Saturday, August 15Malwa News
Shadow

Tag: punjabi news

ਅਜ਼ਾਦੀ ਦਿਹਾੜੇ ਮੌਕੇ ਨੰਗਲ ਵਿੱਚ ਹੋਵੇਗਾ ਪ੍ਰਭਾਵਸ਼ਾਲੀ ਸਮਾਰੋਹ- ਸਚਿਨ ਪਾਠਕ

Local
ਨੰਗਲ 11 ਅਗਸਤ () ਸੁਤੰਤਰਤਾ ਦਿਵਸ ਸਮਾਰੋਹ ਨੰਗਲ ਵਿਚ ਸਰਕਾਰੀ ਸੀਨੀ.ਸੈਕੰ.ਸਕੂਲ ਲੜਕੇ ਵਿਚ ਧੂਮ-ਧਾਮ ਨਾਲ ਮਨਾਇਆ ਜਾਵੇਗਾ ਜਿਸਦੀਆਂ ਤਿਆਰੀਆ ਸਬੰਧੀ ਅੱਜ ਦੂਜੀ ਰਿਹਸਲ ਸਰਕਾਰੀ ਸਕੂਲ ਆਂਫ ਐਮੀਨੈਂਸ ਨੰਗਲ ਵਿਖੇ ਕਰਵਾਈ ਗਈ।       ਇਹ ਜਾਣਕਾਰੀ ਸਚਿਨ ਪਾਠਕ ਐਸ.ਡੀ.ਐਮ ਨੰਗਲ ਨੇ ਅੱਜ ਅਜਾਦੀ ਦਿਵਸ ਸਮਾਰੋਹ ਦੀ ਦੂਜੀ ਰਿਹਸਲ ਮੌਕੇ ਪੇਸ਼ਕਾਰੀਆਂ ਦਾ ਜਾਇਜਾ ਲੈਣ ਮੌਕੇ ਦਿੱਤੀ।  ਉਨ੍ਹਾਂ ਨੇ ਕਿਹਾ ਕਿ ਇਸ ਸਮਾਰੋਹ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਅਤੇ ਦੇਸ਼ ਭਗਤੀ ਦੇ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਦਿੱਤੀਆ ਗਈਆਂ। ਉਨ੍ਹਾਂ ਨੇ ਦੱਸਿਆ ਕਿ 15 ਅਗਸਤ ਨੂੰ ਸਵੇਰੇ 9 ਵਜੇ ਰਾਸ਼ਟਰੀ ਝੰਡਾ ਲਹਿਰਾਈਆਂ ਜਾਵੇਗਾ। ਮੰਚ ਸੰਚਾਲਨ ਦੀ ਭੂਮਿਕਾ ਸੁਧੀਰ ਕੁਮਾਰ ਵੱਲੋਂ ਨਿਭਾਈ ਗਈ। ਨੰਗਲ ਵਿੱਚ ਉਪ ਮੰਡਲ ਪੱਧਰ ਦੇ ਅਜ਼ਾਦੀ ਦਿਹਾੜੇ ਦੇ ਸਮਾਰੋਹ ਲਈ ਵਿਦਿਆਰਥੀ ਪਿਛਲੇ ਕਈ ਦਿਨਾਂ ਤੋ ਆਪਣੇ ਵਿੱਦਿਅਕ ਅਦਾਰਿਆਂ ਵਿੱਚ ਤਿਆਰੀ ਕਰ ਰਹੇ ਹਨ,...

ਆਜ਼ਾਦੀ ਦਿਵਸ ਸਮਾਗਮ ਦੀ 13 ਅਗਸਤ ਨੂੰ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਹੋਵੇਗੀ ਫੁੱਲ ਡਰੈੱਸ ਰਿਹਰਸਲ

Local
ਬਟਾਲਾ, 11 ਅਗਸਤ (     ) ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਲੂਅਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ’ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਦੀਆਂ ਰਿਹਰਸਲਾਂ ਕੀਤੀਆਂ ਜਾ ਰਹੀਆਂ ਹਨ। ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਵਲੋਂ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਚੱਲ ਰਹੀਆਂ ਰਿਹਰਸਲਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸ਼ਸ਼ੀ ਭੂਸ਼ਨ ਵਰਮਾ ਐਮ ਡੀ, ਐਫ.ਸੀ ਵਰਮਾ ਸਕੂਲ, ਹਰਜਿੰਦਰ ਸਿੰਘ ਕਲਸੀ ਡੀ.ਪੀ.ਆਰ.ਓ, ਪਿ੍ਰੰਸੀਪਲ ਸੁਰਜੀਤ ਸਿੰਘ, ਡਾ. ਸਤਿੰਦਰਜੀਤ ਕੋਰ, ਮੈਡਮ ਨੀਟਾ ਭਾਟੀਆ, ਸ੍ਰੀਮਤੀ ਕਮਲਜੀਤ ਕੌਰ ਅਤੇ ਸਕੂਲਾਂ ਦੇ ਅਧਿਆਪਕ ਮੋਜੂਦ ਸਨ। ਆਜ਼ਾਦੀ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਰਕ ਸਮਾਗਮ ਲਈ ਚੱਲ ਰਹੀਆਂ ਰਿਹਰਸਲਾਂ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ਤੇ ਅਧ...

ਪੰਜਾਬ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦੇਖ ਰਿਹੈ: ਮੁੱਖ ਮੰਤਰੀ

Breaking News
ਸਤੌਜ (ਸੰਗਰੂਰ), 10 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬੇ ਭਰ ਵਿੱਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਪੰਜਾਬ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦਾ ਗਵਾਹ ਬਣ ਰਿਹਾ ਹੈ। ਇਥੇ ਦਿੜ੍ਹਬਾ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ 'ਤੇ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ, ਜੋ ਜਲਦ ਹੀ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਵਡੇਰੇ ਜਨਤਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੁਲਾਰਾ ਦੇਣ ਲਈ ਇਨ੍ਹਾਂ ਪ੍ਰੋਜੈਕਟਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਪ੍ਰੋਜੈਕਟ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ। ਖੇਤੀਬਾੜੀ ਸੈਕਟਰ ਬਾਰੇ ਬੋਲਦਿਆਂ  ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਟਿਊਬਵੈੱਲਾਂ ਦੀ ਵਰਤੋਂ ਤੋਂ ਬਿਨਾਂ ਝੋਨੇ ਦੀ ਬਿਜਾ...

ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਰੱਖੜੀ ਦਾ ਤਿਉਹਾਰ ਮਨਾਇਆ

Breaking News
ਚੰਡੀਗੜ੍ਹ, 10 ਅਗਸਤ: ਪੰਜਾਬ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਦਸ ਵਿਦਿਆਰਥੀਆਂ ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਰੱਖੜੀ ਦੇ ਤਿਉਹਾਰ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲੈਣ ਅਤੇ ਦੇਸ਼ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨਾਲ ਮਿਲਣ ਦਾ ਮੌਕਾ ਮਿਲਿਆ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਇਸ ਵੱਕਾਰੀ ਸਮਾਗਮ ਵਿੱਚ ਹਿੱਸਾ ਲੈਣ ਲਈ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਕੁੱਲ 10 ਵਿਦਿਆਰਥੀਆਂ- ਊਸ਼ਾ ਰਾਣੀ, ਮਹਿਕਦੀਪ ਕੌਰ, ਪਿੰਕੀ ਕੌਰ, ਅਰਸ਼ਦੀਪ ਕੌਰ, ਬਿਮਨਦੀਪ ਕੌਰ, ਪ੍ਰੀਤਜੋਤ ਕੌਰ, ਬਲਜਿੰਦਰ ਕੌਰ, ਵੀਰਪਾਲ ਕੌਰ, ਸੁਨੀਤਾ ਕੌਰ ਅਤੇ ਸਹਿਜਦੀਪ ਕੌਰ- ਨੂੰ ਰਾਸ਼ਟਰਪਤੀ ਨਾਲ ਗੱਲਬਾਤ ਕਰਨ, ਭਾਰਤ ਦੇ ਅਮੀਰ ਸੱਭਿਆਚਾਰਕ ਵਿਰਸੇ ਦੇ ਰੰਗ ਵਿੱਚ ਰੰਗੇ ਜਾਣ ਅਤੇ ਅਭੁੱਲ ਯਾਦਾਂ ਸਿਰਜਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਭਵਨ ਵਿਖੇ ਰੱਖੜੀ, ਜੋ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦਾ ਤਿਉਹਾਰ ਹੈ, ਦੇ ਜਸ਼ਨਾਂ ਵਿੱਚ ਹਿੱਸਾ ਲੈਣ ਵਾਲੇ ਇਨ੍...

ਬਿੱਲ ਲਿਆਓ ਇਨਾਮ ਪਾਓ” ਯੋਜਨਾ ਨੂੰ ਮਿਲੀ ਸ਼ਾਨਦਾਰ ਸਫਲਤਾ, ਜੇਤੂਆਂ ਨੂੰ 3.3 ਕਰੋੜ ਤੋਂ ਵੱਧ ਦੇ ਇਨਾਮ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 10 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੀ ਫਲੈਗਸ਼ਿਪ ਸਕੀਮ “ਬਿੱਲ ਲਿਆਓ ਇਨਾਮ ਪਾਓ” ਦੀ ਸ਼ਾਨਦਾਰ ਸਫਲਤਾ ਦਾ ਐਲਾਨ ਕੀਤਾ। ਜ਼ਿੰਮੇਵਾਰ ਖਪਤਕਾਰ ਵਤੀਰੇ ਨੂੰ ਉਤਸ਼ਾਹਿਤ ਕਰਨ ਅਤੇ ਕਰ ਪਾਲਣਾ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਨੇ ਲੋਕਾਂ ਦੀ ਭਰਪੂਰ ਸ਼ਮੂਲੀਅਤ ਦੀ ਗਵਾਹੀ ਭਰੀ ਜਿਸ ਤਹਿਤ ਸਤੰਬਰ 2023 ਵਿੱਚ ਇਸਦੀ ਸ਼ੁਰੂਆਤ ਤੋਂ ਜੁਲਾਈ 2025 ਤੱਕ ‘ਮੇਰਾ ਬਿੱਲ ਐਪ’ ‘ਤੇ ਕੁੱਲ 1,76,832 ਬਿੱਲ ਅਪਲੋਡ ਕੀਤੇ ਗਏ। ਇਸ ਦੇ ਨਤੀਜੇ ਵਜੋਂ 5,644 ਜੇਤੂਆਂ ਨੇ 3,35,80,215 ਰੁਪਏ ਦੇ ਇਨਾਮ ਜਿੱਤੇ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਨਾਗਰਿਕਾਂ ਨੂੰ ਬਿੱਲ ਮੰਗਣ ਲਈ ਉਤਸ਼ਾਹਿਤ ਕਰਨ ਵਾਲੀ ਇਸ ਸਕੀਮ ਦਾ ਕਰ ਲਾਗੂਕਰਨ ‘ਤੇ ਡੂੰਘਾ ਪ੍ਰਭਾਵ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਬਿੱਲ ਜਾਰੀ ਕਰਨ ਵਿੱਚ ਬੇਨਿਯਮੀਆਂ ਦੇ ਦੋਸ਼ੀ ਪਾਏ ਗਏ ਅਦਾਰਿਆਂ ਵਿਰੁੱਧ 9,07,06,102 ਰੁਪਏ ਦੇ ਜੁਰਮਾਨੇ ਲਗਾਏ ਗਏ ਹਨ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇ...

रक्षाबंधन पर मुख्यमंत्री की कलाई पर स्कूली बच्चियों ने बांधी स्नेह की डोर

Haryana, Hindi
चंडीगढ़, 9 अगस्त – हरियाणा के मुख्यमंत्री श्री नायब सिंह सैनी ने शुक्रवार को संत कबीर कुटीर में रक्षाबंधन का पर्व हर्ष और उत्साह के साथ मनाया। इस मौके पर हरियाणा राज्य बाल कल्याण परिषद की उपाध्यक्ष एवं मुख्यमंत्री की धर्मपत्नी श्रीमती सुमन सैनी भी मौजूद रही। रक्षाबंधन के इस विशेष पावन अवसर पर पंचकूला जिले के दो सरकारी प्राइमरी स्कूलों तथा रायपुररानी स्थित "वेलफेयर सेंटर फॉर पर्सन विद स्पीच एंड हियरिंग इम्पेरेमेंट" की नन्हीं-नन्हीं बच्चियां अपने शिक्षकों के साथ पहुंचीं और मुख्यमंत्री की कलाई पर प्रेम, विश्वास और सुरक्षा के प्रतीक स्वरूप राखी बांधी। स्कूल यूनिफार्म में पहुंची इन बच्चियों ने जब मुख्यमंत्री की कलाई पर रंग-बिरंगी राखी के रूप में स्नेह की रेशमी डोर बांधी तो मुख्यमंत्री ने उनको उपहार और आशीर्वाद दिया।  मुख्यमंत्री ने बच्चियों से आत्मीय बातचीत की, ...

ਅਮਨਿੰਦਰ ਸਿੰਘ ਕੁਠਾਲਾ ਦੀ ਕਿਤਾਬ “ਲਫ਼ਜ਼ ਜੋ ਬੋਲ ਪਏ” ਲੋਕ ਅਰਪਣ

Local
ਬਰਨਾਲਾ, 9 ਅਗਸਤ ਅਮਨਿੰਦਰ ਸਿੰਘ ਕੁਠਾਲਾ ਵੱਲੋਂ ਲਿਖੀ ਸਮਾਜਿਕ ਮੁੱਦਿਆਂ ਉੱਤੇ ਆਧਾਰਿਤ ਕਿਤਾਬ "ਲਫ਼ਜ਼ ਜੋ ਬੋਲ ਪਏ" ਦਾ ਲੋਕ ਅਰਪਣ ਵਧੀਕ ਡਿਪਟੀ ਕਮਿਸ਼ਨਰ ਸ. ਸਤਵੰਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਨੀਤਇੰਦਰ ਸਿੰਘ ਨੇ ਕੀਤਾ।  ਏਡੀਸੀ (ਵਿਕਾਸ) ਸ. ਸਤਵੰਤ ਸਿੰਘ ਨੇ ਕਿਹਾ ਕੇ "ਲਫ਼ਜ਼ ਜੋ ਬੋਲ ਪਏ ਲੋਕ" ਇੱਕ ਐਸੀ ਕਿਤਾਬ—ਨੁਮਾਂ ਲਿਖਤ ਹੈ ਜੋ ਸਮਾਜ ਦੇ ਅੰਦਰ ਚੱਲ ਰਹੀਆਂ ਵਾਸਤਵਿਕ ਸਮੱਸਿਆਵਾਂ ਨੂੰ ਬੇਨਕਾਬ ਕਰਦੀ ਹੈ। ਕਿਤਾਬ ਵਿੱਚ ਗਰੀਬੀ, ਬੇਰੁਜ਼ਗਾਰੀ, ਜਾਤੀਵਾਦ, ਧਰਮ, ਕੁਦਰਤੀ ਸੰਕਟ, ਨਸ਼ਾ, ਫਿਰਕਾ ਪ੍ਰਸਤੀ ਅਤੇ ਪਾਣੀ ਸੰਕਟ ਵਰਗੇ ਮਸਲਿਆਂ ਨੂੰ ਠੋਸ ਢੰਗ ਨਾਲ ਚਰਚਿਤ ਕੀਤਾ ਗਿਆ ਹੈ।  ਡੀਈਓ ਸ. ਸੁਨੀਤਇੰਦਰ ਸਿੰਘ ਨੇ ਕਿਹਾ, “ਇਹ ਕਿਤਾਬ ਸਿਰਫ ਸ਼ਬਦਾਂ ਦੀ ਗੂੰਜ ਨਹੀਂ, ਸਗੋਂ ਲੋਕਾਂ ਦੀ ਅੰਦਰਲੀ ਚੀਖ ਹੈ, ਜੋ ਕਦੇ ਕਦੇ ਅਣਸੁਣੀ ਕਰ ਦਿੱਤੀ ਜਾਂਦੀ ਹੈ। ਲੇਖਕ ਨੇ ਅਣਸੁਣੀਆਂ ਆਵਾਜ਼ਾਂ ਨੂੰ ਇੱਕ ਲਫ਼ਜ਼ੀ ਰੂਪ ਦਿੱਤਾ ਹੈ।  ਡੀਆਰਸੀ ਕਮਲਦੀਪ ਅਤੇ ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ ਨੇ ਕਿਹਾ ਸਾਡੇ ਸਿੱਖਿਆ ਵਿਭਾਗ ਦੇ ਨੌਜਵਾਨ ਲੇਖਕ ਅਮਨਿੰਦਰ ਸਿੰਘ...

ਜੁਆਇੰਟ ਸੀ.ਪੀ ਰੁਪਿੰਦਰ ਸਿੰਘ ਨੂੰ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ) ਵਿੱਚ ਤਰੱਕੀ ਦਿੱਤੀ ਗਈ

Local
ਲੁਧਿਆਣਾ, 9 ਅਗਸਤ: ਰੁਪਿੰਦਰ ਸਿੰਘ ਜੁਆਇੰਟ ਸੀ.ਪੀ (ਸ਼ਹਿਰ ਅਤੇ ਪੇਂਡੂ) ਲੁਧਿਆਣਾ ਨੂੰ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ) ਵਿੱਚ ਤਰੱਕੀ ਦਿੱਤੀ ਗਈ ਹੈ। ਉਹ ਅਗਸਤ, 1994 ਨੂੰ ਪੁਲਿਸ ਵਿਭਾਗ ਵਿੱਚ ਪ੍ਰੋਬੇਸ਼ਨਰੀ ਡੀ.ਐਸ.ਪੀ ਵਜੋਂ ਭਰਤੀ ਹੋਏ ਸਨ। ਉਨ੍ਹਾਂ ਨੇ ਸੂਬੇ ਵਿੱਚ ਵੱਖ-ਵੱਖ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਅਹੁਦਿਆਂ 'ਤੇ ਸੇਵਾ ਨਿਭਾਈ। ਉਨ੍ਹਾਂ ਡੀ.ਐਸ.ਪੀ ਸਬ-ਡਵੀਜ਼ਨ ਖਰੜ, ਮੋਹਾਲੀ, ਡੇਰਾ ਬੱਸੀ, ਸ਼੍ਰੀ ਫਤਿਹਗੜ੍ਹ ਸਾਹਿਬ ਅਤੇ ਸਦਰ ਲੁਧਿਆਣਾ ਵਜੋਂ ਸੇਵਾ ਨਿਭਾਈ। ਇਸ ਤੋਂ ਬਾਅਦ ਐਸ.ਪੀ ਵਜੋਂ ਤਰੱਕੀ ਮਿਲਣ 'ਤੇ ਉਨ੍ਹਾਂ ਨੇ ਐਸ.ਪੀ ਸਿਟੀ ਲੁਧਿਆਣਾ, ਐਸ.ਪੀ ਟ੍ਰੈਫਿਕ ਅਤੇ ਸੁਰੱਖਿਆ ਲੁਧਿਆਣਾ, ਐਸ.ਐਸ.ਪੀ ਵਿਜੀਲੈਂਸ ਰੇਂਜ ਜਲੰਧਰ, ਐਸ.ਐਸ.ਪੀ ਵਿਜੀਲੈਂਸ ਆਰਥਿਕ ਵਿੰਗ ਲੁਧਿਆਣਾ, ਐਸ.ਐਸ.ਪੀ ਵਿਜੀਲੈਂਸ ਰੇਂਜ ਲੁਧਿਆਣਾ ਅਤੇ ਕਮਾਂਡੈਂਟ-ਕਮ-ਡਿਪਟੀ ਡਾਇਰੈਕਟਰ (ਆਊਟਡੋਰ ਅਤੇ ਇਨਡੋਰ) ਪੰਜਾਬ ਪੁਲਿਸ ਅਕੈਡਮੀ ਫਿਲੌਰ, ਡੀ.ਸੀ.ਪੀ ਹੈੱਡਕੁਆਰਟਰ ਲੁਧਿਆਣਾ, ਐਸ.ਐਸ.ਪੀ ਆਰਥਿਕ ਅਪਰਾਧ ਵਿੰਗ ਵਿਜੀਲੈਂਸ ਬਿਊਰੋ ਲੁਧਿਆਣਾ ਵਜੋਂ ਸੇਵਾ ਨਿਭਾਈ। ਸਾਲ-2021 ਵਿੱਚ ਉਨ੍ਹਾਂ ਨੂੰ ਕੋਵਿਡ ਮਹਾਂਮਾਰੀ...

ਫਾਜ਼ਿਲਕਾ ਦੇ ਵਿਧਾਇਕ ਸਵਨਾ ਵੱਲੋਂ ਪਿੰਡ ਕਬੂਲ ਸ਼ਾਹ ਖੁਬਣ ਦਾ ਦੌਰਾ

Local
 ਫਾਜ਼ਿਲਕਾ 9 ਅਗਸਤ -  ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਪਿੰਡ ਕਬੂਲ ਸ਼ਾਹ ਖੁਬਣ ਦਾ ਦੌਰਾ ਕਰਕੇ ਇੱਥੇ ਮੀਹ ਦੇ ਪਾਣੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਨੇ ਆਪਣੀ ਜੇਬ ਵਿੱਚੋਂ ਇਥੋਂ ਪਾਣੀ ਦੀ ਨਿਕਾਸੀ ਕਰਨ ਲਈ ਲਗਾਏ ਗਏ ਡੀਜ਼ਲ ਪੰਪਾਂ ਲਈ ਡੀਜ਼ਲ ਦੀ ਖਰੀਦ ਕਰਨ ਵਾਸਤੇ 20 ਹਜਾਰ ਰੁਪਏ ਦਿੱਤੇ । ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਾਰਿਸ਼ਾਂ ਕਾਰਨ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਪਹਿਲਾਂ ਹੀ ਦੇ ਦਿੱਤੇ ਗਏ ਹਨ। ਉਹਨਾਂ ਨੇ ਕਿਹਾ ਕਿ ਗਿਰਦਾਵਰੀ ਅਨੁਸਾਰ ਜੋ ਰਿਪੋਰਟ ਤਿਆਰ ਹੋਵੇਗੀ ਉਸ ਨਾਲ ਸਾਰੇ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰੀ ਨੀਤੀ ਅਨੁਸਾਰ ਬਣਦਾ ਮੁਆਵਜਾ ਦਿੱਤਾ ਜਾਵੇਗਾ। ਉਨਾਂ ਨੇ ਕਿਹਾ ਕਿ ਪਾਣੀ ਨਿਕਾਸੀ ਲਈ ਜੋ ਵੀ ਸਰਕਾਰੀ ਮਦਦ ਦੀ ਜਰੂਰਤ ਹੋਵੇਗੀ ਸੰਬੰਧਿਤ ਵਿਭਾਗ ਵੱਲੋਂ ਕੀਤੀ ਜਾਵੇਗੀ । ਉਹਨਾਂ ਨੇ ਕਿਹਾ ਕਿ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਖੁਦ ਪਿ...

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਨੂੰ ਵਿਕਸਿਤ ਅਤੇ ਖੁਸ਼ਹਾਲ ਰਾਜ ਬਣਾਉਣ ਲਈ ਮਾਨ ਸਰਕਾਰ ਦੀ ਵਚਬੱਧਤਾ ਦੁਹਰਾਈ

Hot News
ਜਲੰਧਰ, 9 ਅਗਸਤ: ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਨੂੰ ਵਿਕਸਿਤ ਅਤੇ ਖੁਸ਼ਹਾਲ ਰਾਜ ਬਣਾਉਣ ਲਈ ਮਾਨ ਸਰਕਾਰ ਦੀ ਵਚਬੱਧਤਾ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਲਗਾਤਾਰ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ। ਜਨਤਾ ਨੂੰ ਸੁਵਿਧਾਵਾਂ ਮੁੱਹਈਆ ਕਰਵਾਉਣ ਤੋਂ ਇਲਾਵਾ ਪਾਰਦਰਸ਼ੀ ਤਰੀਕੇ ਨਾਲ ਵੱਖ-ਵੱਖ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਨੂੰ ਇੱਕ ਮਾਡਲ ਰਾਜ ਬਣਾਉਣ ਵੱਲ ਵਿਸ਼ੇਸ਼ ਕਦਮ ਪੁੱਟੇ ਜਾ ਰਹੇ ਹਨ।    ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਨੇ ਇਨਫਰਾਸਟਰਕਚਰ, ਸਿਹਤ, ਸਿੱਖਿਆ, ਖੇਤੀਬਾੜੀ ਅਤੇ ਉਦਯੋਗ ਦੇ ਖੇਤਰ ਵਿੱਚ ਕਈ ਅਹਿਮ ਪ੍ਰੋਜੈਕਟ ਸ਼ੁਰੂ ਕੀਤੇ ਹਨ। ਰਾਜ ਦੇ ਹਰ ਹਿੱਸੇ ਵਿੱਚ ਸੜਕਾਂ ਦਾ ਨਿਰਮਾਣ, ਸਰਕਾਰੀ ਹਸਪਤਾਲਾਂ ਦੀ ਅਪਗ੍ਰੇਡੇਸ਼ਨ, ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਅਤੇ ਕਿਸਾਨਾਂ ਲਈ ਨਵੀਆਂ ਸਹੂਲਤਾਂ ਦੀ ਸ਼ੁਰੂਆਤ ਕੀਤੀ ਗਈ ਹੈ।    ਉਨ੍ਹਾਂ ਦੱਸਿਆ ਕਿ ਬਿਜਲੀ ਸਸਤੀ ਕਰਨਾ, ਭ੍ਰਿਸ਼...