ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਰਾਜ ਭਰ ‘ਚ 213 ਬੱਸ ਅੱਡਿਆਂ ’ਤੇ ਚਲਾਈ ਤਲਾਸ਼ੀ ਮੁਹਿੰਮ
ਚੰਡੀਗੜ੍ਹ, 6 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਆਉਣ ਵਾਲੇ ਆਜ਼ਾਦੀ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਚੱਲ ਰਹੇ ਵਿਸ਼ੇਸ਼ ਕਾਰਜਾਂ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਰਾਜ ਭਰ ਵਿੱਚ 213 ਬੱਸ ਅੱਡਿਆਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ।
ਇਹ ਕਾਰਵਾਈ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਕੀਤੀ ਗਈ।
ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਆਪ੍ਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਸਾਰੇ ਸੀਪੀ/ਐਸਐਸਪੀ ਨੂੰ, ਸੁਪਰਡੈਂਟ ਆਫ਼ ਪੁਲਿਸ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ।
ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦੌਰਾਨ 2224 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ ਅਤੇ ਤਿੰਨ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਇਸ...