Sunday, November 15Malwa News
Shadow

Tag: punjabi news

ਸਰਕਾਰੀ, ਨਿਜ਼ੀ ਸਕੂਲਾਂ ਦੇ ਨਾਲ ਨਾਲ ਆਂਗਣਵਾੜੀ ਕੇਂਦਰਾਂ ‘ਚ ਬੱਚਿਆਂ ਨੂੰ ਖ਼ਵਾਈਆਂ ਗਈਆਂ ਅਲਬੈਡਾਜ਼ੋਲ ਦੀਆਂ ਗੋਲੀਆਂ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

Local
ਤਰਨ ਤਾਰਨ, 06 ਅਗਸਤ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਅਤੇ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਜਿਲਾ ਟੀਕਾਕਰਨ ਅਫਸਰ ਕਮ ਨੋਡਲ  ਡਾ. ਵਰਿੰਦਰ ਪਾਲ ਕੌਰ ਦੀ ਅਗਵਾਈ ਹੇਠ 07 ਅਗਸਤ ਦਿਨ ਵੀਰਵਾਰ ਨੂੰ ਜ਼ਿਲੇ ਦੇ ਵੱਖ ਵੱਖ ਬਲਾਕਾਂ ਦੇ ਵਿੱਚ ਨੈਸ਼ਨਲ ਡੀ ਵਾਰਮਿੰਗ ਡੇ ਮਨਾਇਆ ਜਾਵੇਗਾ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਨੈਸ਼ਨਲ ਡੀ ਵਾਰਮਿੰਗ ਡੇ ਦੌਰਾਨ ਸਿਹਤ ਕਰਮੀਆਂ ਵੱਲੋਂ ਜ਼ਿਲ੍ਹੇ ਦੇ ਸਾਰੇ ਹੀ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਤੋਂ ਇਲਾਵਾ ਆਗਣਵਾੜੀ ਕੇਂਦਰਾਂ ਵਿਖੇ ਜਾ ਕੇ 19 ਸਾਲ ਤੱਕ ਦੇ ਬੱਚਿਆਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਖਵਾਈਆਂ ਗਈਆਂ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ  ਦੱਸਿਆ ਕਿ ਨੈਸ਼ਨਲ ਡਿਵਰਮਿੰਗ ਡੇ ਮਨਾਉਣ ਦਾ ਮੁੱਖ ਮੰਤਵ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਵਾਉਣਾ ਹੈ। ਉਹਨਾ ਦੱਸਿਆ ਕਿ ਸਿਹਤ ਕਰਮੀਆਂ ਵੱਲੋਂ ਜ਼ਿਲੇ ਦੇ ਸਾਰੇ ਹੀ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਵਿੱਚ ਜਾ ਕੇ ਅਧਿਆ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਕਾਰਗਰ ਸਾਬਤ ਹੋ ਰਹੀ ਹੈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ : ਮੋਹਿੰਦਰ ਭਗਤ

Local
ਜਲੰਧਰ, 5 ਅਗਸਤ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਿਆਂ ਨੂੰ ਠੱਲ੍ਹ ਪਾਉਣ ਵਿੱਚ ਕਾਰਗਰ ਸਾਬਤ ਹੋ ਰਹੀ ਹੈ।  ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਹੋਈ ਹੈ, ਜਿਸ ਤਹਿਤ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕਸਣ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਪੱਧਰ 'ਤੇ ਇੱਕ ਨਵੀਂ ਰਣਨੀਤੀ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਲੇਜ ਡਿਫੈਂਸ ਕਮੇਟੀਆਂ, ਸਰਪੰਚਾਂ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਮੈਂਬਰਾਂ ਅਤੇ ਪੁਲਿਸ ਅਧਿਕਾਰੀਆਂ ਦੇ ਸਹਿਯੋਗ ਨਾਲ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰ...

ਆਜ਼ਾਦੀ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਵਿੱਚ ਚਲਾਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ

Hot News
ਚੰਡੀਗੜ੍ਹ, 5 ਅਗਸਤ: ਆਜ਼ਾਦੀ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਸਬੰਧੀ ਜਾਰੀ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਦੀਆਂ ਸਾਰੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਤਾਂ ਜੋ ਸਾਰੇ ਨਿਆਂਇਕ ਕੰਪਲੈਕਸਾਂ ਵਿੱਚ ਠੋਸ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਰਾਜ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਈ ਗਈ। ਸਪੈਸ਼ਲ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਇਸ ਕਾਰਵਾਈ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਅਤੇ ਐਸਪੀ ਰੈਂਕ ਦੇ ਅਧਿਕਾਰੀਆਂ ਦੀ ਦੇਖਰੇਖ ਹੇਠ ਚੈਕਿੰਗ ਲਈ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸੀਪੀਜ਼/ਐਸਐਸਪੀਜ਼ ਨੂੰ ਅਦਾਲਤੀ ਕੰ...

ਡੀਜੀਪੀ ਗੌਰਵ ਯਾਦਵ ਨੇ ਯੁੱਧ ਨਸ਼ਿਆਂ ਵਿਰੁੱਧ ਦੀ ਸਮੀਖਿਆ ਕਰਨ ਅਤੇ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰਾਜ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ *

Hot News
ਚੰਡੀਗੜ੍ਹ, 5 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਸਾਰੇ ਰੇਂਜ ਆਈਜੀਪੀ/ਡੀਆਈਜੀ, ਪੁਲਿਸ ਕਮਿਸ਼ਨਰ (ਸੀਪੀ) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨਾਲ ਇੱਕ ਰਾਜ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ‘ਯੁੱਧ ਨਸ਼ਿਆਂ ਵਿਰੁੱਧ’ ਅਧੀਨ ਚੱਲ ਰਹੇ ਨਸ਼ਾ ਰੋਕੂ ਯਤਨਾਂ ਨੂੰ ਲਾਗੂਕਰਨ, ਸਮੁੱਚੀ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਰਾਜ ਭਰ ਵਿੱਚ ਅੰਦਰੂਨੀ ਸੁਰੱਖਿਆ ਦਾ ਜਾਇਜ਼ਾ ਲਿਆ ਜਾ ਸਕੇ। ਇਸ ਦੌਰਾਨ ਡੀਜੀਪੀ ਦੇ, ਨਾਲ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਸਪੈਸ਼ਲ ਡੀਜੀਪੀ (ਇੰਟੈਲੀਜੈਂਸ) ਪ੍ਰਵੀਨ ਕੁਮਾਰ ਸਿਨਹਾ, ਏਡੀਜੀਪੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੀਲਾਭ ਕਿਸ਼ੋਰ, ਏਡੀਜੀਪੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪ੍ਰਮੋਦ ਬਾਨ ਅਤੇ ਏਡੀਜੀਪੀ (ਕਾਊਂਟਰ ਇੰਟੈਲੀਜੈਂਸ ) ਅਮਿਤ ਪ੍ਰਸਾਦ ਵੀ ਮੌਜੂਦ ਸਨ। ਮੀਟਿੰਗ ਦੌਰਾਨ, ਸੀਨੀਅਰ ਅਧਿਕਾਰੀਆਂ ਨੇ ਫੀਲਡ ਅਧਿਕਾਰ...

ਸਿੰਧ ਦਾ ਪਾਣੀ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ: ਮੁੱਖ ਮੰਤਰੀ

Breaking News
ਨਵੀਂ ਦਿੱਲੀ, 5 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਦੇ ਮੁੱਦੇ ਨੂੰ ਖ਼ਤਮ ਕਰ ਕੇ ਪੰਜਾਬ ਤੇ ਹਰਿਆਣਾ ਵਿਚਕਾਰ ਲੰਬੇ ਸਮੇਂ ਤੋਂ ਚੱਲ ਰਹੇ ਜਲ ਵਿਵਾਦ ਨੂੰ ਹੱਲ ਕਰਨ ਲਈ ਚਨਾਬ ਦਰਿਆ ਦੇ ਪਾਣੀ ਦੀ ਵਰਤੋਂ ਕਰੇ। ਐਸ.ਵਾਈ.ਐਲ. ਦੇ ਮੁੱਦੇ ਉੱਤੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨਾਲ ਮੀਟਿੰਗ ਦੌਰਾਨ ਵਿਚਾਰ-ਵਟਾਂਦਰੇ ਵਿੱਚ ਭਾਗ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ 9 ਜੁਲਾਈ ਨੂੰ ਹੋਈ ਆਖ਼ਰੀ ਮੀਟਿੰਗ ਦੌਰਾਨ ਕੇਂਦਰ ਸਰਕਾਰ ਨੇ ਦੱਸਿਆ ਸੀ ਕਿ ਪਾਕਿਸਤਾਨ ਨਾਲ ਸਿੰਧ ਜਲ ਸਮਝੌਤਾ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨਾਲ ਇਸ ਸਮਝੌਤੇ ਅਧੀਨ ਪਾਕਿਸਤਾਨ ਨੂੰ ਦਿੱਤੇ ਪੱਛਮੀ ਦਰਿਆਵਾਂ ਵਿੱਚੋਂ ਇਕ ਚਨਾਬ ਦਰਿਆ ਦੇ ਪਾਣੀ ਦੀ ਵਰਤੋਂ ਲਈ ਭਾਰਤ ਵਾਸਤੇ ਵੱਡਾ ਮੌਕਾ ਖੁੱਲ੍ਹਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਹੁਣ ਚਨਾਬ ਦਾ ਪਾਣੀ ਰਣਜੀਤ ਸਾਗਰ, ਪੌਂਗ ਜਾਂ ਭਾਖੜਾ ਵਰਗੇ ਭਾਰਤੀ ਡੈਮਾਂ ਰਾਹੀਂ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਵਾਧੂ ਪਾਣੀ ਲਿਆਉਣ ਲਈ ਨਵੀਆਂ ਨਹਿਰਾਂ ਤੇ...

ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ-ਨੰਗਲ ਨੈਸ਼ਨਲ ਹਾਈਵੇ -503 (ਐਕਸਟੈਂਸ਼ਨ) ਦੀ ਮੁਰੰਮਤ ਦਾ ਕੰਮ ਸ਼ੁਰੂ

Local
ਸ੍ਰੀ ਅਨੰਦਪੁਰ ਸਾਹਿਬ 05 ਅਗਸਤ  () ਨੈਸ਼ਨਲ ਹਾਈਵੇ ਮੰਡਲ ਰੂਪਨਗਰ ਵੱਲੋਂ ਕੀਰਤਪੁਰ ਸਾਹਿਬ-ਸ਼੍ਰੀ ਅਨੰਦਪੁਰ ਸਾਹਿਬ-ਨੰਗਲ ਤੱਕ ਮੁੱਖ ਸੜਕ ਦੀ ਮੁਰੰਮਤ ਕਰਕੇ ਇਸ ਉੱਤੇ ਸੁਚਾਰੂ ਟ੍ਰੈਫਿਕ ਵਿਵਸਥਾ ਯਕੀਨੀ ਬਣਾਉਣ ਦੇ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਕੀਰਤਪੁਰ ਸਾਹਿਬ ਤੋ ਨੰਗਲ ਤੱਕ ਸੜਕ ਦੀ ਆਰਜ਼ੀ ਮੁਰੰਮਤ ਦਾ ਕੰਮ ਸ਼ੁਰੂ ਹੋ ਗਿਆ ਹੈ। ਇਹ ਮੁੱਖ ਮਾਰਗ ਸਤੰਬਰ ਮਹੀਨੇ ਦੌਰਾਨ ਅਨੁਕੂਲ ਵਾਤਾਵਰਣ ਵਿਚ ਪੂਰੀ ਤਰਾਂ ਮੁਰੰਮਤ ਕਰਕੇ ਆਵਾਜਾਈ ਲਈ ਸੁਚਾਰੂ ਕਰ ਦਿੱਤਾ ਜਾਵੇਗਾ।    ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਆਈ.ਏ.ਐਸ ਵੱਲੋਂ ਇਸ ਸਬੰਧ ਵਿੱਚ ਮਿਲੀਆਂ ਹਦਾਇਤਾਂ ਤਹਿਤ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਸ.ਜਸਪ੍ਰੀਤ ਸਿੰਘ ਨੇ ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ-ਨੰਗਲ ਸੜਕ ਦੀ ਮੁਰੰਮਤ ਦਾ ਕੰਮ ਅੱਜ ਬੱਢਲ ਮੀਢਵਾ ਤੋ ਸ਼ੁਰੂ ਕਰਵਾਇਆ। ਉਨ੍ਹਾਂ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਧਿਆਨ ਵਿਚ ਇਹ ਤਰਸਯੋਗ ਸੜਕ ਦੀ ਹਾਲਤ ਅਤੇ ਇਸ ਉੱਤੇ ਪਏ ਡੂੰਘੇ ਟੋਏ, ਬਰਮਾਂ ਦੀ ਮੁਰ...

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 07 ਅਗਸਤ ਨੂੰ

Local
ਸ੍ਰੀ ਮੁਕਤਸਰ ਸਾਹਿਬ, 05 ਅਗਸਤ: ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 07 ਅਗਸਤ 2025 ਦਿਨ ਵੀਰਵਾਰ  ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।  ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਫਲਿੱਪ ਕਾਰਟ ਕੰਪਨੀ ਵੱਲੋਂ ਡਿਲੀਵਰੀ ਦੀ 50 ਅਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ। ਇਟਰਵਿਊ ਲਈ ਘੱਟ ਤੋਂ ਘੱਟ 10ਵੀਂ ਪਾਸ, ਉਮਰ 18+  ਲੜਕੇ ਅਤੇ ਲੜਕੀਆਂ  ਭਾਗ ਲੈ ਸਕਦੀਆਂ ਹਨ। ਪ੍ਰਾਰਥੀਆਂ ਕੋਲ ਆਪਣਾ ਮੋਟਰਸਾਈਕਲ ਹੋਣਾ ਜਰੂਰੀ ਹੈ। ਪਲੇਸਮੈਂਟ ਅਫਸਰ ਦਲਜੀਤ ਸਿੰਘ ਬਰਾੜ ਨੇ ਦੱਸਿਆ ਗਿਆ ਕਿ ਪ੍ਰਾਰਥੀ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ, ਰਜ਼ਿਊਮ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਆਦਿ ਅਸਲ ਅਤੇ ਉਨ੍ਹਾਂ ਦੀ ਫੋਟੋ ਕਾਪੀ ਸੈਟ ਜਰੂਰ ਨਾਲ ਲੈ ਕੇ ਆਉਣ ਅਤੇ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪਲਾਈਨ  ਨੰਬਰ ...

ਜ਼ਿਲ੍ਹੇ ‘ਚ ਸ਼ੁਰੂ ਹੋਇਆ ਫ਼ਸਲਾਂ ਦਾ ਡਿਜੀਟਲ ਸਰਵੇਖਣ: ਡਿਪਟੀ ਕਮਿਸ਼ਨਰ

Local
ਹੁਸ਼ਿਆਰਪੁਰ, 5 ਅਗਸਤ: ਪੰਜਾਬ ਸਰਕਾਰ ਦੇ ਮਾਲ ਅਤੇ ਮੁੜ ਵਸੇਬਾ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ 1 ਅਗਸਤ ਤੋਂ ਫ਼ਸਲਾਂ ਦੇ ਡਿਜੀਟਲ ਸਰਵੇਖਣ ਦੀ ਸ਼ੁਰੂਆਤ ਕਰ ਚੁੱਕਾ ਹੈ ਜੋ ਕਿ ਅਗਲੇ 45 ਦਿਨਾਂ ਦੇ ਵਿੱਚ ਮੁਕੰਮਲ ਹੋਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਵੇਖਣ ਲਈ 834 ਦੇ ਕਰੀਬ ਪ੍ਰਾਈਵੇਟ ਸਰਵੇਅਰ ਰੱਖੇ ਜਾ ਰਹੇ ਹਨ ਜੋ ਰੋਜਾਨਾ ਘੱਟੋ ਘੱਟ 70 ਪਲਾਟਾਂ ਦਾ ਫ਼ਸਲੀ ਸਰਵੇਖਣ ਕਰਨਗੇ। ਉਨ੍ਹਾਂ ਦੱਸਿਆ ਕਿ ਫ਼ਸਲਾਂ ਦੇ ਡਿਜੀਟਲ ਸਰਵੇਖਣ ਦਾ ਮਨੋਰਥ ਮੋਬਾਈਲ ਰਾਹੀਂ ਖੇਤਾਂ ਵਿੱਚ ਬੀਜੀਆਂ ਫ਼ਸਲਾਂ ਦੀ ਮੁਕੰਮਲ ਜਾਣਕਾਰੀ ਇਕੱਤਰ ਕਰਨਾ ਹੈ, ਤਾਂ ਜੋ ਕਿਸਾਨਾਂ ਦੀ ਸਹੁਲਤ ਲਈ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਸੁਚੱਜੇ ਢੰਗ ਨਾਲ ਜ਼ਮੀਨੀ ਪੱਧਰ ਤੱਕ ਪੁੱਜਦਾ ਕੀਤਾ ਜਾ ਸਕੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਰੱਖੇ ਜਾਣ ਵਾਲੇ ਪ੍ਰਾਈਵੇਟ ਸਰਵੇਅਰਾਂ ਸਬੰਧੀ ਇਨ੍ਹਾਂ ਸਰਵੇਅਰਾਂ ਨੂੰ ਨਿਰਧਾਰਿਤ ਮਾਣਭੱਤਾ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬਾਰਵੀਂ ...

ਵਿਜੀਲੈਂਸ ਬਿਊਰੋ ਵੱਲੋਂ ਫਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਰੈਕੇਟ ਦਾ ਪਰਦਾਫਾਸ਼, ਆਰਟੀਏ-ਸਟੇਟ ਡਰਾਈਵਿੰਗ ਸੈਂਟਰ ਦੀ ਮਿਲੀਭੁਗਤ ਸਾਹਮਣੇ ਆਈ; ਮੋਟਰ ਵਹੀਕਲ ਇੰਸਪੈਕਟਰ ਸਮੇਤ ਚਾਰ ਗ੍ਰਿਫ਼ਤਾਰ

Hot News
ਚੰਡੀਗੜ੍ਹ, 5 ਅਗਸਤ, 2025 – ਸਰਕਾਰੀ ਦਫ਼ਤਰਾਂ ਵਿੱਚੋਂ ਭ੍ਰਿਸ਼ਟਾਚਾਰ ਦੇ ਅਮਲ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਰੀਜ਼ਨਲ ਟਰਾਂਸਪੋਰਟ ਅਥਾਰਟੀ (ਆਰਟੀਏ) ਗੁਰਦਾਸਪੁਰ, ਸਟੇਟ ਇੰਸਟੀਚਿਊਟ ਆਫ਼ ਆਟੋਮੋਬਾਈਲ ਐਂਡ ਡਰਾਈਵਿੰਗ ਸਕਿੱਲ ਸੈਂਟਰ, ਮਹੂਆਣਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮੁਲਾਜ਼ਮਾਂ ਅਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਪ੍ਰਾਈਵੇਟ ਦਸਤਾਵੇਜ਼ ਏਜੰਟਾਂ ਵਿਚਕਾਰ ਮਿਲੀਭੁਗਤ ਦਾ ਪਰਦਾਫਾਸ਼ ਕਰਦਿਆਂ ਹੈਵੀ ਡਰਾਇਵਿੰਗ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਵਾਲੇ ਇੱਕ ਵੱਡੇ ਅਤੇ ਫਰਜ਼ੀ ਭ੍ਰਿਸ਼ਟਾਚਾਰ ਰੈਕੇਟ ਨੂੰ ਬੇਨਕਾਬ ਕੀਤਾ ਹੈ। ਇਸ ਕੇਸ ਵਿੱਚ ਵਿਜੀਲੈਂਸ ਬਿਊਰੋ ਨੇ ਸੱਤ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ, ਜਿਨ੍ਹਾਂ ਵਿੱਚੋਂ ਮੋਟਰ ਵਹੀਕਲ ਇੰਸਪੈਕਟਰ (ਐਮਵੀਆਈ) ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਠਾਨਕੋਟ ਦੇ ਰਹਿਣ ਵਾਲੇ ਇੱਕ ਵਿਅਕਤੀ ਤੋਂ ਮਿਲੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਆਰਟੀਏ, ਗੁਰਦਾ...

ਪੰਜਾਬ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ, 5 ਅਗਸਤ ਭਾਰਤ ਦੇ ਆਜ਼ਾਦੀ ਸੰਘਰਸ਼ ਦੀ ਵਿਰਾਸਤ ਦਾ ਸਨਮਾਨ ਕਰਨ ਵੱਲ ਇੱਕ ਦ੍ਰਿੜ ਕਦਮ ਚੁੱਕਦੇ ਹੋਏ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸੁਤੰਤਰਤਾ ਸੰਗਰਾਮੀ ਵਿਭਾਗ ਨੂੰ ’ਫਰੀਡਮ ਫਾਈਟਰਜ਼, ਉੱਤਰਾਅਧਿਕਾਰੀ ਸੰਸਥਾ’ ਦੁਆਰਾ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਦੇ ਹੱਲ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਦੇਸ਼ ਆਜ਼ਾਦੀ ਅੰਦੋਲਨ ਦੌਰਾਨ ਕੀਤੀਆਂ ਗਈਆਂ ਬੇਮਿਸਾਲ ਕੁਰਬਾਨੀਆਂ ਦਾ ਹਮੇਸ਼ਾਂ ਰਿਣੀ ਅਤੇ ਪੰਜਾਬ ਸਰਕਾਰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਵਾਰਸਾਂ ਦੇ ਸਨਮਾਨ ਨੂੰ ਕਾਇਮ ਰੱਖਣ ਪ੍ਰਤੀ ਵਚਨਬੱਧ ਹੈ। ’ਫਰੀਡਮ ਫਾਈਟਰਜ਼, ਉੱਤਰਾਅਧਿਕਾਰੀ ਸੰਸਥਾ, ਪੰਜਾਬ’ ਦੇ ਨੁਮਾਇੰਦਿਆਂ ਨਾਲ ਪੰਜਾਬ ਸਿਵਲ ਸਕੱਤਰੇਤ ਵਿੱਚ ਆਪਣੇ ਦਫਤਰ ਵਿਖੇ ਹੋਈ ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਦੁਆਰਾ ਉਠਾਏ ਗਏ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਦੇ ਮੁੱਦਿਆਂ ਦੀ ਭਾਵਨਾਤਮਕ ਅਤੇ ਇਤਿਹਾਸਕ ਮਹੱਤਤਾ ਨੂੰ ਪਛਾਣਦੇ ਹੋਏ, ਵਿੱਤ ਮੰਤਰੀ ਨੇ ਵਿ...