ਆਪਰੇਸ਼ਨ ਸੀਲ-18: ਪੰਜਾਬ ਵਿੱਚ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ‘ਤੇ ਪੈਣੀ ਨਜ਼ਰ ਰੱਖਣ ਲਈ 71 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 9 ਗ੍ਰਿਫ਼ਤਾਰ
ਚੰਡੀਗੜ੍ਹ, 9 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਚਲਾਏ ਜਾ ਰਹੇ ਵਿਸ਼ੇਸ਼ ਆਪ੍ਰੇਸ਼ਨਾਂ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਵਿਸ਼ੇਸ਼ ਆਪ੍ਰੇਸ਼ਨ 'ਓਪੀਐਸ ਸੀਲ-18' ਚਲਾਇਆ ਜਿਸਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਆਉਣ-ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕਰਨਾ ਸੀ ਤਾਂ ਜੋ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ 'ਤੇ ਕੜੀ ਨਜ਼ਰ ਰੱਖੀ ਜਾ ਸਕੇ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਾਰੇ ਜ਼ਿਲ੍ਹਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ, ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐਸਐਸਪੀਜ਼ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਰਣਨੀਤਕ ਥਾਵਾਂ 'ਤੇ ਸਾਂਝੇ ਨਾਕੇ ਲਗਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ 'ਤੇ ਮਜ਼ਬੂਤ 'ਨਾਕੇ' ਲਗਾਉਣ ਲਈ ਵੱਧ ਤੋਂ ਵੱਧ ਪੁਲਿਸ ਬਲ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗ...