Saturday, August 15Malwa News
Shadow

Tag: punjabi news

‘ਯੁੱਧ ਨਸ਼ਿਆਂ ਵਿਰੁੱਧ’ ਦੇ ਪੰਜ ਮਹੀਨੇ: 1000 ਕਿਲੋ ਹੈਰੋਇਨ ਸਮੇਤ ਕਾਬੂ 24089 ਨਸ਼ਾ ਤਸਕਰ

Hot News
ਚੰਡੀਗੜ੍ਹ, 1 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ ਪੰਜ ਮਹੀਨੇ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ 1 ਮਾਰਚ, 2025 ਤੋਂ ਹੁਣ ਤੱਕ 15242 ਐਫ.ਆਈ.ਆਰਜ਼ ਦਰਜ ਕੀਤੀਆਂ ਹਨ ਅਤੇ 24,089 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਇਸ ਦੇ ਨਾਲ 1000 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ, ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਰੋਜ਼ਾਨਾ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਸੀ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ...

ਸੂਬਾ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸਹਿਕਾਰੀ ਸਭਾਵਾਂ ਦੇ ਪੁਨਰ ਸੁਰਜੀਤੀ ਲਈ ਰੋਡਮੈਪ ਕੀਤਾ ਤਿਆਰ

Hot News
ਚੰਡੀਗੜ੍ਹ, 1 ਅਗਸਤ: ਮੁੱਖ ਮੰਤਰੀ, ਪੰਜਾਬ ਦੇ ਨਿਰਦੇਸ਼ਾਂ 'ਤੇ, ਸਹਿਕਾਰੀ ਸਭਾਵਾਂ, ਪੰਜਾਬ ਦੇ ਰਜਿਸਟਰਾਰ ਸ੍ਰੀ ਗਿਰੀਸ਼ ਦਿਆਲਨ, ਆਈਏਐਸ ਦੀ ਪ੍ਰਧਾਨਗੀ ਹੇਠ ਅੱਜ ਸਹਿਕਾਰਤਾ ਵਿਭਾਗ ਦੀ ਸੂਬਾ-ਪੱਧਰੀ ਸਮੀਖਿਆ ਮੀਟਿੰਗ ਬੁਲਾਈ ਗਈ। ਮੀਟਿੰਗ ਵਿੱਚ ਮੁੱਖ ਆਡੀਟਰ ਸਹਿਕਾਰੀ ਸਭਾਵਾਂ, ਜੁਆਇੰਟ ਰਜਿਸਟਰਾਰ, ਡਿਪਟੀ ਰਜਿਸਟਰਾਰ ਅਤੇ ਸੂਬੇ ਭਰ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਰਜਿਸਟਰਾਰ ਨੇ ਖੇਤਰੀ ਪੱਧਰ ਦੇ ਨਤੀਜੇ ਹਾਸਲ ਕਰਨ ਲਈ ਸਮਾਂ-ਬੱਧ, ਟੀਚਾਗਤ ਕਾਰਗੁਜ਼ਾਰੀ ਅਤੇ ਵਿਅਕਤੀਗਤ ਜਵਾਬਦੇਹੀ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਇਹ ਵੀ ਐਲਾਨ ਕੀਤਾ ਗਿਆ ਕਿ ਹੁਣ ਤੋਂ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਬਿਨ੍ਹਾਂ ਰੁਕਾਵਟ ਅਜਿਹੀਆਂ ਸਮੀਖਿਆ ਮੀਟਿੰਗਾਂ ਕਰਵਾਈਆਂ ਜਾਣਗੀਆਂ। ਮੀਟਿੰਗ ਦੌਰਾਨ ਕੀਤੀ ਗਈ ਵੱਡੀ ਪਹਿਲਕਦਮੀ ਫੀਲਡ ਅਫਸਰਾਂ ਵੱਲੋਂ ਘਾਟੇ ਵਿੱਚ ਜਾਣ ਵਾਲੀਆਂ ਜਾਂ ਮਾੜੀ ਕਾਰਗੁਜ਼ਾਰੀ ਵਾਲੀਆਂ ਸਹਿਕਾਰੀ ਸਭਾਵਾਂ ਨੂੰ ਗੋਦ ਲੈਣ ਸੀ। ਇਸ ਨਵੇਂ ਢਾਂਚੇ ਤਹਿਤ, ਸਾਰੇ ਇੰਸਪੈਕਟਰਾਂ ਨੂੰ ਉਨ੍ਹਾਂ ਦੇ ਤਾਇਨਾਤੀ ਸਥਾਨ ਦੇ ਨੇੜੇ ਇੱਕ ਸੁਸਾਇਟੀ ਸੌਂਪੀ ਜਾਵੇਗੀ ਤਾਂ...

ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਨਸ਼ਿਆਂ ਵਿਰੁੱਧ ਪਾਠਕ੍ਰਮ ਜਾਰੀ; ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲਾਂ ਵਿੱਚ ਪੜ੍ਹਾਇਆ ਜਾਵੇਗਾ ਪਾਠਕ੍ਰਮ

Breaking News
ਅਰਨੀਵਾਲਾ (ਫਾਜ਼ਿਲਕਾ), 1 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਇਕ ਮਿਸਾਲੀ ਪਹਿਲਕਦਮੀ ਤਹਿਤ ਅੱਠ ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰੇ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲੀ ਪਾਠਕ੍ਰਮ ਜਾਰੀ ਕੀਤਾ।ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪੰਜਾਬ ਦੇ ਇਸ ਸਰਹੱਦੀ ਜ਼ਿਲ੍ਹੇ ਤੋਂ ਸੂਬੇ ਦੀ ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਇਕ ਨਵੇਂ ਅਧਿਆਇ ਦੀ ਸ਼ੁਰੂਆਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਪੰਜਾਬ ਦੀ ਜੰਗ ਫੈਸਲਾਕੁਨ ਮੋੜ ਉੱਤੇ ਪੁੱਜ ਗਈ ਹੈ ਅਤੇ ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤੀਜੇ ਪੜਾਅ ਤਹਿਤ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ਸਾਰੇ ਸਰਕਾਰੀ ਸਕੂਲਾਂ ਵਿੱਚ ਵਿਸ਼ੇਸ਼ ਪਾਠਕ੍ਰਮ ਲਿਆਂਦਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਪਾਠਕ੍ਰਮ ਰਾਹੀਂ ਇਨ੍ਹਾਂ ਜਮਾਤਾਂ ਦੇ ਅੱਠ ਲੱਖ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਜਾਵੇਗਾ ਅਤੇ ...

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਅੰਮ੍ਰਿਤਸਰ ਤੋਂ 7 ਪਿਸਤੌਲਾਂ ਸਮੇਤ ਤਿੰਨ ਵਿਅਕਤੀ ਅਤੇ ਇੱਕ ਨਾਬਾਲਗ ਗ੍ਰਿਫ਼ਤਾਰ

Hot News
ਚੰਡੀਗੜ੍ਹ/ਅੰਮ੍ਰਿਤਸਰ, 1 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਦੋ ਵੱਖ-ਵੱਖ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਿੰਡ ਭਗਵਾਨਪੁਰਾ, ਤਰਨਤਾਰਨ ਦੇ ਸਿਕੰਦਰਜੀਤ ਸਿੰਘ (19); ਅੰਤਰਜਾਮੀ ਕਲੋਨੀ, ਅੰਮ੍ਰਿਤਸਰ ਦੇ ਪ੍ਰਦੀਪ ਸਿੰਘ ਉਰਫ਼ ਬੱਬਲ (43); ਨਿਊ ਸ਼ਹੀਦ ਊਧਮ ਸਿੰਘ ਨਗਰ, ਅੰਮ੍ਰਿਤਸਰ ਦੇ ਜਰਨੈਲ ਸਿੰਘ (34) ਵਜੋਂ ਹੋਈ ਹੈ। ਇਸ ਦੇ ਨਾਲ ਹੀ ਤਰਨਤਾਰਨ ਦੇ ਰਹਿਣ ਵਾਲੇ ਇੱਕ 17 ਸਾਲਾ ਨਾਬਾਲਗ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਦੋ ਗਲੌਕ ਪਿਸਤ...

ਪੰਜਾਬ ਸਰਕਾਰ ਨੇ ਜੀਐਸਟੀ ਰਿਫੰਡਾਂ ਵਿੱਚ ਤੇਜ਼ੀ ਲਿਆਂਦੀ, ਜੁਲਾਈ ਵਿੱਚ 241.17 ਕਰੋੜ ਰੁਪਏ ਕੀਤੇ ਮਨਜ਼ੂਰ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ, 1 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਬਕਾਇਆ ਪਏ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਰਿਫੰਡ ਦੀਆਂ ਅਰਜ਼ੀਆਂ 'ਤੇ ਕਾਰਵਾਈ ਕਰਨ ਵਿੱਚ ਵੱਡੀ ਕਾਰਵਾਈ ਕਰਦਿਆਂ ਜੁਲਾਈ ਮਹੀਨੇ ਵਿੱਚ 1,408 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਦਾ ਕੁੱਲ ਰਿਫੰਡ 241.17 ਕਰੋੜ ਰੁਪਏ ਬਣਦਾ ਹੈ। ਇੱਥੇ ਇੱਕ ਪ੍ਰੈਸ ਕਾਂਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਰੋਬਾਰੀਆਂ ਲਈ ਰਿਫੰਡ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਦੇ  ਯਤਨਾਂ ਸਦਕਾ 31 ਜੁਲਾਈ, 2025 ਤੱਕ ਸੂਬੇ ਵੱਲੋਂ ਪਿਛਲੇ ਬਕਾਏ ਦੇ ਇੱਕ ਵੱਡਾ ਹਿੱਸੇ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 30 ਜੂਨ, 2025 ਤੱਕ 3,452 ਪੈਂਡਿੰਗ ਰਿਫੰਡ ਅਰਜ਼ੀਆਂ ਸਨ, ਜਿਨ੍ਹਾਂ ਦੀ ਕੁੱਲ ਰਕਮ 832.93 ਕਰੋੜ ਰੁਪਏ ਸੀ। ਉਨ੍ਹਾਂ ਖੁਲਾਸਾ ਕੀਤਾ ਕਿ ਜੁਲਾਈ ਵਿੱਚ 241.17 ਕਰੋੜ ਰੁਪਏ ਦੇ ਰਿਫੰਡ ਨੂੰ ਮਨਜ਼ੂਰੀ ਦਿੱਤੀ ਗਈ, ਜਿਸ ਵਿੱਚੋਂ 57 ਕਰੋੜ ਰੁਪਏ ਸਟੇਟ ਜੀਐਸਟੀ (ਐ...

ਗੁਰਮੀਤ ਸਿੰਘ ਖੁੱਡੀਆਂ ਨੇ 11 ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ, 1 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਵਿਭਾਗ ਵਿੱਚ 11 ਨੌਜਵਾਨਾਂ ਨੂੰ ਖੇਤੀਬਾੜੀ ਵਿਕਾਸ ਅਫ਼ਸਰ (ਏ.ਡੀ.ਓ.) ਵਜੋਂ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਏ.ਡੀ.ਓਜ਼ ਨੂੰ ਵਧਾਈ ਦਿੰਦੇ ਹੋਏ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਂਦਿਆਂ ਸੂਬੇ ਦੇ ਕਿਸਾਨਾਂ ਦੀ ਬਿਹਤਰੀ ਅਤੇ ਖੇਤੀਬਾੜੀ ਸੈਕਟਰ ਦੇ ਵਿਕਾਸ ਨੂੰ ਨਵੀਆਂ ਲੀਹਾਂ 'ਤੇ ਲਿਜਾਣ ਲਈ ਅਣਥੱਕ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਅਫਸਰਾਂ ਦੀਆਂ ਜ਼ਿੰਮੇਵਾਰੀਆਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਪੰਜਾਬ ਨੂੰ ਇੱਕ ਖੁਸ਼ਹਾਲ ਖੇਤੀਬਾੜੀ ਸੂਬਾ ਬਣਾਉਣ ਲਈ ਕਿਸਾਨਾਂ ਨੂੰ ਮਾਰਗਦਰਸ਼ਨ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਰਹਿਣ ਲਈ ਉਤਸ਼ਾਹਿਤ ਕੀਤਾ। ਖੇਤੀਬਾੜੀ ਵਿਭਾਗ ਦੀ ਭਰਤੀ ਮੁਹਿੰਮ 'ਤੇ ਚਾਨਣਾ ਪਾਉਂਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ 20 ਮਈ, 2025 ...

ਐਸ.ਸੀ. ਕਮਿਸ਼ਨ ਵੱਲੋਂ ਟਰੱਕ ਡਰਾਈਵਰ ਖੁਦਕੁਸ਼ੀ ਮਾਮਲੇ ਵਿੱਚ ਐਸ.ਐਸ.ਪੀ. ਪਟਿਆਲਾ ਤਲਬ

Breaking News
ਚੰਡੀਗੜ੍ਹ, 1 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਟਿਆਲਾ ਜ਼ਿਲ੍ਹੇ ਦਾ ਕਸਬਾ ਪਾਤੜਾਂ ਨੇੜੇ ਪੈਂਦੇ ਪਿੰਡ ਨਿਆਲ ਦੇ ਦੋ ਡਰਾਈਵਰਾਂ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਨ ਕਪਤਾਨ ਪਟਿਆਲਾ ਨੂੰ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦਾ ਕਸਬਾ ਪਾਤੜਾਂ ਨੇੜੇ ਪੈਂਦੇ ਪਿੰਡ ਨਿਆਲ ਦੇ ਦੋ ਡਰਾਈਵਰ  ਵੱਲੋਂ ਬੀਤੇ ਦਿਨੀਂ ਖੁਦਕੁਸ਼ੀ ਕਰ ਲਈ ਗਈ ਸੀ, ਇਨ੍ਹਾਂ ਵਿੱਚੋਂ ਇਕ ਮ੍ਰਿਤਕ ਹਰਪ੍ਰੀਤ ਸਿੰਘ ਅਨੂਸੂਚਿਤ ਜਾਤੀ ਨਾਲ ਸਬੰਧਤ ਸੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਬੀਤੇ ਛੇ ਦਿਨਾਂ ਤੋਂ ਪਾਤੜਾਂ ਪਟਿਆਲਾ ਮਾਰਗ ‘ਤੇ ਧਰਨਾ ਲਗਾਇਆ ਗਿਆ ਹੈ। ਇਸ ਮਾਮਲੇ ਵਿੱਚ ਕਮਿਸ਼ਨ ਦੇ ਚੇਅਰਮੈਨ ਨੇ ਐਸ.ਐਸ.ਪੀ. ਪਟਿਆਲਾ ਨੂੰ ਨਿੱਜੀ ਤੌਰ ‘ਤੇ ਪੇਸ਼ ਹੋ ਕੇ 5 ਅਗਸਤ, 2025 ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।...

ਪੰਜਾਬ ਦੀ ਜੀਐਸਟੀ ਮਾਲੀਆ ਵਿੱਚ ਰਿਕਾਰਡ ਤੋੜ ਵਾਧੇ ਦੀ ਲੜੀ ਜਾਰੀ, ਜੁਲਾਈ ਵਿੱਚ 32% ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 1 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਇੱਕ ਵਾਰ ਫਿਰ ਟੈਕਸ ਮਾਲੀਆ ਵਾਧੇ ਦੇ ਮਾਮਲੇ ਵਿੱਚ ਰਿਕਾਰਡ ਤੋੜਦਿਆਂ ਜੁਲਾਈ 2025 ਵਿੱਚ ਵਸੂਲੇ ਗਏ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਵਿੱਚ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 32.08 ਫੀਸਦੀ ਦਾ ਸ਼ੁੱਧ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਕਾਰਗੁਜ਼ਾਰੀ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਟੈਕਸ ਮਾਲੀਏ ਵਿੱਚ ਸਾਲ-ਦਰ-ਸਾਲ ਅਤੇ ਮਹੀਨਾ-ਦਰ-ਮਹੀਨਾ ਰਿਕਾਰਡ-ਤੋੜ ਵਾਧਾ ਦਰਜ ਕਰਨ ਦੇ ਸੂਬੇ ਦੇ ਨਿਰੰਤਰ ਰੁਝਾਨ ਦਾ ਹਿੱਸਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੁਲਾਈ 2025 ਵਿੱਚ ਵਸੂਲਿਆ ਗਿਆ ਸ਼ੁੱਧ ਜੀਐਸਟੀ ਮਾਲੀਆ 2357.78 ਕਰੋੜ ਰੁਪਏ ਰਿਹਾ, ਜੋ ਜੁਲਾਈ 2024 ਵਿੱਚ ਵਸੂਲੇ ਗਏ 1785.07 ਕਰੋੜ ਰੁਪਏ ਦੇ ਮੁਕਾਬਲੇ 572.71 ਕਰੋੜ ਰੁਪਏ ਦਾ ਮਹੱਤਵਪੂਰਨ ਵਾਧਾ ਦਰਸ਼ਾਉਂਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਪ੍ਰਭਾਵਸ਼ਾਲੀ ਵਿਕਾਸ ਪੰਧ ਦਾ ਇਸ ਵਿੱਤੀ ਸਾਲ ਦ...

ਡੇਰਾਬੱਸੀ ਵਿੱਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ. ਬਲਜੀਤ ਕੌਰ ਵਲੋਂ ਤੁਰੰਤ ਕਾਰਵਾਈ ਦੇ ਹੁਕਮ

Hot News
ਚੰਡੀਗੜ੍ਹ, 1 ਅਗਸਤ: ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬੇਹੱਦ ਮਾੜੀਆਂ ਹਾਲਤਾਂ ਬਾਰੇ ਸਾਹਮਣੇ ਆਈਆਂ ਰਿਪੋਰਟਾਂ ਤੋਂ ਬਾਅਦ, ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਸਬੰਧਤ ਖ਼ੇਤਰ ਤੋਂ ਮਿਲੀ ਰਿਪੋਰਟ ਅਨੁਸਾਰ, ਇਹ ਬੱਚੇ ਅਤੇ ਉਨ੍ਹਾਂ ਦੇ ਪਰਿਵਾਰ ਖੁੱਲੀਆਂ ਥਾਂਵਾਂ 'ਤੇ ਰਹਿ ਰਹੇ ਹਨ ਜੋ ਕਿ ਅਸੁਰੱਖਿਅਤ ਅਤੇ ਗੰਦਗੀ ਭਰੀਆਂ ਹਾਲਤਾਂ ਵਿੱਚ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਬੱਚੇ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ ' ਅਤੇ ਉਨ੍ਹਾਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ, ਚਾਈਲਡ ਪ੍ਰੋਟੈਕਸ਼ਨ ਯੂਨਿਟਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਇਲਾਕੇ 'ਚ ਵਿਸ਼ੇਸ਼ ਬਚਾਅ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਹਨ। ਬਚਾਏ ਹੋਏ ਬੱਚਿਆਂ ਨੂੰ ਤੁਰੰਤ ਰਿਹਾਇਸ਼, ਭੋਜਨ, ਮੈਡੀਕਲ ਸਹੂਲਤ ਅਤੇ ਸਿੱਖਿਆ ਦੀ...

ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਪੀਰ ਮੁਹੰਮਦ ਅਤੇ ਪਿੰਡ ਸਾਧੂ ਵਾਲਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ

Local
ਫ਼ਿਰੋਜ਼ਪੁਰ, 01 ਅਗਸਤ: ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਫ਼ਿਰੋਜ਼ਪੁਰ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਯੁਵਕ ਸੇਵਾਵਾਂ ਕਲੱਬ ਦੇ ਨਾਲ ਮਿਲ ਕੇ ਪਿੰਡ ਪੀਰ ਮੁਹੰਮਦ ਬਲਾਕ ਮੱਖੂ ਅਤੇ ਪਿੰਡ ਸਾਧੂ ਵਾਲਾ ਬਲਾਕ ਜ਼ੀਰਾ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਰਾਹੀਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵੱਲੋਂ ਨਸ਼ਿਆਂ ਰਾਹੀਂ ਵੱਧ ਰਹੇ ਜ਼ੁਰਮਾਂ ਨੂੰ ਰੋਕਣ ਬਾਰੇ ਵਿਚਾਰ ਸਾਂਝੇ ਕੀਤੇ ਗਏ ਅਤੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗ, ਪੰਜਾਬ ਰਾਹੀਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਬ...