Sunday, November 15Malwa News
Shadow

Tag: punjabi news

ਪਲੇਸਮੈਂਟ ਕੈਂਪ ਦੌਰਾਨ 42 ਉਮੀਦਵਾਰਾਂ ਨੂੰ ਮਿਲਿਆ ਰੋਜ਼ਗਾਰ

Local
ਸ੍ਰੀ ਮੁਕਤਸਰ ਸਾਹਿਬ, 12 ਅਗਸਤ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ, ਇਹ  ਜਾਣਕਾਰੀ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਐਸ.ਆਈ.ਐਸ. ਸਕਿਊਰਟੀ ਕੰਪਨੀ ਵੱਲੋਂ ਸਕਿਊਰਟੀ ਗਾਰਡ ਦੀ ਅਸਾਮੀ ਲਈ ਚੋਣ ਕੀਤੀ ਗਈ। ਪਲੇਸਮੈਂਟ ਕੈਂਪ ਦੌਰਾਨ 65 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ ਅਤੇ ਭਰਤੀ ਪ੍ਰਕਿਰਿਆ ਉਪਰੰਤ 42 ਉਮੀਦਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ। ਪਲੇਸਮੈਂਟ ਅਫ਼ਸਰ ਨੇ ਦੱਸਿਆ ਕਿ ਨੌਕਰੀਆਂ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦਾ ਲਾਭ ਲੈਣ ਲਈ ਦਫਤਰ ਦੇ ਵੈਟਸਐਪ ਨੰਬਰ 98885-62317 ’ਤੇ ਆਪਣੇ ਵੇਰਵੇ ਭੇਜ ਕੇ ਗਰੁੱਪ ਜੁਆਇਨ ਕਰਨ ਤਾਂ ਜੋ ਉਨ੍ਹਾਂ ਨੂੰ ਦਫਤਰ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪ/ ਰੋਜ਼ਗਾਰ ਮੇਲੇ ਅਤੇ ਹੋਰ ਪ੍ਰੋਗਰਾਮ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਵਧੇਰੇ ਜਾਣਕਾਰੀ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ...

ਪੰਜਾਬ ਸਰਕਾਰ ਵੱਲੋਂ ਹਰ ਖੇਤਰ ਵਿੱਚ ਮਿਆਰੀ ਸਿਹਤ ਸਹੂਲਤ ਉਪਲੱਬਧ ਕਰਵਾਉਣ ਲਈ ਕੀਤੇ ਜਾ ਰਹੇ ਹਨ ਜਿਕਰਯੋਗ ਉਪਰਾਲੇ

Local
ਕੀਰਤਪੁਰ ਸਾਹਿਬ 12 ਅਗਸਤ () ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਹਰ ਵਰਗ ਦੇ ਲੋਕਾਂ ਲਈ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਸਹੂਲਤਾਂ ਮੁਹੱਇਆ ਕਰਵਾਉਣ ਵਿੱਚ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਗਈ। ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਆਪਣੇ ਵਿਧਾਨ ਸਭਾ ਹਲਕੇ ਵਿੱਚ ਨਿਰੰਤਰ ਸਿਹਤ ਸਹੂਲਤਾਂ ਦੀ ਨਿਗਰਾਨੀ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦਾ ਪੰਜਾਬ ਸਰਕਾਰ ਦਾ ਵਾਅਦਾ ਪੂਰਾ ਕੀਤਾ ਜਾਵੇ।       ਕੀਰਤਪੁਰ ਸਾਹਿਬ ਸਥਿਤ ਮੁੱਢਲੇ ਸਿਹਤ ਕੇਂਦਰ ਦੇ ਇੰਚਾਰਜ ਡਾ.ਜੰਗਜੀਤ ਸਿੰਘ ਨੇ ਕਿਹਾ ਹੈ ਕਿ ਪੇਟ ਵਿੱਚ ਕੀੜੇ ਹੋਣ ਨਾਲ ਬੱਚਿਆਂ ਵਿੱਚ ਕੁਪੋਸ਼ਣ ਅਤੇ ਖ਼ੂਨ ਦੀ ਕਮੀ ਹੋ ਜਾਂਦੀ ਹੈ, ਜਿਸ ਕਰਕੇ ਬੱਚਾ ਹਰ ਵੇਲ਼ੇ ਥੱਕਿਆ ਮਹਿਸੂਸ ਕਰਦਾ ਹੈ ਅਤੇ ਉਸ ਦੇ ਸੰਪੂਰਨ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ ਵੀ ਰੁਕਾਵਟ ਆਉਂਦੀ ਹੈ, ਇਸ ਲਈ ਬੱਚਿਆਂ ਨੂੰ ਐੱਲਬੈਂਡਾਜ਼ੋਲ ਦੀ ਗੋਲੀ ਦੇਣੀ ਅਤਿ ਜ਼ਰੂਰੀ ਹੈ।  &nb...

ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਤੀਬਰ ਐਚ.ਆਈ.ਵੀ. ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ 

Local
ਫ਼ਿਰੋਜ਼ਪੁਰ,12 ਅਗਸਤ (            )    ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਦਿਸ਼ਾ-ਨਿਰਦੇਸ਼ ਅਤੇ ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਐਚ.ਆਈ.ਵੀ. ਤੋਂ ਬਚਾਅ ਲਈ " ਤੀਬਰ ਜਾਗਰੂਕਤਾ ਮੁਹਿੰਮ " ਦੀ ਸ਼ੁਰੂਆਤ ਕੀਤੀ ਗਈ। ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਕਰਵਾਏ ਗਏ ਸਮਾਗਮ ਵਿੱਚ, ਮੁਹਿੰਮ ਦੀ ਸ਼ੁਰੂਆਤ ਜ਼ਿਲਾ ਟੀਕਾਕਰਨ ਅਫਸਰ ਡਾ. ਮੀਨਾਕਸ਼ੀ ਅਬਰੋਲ ਵੱਲੋਂ ਰਿਬਿਨ ਕੱਟ ਕੇ ਕੀਤੀ ਗਈ।                          ਇਸ ਮੁਹਿੰਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਾ ਮੀਨਾਕਸ਼ੀ ਅਬਰੋਲ ਜ਼ਿਲਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਤਹਿਤ 12 ਅਗਸਤ ਤੋਂ 12 ਅਕਤੂਬਰ ਤੱਕ ਪੂਰੇ ਸੂਬੇ ਵਿੱਚ ਐਚ.ਆਈ.ਵੀ. ਬਾਰੇ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਹ ਜਾਗਰੂਕਤਾ ਮੁਹਿੰਮ ਇਸ ਬਿਮਾਰੀ ਨਾਲ ਜੂੜੇ ਕਲੰਕ ਦੇ ਅ...

ਮਾਨ ਸਰਕਾਰ ਨੇ ਹਮੇਸ਼ਾਂ ਕਿਸਾਨਾਂ ਦੇ ਹਿੱਤਾਂ ਨੂੰ ਤਰਜੀਹ ਦਿੱਤੀ-ਵਿਧਾਇਕ ਸ਼ੈਰੀ ਕਲਸੀ

Local
ਬਟਾਲਾ, 12 ਅਗਸਤ (  ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ  ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਮੇਸ਼ਾਂ ਕਿਸਾਨੀ ਹਿੱਤਾਂ ਨੂੰ ਤਰਜੀਹ ਦਿੱਤੀ ਹੈ ਅਤੇ ਕਿਸਾਨਾਂ ਪੱਖੀ ਕਦਮ ਉਠਾਏ ਹਨ।  ਚਾਹੇ ਕਿਸਾਨਾਂ ਦੀ ਕਰਜ਼ ਮਾਫੀ ਹੋਵੇ, ਫਸਲਾਂ ਲਈ ਵਧੀਆ ਭਾਅ ਦੀ ਲੜਾਈ ਹੋਵੇ, ਸਿੰਚਾਈ ਸਹੂਲਤਾਂ ਦਾ ਵਾਧਾ ਹੋਵੇ ਜਾਂ ਬਿਜਲੀ ਬਿੱਲਾਂ ਵਿੱਚ ਰਾਹਤ, ਹਰ ਕਦਮ ਕਿਸਾਨਾਂ ਦੀ ਭਲਾਈ ਲਈ ਹੀ ਚੁੱਕਿਆ ਗਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸੇ ਸੋਚ ਦੇ ਤਹਿਤ ਲੈਂਡ ਪੂਲਿੰਗ ਨੀਤੀ 2025 ਵੀ ਬਣਾਈ ਗਈ ਸੀ, ਜਿਸ ਦਾ ਮਕਸਦ ਕਿਸਾਨਾਂ ਨੂੰ ਵਿਕਾਸ ਵਿੱਚ ਸਿੱਧਾ ਹਿੱਸੇਦਾਰ ਬਣਾਉਣਾ, ਉਨ੍ਹਾਂ ਦੀ ਜ਼ਮੀਨ ਦੀ ਕੀਮਤ ਕਈ ਗੁਣਾ ਵਧਾਉਣਾ ਅਤੇ ਉਨ੍ਹਾਂ ਨੂੰ ਆਧੁਨਿਕ ਸਹੂਲਤਾਂ ਨਾਲ ਜੋੜਨਾ ਸੀ। ਉਨਾਂ ਅੱਗੇ ਕਿਹਾ ਕਿ ਪਰ ਕਿਸਾਨ ਇਸ ਨੀਤੀ ਤੋਂ ਅਸ਼ਤੁੰਟ ਸਨ, ਜਿਸ ਕਾਰਨ ਨੀਤੀ ਨੂੰ ਲਾਗੂ ਕਰਨਾ ਜਨਹਿੱਤ ਅਤੇ ਲੋਕਤੰਤਰਕ ਸਿਧਾਂਤਾਂ ਦੇ ਖਿਲਾ...

1,00,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Hot News
ਚੰਡੀਗੜ੍ਹ 11 ਅਗਸਤ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਤਾਇਨਾਤ ਏ.ਐਸ.ਆਈ. ਸਤਨਾਮ ਸਿੰਘ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਇੰਦਰਜੀਤ ਸਿੰਘ ਵਾਸੀ ਭਾਈ ਮੰਜ ਰੋਡ, ਅੰਮ੍ਰਿਤਸਰ ਤੋਂ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਸਦਾ ਕਰੀਬੀ ਦੋਸਤ ਪਾਰਸ ਮਹਿਤਾ ਇੱਕ ਵਿੱਤੀ ਸਲਾਹਕਾਰ ਹੈ ਅਤੇ ਉਸਨੇ ਸੁਨੀਲ ਕੁਮਾਰ ਨਾਮੀ ਵਿਅਕਤੀ ਦੇ ਪੈਸੇ ਸ਼ੇਅਰ ਮਾਰਕੀਟ ਵਿੱਚ ਨਿਵੇਸ਼ ਕੀਤੇ। ਸ਼ੇਅਰ ਮਾਰਕੀਟ ਘਾਟੇ ਵਿੱਚ ਚਲੀ ਗਈ ਅਤੇ ਇਸ ਨਾਲ ਸੁਨੀਲ ਕੁਮਾਰ ਨੂੰ 2,00,000  ਰੁਪਏ ਦਾ ਨੁਕਸਾਨ ਹੋਇਆ। ਇਸ ਸਬੰਧੀ, ਸੁਨੀਲ ਕੁਮਾਰ ਨੇ ਉਸਨੂੰ ਆਪਣੇ ਘਰ ਬੁਲਾਇਆ ਜਿੱਥੇ ਸੁਨੀਲ ਕੁਮਾਰ ਅਤੇ ਉਸਦੇ ਦੋਸਤਾਂ ਨੇ ਉਸ ਤੋਂ ਚਾਰ ਖਾਲੀ ਚੈੱਕਾਂ ‘ਤੇ ਦਸਤਖਤ ਕਰਵਾਏ ਅਤੇ ਉਸ ਤੋਂ 600,000/...

ਸੁਤੰਤਰਤਾ ਦਿਵਸ ਤੋਂ ਪਹਿਲਾਂ ਡੀਜੀਪੀ ਵੱਲੋਂ ਪੰਜਾਬ ‘ਚ ਅੱਤਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ, ਸੂਬੇ ਭਰ ਵਿੱਚ ਸੁਰੱਖਿਆ ਵਿੱਚ ਵਾਧਾ ਕਰਨ ਅਤੇ ਉੱਚ-ਪੱਧਰੀ ਨਾਕੇ ਲਗਾਉਣ ਦੇ ਨਿਰਦੇਸ਼

Hot News
ਚੰਡੀਗੜ੍ਹ/ਅੰਮ੍ਰਿਤਸਰ/ਜਲੰਧਰ/ਲੁਧਿਆਣਾ, 11 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਗਏ ਹੁਕਮਾਂ ਅਨੁਸਾਰ ਆਗਾਮੀ ਸੁਤੰਰਤਾ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੁਲਿਸ ਬਲ ਨੂੰ ਮੌਜੂਦਾ ਸੁਰੱਖਿਆ ਵਿਵਸਥਾ ਬਾਰੇ ਸੰਖੇਪ ਜਾਣਕਾਰੀ ਦਿੱਤੀ ਅਤੇ ਅੱਤਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ ਕੀਤੀ। ਇਸ ਦੇ ਨਾਲ ਹੀ ਉਹਨਾਂ ਨੇ ਸਰਹੱਦੀ ਸੂਬੇ ਵਿੱਚ ਕਿਸੇ ਵੀ ਕਾਨੂੰਨ ਵਿਵਸਥਾ ਦੀ ਉਲੰਘਣਾ ਨੂੰ ਰੋਕਣ ਲਈ ਅੰਤਰ-ਜ਼ਿਲ੍ਹਾ ਤਾਲਮੇਲ, ਉੱਚ-ਪੱਧਰੀ ਨਾਕਿਆਂ ਅਤੇ ਹਰ ਸਮੇਂ ਨਿਗਰਾਨੀ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਡੀਜੀਪੀ ਪੰਜਾਬ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਦੇ ਕਮਿਸ਼ਨਰਾਂ ਅਤੇ ਪੁਲਿਸ ਰੇਂਜਾਂ - ਸਰਹੱਦੀ, ਜਲੰਧਰ, ਲੁਧਿਆਣਾ ਅਤੇ ਰੋਪੜ ਦੇ ਅਧਿਕਾਰੀਆਂ ਨਾਲ ਕਾਨੂੰਨ-ਵਿਵਸਥਾ ਸਬੰਧੀ ਸਮੀਖਿਆ ਮੀਟਿੰਗਾਂ ਅਤੇ ਆਊਟਰੀਚ ਸੈਸ਼ਨਾਂ ਦੀ ਪ੍ਰਧਾਨਗੀ ਕਰਨ ਲਈ ਦੌਰੇ 'ਤੇ ਸਨ। ਉਨ੍ਹਾਂ ਨੇ ਸੂਬੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆ ਵਿਰੁੱਧ' ਅਤੇ ਗੈ...

ਪੰਜਾਬ ਸਰਕਾਰ ਨੇ ਕਿਸਾਨਾਂ ਦੀ ਗੱਲ ਮੰਨੀ, ਲੈਂਡ ਪੂਲਿੰਗ ਨੀਤੀ ਵਾਪਸ ਲਈ: ਹਰਦੀਪ ਸਿੰਘ ਮੁੰਡੀਆ

Breaking News
ਚੰਡੀਗੜ੍ਹ, 11 ਅਗਸਤ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੀ ਸਰਕਾਰ ਰਹੀ ਹੈ, ਜਿਸ ਨੇ ਹਮੇਸ਼ਾਂ ਕਿਸਾਨਾਂ ਦੇ ਹਿੱਤਾਂ ਨੂੰ ਆਪਣੀ ਪਹਿਲ ਬਣਾਇਆ ਹੈ। ਚਾਹੇ ਕਿਸਾਨਾਂ ਦੀ ਕਰਜ਼ ਮਾਫੀ ਹੋਵੇ, ਫਸਲਾਂ ਲਈ ਵਧੀਆ ਭਾਅ ਦੀ ਲੜਾਈ ਹੋਵੇ, ਸਿੰਚਾਈ ਸਹੂਲਤਾਂ ਦਾ ਵਾਧਾ ਹੋਵੇ ਜਾਂ ਬਿਜਲੀ ਬਿੱਲਾਂ ਵਿੱਚ ਰਾਹਤ, ਹਰ ਕਦਮ ਕਿਸਾਨਾਂ ਦੀ ਭਲਾਈ ਲਈ ਹੀ ਚੁੱਕਿਆ ਗਿਆ ਹੈ। ਸ ਮੁੰਡੀਆ ਨੇ ਕਿਹਾ ਕਿ ਇਸੇ ਸੋਚ ਦੇ ਤਹਿਤ ਲੈਂਡ ਪੂਲਿੰਗ ਨੀਤੀ 2025 ਵੀ ਬਣਾਈ ਗਈ ਸੀ, ਜਿਸ ਦਾ ਮਕਸਦ ਕਿਸਾਨਾਂ ਨੂੰ ਵਿਕਾਸ ਵਿੱਚ ਸਿੱਧਾ ਹਿੱਸੇਦਾਰ ਬਣਾਉਣਾ, ਉਨ੍ਹਾਂ ਦੀ ਜ਼ਮੀਨ ਦੀ ਕੀਮਤ ਕਈ ਗੁਣਾ ਵਧਾਉਣਾ ਅਤੇ ਉਨ੍ਹਾਂ ਨੂੰ ਆਧੁਨਿਕ ਸਹੂਲਤਾਂ ਨਾਲ ਜੋੜਨਾ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਵਿਕਾਸ ਤਾਂ ਹੀ ਅਸਲ ਹੁੰਦਾ ਹੈ ਜਦੋਂ ਕਿਸਾਨ ਖੁਸ਼ ਅਤੇ ਸੰਤੁਸ਼ਟ ਹੁੰਦੇ ਹਨ। ਜੇ ਕਿਸੇ ਨੀਤੀ ‘ਤੇ ਕਿਸਾਨਾਂ ਵਿੱਚ ਅਸਹਿਮਤੀ ਹੈ, ...

ਪੰਜਾਬ ਵਿੱਚ ਆਪਣੇ ਹਨੇਰਗਰਦੀ ਵਾਲੇ ਸ਼ਾਸਨ ਦੀ ਇਕ ਵੀ ਪ੍ਰਾਪਤੀ ਦੱਸੋ: ਮੁੱਖ ਮੰਤਰੀ ਦੀ ਸੁਖਬੀਰ ਬਾਦਲ ਨੂੰ ਚੁਣੌਤੀ

Breaking News
ਸੰਗਰੂਰ, 11 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਦਲਾਂ `ਤੇ ਸੂਬੇ ਨੂੰ ਰਾਜਨੀਤਿਕ, ਆਰਥਿਕ ਅਤੇ ਧਾਰਮਿਕ ਤੌਰ `ਤੇ ਬਰਬਾਦ ਕਰਨ ਦਾ ਦੋਸ਼ ਲਗਾਉਂਦੇ ਹੋਏ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਵਿੱਚ ਆਪਣੇ ਹਨੇਰਗਰਦੀ ਵਾਲੇ ਲੰਮੇ ਸ਼ਾਸਨ ਦੀ ਇਕ ਵੀ ਪ੍ਰਾਪਤੀ ਗਿਣਾਉਣ ਦੀ ਚੁਣੌਤੀ ਦਿੱਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ `ਤੇ ਵਿਅੰਗ ਕਸਦਿਆਂ ਕਿਹਾ ਕਿ ਬਾਦਲਾਂ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਪਰਵਾਹ ਕੀਤੇ ਬਿਨਾਂ ਸਿਰਫ਼ ਆਪਣੇ ਕਾਰੋਬਾਰ ਵਧਾਉਣ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ 2007-2017 ਦਾ ਸਮਾਂ ਸੂਬੇ ਦਾ ਸਭ ਤੋਂ ਕਾਲਾ ਦੌਰ ਸੀ, ਜਦੋਂ ਟਰਾਂਸਪੋਰਟ, ਕੇਬਲ, ਰੇਤ, ਨਸ਼ਾ ਅਤੇ ਹੋਰ ਮਾਫੀਆ ਨੇ ਸੂਬੇ ਵਿੱਚ ਆਪਣੇ ਪੈਰ ਪਸਾਰੇ। ਭਗਵੰਤ ਸਿੰਘ ਮਾਨ ਨੇ ਅਕਾਲੀ ਆਗੂ ਨੂੰ ਇਸ ਸਮੇਂ ਦੌਰਾਨ ਆਪਣੀ ਸਰਕਾਰ ਦੀ ਇਕ ਵੀ ਪ੍ਰਾਪਤੀ ਗਿਣਾਉਣ ਦੀ ਚੁਣੌਤੀ ਦਿੱਤੀ ਅਤੇ ਕਿਹਾ ਕਿ ਅਕਾਲੀ ਸ਼ਾਸਨ ਦੀ ਸਰਪ੍ਰਸਤੀ ਹੇਠ ਨਸ਼ਿਆਂ ਦਾ ਸੂਬੇ ਵਿੱਚ ਤੇਜ਼ੀ ਨਾਲ ਪਸਾਰ ਹੋਇਆ। ਮੁੱਖ ਮੰਤਰੀ ਨੇ ਕਿਹ...

‘ਯੁੱਧ ਨਸ਼ਿਆਂ ਵਿਰੁੱਧ’ ਦੇ 163ਵੇਂ ਦਿਨ ਪੰਜਾਬ ਪੁਲਿਸ ਵੱਲੋਂ 335 ਥਾਵਾਂ ‘ਤੇ ਛਾਪੇਮਾਰੀ; 104 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 11 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 163ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 163 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,524 ਹੋ ਗਈ ਹੈ। ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 6.4 ਕਿਲੋਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਅਤੇ 1092 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਹਨ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ...

ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ

Hot News
ਚੰਡੀਗੜ੍ਹ, 11 ਅਗਸਤ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜੁਲਾਈ ਮਹੀਨੇ ਦੌਰਾਨ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ/ਕਰਮਚਾਰੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਮੁਲਾਜ਼ਮਾਂ ਦਰਮਿਆਨ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਰਗਰਮੀ ਨਾਲ ਸਿਰਤੋੜ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 28 ਵਿਜੀਲੈਂਸ ਕੇਸਾਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਸਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 6 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 13 ਵਿਅਕਤੀਆਂ ਵਿਰੁੱਧ 8 ਅਪਰਾਧਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 9 ਸਰਕਾਰੀ ਮੁਲਾਜ਼ਮ ਸ਼ਾਮਲ ਹਨ। ਹੋਰ ਵੇਰਵੇ ਦਿੰਦਿਆਂ ਉਨ੍ਹਾਂ...