi news

मुख्यमंत्री ने की घोषणा, विभाजन से जुड़े साहित्य और दस्तावेजों की लगेगी प्रदर्शनी

Haryana, Hindi
चंडीगढ़, 14 अगस्त – हरियाणा के मुख्यमंत्री श्री नायब सिंह सैनी ने आज फरीदाबाद में विभाजन विभीषिका स्मृति दिवस के अवसर पर आयोजित राज्य स्तरीय कार्यक्रम में 1947 के भारत विभाजन की भीषण त्रासदी का स्मरण करते हुए लाखों विस्थापित परिवारों की पीड़ा और संघर्ष को नमन किया। इस मौके पर उन्होंने घोषणा करते हुए कहा कि विभाजन से संबंधित साहित्य एवं दस्तावेजों की प्रदर्शनी लगाई जाएगी ताकि लोगों को विभाजन के बारे में जानकारी मिल सके। साथ ही, विभाजन विभीषिका के विषय को स्कूली पाठ्यक्रम में शामिल किया जाएगा, ताकि हमारे पूर्वजों ने जो अत्याचार सहे उनकी जानकारी आने वाली पीढ़ियों को मिल सके। इसके अलावा, मुख्यमंत्री ने कहा कि सामाजिक परंपराओं के कारण बेटियों की शादी के बाद उनका नाम बदल दिया जाता है और दस्तावेजों में नाम बदलने के कारण दिक्कतें आती हैं, इसके लिए हर...

ਗਮਾਡਾ ਨੇ ਏਅਰੋਸਿਟੀ ਦੇ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦਾ ਨੰਬਰਿੰਗ ਡਰਾਅ ਕੱਢਿਆ

Hot News
ਚੰਡੀਗੜ੍ਹ/ਐਸ.ਏ.ਐਸ. ਨਗਰ, 14 ਅਗਸਤ: ਐਰੋਸਿਟੀ ਪ੍ਰਾਜੈਕਟ ਲਈ ਐਕਵਾਇਰ ਕੀਤੀ ਗਈ ਜ਼ਮੀਨ ਦੇ ਮਾਲਕਾਂ/ਰੀ-ਅਲਾਟੀਆਂ ਦੀ ਪੰਦਰਾਂ ਸਾਲਾਂ ਦੀ ਉਡੀਕ ਖ਼ਤਮ ਕਰਦਿਆਂ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੇ ਅੱਜ ਸਬੰਧਤ ਮਾਲਕਾਂ/ਰੀ-ਅਲਾਟੀਆਂ ਨੂੰ ਪਹਿਲਾਂ ਅਲਾਟ ਕੀਤੇ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦਾ ਨੰਬਰਿੰਗ ਡਰਾਅ ਕੱਢਿਆ। ਇਹ ਡਰਾਅ ਸੈਕਟਰ 88, ਐਸ.ਏ.ਐਸ. ਨਗਰ ਦੇ ਪੂਰਬ ਪ੍ਰੀਮੀਅਮ ਅਪਾਰਟਮੈਂਟਸ ਦੇ ਕਮਿਊਨਿਟੀ ਸੈਂਟਰ ਵਿੱਚ ਰੱਖਿਆ ਗਿਆ ਸੀ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਹ ਨੰਬਰਿੰਗ ਡਰਾਅ 100 ਵਰਗ ਗਜ਼ ਦੇ 166 ਐਸ.ਸੀ.ਓਜ਼, 121 ਵਰਗ ਗਜ਼ ਦੇ 159 ਐਸ.ਸੀ.ਓਜ਼ ਅਤੇ 60 ਵਰਗ ਗਜ਼ ਦੀਆਂ 167 ਬੇਅ ਸ਼ਾਪਜ਼ ਲਈ ਕੱਢਿਆ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਦਾ ਡਰਾਅ ਜ਼ਮੀਨ ਮਾਲਕਾਂ ਨੂੰ ਵਧੇਰੇ ਰਾਹਤ ਪ੍ਰਦਾਨ ਕਰੇਗਾ ਕਿਉਂਕਿ ਉਹ ਲੰਬੇ ਸਮੇਂ ਤੋਂ ਇਨ੍ਹਾਂ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਵਾਸਤੇ ਨੰਬਰ ਅਲਾਟ ਹੋਣ ਦੀ ਉਡੀਕ ਕਰ ਰਹੇ ਸਨ। ਅਲਾਟੀਆਂ ਨੂੰ ਸ਼ੁਭਕਾਮਨ...

ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

Hot News
ਚੰਡੀਗੜ੍ਹ, 14 ਅਗਸਤ: ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ 'ਤੇ, ਪੰਜਾਬ ਦੇ ਰਾਜਪਾਲ ਨੇ ਆਜ਼ਾਦੀ ਦਿਵਸ-2025 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕਰਨ ਲਈ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ। ਸਹਾਇਕ ਸਬ-ਇੰਸਪੈਕਟਰ (ਏਐਸਆਈ) ਰਾਜਿੰਦਰ ਸਿੰਘ, ਏਐਸਆਈ ਨਰਿੰਦਰ ਸਿੰਘ, ਸੀਨੀਅਰ ਕਾਂਸਟੇਬਲ ਜਸਵੰਤ ਸਿੰਘ ਅਤੇ ਸੀਨੀਅਰ ਕਾਂਸਟੇਬਲ ਹਰਪਾਲ ਕੌਰ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਇਸੇ ਤਰ੍ਹਾਂ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਲਈ ਚੁਣੇ ਗਏ 15 ਅਧਿਕਾਰੀਆਂ/ਕਰਮਚਾਰੀਆਂ ਵਿੱਚ ਥਾਣਾ ਕੀਰਤਪੁਰ ਸਾਹਿਬ ਦੇ ਐਸਐਚਓ ਇੰਸਪੈਕਟਰ ਜਤਿਨ ਕਪੂਰ, ਸੀਆਈਏ ਅੰਮ੍ਰਿਤਸਰ ਸਿਟੀ ਦੇ ਇੰਚਾਰਜ ਇੰਸਪੈਕਟਰ ਅਮੋਲਕਦੀਪ ਸਿੰਘ ਕਾਹਲੋਂ, ਯੁਵਾ ਸਾਂਝ ਪ੍ਰੋਗਰਾਮ ਪੰਜਾਬ ਦੇ ਇੰਚਾਰਜ ਇੰਸਪੈਕਟਰ ਨਵਨੀਤ ਕੌਰ, ਇੰਟੈਲੀਜੈਂਸ ਵਿੰਗ ਤੋਂ ਇੰਸਪੈਕਟਰ ਪ੍ਰਭਜੀਤ ਕੁਮਾਰ, ਐਸਆਈ ਲਵਦੀਪ ਸਿੰਘ, ਐਸਆਈ ਗੁਰਮੇਲ ਸਿੰਘ, ਐਸਆਈ ਡਿੰਪਲ ਕੁਮਾਰ, ਐਸਆਈ ਸੁਖਚੈਨ ਸਿੰਘ,...

ਪੰਜਾਬ ਵਿੱਚ ਸਾਉਣੀ ਦੀ ਮੱਕੀ ਹੇਠ ਰਕਬਾ ਵਧ ਕੇ 1 ਲੱਖ ਹੈਕਟੇਅਰ ਹੋਇਆ; ਬੀਤੇ ਸਾਲ ਨਾਲੋਂ 16.27 ਫ਼ੀਸਦੀ ਦਾ ਇਜ਼ਾਫ਼ਾ: ਗੁਰਮੀਤ ਸਿੰਘ ਖੁੱਡੀਆਂ

Breaking News
ਚੰਡੀਗੜ੍ਹ, 14 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਨੇ ਦੱਸਿਆ ਕਿ ਸੂਬਾ ਸਰਕਾਰ ਦੀ ਫ਼ਸਲੀ ਵਿਭਿੰਨਤਾ ਮੁਹਿੰਮ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਮੌਜੂਦਾ ਸੀਜ਼ਨ ਦੌਰਾਨ ਸਾਉਣੀ ਦੀ ਮੱਕੀ ਅਧੀਨ ਰਕਬੇ ਵਿੱਚ 16.27 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਸਾਉਣੀ ਦੀ ਮੱਕੀ ਅਧੀਨ ਸਾਲ 2024 ਵਿੱਚ 86,000 ਹੈਕਟੇਅਰ ਰਕਬਾ ਸੀ, ਜੋ ਹੁਣ ਵਧ ਕੇ 1 ਲੱਖ ਹੈਕਟੇਅਰ ਹੋ ਗਿਆ ਹੈ।ਅੱਜ ਇੱਥੇ ਆਪਣੇ ਦਫ਼ਤਰ ਵਿੱਚ ਉੱਚ ਪੱਧਰੀ ਮੀਟਿੰਗ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਾਉਣੀ ਦੀ ਮੱਕੀ ਦੀ ਫਸਲ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੱਕੀ ਦੀ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ।ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਤੀਬਾੜੀ ਵਿਭਿੰਨਤਾ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਇੱਕ ਅਹਿਮ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਸੀ, ਜਿਸ ਤਹਿਤ ਛੇ ਜ਼ਿਲ੍ਹਿਆਂ - ਬਠਿੰਡਾ, ਸੰਗਰੂਰ, ਕਪੂਰਥਲਾ, ਜਲੰਧਰ, ਗੁਰਦਾਸਪੁਰ ਅਤੇ ਪਠਾਨਕੋਟ - ਵਿੱਚ 12,000 ਹੈਕਟੇਅਰ ਰਕਬਾ ਝ...

ਫਾਜ਼ਿਲਕਾ ਕਤਲ ਕੇਸ ਵਿੱਚ ਲੋੜੀਂਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ

Breaking News
ਚੰਡੀਗੜ੍ਹ, 14 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੰਗਠਿਤ ਅਪਰਾਧਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਪਿੰਡ ਸ਼ੰਭੂ ਨੇੜੇ ਪਟਿਆਲਾ-ਅੰਬਾਲਾ ਹਾਈਵੇਅ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਅਤਿ ਲੋੜੀਂਦੇ ਕਾਰਕੁਨਾਂ ਨੂੰ ਕਾਬੂ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਆਸਟ੍ਰੀਆ ਦਾ ਬਣਿਆ 9ਐਮਐਮ ਗਲੌਕ ਪਿਸਤੌਲ ਸਮੇਤ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਸ਼ੈ ਡੇਲੂ ਅਤੇ ਅੰਕਿਤ ਬਿਸ਼ਨੋਈ ਉਰਫ਼ ਕੱਕੜ ਦੋਵੇਂ ਵਾਸੀ ਪਿੰਡ ਖੈਰਪੁਰ, ਅਬੋਹਰ, ਫਾਜ਼ਿਲਕਾ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਅਨਮੋਲ ਬਿਸ਼ਨੋਈ ਅਤੇ ਆਰਜ਼ੂ ਬਿਸ਼ਨੋਈ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ...

ਆਜ਼ਾਦੀ ਦਿਵਸ ਦੀ ਪੂਰਵ ਸੰਧਿਆ ‘ਤੇ  ਪੰਜਾਬ ਪੁਲਿਸ ਵੱਲੋਂ ਇੱਕ ਹੋਰ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਦੋ ਗ੍ਰਨੇਡ ਅਤੇ ਇੱਕ ਪਿਸਤੌਲ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਫਿਰੋਜ਼ਪੁਰ, 14 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਆਜ਼ਾਦੀ ਦਿਹਾੜੇ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ  ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿ-ਆਈਐਸਆਈ ਤੋਂ ਹਮਾਇਤ ਪ੍ਰਾਪਤ ਅੱਤਵਾਦੀ ਹਰਵਿੰਦਰ ਰਿੰਦਾ ਦੁਆਰਾ ਰਚੀ ਜਾ ਰਹੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨ ਤਾਰਨ ਦੇ ਪਿੰਡ ਭੁੱਲਰ ਦੇ ਵਸਨੀਕ ਹਰਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਅੰਮ੍ਰਿਤਸਰ ਦੇ ਪਿੰਡ ਰਾਮਪੁਰਾ ਦੇ ਵਸਨੀਕ ਗੁਲਸ਼ਨ ਸਿੰਘ ਉਰਫ਼ ਨੰਦੂ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ 86ਪੀ ਹੈਂਡ ਗ੍ਰਨੇਡ, ਇੱਕ 9ਐਮਐਮ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਸਫ਼ਲਤਾ ਆਜ਼ਾਦੀ ਦਿ...

ਫ਼ਰੀਦਕੋਟ ਵਿੱਚ ਬਾਲ ਵਿਆਹ ਸਫ਼ਲਤਾਪੂਰਵਕ ਰੋਕਿਆ, 16 ਸਾਲਾ ਬੱਚੀ ਬਚਾਈ : ਡਾ ਬਲਜੀਤ ਕੌਰ

Hot News
ਚੰਡੀਗੜ੍ਹ, 13 ਅਗਸਤ : ਚਾਈਲਡ ਹੈਲਪਲਾਈਨ ਰਾਹੀਂ ਪ੍ਰਾਪਤ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (ਡੀਸੀਪੀਯੂ) ਅਤੇ ਹੋਰ ਹਿੱਸੇਦਾਰਾਂ ਨੇ ਪਿੰਡ ਸੰਗਰਾਹੂਰ (ਸਾਦਿਕ), ਜ਼ਿਲ੍ਹਾ ਫ਼ਰੀਦਕੋਟ ਵਿੱਚ 16 ਸਾਲਾ ਲੜਕੀ ਦਾ ਪ੍ਰਸਤਾਵਿਤ ਬਾਲ ਵਿਆਹ ਸਫਲਤਾਪੂਰਵਕ ਰੋਕ ਦਿੱਤਾ। ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ, ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਅਤੇ ਹਿੱਸੇਦਾਰਾਂ ਵੱਲੋਂ ਕੀਤੀ ਗਈ ਤੇਜ਼ ਕਾਰਵਾਈ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਨਾਬਾਲਗਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਬਾਲ ਸੁਰੱਖਿਆ ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕਰਨਾ ਅਤਿ ਜ਼ਰੂਰੀ ਹੈ। ਡਾ ਬਲਜੀਤ ਕੌਰ ਨੇ ਕਿਹਾ ਕਿ ਇਹ ਕਾਰਵਾਈ ਕਿਸ਼ੋਰ ਨਿਆਂ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਐਕਟ, 2015 ਦੇ ਅਧੀਨ ਕੀਤੀ ਗਈ। ਬੱਚੀ ਨੂੰ ਬਚਾ ਕੇ ਬਾਲ ਭਲਾਈ ਕਮੇਟੀ (ਸੀਡਬਲਯੂਸੀ) ਅੱਗੇ ਪੇਸ਼ ਕੀਤਾ ਗਿਆ, ਜਿੱਥੇ ਉਸਨੂੰ ਕੌਂਸਲਿੰਗ ਦੇਣ ਤੋਂ ਬਾਅਦ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਬੱਚੀ ਨੂੰ ਮਾਪਿਆਂ ਦੇ ਹਵਾਲੇ ਉਹਨਾਂ ਦੇ ਵਾਅਦੇ ‘ਤੇ ਕੀਤਾ ਗਿਆ ਕਿ ਉਹ ਉਸਦੀ ਸੁਰੱਖਿ...

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਹਾਈ ਅਲਰਟ ‘ਤੇ, ਸੁਰੱਖਿਆ ਵਿੱਚ ਕੀਤਾ ਵਾਧਾ

Hot News
ਚੰਡੀਗੜ੍ਹ, 13 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਾਰੀਆਂ ਫੀਲਡ ਯੂਨਿਟਾਂ ਨੂੰ ਹਾਈ ਅਲਰਟ 'ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ, ਪੁਲਿਸ ਟੀਮਾਂ ਨੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਦੇ ਸਾਰੇ ਸੰਵੇਦਨਸ਼ੀਲ ਖੇਤਰਾਂ ਵਿੱਚ ਇੱਕੋ ਸਮੇਂ ਫਲੈਗ ਮਾਰਚ ਵੀ ਕੀਤਾ ਹੈ, ਜਿਸ ਉਪਰੰਤ ਸਾਰੇ ਸੰਵੇਦਨਸ਼ੀਲ ਸਥਾਨਾਂ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਆਪਣੇ-ਆਪਣੇ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕੀਤੇ। ਉਨ੍ਹਾਂ ਕਿਹਾ ਕਿ ਇਸ ਅਭਿਆਸ ਦਾ ਉਦੇਸ਼ ਆਮ ਲੋਕਾਂ ਵਿੱਚ ਵਿਸ਼ਵਾਸ ਵਧਾਉਣਾ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਕਰਮਚਾਰੀਆਂ ਨ...

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

Hot News
ਫਤਹਿਗੜ੍ਹ ਸਾਹਿਬ, 13 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮਹਾਨ ਸਿੱਖ ਗੁਰੂਆਂ ਅਤੇ ਸ਼ਹੀਦਾਂ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਪ੍ਰਣ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਧਰਤੀ ਨਾ ਸਿਰਫ਼ ਸਿੱਖਾਂ ਲਈ ਸਗੋਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ ਕਿਉਂਕਿ ਦਸਮੇਸ਼ ਪਿਤਾ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਨੂੰ ਜ਼ਾਲਮ ਸ਼ਾਸਕਾਂ ਨੇ ਇਸ ਅਸਥਾਨ 'ਤੇ ਜ਼ਿੰਦਾ ਨੀਹਾਂ ਵਿੱਚ ਚਿਣਵਾ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ 'ਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਦੇ ਨਾਲ ਮਾਤਾ ਗੁਜਰੀ ਜੀ ਦੀ ਸ਼ਹਾਦਤ, ਸਦੀਆਂ ਤੋਂ ਪੰਜਾਬੀਆਂ ਨੂੰ ਅਨਿਆਂ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਆ ਰਹੀ ਹੈ ਅਤੇ ਹਮੇਸ਼ਾ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀਆਂ ਨੂੰ ਦੇਸ਼ ਲਈ ਲਈ ਬਲਿਦਾਨ ਦੇਣ ਵਾਸਤੇ ਹਮੇਸ਼ਾ ਤਿਆਰ ਰਹਿਣ ਲਈ ਪ...

ਮੁੱਖ ਮੰਤਰੀ ਨੇ ਸੂਬੇ ਵਿੱਚ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 500 ਆਧੁਨਿਕ ਪੰਚਾਇਤ ਘਰਾਂ ਅਤੇ ਆਮ ਸੇਵਾ ਕੇਂਦਰਾਂ ਦਾ ਨੀਂਹ ਪੱਥਰ ਰੱਖਿਆ

Hot News
ਫਤਹਿਗੜ੍ਹ ਸਾਹਿਬ, 13 ਅਗਸਤ:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਭਰ ਵਿੱਚ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 500 ਆਧੁਨਿਕ ਪੰਚਾਇਤ ਘਰਾਂ ਅਤੇ ਕਾਮਨ ਸਰਵਿਸ ਸੈਂਟਰਾਂ (ਆਮ ਸੇਵਾ ਕੇਂਦਰ) ਦੇ ਨਿਰਮਾਣ ਦਾ ਵਰਚੂਅਲ ਤੌਰ ’ਤੇ ਨੀਂਹ ਪੱਥਰ ਰੱਖਿਆ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪੰਚਾਇਤ ਘਰ ਅਤੇ ਕਾਮਨ ਸਰਵਿਸ ਸੈਂਟਰ ਬਣਾਉਣ ਦਾ ਪ੍ਰੋਜੈਕਟ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 2800 ਤੋਂ ਵੱਧ ਆਬਾਦੀ ਵਾਲੇ ਹਰੇਕ ਪਿੰਡ ਵਿੱਚ ਇਕ ਪੰਚਾਇਤ ਘਰ ਅਤੇ ਇਕ ਕਾਮਨ ਸਰਵਿਸ ਸੈਂਟਰ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਕ ਪੰਚਾਇਤ ਘਰ ਬਣਾਉਣ ਦੀ ਲਾਗਤ 20 ਲੱਖ ਰੁਪਏ ਅਤੇ ਇਕ ਕਾਮਨ ਸਰਵਿਸ ਸੈਂਟਰ ਦੀ ਲਾਗਤ 5 ਲੱਖ ਰੁਪਏ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ 500 ਪਿੰਡਾਂ ਵਿੱਚ ਪੰਚਾਇਤ ਘਰ ਅਤੇ ਸੇਵਾ ਕੇਂਦਰ ਬਣਾਏ ਜਾ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਲਈ ਉਨ੍ਹਾਂ ਪਿੰਡਾਂ ਦੀ ਚੋਣ ਕੀਤੀ ਗਈ ਹੈ, ਜਿੱਥੇ ਹੁਣ ਤੱਕ ਕੋਈ ਪ...