ਵਿੱਤ ਵਿਭਾਗ ਵੱਲੋਂ ਡੈਂਟਲ ਟੀਚਿੰਗ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ 65 ਸਾਲ ਤੱਕ ਵਧਾਉਣ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 29 ਜੁਲਾਈ ਪੰਜਾਬ ਵਿੱਚ ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਨੂੰ ਵਧਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਵਿੱਚ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਵਿੱਤ ਵਿਭਾਗ (ਐਫਡੀ) ਨੇ ਪੰਜਾਬ ਡੈਂਟਲ ਐਜੂਕੇਸ਼ਨ (ਗਰੁੱਪ-ਏ) ਸੇਵਾ ਨਿਯਮ, 2016 ਦੁਆਰਾ ਨਿਯੰਤਰਿਤ ਡਾਕਟਰਾਂ ਅਤੇ ਡੈਂਟਲ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ 62 ਤੋਂ ਵਧਾ ਕੇ 65 ਸਾਲ ਕਰਨ ਲਈ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਸਤਾਵ ਨੂੰ ਅਧਿਕਾਰਤ ਤੌਰ 'ਤੇ ਮਨਜ਼ੂਰੀ ਦੇ ਦਿੱਤੀ ਹੈ।
ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਸਥਾਰ ਵਿੱਚ ਦੱਸਿਆ ਕਿ ਅੰਮ੍ਰਿਤਸਰ ਅਤੇ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਮੈਡੀਕਲ ਟੀਚਿੰਗ ਫੈਕਲਟੀ ਲਈ ਪਹਿਲਾਂ ਤੋਂ ਮੌਜੂਦ ਨੀਤੀ ਦੀ ਤਰਜ਼ ‘ਤੇ ਇਹ ਮਹੱਤਵਪੂਰਨ ਪ੍ਰਵਾਨਗੀ ਡੈਂਟਲ ਟੀਚਿੰਗ ਫੈਕਲਟੀ ਦੀ ਸੇਵਾਮੁਕਤੀ ਦੀ ਉਮਰ 65 ਸਾਲ ਤੱਕ ਵਧਾ ਦੇਵੇਗੀ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਫੈਸਲਾ ਇਸ ਉੱਚ ਹੁਨਰਮੰਦ ਫੈਕਲਟੀ ਦੀ ਮੁਹਾਰਤ ਅਤੇ ਤਜਰ...