Saturday, August 15Malwa News
Shadow

Tag: punjabi news

ਬਾਗਬਾਨੀ ਮੰਤਰੀ ਵੱਲੋਂ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼

Breaking News
ਚੰਡੀਗੜ, ਅਗਸਤ 12, ਫੁੱਲਾਂ ਦੀ ਲਗਾਤਾਰ ਵੱਧ ਰਹੀ ਮੰਗ ਦੇ ਮੱਦੇਨਜ਼ਰ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਅਧਿਕਾਰੀਆਂ ਨੂੰ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕਣ ਦੇ ਆਦੇਸ਼ ਦਿੱਤੇ ਹਨ। ਸ੍ਰੀ ਮੋਹਿੰਦਰ ਭਗਤ ਸੋਮਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜ਼ਾਇਜਾ ਲੇ ਰਹੇ ਸਨ। ਇਸ ਮੌਕੇ ਮੰਤਰੀ ਨੇ ਕਿਹਾ ਕਿ ਅਜੋਕੇ ਯੁੱਗ ਵਿੱਚ ਫੁੱਲਾਂ ਦੀ ਮੰਗ ਹਰ ਜਗ੍ਹਾ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਕੋਈ ਵੀ ਸਮਾਗਮ ਜਾਂ ਹੋਰ ਪ੍ਰੋਗਰਾਮ ਫੁੱਲਾਂ ਦੀ ਸਜਾਵਟ ਤੋਂ ਬਿਨਾਂ ਪੂਰਾ ਨਹੀਂ ਹੋ ਸਕਦਾ। ਬਾਗ਼ਬਨੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਬਾਗਬਾਨੀ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫੁੱਲਾਂ ਦੇ ਬੀਜ ਉਤਪਾਦਨ ਲਈ ਵਿਸ਼ੇਸ ਤੌਰ ਜ਼ਿਮੀਂਦਾਰਾਂ ਨੂੰ 14 ਹਜ਼ਾਰ ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦ...

ਸ. ਹਰਭਜਨ ਸਿੰਘ ਈ ਟੀ ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੋਹਾਲੀ ਵਿਖੇ ਦਫ਼ਤਰਾਂ ਦਾ ਅਚਨਚੇਤ ਦੌਰਾ

Breaking News
ਐਸ.ਏ.ਐਸ. ਨਗਰ, 12 ਅਗਸਤ: ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਐਸ.ਏ.ਐਸ. ਨਗਰ, ਮੋਹਾਲੀ ਦੇ ਇੰਡਸਟਰੀਲ ਏਰੀਆ ਵਿੱਚ ਸਥਿਤ ਲੋਕ ਨਿਰਮਾਣ ਵਿਭਾਗ ਕੰਪਲੈਕਸ ਵਿਚ ਵਿਭਾਗੀ ਕੁਆਲਿਟੀ ਕੰਟਰੋਲ ਸੈਲ, ਪ੍ਰਾਂਤਕ ਮੰਡਲ, ਉਸਾਰੀ ਮੰਡਲ, ਬਾਗਵਾਨੀ ਉਪਮੰਡਲ ਮੋਹਾਲੀ ਦਫਤਰਾਂ ਦਾ ਨਿਰੀਖਣ ਕੀਤਾ ਗਿਆ। ਇਸ ਨਿਰੀਖਣ ਦੌਰਾਨ ਲੋਕ ਨਿਰਮਾਣ ਮੰਤਰੀ ਵੱਲੋਂ ਇਨ੍ਹਾਂ ਦਫ਼ਤਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ ਅਤੇ ਮੁਲਾਜ਼ਮਾਂ ਨੂੰ ਸਮੇਂ ਸਿਰ ਦਫ਼ਤਰ ਵਿਚ ਹਾਜ਼ਰ ਹੋ ਕੇ ਸਮਾਂਬੱਧ ਤਰੀਕੇ ਨਾਲ ਸਰਕਾਰੀ ਕੰਮਕਾਜ ਨਿਪਟਾਉਣ ਦੀ ਹਦਾਇਤ ਕੀਤੀ ਗਈ। ਉਨ੍ਹਾਂ ਨੇ ਆਮ ਸ਼ਹਿਰੀਆਂ ਵੱਲੋਂ ਗ੍ਰੀਵਾਂਸ ਪੋਰਟਲ ਤੇ ਭੇਜੀਆਂ ਜਾਂਦੀਆਂ ਤਕਲੀਫ਼ਾਂ ਬਾਰੇ ਸਹੀ ਅਤੇ ਸਟੀਕ ਜਾਣਕਾਰੀ ਦੇਣ ਦੀ ਹਦਾਇਤ ਕੀਤੀ। ਇਸ ਨਿਰੀਖਣ ਦੌਰਾਨ ਕੁੱਝ ਕਰਮਚਾਰੀਆਂ ਦੀ ਵਿਭਾਗੀ ਕਾਰਗੁਜ਼ਾਰੀ ਦੀ ਕੈਬਨਿਟ ਮੰਤਰੀ ਵੱਲੋਂ  ਸ਼ਲਾਘਾ ਕੀਤੀ ਗਈ ਅਤੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹਨਾਂ ਕਰਮਚਾਰੀਆਂ ਦਾ ਯੋਗ ਸਨਮਾਨ ਕੀਤਾ ਜਾਵੇ। ਉਹਨਾਂ ਲੋਕ ਨਿਰਮਾਣ ਵਿਭਾਗ ਦੇ ਸਾਰੇ ਅਧਿਕਾਰੀਆਂ/ ਕਰਮਚਾਰੀਆਂ ਨੂ...

“ਸੇਫ ਪੰਜਾਬ” ਪੋਰਟਲ ਸਦਕਾ ਨਸ਼ਿਆਂ ਵਿਰੁੱਧ ਜੰਗ ਵਿੱਚ 5,000 ਤੋਂ ਵੱਧ ਐਫ.ਆਈ.ਆਰ ਦਰਜ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 12 ਅਗਸਤ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ 'ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ-ਕਮੇਟੀ' ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਐਲਾਨ ਕੀਤਾ ਕਿ 'ਸੇਫ ਪੰਜਾਬ ਪੋਰਟਲ' ਸਦਕਾ ਇੱਕ ਸਾਲ ਵਿੱਚ 5,000 ਤੋਂ ਵੱਧ ਫਸਟ ਇਨਫਾਰਮੇਸ਼ਨ ਰਿਪੋਰਟਾਂ (ਐਫ.ਆਈ.ਆਰ) ਦਰਜ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਸਤ 2024 ਵਿੱਚ ਨਸ਼ਾ ਤਸਕਰਾਂ ਅਤੇ ਨਸ਼ਾ ਹੌਟਸਪੌਟਸ ਬਾਰੇ ਜਨਤਕ ਜਾਣਕਾਰੀ ਅਤੇ ਸੁਝਾਅ ਇਕੱਠੇ ਕਰਨ ਲਈ ਲਾਂਚ ਕੀਤੇ ਗਏ ਇਸ ਵਟਸਐਪ ਚੈਟਬੋਟ ਨੇ 32 ਫੀਸਦੀ ਦੀ ਪ੍ਰਸ਼ੰਸਾਯੋਗ ਪਰਿਵਰਤਨ ਦਰ ਹਾਸਲ ਕੀਤੀ ਹੈ, ਜਿਸ ਨਾਲ ਲੋਕਾਂ ਵੱਲੋਂ ਦਿੱਤੀ ਜਾਣਕਾਰੀ ਨੂੰ ਠੋਸ ਪੁਲਿਸ ਕਾਰਵਾਈ ਵਿੱਚ ਬਦਲਿਆ ਗਿਆ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਟਸਐਪ ਚੈਟਬੋਟ, ਜੋ 9779100200 'ਤੇ ਉਪਲਬਧ ਹੈ, ਨੂੰ ਮਿਲ ਰਹੇ ਭਰਵੇਂ ਜਨਤਕ ਹੁੰਗਾਰੇ ਨੇ 'ਸੇਫ ਪੰਜਾਬ ਪੋਰਟਲ' ਨੂੰ ਪੁਲਿਸ ਨਾਲ ਜਨਤਕ ਸਹਿਯੋਗ ਲਈ ਦੇਸ਼ ਦੇ ਸਭ ਤ...

ਐਸ.ਸੀ. ਕਮਿਸ਼ਨ ਵਲੋਂ ਜਲੰਧਰ ਦੇ ਰਾਮਾਨੰਦ ਚੌਕ ਵਿਚੋਂ ਬੋਰਡ ਪੁੱਟਣ ਸਬੰਧੀ ਪੁਲਿਸ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ

Hot News
ਚੰਡੀਗੜ੍ਹ,12 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਇਕ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਜਲੰਧਰ ਦੇ ਸੰਤ ਰਾਮਾਨੰਦ ਚੌਕ ਵਿਚੋਂ ਲੱਗੇ ਬੋਰਡ ਪੁੱਟਣ ਸਬੰਧੀ ਪੁਲਿਸ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ   ਇਕ ਅਖਬਾਰ ਵਿੱਚ ਛਪੀ ਖ਼ਬਰ ਅਨੁਸਾਰ' ਅਮਰ ਸ਼ਹੀਦ 108 ਰਾਮਾਨੰਦ ਚੌਕ ਚ ਲਿਖੇ ਜੈ ਗੁਰੂਦੇਵ ਧੰਨ ਗੁਰਦੇਵ ਦੇ ਜੈਕਾਰੇ ਪੁੱਟ ਕੇ ਕੀਤੀ ਬੇਅਦਬੀ, ਕੀਤੀ ਗਈ ਹੈ ਜਿਸ ਸਬੰਧੀ  ਕਮਿਸ਼ਨ ਨੇ 'ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ-2004' ਦੀ ਧਾਰਾ 10 ਤਹਿਤ (2) (ਐਚ) ਸੂ ਮੋਟੋ ਨੋਟਿਸ ਲੈਂਦੇ ਹੋਏ ਪੜਤਾਲ ਕਰਨ ਦਾ ਫੈਸਲਾ ਕੀਤਾ ਹੈ।  ਬੁਲਾਰੇ ਨੇ ਦੱਸਿਆ ਕਿ ਇਸ ਮਸਲੇ ਸਬੰਧੀ ਮਿਤੀ 18-08-2025 ਨੂੰ ਪੁਲਿਸ ਕਮਿਸ਼ਨਰ ਜਲੰਧਰ ਅਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।...

ਵਿਧਾਇਕ ਲਾਭ ਸਿੰਘ ਉਗੋਕੇ ਦੀ ਪੁਸਤਕ ਤੂੰ ਇਕ ਦੀਵਾ ਬਣ ਆਸਟ੍ਰੇਲੀਆ ‘ਚ ਰਿਲੀਜ਼

Local
ਤਪਾ/ਭਦੌੜ, 12 ਅਗਸਤ    ਵਿਧਾਨ ਸਭਾ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਪੁਸਤਕ "ਤੂੰ ਇਕ ਦੀਵਾ ਬਣ" ਅੱਜ ਆਸਟ੍ਰੇਲੀਆ ਦੇ ਟਾਰਨੇਟ 'ਚ ਸਥਿਤ ਪੰਜਾਬ ਕਿਤਾਬ ਘਰ ਵਿਖੇ ਸੀ-ਸੈਵਨ ਆਸਟ੍ਰੇਲੀਆ ਦੇ ਸਹਿਯੋਗ ਨਾਲ ਕਰਵਾਏ ਗਏ ਪ੍ਰੀਤਮ ਪ੍ਰਕਾਸ਼ਨ ਮਹਿਲ ਕਲਾਂ ਦੇ ਬਾਨੀ ਪ੍ਰੀਤਮ ਸਿੰਘ ਦਰਦੀ ਨੂੰ ਸਮਰਪਿਤ ਪ੍ਰੋਗਰਾਮ ਦੌਰਾਨ ਲੋਕ ਅਰਪਣ ਕੀਤੀ ਗਈ।       ਇਸ ਮੌਕੇ ਬੋਲਦਿਆਂ ਪੰਜਾਬੀ ਸਹਿਤਕਾਰ ਮਾ: ਬਲਵਿੰਦਰ ਸਿੰਘ ਚਹਿਲ ਨੇ ਕਿਹਾ ਕਿ ਰਾਜਨੀਤੀ ਦੇ ਨਾਲ ਨਾਲ ਸਹਿਤਕ ਖੇਤਰ 'ਚ 'ਤੂੰ ਇਕ ਦੀਵਾ ਬਣ' ਪੁਸਤਕ ਨਾਲ ਵਿਧਾਇਕ ਲਾਭ ਸਿੰਘ ਉਗੋਕੇ ਨੇ ਚੰਗੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਸ ਹੈ ਕਿ ਪੰਜਾਬ ਦੇ ਹਿੱਤਾਂ ਲਈ ਵਿਧਾਨ ਸਭਾ 'ਚ ਆਵਾਜ਼ ਬੁਲੰਦ ਕਰਨ ਦੇ ਨਾਲ-ਨਾਲ ਉਸਾਰੂ ਰਚਨਾਵਾਂ ਪੰਜਾਬੀ ਸਹਿਤ ਦੀ ਝੋਲੀ ਪਾਉਣਗੇ। ਪ੍ਰੀਤਮ ਪ੍ਰਕਾਸ਼ਨ ਦੇ ਸੰਚਾਲਕ ਗੁਰਪ੍ਰੀਤ ਸਿੰਘ ਅਣਖੀ ਨੇ ਪੁਸਤਕ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਇਸ ਕਾਵਿ-ਸੰਗ੍ਰਹਿ ਵਿੱਚ ਵਿਧਾਇਕ ਲਾਭ ਸਿੰਘ ਉਗੋਕੇ ਨੇ ਆਪਣੇ ਜੀਵਨ ਦੇ ਸੰਘਰਸ਼ਮਈ ਸਫਰ, ਇੱਕ ਮਜ਼ਦੂਰ ਪਰਿਵਾਰ ਵਿੱਚੋਂ ਉੱਠ ਕੇ ਵਿਧਾਇਕ ਬ...

ਪਲੇਸਮੈਂਟ ਕੈਂਪ ਦੌਰਾਨ 42 ਉਮੀਦਵਾਰਾਂ ਨੂੰ ਮਿਲਿਆ ਰੋਜ਼ਗਾਰ

Local
ਸ੍ਰੀ ਮੁਕਤਸਰ ਸਾਹਿਬ, 12 ਅਗਸਤ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ, ਇਹ  ਜਾਣਕਾਰੀ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਐਸ.ਆਈ.ਐਸ. ਸਕਿਊਰਟੀ ਕੰਪਨੀ ਵੱਲੋਂ ਸਕਿਊਰਟੀ ਗਾਰਡ ਦੀ ਅਸਾਮੀ ਲਈ ਚੋਣ ਕੀਤੀ ਗਈ। ਪਲੇਸਮੈਂਟ ਕੈਂਪ ਦੌਰਾਨ 65 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ ਅਤੇ ਭਰਤੀ ਪ੍ਰਕਿਰਿਆ ਉਪਰੰਤ 42 ਉਮੀਦਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ। ਪਲੇਸਮੈਂਟ ਅਫ਼ਸਰ ਨੇ ਦੱਸਿਆ ਕਿ ਨੌਕਰੀਆਂ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦਾ ਲਾਭ ਲੈਣ ਲਈ ਦਫਤਰ ਦੇ ਵੈਟਸਐਪ ਨੰਬਰ 98885-62317 ’ਤੇ ਆਪਣੇ ਵੇਰਵੇ ਭੇਜ ਕੇ ਗਰੁੱਪ ਜੁਆਇਨ ਕਰਨ ਤਾਂ ਜੋ ਉਨ੍ਹਾਂ ਨੂੰ ਦਫਤਰ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪ/ ਰੋਜ਼ਗਾਰ ਮੇਲੇ ਅਤੇ ਹੋਰ ਪ੍ਰੋਗਰਾਮ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਵਧੇਰੇ ਜਾਣਕਾਰੀ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ...

ਪੰਜਾਬ ਸਰਕਾਰ ਵੱਲੋਂ ਹਰ ਖੇਤਰ ਵਿੱਚ ਮਿਆਰੀ ਸਿਹਤ ਸਹੂਲਤ ਉਪਲੱਬਧ ਕਰਵਾਉਣ ਲਈ ਕੀਤੇ ਜਾ ਰਹੇ ਹਨ ਜਿਕਰਯੋਗ ਉਪਰਾਲੇ

Local
ਕੀਰਤਪੁਰ ਸਾਹਿਬ 12 ਅਗਸਤ () ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਹਰ ਵਰਗ ਦੇ ਲੋਕਾਂ ਲਈ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਸਹੂਲਤਾਂ ਮੁਹੱਇਆ ਕਰਵਾਉਣ ਵਿੱਚ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਗਈ। ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਆਪਣੇ ਵਿਧਾਨ ਸਭਾ ਹਲਕੇ ਵਿੱਚ ਨਿਰੰਤਰ ਸਿਹਤ ਸਹੂਲਤਾਂ ਦੀ ਨਿਗਰਾਨੀ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦਾ ਪੰਜਾਬ ਸਰਕਾਰ ਦਾ ਵਾਅਦਾ ਪੂਰਾ ਕੀਤਾ ਜਾਵੇ।       ਕੀਰਤਪੁਰ ਸਾਹਿਬ ਸਥਿਤ ਮੁੱਢਲੇ ਸਿਹਤ ਕੇਂਦਰ ਦੇ ਇੰਚਾਰਜ ਡਾ.ਜੰਗਜੀਤ ਸਿੰਘ ਨੇ ਕਿਹਾ ਹੈ ਕਿ ਪੇਟ ਵਿੱਚ ਕੀੜੇ ਹੋਣ ਨਾਲ ਬੱਚਿਆਂ ਵਿੱਚ ਕੁਪੋਸ਼ਣ ਅਤੇ ਖ਼ੂਨ ਦੀ ਕਮੀ ਹੋ ਜਾਂਦੀ ਹੈ, ਜਿਸ ਕਰਕੇ ਬੱਚਾ ਹਰ ਵੇਲ਼ੇ ਥੱਕਿਆ ਮਹਿਸੂਸ ਕਰਦਾ ਹੈ ਅਤੇ ਉਸ ਦੇ ਸੰਪੂਰਨ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ ਵੀ ਰੁਕਾਵਟ ਆਉਂਦੀ ਹੈ, ਇਸ ਲਈ ਬੱਚਿਆਂ ਨੂੰ ਐੱਲਬੈਂਡਾਜ਼ੋਲ ਦੀ ਗੋਲੀ ਦੇਣੀ ਅਤਿ ਜ਼ਰੂਰੀ ਹੈ।  &nb...

ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਤੀਬਰ ਐਚ.ਆਈ.ਵੀ. ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ 

Local
ਫ਼ਿਰੋਜ਼ਪੁਰ,12 ਅਗਸਤ (            )    ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਦਿਸ਼ਾ-ਨਿਰਦੇਸ਼ ਅਤੇ ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਐਚ.ਆਈ.ਵੀ. ਤੋਂ ਬਚਾਅ ਲਈ " ਤੀਬਰ ਜਾਗਰੂਕਤਾ ਮੁਹਿੰਮ " ਦੀ ਸ਼ੁਰੂਆਤ ਕੀਤੀ ਗਈ। ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਕਰਵਾਏ ਗਏ ਸਮਾਗਮ ਵਿੱਚ, ਮੁਹਿੰਮ ਦੀ ਸ਼ੁਰੂਆਤ ਜ਼ਿਲਾ ਟੀਕਾਕਰਨ ਅਫਸਰ ਡਾ. ਮੀਨਾਕਸ਼ੀ ਅਬਰੋਲ ਵੱਲੋਂ ਰਿਬਿਨ ਕੱਟ ਕੇ ਕੀਤੀ ਗਈ।                          ਇਸ ਮੁਹਿੰਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਾ ਮੀਨਾਕਸ਼ੀ ਅਬਰੋਲ ਜ਼ਿਲਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਤਹਿਤ 12 ਅਗਸਤ ਤੋਂ 12 ਅਕਤੂਬਰ ਤੱਕ ਪੂਰੇ ਸੂਬੇ ਵਿੱਚ ਐਚ.ਆਈ.ਵੀ. ਬਾਰੇ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਹ ਜਾਗਰੂਕਤਾ ਮੁਹਿੰਮ ਇਸ ਬਿਮਾਰੀ ਨਾਲ ਜੂੜੇ ਕਲੰਕ ਦੇ ਅ...

ਮਾਨ ਸਰਕਾਰ ਨੇ ਹਮੇਸ਼ਾਂ ਕਿਸਾਨਾਂ ਦੇ ਹਿੱਤਾਂ ਨੂੰ ਤਰਜੀਹ ਦਿੱਤੀ-ਵਿਧਾਇਕ ਸ਼ੈਰੀ ਕਲਸੀ

Local
ਬਟਾਲਾ, 12 ਅਗਸਤ (  ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ  ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਮੇਸ਼ਾਂ ਕਿਸਾਨੀ ਹਿੱਤਾਂ ਨੂੰ ਤਰਜੀਹ ਦਿੱਤੀ ਹੈ ਅਤੇ ਕਿਸਾਨਾਂ ਪੱਖੀ ਕਦਮ ਉਠਾਏ ਹਨ।  ਚਾਹੇ ਕਿਸਾਨਾਂ ਦੀ ਕਰਜ਼ ਮਾਫੀ ਹੋਵੇ, ਫਸਲਾਂ ਲਈ ਵਧੀਆ ਭਾਅ ਦੀ ਲੜਾਈ ਹੋਵੇ, ਸਿੰਚਾਈ ਸਹੂਲਤਾਂ ਦਾ ਵਾਧਾ ਹੋਵੇ ਜਾਂ ਬਿਜਲੀ ਬਿੱਲਾਂ ਵਿੱਚ ਰਾਹਤ, ਹਰ ਕਦਮ ਕਿਸਾਨਾਂ ਦੀ ਭਲਾਈ ਲਈ ਹੀ ਚੁੱਕਿਆ ਗਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸੇ ਸੋਚ ਦੇ ਤਹਿਤ ਲੈਂਡ ਪੂਲਿੰਗ ਨੀਤੀ 2025 ਵੀ ਬਣਾਈ ਗਈ ਸੀ, ਜਿਸ ਦਾ ਮਕਸਦ ਕਿਸਾਨਾਂ ਨੂੰ ਵਿਕਾਸ ਵਿੱਚ ਸਿੱਧਾ ਹਿੱਸੇਦਾਰ ਬਣਾਉਣਾ, ਉਨ੍ਹਾਂ ਦੀ ਜ਼ਮੀਨ ਦੀ ਕੀਮਤ ਕਈ ਗੁਣਾ ਵਧਾਉਣਾ ਅਤੇ ਉਨ੍ਹਾਂ ਨੂੰ ਆਧੁਨਿਕ ਸਹੂਲਤਾਂ ਨਾਲ ਜੋੜਨਾ ਸੀ। ਉਨਾਂ ਅੱਗੇ ਕਿਹਾ ਕਿ ਪਰ ਕਿਸਾਨ ਇਸ ਨੀਤੀ ਤੋਂ ਅਸ਼ਤੁੰਟ ਸਨ, ਜਿਸ ਕਾਰਨ ਨੀਤੀ ਨੂੰ ਲਾਗੂ ਕਰਨਾ ਜਨਹਿੱਤ ਅਤੇ ਲੋਕਤੰਤਰਕ ਸਿਧਾਂਤਾਂ ਦੇ ਖਿਲਾ...

1,00,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Hot News
ਚੰਡੀਗੜ੍ਹ 11 ਅਗਸਤ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਤਾਇਨਾਤ ਏ.ਐਸ.ਆਈ. ਸਤਨਾਮ ਸਿੰਘ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਇੰਦਰਜੀਤ ਸਿੰਘ ਵਾਸੀ ਭਾਈ ਮੰਜ ਰੋਡ, ਅੰਮ੍ਰਿਤਸਰ ਤੋਂ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਸਦਾ ਕਰੀਬੀ ਦੋਸਤ ਪਾਰਸ ਮਹਿਤਾ ਇੱਕ ਵਿੱਤੀ ਸਲਾਹਕਾਰ ਹੈ ਅਤੇ ਉਸਨੇ ਸੁਨੀਲ ਕੁਮਾਰ ਨਾਮੀ ਵਿਅਕਤੀ ਦੇ ਪੈਸੇ ਸ਼ੇਅਰ ਮਾਰਕੀਟ ਵਿੱਚ ਨਿਵੇਸ਼ ਕੀਤੇ। ਸ਼ੇਅਰ ਮਾਰਕੀਟ ਘਾਟੇ ਵਿੱਚ ਚਲੀ ਗਈ ਅਤੇ ਇਸ ਨਾਲ ਸੁਨੀਲ ਕੁਮਾਰ ਨੂੰ 2,00,000  ਰੁਪਏ ਦਾ ਨੁਕਸਾਨ ਹੋਇਆ। ਇਸ ਸਬੰਧੀ, ਸੁਨੀਲ ਕੁਮਾਰ ਨੇ ਉਸਨੂੰ ਆਪਣੇ ਘਰ ਬੁਲਾਇਆ ਜਿੱਥੇ ਸੁਨੀਲ ਕੁਮਾਰ ਅਤੇ ਉਸਦੇ ਦੋਸਤਾਂ ਨੇ ਉਸ ਤੋਂ ਚਾਰ ਖਾਲੀ ਚੈੱਕਾਂ ‘ਤੇ ਦਸਤਖਤ ਕਰਵਾਏ ਅਤੇ ਉਸ ਤੋਂ 600,000/...