ਸਾਬਕਾ ਸੈਨਿਕਾਂ ਤੇ ਪਰਿਵਾਰਾਂ ਦੀ ਭਲਾਈ ਸਰਕਾਰ ਦੀ ਮੁੱਖ ਤਰਜੀਹ : ਭਗਤ
ਚੰਡੀਗੜ੍ਹ, 11 ਮਾਰਚ: ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਾਬਕਾ ਸੈਨਿਕ ਕਾਰਪੋਰੇਸ਼ਨ (ਪੈਸਕੋ) ਦੀ ਮਜ਼ਬੂਤੀ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਪੰਜਾਬ ਸਾਬਕਾ ਸੈਨਿਕ ਕਾਰਪੋਰੇਸ਼ਨ ਦੇ ਸੰਚਾਲਨ ਢਾਂਚੇ, ਵਿੱਤੀ ਸਥਿਤੀ ਅਤੇ ਕਰਮਚਾਰੀਆਂ ਦੀ ਭਲਾਈ ਸਬੰਧੀ ਚੁੱਕੇ ਗਏ ਕਦਮਾਂ ਦਾ ਜਾਇਜ਼ਾ ਲਿਆ।ਵਿਚਾਰ-ਵਟਾਂਦਰੇ ਦੌਰਾਨ, ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਅਤੇ ਮੁੱਖ ਦਫ਼ਤਰ ਦੇ ਜਨਰਲ ਮੈਨੇਜਰ (ਪ੍ਰਸ਼ਾਸਕੀ ਅਤੇ ਸੁਰੱਖਿਆ) ਕਰਨਲ ਨਵਾਬ ਸਿੰਘ ਘੁੰਮਣ (ਸੇਵਾਮੁਕਤ) ਨੇ ਮੰਤਰੀ ਨੂੰ ਕਾਰਪੋਰੇਸ਼ਨ ਦੇ ਉਪਰਾਲਿਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਮੋਹਾਲੀ ਤੇ ਬਠਿੰਡਾ ਵਿੱਚ ਹੁਨਰ ਸਿਖਲਾਈ ਸੰਸਥਾਵਾਂ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਤੇ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇ ਰਹੀਆਂ ਹਨ। ਅਧਿਕਾਰੀਆਂ ...








