Tuesday, March 10Malwa News
Shadow

Tag: punjabi news

ਡਰੋਨ ਰਾਹੀਂ ਪਾਕਿਸਤਾਨ ਤੋਂ ਲਿਆਂਦੇ ਹਥਿਆਰ ਤੇ ਨਸ਼ਾ ਬਰਾਮਦ

ਡਰੋਨ ਰਾਹੀਂ ਪਾਕਿਸਤਾਨ ਤੋਂ ਲਿਆਂਦੇ ਹਥਿਆਰ ਤੇ ਨਸ਼ਾ ਬਰਾਮਦ

Hot News
ਗੁਰਦਾਸਪੁਰ, 14 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ ਨੂੰ ਸਾਂਝੇ ਓਪਰੇਸ਼ਨ ਦੌਰਾਨ ਵੱਡੀ ਸਫਲਤਾ ਮਿਲੀ ਹੈ। ਪੁਲਿਸ ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਨਸ਼ੇ ਤੇ ਹਥਿਆਰਾਂ ਦੀ ਵੱਡੀ ਖੇਪ ਨੂੰ ਬਰਾਮਦ ਕਰਦਿਆਂ 2 ਕਿਲੋ ਹੈਰੋਇਨ, 2 ਪਿਸਟਲ, 4 ਮੈਗਜ਼ੀਨ ਅਤੇ 66 ਜ਼ਿੰਦਾ ਰਾਊਂਡ ਰਿਕਵਰ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਿਆ, ਆਈ.ਪੀ.ਐੱਸ. ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅਤੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਦੀਆਂ ਹਦਾਇਤਾਂ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਪੁਲਿਸ ਨੇ ਬੀ.ਐੱਸ.ਐੱਫ ਦੇ ਨਾਲ ਮਿਲ ਕੇ ਖੁਫੀਆ ਜਾਣਕਾਰੀ ਦੇ ਅਧਾਰ `ਤੇ ਸਾਂਝੇ ਓਪਰੇਸ਼ਨ ਦੌਰਾਨ ਦੋਰਾਂਗਲਾ ਖੇਤਰ ਵਿਚੋਂ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੀ ਗਈ ਨਸ਼ਿਆਂ ਤੇ ਹਥਿਆਰਾਂ ਦੀ ਖ...
ਹੋਲੀ ਮੌਕੇ ਮੁੱਖ ਮੰਤਰੀ ਨੇ ਟੇਕਿਆ ਸ੍ਰੀ ਕੇਸਗੜ ਸਾਹਿਬ ਵਿਖੇ ਮੱਥਾ

ਹੋਲੀ ਮੌਕੇ ਮੁੱਖ ਮੰਤਰੀ ਨੇ ਟੇਕਿਆ ਸ੍ਰੀ ਕੇਸਗੜ ਸਾਹਿਬ ਵਿਖੇ ਮੱਥਾ

Breaking News
ਸ੍ਰੀ ਅਨੰਦਪੁਰ ਸਾਹਿਬ, 14 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਹੋਲਾ ਮੁਹੱਲਾ ਦੇ ਤਿਉਹਾਰ 'ਤੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਸਾਨੂੰ ਸਾਰਿਆਂ ਨੂੰ ਪਵਿੱਤਰ 'ਹੋਲਾ ਮੁਹੱਲਾ' ਤਿਉਹਾਰ ਨਾਲ ਜੁੜੀ ਅਮੀਰ ਵਿਰਾਸਤ ਦੀ ਯਾਦ ਦਿਵਾਉਂਦਾ ਹੈ, ਜੋ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਚਾਰਧਾਰਾ ਅਤੇ ਸਿੱਖ ਸੰਗਤ ਵਿੱਚ ਚੜ੍ਹਦੀ ਕਲਾ ਦੀ ਭਾਵਨਾ ਭਰਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮਹਾਨ ਸਿੱਖ ਗੁਰੂਆਂ ਵੱਲੋਂ ਦਿਖਾਏ ਰਸਤੇ 'ਤੇ ਚੱਲ ਕੇ ਮਨੁੱਖਤਾ ਪ੍ਰਤੀ ਜ਼ਿੰਮੇਵਾਰੀ ਅਤੇ ਸੇਵਾ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਪੰਜਾਬ, ਦੇਸ਼ ਦਾ ਇਕਲੌਤਾ ਸੂਬਾ ਹੈ ਜੋ 'ਸਮਾਜਵਾਦ ਅਤੇ ਧਰਮ ਨਿਰਪੱਖਤਾ' ਦੀ ਵੱਡੀ ਮਿਸਾਲ ਹੋਣ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰੇ ਦਾ ਪ੍ਰਤੀਕ ਹੈ।ਮੁੱਖ ਮੰਤਰੀ ਨੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪਰ...
ਪੰਜਾਬ ਕੈਬਨਿਟ ‘ਚ ਕੀਤੇ ਵੱਡੇ ਫੈਸਲੇ

ਪੰਜਾਬ ਕੈਬਨਿਟ ‘ਚ ਕੀਤੇ ਵੱਡੇ ਫੈਸਲੇ

Breaking News
ਚੰਡੀਗੜ੍ਹ, 13 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ (ਬਜਟ ਸੈਸ਼ਨ) 21 ਤੋਂ 28 ਮਾਰਚ ਤੱਕ ਸੱਦਣ ਨੂੰ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਥੇ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ, ਜੋ ਭਾਰਤੀ ਸੰਵਿਧਾਨ ਦੀ ਧਾਰਾ 174(1) ਤਹਿਤ ਸੂਬਾਈ ਅਸੈਂਬਲੀ ਦਾ ਸੈਸ਼ਨ ਸੱਦਣ ਲਈ ਅਧਿਕਾਰਤ ਹਨ, ਨੂੰ ਸੈਸ਼ਨ ਸੱਦਣ ਦੀ ਸਿਫ਼ਾਰਸ਼ ਕਰਨ ਦੀ ਸਹਿਮਤੀ ਦੇ ਦਿੱਤੀ। ਸੈਸ਼ਨ ਦੌਰਾਨ 25 ਮਾਰਚ ਨੂੰ ਰਾਜਪਾਲ ਦਾ ਸੰਬੋਧਨ ਹੋਵੇਗਾ, ਜਿਸ ਮਗਰੋਂ ਸੰਬੋਧਨ ਉਤੇ ਬਹਿਸ ਹੋਵੇਗੀ। ਵਿੱਤ ਮੰਤਰੀ 26 ਮਾਰਚ ਨੂੰ ਸਾਲ 2025-26 ਦਾ ਆਮ ਬਜਟ ਪੇਸ਼ ਕਰਨਗੇ, ਜਿਸ ਮਗਰੋਂ ਬਜਟ ਉਤੇ ਬਹਿਸ ਹੋਵੇਗੀ।ਕਾਲਜ ਵਿਦਿਆਰਥੀਆਂ ਲਈ ‘ਇੰਗਲਿਸ਼ ਫਾਰ ਵਰਕ’ ਕੋਰਸ ਲਾਗੂ ਕਰਨ ਦੀ ਸਹਿਮਤੀਕੈਬਨਿਟ ਨੇ ਵਿਦਿਆਰਥੀਆਂ ਦੇ ਅੰਗਰੇਜ਼ੀ ਸੰਚਾਰ ਹੁਨਰ ਵਿੱਚ ਸੁਧਾਰ ਕਰ ਕੇ ਉਨ੍ਹਾਂ ਨੂੰ ਭਵਿੱਖ ਵਿੱਚ ...
ਹੁਣ ਪੰਜਾਬ ਤੇ ਦੁਬਈ ਵਿਚਕਾਰ ਹੋਵੇਗਾ ਵਪਾਰ

ਹੁਣ ਪੰਜਾਬ ਤੇ ਦੁਬਈ ਵਿਚਕਾਰ ਹੋਵੇਗਾ ਵਪਾਰ

Breaking News
ਚੰਡੀਗੜ੍ਹ, 13 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਵਿੱਚ ਯੂ.ਏ.ਈ. ਦੇ ਰਾਜਦੂਤ ਡਾ. ਅਬਦੁਲਨਾਸਰ ਜਮਾਲ ਅਲਸ਼ਾਲੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਪੰਜਾਬ ਅਤੇ ਯੂ.ਏ.ਈ. ਵਿਚਕਾਰ ਦੁਵੱਲੇ ਵਪਾਰ, ਨਿਵੇਸ਼ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ ਦਰਸਾਇਆ, ਇਸ ਦੇ ਮਜ਼ਬੂਤ ​​ਖੇਤੀਬਾੜੀ ਆਧਾਰ ਉਦਯੋਗਿਕ ਸੰਭਾਵਨਾ ਅਤੇ ਤੇਜ਼ੀ ਨਾਲ ਵਧ ਰਹੇ ਵਪਾਰਕ ਮਾਹੌਲ ਨੂੰ ਉਜਾਗਰ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਅਤੇ ਯੂ.ਏ.ਈ. ਦਰਮਿਆਨ ਵਪਾਰ ਅਤੇ ਵਣਜ ਲਈ ਕੁਦਰਤੀ ਸਾਂਝ ਹੈ, ਜਿਸ ਨੂੰ ਆਪਸੀ ਲਾਭ ਲਈ ਵਰਤਿਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਪੰਜਾਬ ਦੇ ਅਨਾਜ ਉਤਪਾਦਨ, ਡੇਅਰੀ ਅਤੇ ਖੇਤੀ-ਪ੍ਰੋਸੈਸਿੰਗ ਦੇ ਗੜ੍ਹ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਪੰਜਾਬ ਯੂ.ਏ.ਈ. ਦੀਆਂ ਖੁਰਾਕ ਸੁਰੱਖਿਆ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਨੇ ਆਈ.ਟੀ., ਲੌਜਿਸਟਿਕਸ, ਸਿਹਤ ਸੰਭਾਲ ਅਤੇ ਸਿੱਖਿਆ ਵਿੱਚ ਸਹਿਯੋਗ ਦੀ ਸ...
ਦਿਵਿਆਂਗਜਨਾਂ ਲਈ ਰੱਖਿਆ 461 ਕਰੋੜ ਦਾ ਬੱਜਟ : ਡਾ. ਬਲਜੀਤ ਕੌਰ

ਦਿਵਿਆਂਗਜਨਾਂ ਲਈ ਰੱਖਿਆ 461 ਕਰੋੜ ਦਾ ਬੱਜਟ : ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 12 ਮਾਰਚ: ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ ਕਿ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਇਸ ਸਕੀਮ ਅਧੀਨ 2 ਲੱਖ 71 ਹਜ਼ਾਰ ਦੇ ਕਰੀਬ ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਇਹਨਾਂ ਲਾਭਪਾਤਰੀਆਂ ਨੂੰ ਵਿਭਾਗ ਵੱਲੋਂ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ।ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਦਿਵਿਆਂਗਜਨਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 461.50 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਹੋਇਆ ਹੈ। ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਗਰੀਬ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਵਚਨਬੱਧ ਹੈ। ਇਸ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਦਿਵਿਆਂਗਜਨਾਂ ਲਈ ਚਲਾਈ ਗਈ ਸਕੀਮ ਦਾ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ...
ਪੰਜਾਬ ਦੀ ਤਰੱਕੀ ‘ਚ ਪ੍ਰਵਾਸੀ ਭਾਰਤੀਆਂ ਦਾ ਵੱਡਾ ਹੱਥ : ਸੰਧਵਾਂ

ਪੰਜਾਬ ਦੀ ਤਰੱਕੀ ‘ਚ ਪ੍ਰਵਾਸੀ ਭਾਰਤੀਆਂ ਦਾ ਵੱਡਾ ਹੱਥ : ਸੰਧਵਾਂ

Hot News
ਫਰੀਦਕੋਟ 12 ਮਾਰਚ : ਪੰਜਾਬ ਦੀ ਤਰੱਕੀ ਤੇ ਵਿਕਾਸ ਵਿੱਚ ਪ੍ਰਵਾਸੀ ਪੰਜਾਬੀਆਂ ਦਾ ਬਹੁਤ ਵੱਡਾ ਯੋਗਦਾਨ ਹੈ ਜੋ ਵਿਦੇਸਾਂ ਵਿੱਚ ਹੱਥ ਭੰਨਵੀਂ ਮਿਹਨਤ ਕਰਕੇ ਵੀ ਆਪਣੇ ਸੂਬੇ ਦੇ ਵਿਕਾਸ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਹਲਕੇ ਕੋਟਕਪੂਰਾ ਦੇ ਪਿੰਡ ਟਹਿਣਾ ਵਿਖੇ ਸਰਕਾਰੀ ਸੈਕੰਡਰੀ ਸਕੂਲ ਵਿਖੇ ਆਧੁਨਿਕ ਕੰਪਿਊਟਰ ਲੈਬ ਅਤੇ ਪਿੰਡ ਦੀ ਜਮੀਨ ਤੇ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਇਸ ਮੌਕੇ ਪਿੰਡ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਸ. ਗੁਰਦੀਪ ਸਿੰਘ ਬਰਾੜ ਅਤੇ ਪਿੰਡ ਵਾਸੀ ਹਾਜ਼ਰ ਸਨ।ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪਿੰਡ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਸ. ਗੁਰਦੀਪ ਸਿੰਘ ਬਰਾੜ ਜੋ ਕਿ ਅਮਰੀਕ ਵਿਖੇ ਰਹਿੰਦੇ ਹਨ, ਨੇ ਆਪਣੇ ਪਿਤਾ ਸ. ਕਰਤਾਰ ਸਿੰਘ ਭਗਤ, ਮਾਤਾ ਸੰਤ ਕੌਰ ਦੀ ਯਾਦ ਵਿੱਚ ਪਿੰਡ ਦੇ ਸਕੂਲ ਵਿੱਚ ਆਧੁਨਿਕ ਕੰਪਿਊਟਰ ਲੈਬ ਅਤੇ ਖੇਡ ਸਟੇਡੀਅਮ ਲਈ ਖੁੱਲ੍ਹ ਕੇ ਵਿੱਤੀ ਮਦਦ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਸ਼...
ਨਕਲੀ ਬੀਜਾਂ ਖਿਲਾਫ ਪੰਜਾਬ ਸਰਕਾਰ ਦਾ ਵੱਡਾ ਕਦਮ

ਨਕਲੀ ਬੀਜਾਂ ਖਿਲਾਫ ਪੰਜਾਬ ਸਰਕਾਰ ਦਾ ਵੱਡਾ ਕਦਮ

Breaking News
ਚੰਡੀਗੜ੍ਹ, 12 ਮਾਰਚ: ਸੂਬੇ ਵਿੱਚ ਗੈਰ-ਪ੍ਰਮਾਣਿਤ ਬੀਜਾਂ ਦੀ ਵਿਕਰੀ ਅਤੇ ਖਰੀਦ 'ਤੇ ਮੁਕੰਮਲ ਰੋਕ ਲਾਉਣ ਲਈ ਫੈਸਲਾਕੁੰਨ ਕਾਰਵਾਈ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਝੋਨੇ ਦੇ ਬੀਜਾਂ ਦੀ ਟਰੈਕਿੰਗ ਅਤੇ ਟਰੇਸਿੰਗ ਲਈ ਖੇਤੀਬਾੜੀ ਵਿਭਾਗ ਨੂੰ ਇੱਕ ਮਹੀਨੇ ਦੇ ਅੰਦਰ ਆਨਲਾਈਨ ਪੋਰਟਲ ਵਿਕਸਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਪੋਰਟਲ ਰਜਿਸਟਰਡ ਬੀਜ ਉਤਪਾਦਕਾਂ ਨੂੰ ਬੀਜਾਂ ਦੀ ਖਰੀਦ, ਵਿਕਰੀ ਅਤੇ ਮਿਕਦਾਰ ਸਮੇਤ ਝੋਨੇ ਦੇ ਬੀਜਾਂ ਨਾਲ ਸਬੰਧਤ ਹਰ ਲੈਣ-ਦੇਣ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕਰਨਾ ਲਾਜ਼ਮੀ ਕਰੇਗਾ ਤਾਂ ਜੋ ਡਿਜੀਟਲ ਰਿਕਾਰਡ ਨੂੰ ਮੇਨਟੇਂਨ ਰੱਖਦਿਆਂ ਬੀਜ ਸਪਲਾਈ ਚੇਨ ‘ਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾ ਸਕੇ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਅਨੁਰਾਗ ਵਰਮਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨਾਲ ਅੱਜ ਇਥੇ ਆਪਣੇ ਦਫ਼ਤਰ ਵਿਖੇ ਸ਼ੈਲਰ ਮਾਲਕਾਂ, ਖੇਤੀਬਾੜੀ ਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਉੱਚ ਪ...
ਮੁਕਤਸਰ ਵਿਚ ਚੱਲਿਆ ਪੀਲਾ ਪੰਜਾ

ਮੁਕਤਸਰ ਵਿਚ ਚੱਲਿਆ ਪੀਲਾ ਪੰਜਾ

Hot News
ਸ੍ਰੀ ਮੁਕਤਸਰ ਸਾਹਿਬ, 12 ਮਾਰਚ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਮਦਰਸਾ ਵਿੱਚ ਇੱਕ ਵਿਅਕਤੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਇਆ ਗਿਆ। ਐਸਐਸਪੀ ਡਾ ਅਖਿਲ ਚੌਧਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਥਾਣਾ ਲੱਖੇਵਾਲੀ ਅਧੀਨ ਪੈਂਦੇ ਪਿੰਡ ਮਦਰਸਾ ਦੇ ਵਿਅਕਤੀ ਸਰਬਜੀਤ ਸਿੰਘ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਇਮਾਰਤ ਬਣਾਈ ਗਈ ਸੀ। ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਮੌਕੇ ਸੁਰੱਖਿਆ ਪ੍ਰਬੰਧ ਕਰਨ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ। ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਇਸ ਇਮਾਰਤ ਨੂੰ ਢਾਹ ਦਿੱਤਾ ਗਿਆ।ਉਹਨਾਂ ਨੇ ਦੱਸਿਆ ਕਿ ਇਹ ਇਮਾਰਤ ਸਰਬਜੀਤ ਸਿੰਘ ਵੱਲੋਂ ਉਸਾਰੀ ਗਈ ਸੀ ਉਸ ਅਤੇ ਉਸ ਦੇ ਪਰਿਵਾਰ ਉੱਪਰ ਨਸ਼ੇ ਤਸਕਰੀ 5 ਪਰਚੇ ਪਹਿਲਾਂ ਤੋਂ ਹੀ ਦਰਜ ਹਨ। ਐਸ.ਐਸ.ਪੀ ਡਾ .ਅਖਿਲ ਚੌਧਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦ...
ਵਿਕਾਸ ਪ੍ਰੋਜੈਕਟਾਂ ‘ਚ ਪਾਰਦਰਸ਼ਤਾ ਲਿਆਉਣ ਲਈ ਸਖਤ ਹਦਾਇਤਾਂ ਜਾਰੀ

ਵਿਕਾਸ ਪ੍ਰੋਜੈਕਟਾਂ ‘ਚ ਪਾਰਦਰਸ਼ਤਾ ਲਿਆਉਣ ਲਈ ਸਖਤ ਹਦਾਇਤਾਂ ਜਾਰੀ

Breaking News
ਚੰਡੀਗੜ੍ਹ, 12 ਮਾਰਚ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਦੀ ਵਿਆਪਕ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਇਸ ਮੀਟਿੰਗ ਦਾ ਏਜੰਡਾ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨਾ, ਕਾਰਜਸ਼ੀਲ ਚੁਣੌਤੀਆਂ ਨੂੰ ਹੱਲ ਕਰਨਾ ਅਤੇ ਗੁਣਵੱਤਾ ਨਾਲ ਸਮਝੌਤਾ ਕੀਤੇ ਬਿਨਾਂ ਕੰਮ ਨੂੰ ਪੂਰਾ ਕਰਨ ਵਿੱਚ ਤੇਜ਼ੀ ਲਿਆਉਣ ਲਈ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣਾ ਸੀ। ਵਿਕਾਸ ਪ੍ਰਾਜੈਕਟਾਂ ਦੇ ਅਮਲ ਵਿੱਚ ਪਾਰਦਰਸ਼ਤਾ ਦੀ ਮਹੱਤਤਾ ਉੱਤੇ ਜੋਰ ਦਿੰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਹਰੇਕ ਬੁਨਿਆਦੀ ਢਾਂਚਾ ਪ੍ਰੋਜੈਕਟ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਸਾਡੇ ਤੇ ਕੀਤਾ ਭਰੋਸੇ ਦੇ ਮੱਦੇਨਜ਼ਰ ਇਹ ਯਕੀਨੀ ਬਨਾਉਣਾ ਸਾਡਾ ਫਰਜ਼ ਹੈ ਕਿ ਇਹ ਪ੍ਰੋਜੈਕਟ ਪੂਰੀ ਇਮਾਨਦਾਰੀ, ਲਗਨ ਅਤੇ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ।ਲੋਕ ਨਿਰਮਾਣ...
ਡਰੱਗ ਮਾਫੀਆ ਵਿਰੁੱਧ ਫੈਸਲਾਕੁੰਨ ਤੇ ਆਖਰੀ ਲੜਾਈ : ਅਰੋੜਾ

ਡਰੱਗ ਮਾਫੀਆ ਵਿਰੁੱਧ ਫੈਸਲਾਕੁੰਨ ਤੇ ਆਖਰੀ ਲੜਾਈ : ਅਰੋੜਾ

Breaking News
ਚੰਡੀਗੜ੍ਹ, 12 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਤੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸਮਰਥਨ ਹੇਠ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਨੂੰ ਨਤੀਜਾ-ਮੁਖੀ ਪਹੁੰਚ ਲਈ ਵਿਆਪਕ ਪ੍ਰਸ਼ੰਸਾ ਮਿਲ ਰਹੀ ਹੈ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਦਫ਼ਤਰ ਵਿਖੇ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ 'ਆਪ' ਆਗੂ ਨੀਲ ਗਰਗ ਅਤੇ ਗੁਲਸ਼ਨ ਛਾਬੜਾ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸੂਬੇ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੇ ਚੱਲ ਰਹੇ ਯਤਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲ ਸਿਰਫ਼ ਇੱਕ ਸਰਕਾਰੀ ਯਤਨ ਨਹੀਂ ਹੈ ਬਲਕਿ ਪੰਜਾਬ ਦੇ ਹਰ ਨਾਗਰਿਕ ਨੂੰ ਸ਼ਾਮਲ ਕਰਨ ਵਾਲਾ ਇੱਕ ਸਮੂਹਿਕ ਮਿਸ਼ਨ ਹੈ।ਅਰੋੜਾ ਨੇ ਕਿਹਾ "ਨਸ਼ਿਆਂ ਦੇ ਖ਼ਤਰੇ ਨੇ ਪੰਜਾਬ ਦੇ ਲਗਭਗ ਹਰ ਘਰ ਨੂੰ ਪ੍ਰਭਾਵਿਤ ਕੀਤਾ ਹੈ। ਅੱਜ, ਸਰਕਾਰ ਰਾਜ ਵਿੱਚੋਂ ਇਸ ਕੈਂਸਰ ਨੂੰ ਖਤਮ ਕਰਨ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ,"ਅਰੋੜਾ ਨੇ ਕਿਹਾ ਕਿ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ...