ਨਸ਼ਿਆਂ ਵਿਰੁੱਧ ਜੰਗ ਦਾ ਨਵਾਂ ਅਧਿਆਇ: ਪੰਜਾਬ ਨਸ਼ਾ ਰੋਕਥਾਮ ਪਾਠਕ੍ਰਮ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣੇਗਾ
ਚੰਡੀਗੜ੍ਹ, 28 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਪੰਜਾਬ ਦੀ ਜੰਗ ਇੱਕ ਅਹਿਮ ਮੋੜ ਉੱਤੇ ਪਹੁੰਚ ਗਈ ਹੈ ਅਤੇ ਸੂਬਾ ਸਰਕਾਰ ਵੱਲੋਂ ਵਿੱਢੀ ਗਈ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਨਿਵੇਕਲਾ ਨਸ਼ਾ ਰੋਕਥਾਮ ਪਾਠਕ੍ਰਮ ਸ਼ੁਰੂ ਕੀਤਾ ਜਾ ਰਿਹਾ ਹੈ।
ਅੱਜ ਸ਼ਾਮ ਨੂੰ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 1 ਅਗਸਤ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਰਨੀਵਾਲਾ ਵਿਖੇ ਸੂਬਾ ਪੱਧਰੀ ਨਸ਼ਾ ਰੋਕਥਾਮ ਪਾਠਕ੍ਰਮ ਦੀ ਸ਼ੁਰੂਆਤ ਕੀਤੀ ਜਾਵੇਗੀ।
ਪਾਠਕ੍ਰਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਅਨੋਖਾ ਪ੍ਰੋਗਰਾਮ ਨੋਬਲ ਪੁਰਸਕਾਰ ਜੇਤੂ ਪ੍ਰੋਫੈਸਰ ਅਭਿਜੀਤ ਬੈਨਰਜੀ ਦੀ ਅਗਵਾਈ ਵਾਲੀ ਸੰਸਥਾ ਜੇ-ਪਾਲ ਸਾਊਥ ਏਸ਼ੀਆ ਦੇ ਸਹਿਯੋਗ ਨਾਲ ਤਿ...