Tuesday, March 10Malwa News
Shadow

Tag: punjabi news

ਪੰਜਾਬ ਦੇ ਹਰ ਰੂਟ ‘ਤੇ ਚੱਲਣਗੀਆਂ ਸਰਕਾਰੀ ਬੱਸਾਂ : ਭੁੱਲਰ

ਪੰਜਾਬ ਦੇ ਹਰ ਰੂਟ ‘ਤੇ ਚੱਲਣਗੀਆਂ ਸਰਕਾਰੀ ਬੱਸਾਂ : ਭੁੱਲਰ

Hot News
ਚੰਡੀਗੜ੍ਹ, 12 ਮਾਰਚ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵਿਭਾਗੀ ਅਧਿਕਾਰੀਆਂ ਨੂੰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇੱਥੇ ਪੰਜਾਬ ਰੋਡਵੇਜ਼/ਪਨਬਸ, ਪੀ.ਆਰ.ਟੀ.ਸੀ. ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਕੰਮ-ਕਾਜ ਦੀ ਸਮੀਖਿਆ ਕਰਨ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵੀਂਆਂ ਬੱਸਾਂ ਖ਼ਰੀਦਣ ਦੀ ਕਾਰਵਾਈ ਨੂੰ ਤੇਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਮਿੱਥੇ ਗਏ ਟੀਚਿਆਂ ਨੂੰ ਸਮੇਂ ਸਿਰ ਹਾਸਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਸਰਕਾਰੀ ਮਾਲੀਏ ਨੂੰ ਵਧਾਉਣ ਦ ਦਿਸ਼ਾ ‘ਚ ਕਦਮ ਚੁੱਕੇ ਜਾਣ।ਸ. ਭੁੱਲਰ ਨੇ ਦਿੱਲੀ ਵਿਖੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਘਟਾਉਣ ਲਈ ਦਿੱਲੀ ਏਅਰਪੋਰਟ ‘ਤੇ ਕੇਵਲ ਬੀ.ਐਸ.-6 ਬੱਸਾਂ ਆਉਣ-ਜਾਣ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲਈ ਨਵੀਆਂ ਬੀ.ਐਸ.-6 ਬੱਸਾਂ ਖਰੀਦਣ ਲਈ ਲੋੜੀਂਦੇ ਕਦਮ ਚੁੱਕਣ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਵਿਭਾਗ ਵੱਲੋਂ ਨਵੀਆਂ ਬੱਸਾਂ ਖਰੀਦਣ ਲਈ ਟੈਂਡਰ ਪ੍ਰਕਿਰਿਆ ਜਲਦ ਪੂਰੀ ਕਰਨ ਦੇ ਨਿਰਦੇਸ਼ ਵੀ ਦਿ...
ਅਮਰੀਕੀ ਸੇਬ ਦੀ ਅਣਉਚਿਤ ਦਰਾਮਦ ਤੋਂ ਬਚਾਉਣ ਦੀ ਲੋੜ : ਸੰਧਵਾਂ

ਅਮਰੀਕੀ ਸੇਬ ਦੀ ਅਣਉਚਿਤ ਦਰਾਮਦ ਤੋਂ ਬਚਾਉਣ ਦੀ ਲੋੜ : ਸੰਧਵਾਂ

Hot News
ਚੰਡੀਗੜ੍ਹ, 12 ਮਾਰਚ: ਅਮਰੀਕਾ ਵੱਲੋਂ ਰੈਸੀਪ੍ਰੋਕਲ ਟੈਰਿਫ਼ ਨਾਲ ਬਣੀ ਸਥਿਤੀ ਦੇ ਮੱਦੇਨਜ਼ਰ ਜੰਮੂ ਅਤੇ ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕਿਸਾਨਾਂ ਨੂੰ ਭਾਰਤੀ ਬਾਜ਼ਾਰਾਂ ਵਿੱਚ ਸਸਤੇ ਅਮਰੀਕੀ ਸੇਬ ਦੀ ਦਰਾਮਦ ਤੋਂ ਗੰਭੀਰ ਖ਼ਤਰਾ ਦਰਪੇਸ਼ ਹੈ। ਇਸ ਸਬੰਧ ਵਿੱਚ, ਕਸ਼ਮੀਰ ਵੈਲੀ ਫਰੂਟ ਗ੍ਰੋਅਰਜ਼ ਯੂਨੀਅਨ (ਕੇ.ਵੀ.ਐਫ.ਜੀ.ਯੂ.) ਨੇ ਚੇਤਾਵਨੀ ਦਿੱਤੀ ਹੈ ਕਿ ਘੱਟ ਕੀਮਤ ਵਾਲੇ ਸੇਬਾਂ ਦੀ ਇਸ ਆਮਦ ਨਾਲ ਬਾਜ਼ਾਰ ਵਿੱਚ ਅਜਿਹੀ ਸਥਿਤੀ ਬਣ ਜਾਵੇਗੀ ਕਿ ਕੀਮਤਾਂ ਘਟਣ ਨਾਲ ਸੇਬ ਦੀ ਖੇਤੀ 'ਤੇ ਨਿਰਭਰ 7 ਲੱਖ ਤੋਂ ਵੱਧ ਪਰਿਵਾਰਾਂ ਦੀ ਰੋਜ਼ੀ-ਰੋਟੀ ਖ਼ਤਰੇ ਵਿੱਚ ਪੈ ਸਕਦੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਸਰਕਾਰ ਨੂੰ ਭਾਰਤੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪ੍ਰੋਟੈਕਟਿਵ ਕਾਊਂਟਰ-ਟੈਰਿਫ ਵਰਗੀਆਂ ਮੁੱਖ ਮੰਗਾਂ ਦਾ ਜ਼ਿਕਰ ਕੀਤਾ ਜਿਸ ਤਹਿਤ ਭਾਰਤੀ ਉਤਪਾਦਕਾਂ ਲਈ ਵਪਾਰ ਵਾਸਤੇ ਬਰਾਬਰ ਮਾਹੌਲ ਯਕੀਨੀ ਬਣਾਉਣ ਲਈ ਅਮਰੀਕੀ ਸੇਬਾਂ 'ਤੇ ਸਮਾਨ (ਮੈਚਿੰਗ) ਡਿਊਟੀ ਲਾਈ ਜਾਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ...
ਵਿਵਾਦਤ ਪੰਚਾਇਤਾਂ ਦੀਆਂ ਮੁੜ ਹੋਣਗੀਆਂ ਚੋਣਾ

ਵਿਵਾਦਤ ਪੰਚਾਇਤਾਂ ਦੀਆਂ ਮੁੜ ਹੋਣਗੀਆਂ ਚੋਣਾ

Hot News
ਚੰਡੀਗੜ੍ਹ, 12 ਮਾਰਚ : ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਬਲਾਕ ਸਨੌਰ ਦੀਆਂ 16 ਗ੍ਰਾਮ ਪੰਚਾਇਤਾਂ ਭੱਠਲਾਂ, ਬੀੜ ਬਹਾਦਰਗੜ੍ਹ, ਦੀਲਵਾਲ, ਫਾਰਮ ਬਹਾਦਰਗੜ੍ਹ, ਮਾਜਰੀ, ਪੀਰ ਕਲੋਨੀ, ਵਿਦਿਆ ਨਗਰ, ਹੀਰਾ ਕਲੋਨੀ, ਗੁਰੂ ਨਾਨਕ ਨਗਰ, ਹਰ ਗੋਬਿੰਦ ਕਲੋਨੀ, ਕਰਹੇੜੀ, ਕਸਬਾ ਰੁੜਕੀ, ਮਹਿਮਦਪੁਰ ਜੱਟਾਂ, ਨਵਾਂ ਮਹਿਮਦਪੁਰ ਜੱਟਾਂ, ਸ਼ਮਸਪੁਰ ਅਤੇ ਸ਼ੇਖਪੁਰ ਕੰਬੋਆਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਮਿਤੀ 30.03.2025 (ਐਤਵਾਰ) ਨੂੰ ਕਰਵਾਈਆਂ ਜਾਣਗੀਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਪਹਿਲੀ ਮਿਤੀ 17.03.2025 (ਸੋਮਵਾਰ) ਨੂੰ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 20.03.2025 (ਵੀਰਵਾਰ) ਨੂੰ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗੀ ਅਤੇ 21.03.2025 (ਸ਼ੁੱਕਰਵਾਰ) ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ। ਇਸ ਸਬੰਧੀ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 22.03.2025 (ਸ਼ਨੀਵਾਰ) ਨੂੰ ਬਾਅਦ ਦੁਪਹਿਰ 3 ਵਜੇ ਤੱਕ...
ਪੁਲੀਸ ਮੁਕਾਬਲੇ ਪਿਛੋਂ ਗੈਂਗਸਟਰ ਮਲਕੀਤ ਮੰਨੂ ਗ੍ਰਿਫਤਾਰ

ਪੁਲੀਸ ਮੁਕਾਬਲੇ ਪਿਛੋਂ ਗੈਂਗਸਟਰ ਮਲਕੀਤ ਮੰਨੂ ਗ੍ਰਿਫਤਾਰ

Breaking News
ਮੋਗਾ, 12 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਮੋਗਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵਿਦੇਸ਼ ਅਧਾਰਿਤ ਗੈਂਗਸਟਰ ਗੌਰਵ ਉਰਫ਼ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਂਗ ਦੇ ਗੈਂਗਸਟਰ ਦਵਿੰਦਰਪਾਲ ਸਿੰਘ ਉਰਫ਼ ਗੋਪੀ ਲਹੌਰੀਆਂ ਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਲਕੀਤ ਸਿੰਘ ਉਰਫ਼ ਮਨੂੰ ਵਾਸੀ ਦੁਸਾਂਝ ਤਲਵੰਡੀ, ਮੋਗਾ ਵਜੋਂ ਹੋਈ ਹੈ। ਪੁਲੀਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦੇ ਪਿਸਤੌਲ ਸਮੇਤ ਚਾਰ ਕਾਰਤੂਸ ਵੀ ਬਰਾਮਦ ਕੀਤੇ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਮਨੂੰ, ਜੋ ਦਵਿੰਦਰ ਬੰਬੀਹਾ ਗੈਂਗ ਦਾ ਸਰਗਰਮ ਮੈਂਬਰ ਹੈ, ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ, ਜਿਸ ਦੇ ਖ਼ਿਲਾਫ਼ ਕਤਲ, ਇਰਾਦਾ ...
ਅਜਾਦੀ ਘੁਲਾਟੀਆਂ ਦਾ ਮਾਨ ਸਨਮਾਨ ਸਰਕਾਰ ਦੀ ਪਹਿਲ : ਮੋਹਿੰਦਰ ਭਗਤ

ਅਜਾਦੀ ਘੁਲਾਟੀਆਂ ਦਾ ਮਾਨ ਸਨਮਾਨ ਸਰਕਾਰ ਦੀ ਪਹਿਲ : ਮੋਹਿੰਦਰ ਭਗਤ

Hot News
ਚੰਡੀਗੜ੍ਹ, 12 ਮਾਰਚ: ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਆਜ਼ਾਦੀ ਘੁਲਾਟੀਆਂ ਬਾਰੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਉਨ੍ਹਾਂ ਦੀ ਭਲਾਈ ਸਬੰਧੀ ਪਹਿਲਕਦਮੀਆਂ ਅਤੇ ਭਵਿੱਖੀ ਯੋਜਨਾਵਾਂ ਦੀ ਸਮੀਖਿਆ ਕਰਨ ਲਈ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਸਨਮਾਨ ਅਤੇ ਹਿੱਤਾਂ ਦੀ ਰਾਖੀ ਲਈ ਸਮਰਪਿਤ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਦਫ਼ਤਰਾਂ ਵਿੱਚ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਯਕੀਨੀ ਬਣਾਇਆ ਜਾਵੇ।ਮੀਟਿੰਗ ਦੌਰਾਨ ਆਜ਼ਾਦੀ ਘੁਲਾਟੀਆਂ ਬਾਰੇ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵ ਨੇ ਵੱਖ-ਵੱਖ ਭਲਾਈ ਸਕੀਮਾਂ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ। ਮੀਟਿੰਗ ਦੌਰਾਨ ਜਨਤਕ ਸਮਾਗਮਾਂ ਵਿੱਚ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕਰਨ ਅਤੇ ਉਨ੍ਹਾਂ...
ਪੁਲੀਸ ਨੇ 12ਵੇਂ ਦਿਨ ਫੜ੍ਹੇ 118 ਨਸ਼ਾ ਤਸਕਰ : 543 ਛਾਪੇ

ਪੁਲੀਸ ਨੇ 12ਵੇਂ ਦਿਨ ਫੜ੍ਹੇ 118 ਨਸ਼ਾ ਤਸਕਰ : 543 ਛਾਪੇ

Breaking News
ਚੰਡੀਗੜ੍ਹ, 12 ਮਾਰਚ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 12ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਅੱਜ 543 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ ਜਿਸ ਦੌਰਾਨ 71 ਐਫਆਈਆਰ ਦਰਜ ਕਰਕੇ 118 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ 12 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 1658 ਹੋ ਗਈ ਹੈ। ਪੁਲਿਸ ਟੀਮਾਂ ਨੇ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 994 ਗ੍ਰਾਮ ਹੈਰੋਇਨ, 4633 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 1.47 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕ...
ਜਨਤਾ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੀਆਂ ਹਦਾਇਤਾਂ

ਜਨਤਾ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੀਆਂ ਹਦਾਇਤਾਂ

Local
ਫਰੀਦਕੋਟ, 12 ਮਾਰਚ : ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸ਼੍ਰੀ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ ਅਤੇ ਹਸਪਤਾਲ ਵਿੱਚ ਦਾਖਲ ਮਰੀਜਾਂ ਦਾ ਹਾਲ ਚਾਲ ਵੀ ਪੁੱਛਿਆ ਅਤੇ ਮਰੀਜਾਂ ਨੂੰ ਮਿਲਦੀਆਂ ਸਹੂਲਤਾਂ ਦਾ ਜਾਇਜਾ ਲਿਆ। ਹਸਪਤਾਲ ਦਾ ਦੌਰਾ ਕਰਨ ਉਪਰੰਤ ਉਨ੍ਹਾਂ ਵੱਲੋਂ ਸਿਵਲ ਸਰਜਨ ਦਫਤਰ ਵਿਖੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਅਤੇ ਹਾਜਰ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਜਿਲ੍ਹੇ ਵਿੱਚ ਚੱਲਦੇ ਨਸ਼ਾ ਛੁਡਾਊ ਕੇਂਦਰਾਂ, ਆਯੂਸ਼ਮਾਨ ਆਰੋਗਿਆ ਕੇਂਦਰਾਂ, ਜੱਚਾ ਬੱਚਾ ਸੇਵਾਵਾਂ ਅਤੇ ਹੋਰ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਬਾਰੇ ਸਮੀਖਿਆ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਵੱਧ ਤੋਂ ਵੱਧ ਲਾਭਪਾਤਰੀਆਂ ਦੇ ਕਾਰਡ ਬਣਵਾਏ ਜਾਣ ਅਤੇ ਆਭਾ ਆਈਡੀ ਬਣਾਈਆਂ ਜਾਣ। ਉਨ੍ਹਾਂ ਆਖਿਆ ਕਿ ਮਰੀਜਾਂ ਨੂੰ ਦ...
ਚੋਣ ਕਮਿਸ਼ਨ ਦਾ ਸਿਆਸੀ ਪਾਰਟੀਆਂ ਨੂੰ ਸੱਦਾ

ਚੋਣ ਕਮਿਸ਼ਨ ਦਾ ਸਿਆਸੀ ਪਾਰਟੀਆਂ ਨੂੰ ਸੱਦਾ

Local
ਫਰੀਦਕੋਟ, 12 ਮਾਰਚ: ਭਾਰਤ ਦੇ ਚੋਣ ਕਮਿਸ਼ਨ ਨੇ 30 ਅਪ੍ਰੈਲ, 2025 ਤੱਕ ਸਾਰੀਆਂ ਕੌਮੀ ਅਤੇ ਸੂਬਾ ਪੱਧਰੀ ਰਾਜਨੀਤਿਕ ਪਾਰਟੀਆਂ ਤੋਂ ਈ.ਆਰ.ਓ., ਡੀ.ਈ.ਓ. ਜਾਂ ਸੀ.ਈ.ਓ. ਪੱਧਰ 'ਤੇ ਹੱਲ ਨਾ ਹੋਏ ਮੁੱਦਿਆਂ ਲਈ ਸੁਝਾਅ ਮੰਗੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਨੂੰ ਜਾਰੀ ਕੀਤੇ ਗਏ ਇੱਕ ਪੱਤਰ ਵਿੱਚ, ਕਮਿਸ਼ਨ ਨੇ ਸਥਾਪਤ ਕਾਨੂੰਨ ਅਨੁਸਾਰ ਚੋਣ ਪ੍ਰਕਿਰਿਆਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨਾਂ ਅਤੇ ਪਾਰਟੀ ਦੇ ਸੀਨੀਅਰ ਮੈਂਬਰਾਂ ਨਾਲ ਗੱਲਬਾਤ ਦਾ ਸੱਦਾ ਦਿੰਦਿਆਂ ਆਪਸੀ ਸਹਿਮਤੀ ਨਾਲ ਕੋਈ ਦਿਨ ਅਤੇ ਸਮਾਂ ਮਿੱਥਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਹਫ਼ਤੇ ਭਾਰਤੀ ਚੋਣ ਕਮਿਸ਼ਨ ਦੀ ਕਾਨਫਰੰਸ ਦੌਰਾਨ  ਮੁੱਖ ਚੋਣ ਕਮਿਸ਼ਨਰ ਸ਼੍ਰੀ ਗਿਆਨੇਸ਼ ਕੁਮਾਰ ਨੇ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੀ.ਈ.ਓਜ਼, ਡੀ.ਈ.ਓਜ਼  ਅਤੇ ਈ.ਆਰ.ਓ.ਐਸ. ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਰਾਜਨੀਤਿਕ ਪਾਰਟੀਆਂ ਨਾਲ ਬਾਕਾਇਦਾ ਗੱਲਬਾਤ ਕਰਨ ਅਤੇ ਮੀਟਿੰਗਾਂ ਵਿੱਚ ਪ੍ਰਾਪਤ ਕਿਸੇ ਵੀ...
ਹਾੜੀ ਦੇ ਸੀਜ਼ਨ ਲਈ ਸਾਰੇ ਖਰੀਦ ਪ੍ਰਬੰਧ ਮੁਕੰਮਲ ਹੋਣਗੇ

ਹਾੜੀ ਦੇ ਸੀਜ਼ਨ ਲਈ ਸਾਰੇ ਖਰੀਦ ਪ੍ਰਬੰਧ ਮੁਕੰਮਲ ਹੋਣਗੇ

Hot News
ਚੰਡੀਗੜ੍ਹ, 11 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਗਾਮੀ ਹਾੜ੍ਹੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) 2025-26 ਲਈ ਲੋੜੀਂਦੀ ਸਟੋਰੇਜ ਸਪੇਸ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਜ਼ਿਲਾ ਖੁਰਾਕ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀਜ਼.) ਵੱਲੋਂ ਪਿਛਲੇ ਸਾਉਣੀ ਸੀਜ਼ਨ ਨਾਲ ਸਬੰਧਿਤ ਚੌਲਾਂ ਦੀ ਮਿੱਲਿੰਗ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਹਾੜ੍ਹੀ ਸੀਜ਼ਨ 2025-26 ਦੌਰਾਨ ਭੰਡਾਰਨ ਸਬੰਧੀ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਕਣਕ ਦੀ ਸੁਚੱਜੀ ਸਟੋਰੇਜ ਲਈ ਢੁੱਕਵੀਆਂ ਬਦਲਵੀਆਂ ਯੋਜਨਾਵਾਂ ਤਿਆਰ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਇਹ ਪ੍ਰਗਟਾਵਾ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਭਵਨ ਵਿਖੇ ਆਰ.ਐਮ.ਐਸ. 2025-26 ਸਬੰਧੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।ਮੰਤਰੀ ਨੇ ਕਿਹਾ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਲਾਭਪਾਤਰੀਆਂ ਦੇ ਸਬੰਧ ਵਿੱਚ ਈ-ਕੇ.ਵਾਈ.ਸੀ. ਪ੍ਰਕਿਰਿਆ ਨੂੰ ਇਸ ਸਾਲ 31 ਮਾਰਚ ਤੋ...
ਪੰਜਾਬ ‘ਚੋਂ 76 ਕਿੱਲੋ ਹੈਰੋਇਨ ਤੇ 50 ਕਿੱਲੋ ਅਫੀਮ ਬਰਾਮਦ : ਚੀਮਾ

ਪੰਜਾਬ ‘ਚੋਂ 76 ਕਿੱਲੋ ਹੈਰੋਇਨ ਤੇ 50 ਕਿੱਲੋ ਅਫੀਮ ਬਰਾਮਦ : ਚੀਮਾ

Breaking News
ਚੰਡੀਗੜ੍ਹ, 11 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆ ਵਿਰੁੱਧ' ਨੂੰ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਸਫਲ ਮੁਹਿੰਮ ਦੱਸਿਆ ਅਤੇ ਪਿਛਲੇ 11 ਦਿਨਾਂ ਦੌਰਾਨ ਕੀਤੀ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ। ਮੰਗਲਵਾਰ ਨੂੰ ਹਰਪਾਲ ਚੀਮਾ ਨੇ 'ਆਪ' ਦੇ ਬੁਲਾਰੇ ਨੀਲ ਗਰਗ ਦੇ ਨਾਲ ਚੰਡੀਗੜ੍ਹ ਪਾਰਟੀ ਦਫਤਰ 'ਚ ਇਸ ਮੁਹਿੰਮ ਨਾਲ ਸਬੰਧਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਚੀਮਾ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਨਤੀਜੇ ਬਹੁਤ ਹੀ ਉਤਸ਼ਾਹਜਨਕ ਹਨ। ਸਾਨੂੰ ਭਰੋਸਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣ ਜਾਵੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਹ ਮੁਹਿੰਮ ਸਫਲਤਾਪੂਰਵਕ ਚੱਲ ਰਹੀ ਹੈ। ਹੁਣ ਤੱਕ 76 ਕਿਲੋ ਹੈਰੋਇਨ, 50 ਕਿਲੋ ਅਫੀਮ ਅਤੇ 50 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਜਾ ਚੁੱਕੀ ਹੈ। ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਤਹਿਤ 1072 ਐਫਆਈਆਰ...