ਮੋਦੀ ਲੋਕਾਂ ਨੂੰ ਧਰਮਾਂ ਦੇ ਨਾਂ ‘ਤੇ ਵੰਡੀਆਂ ਪਾ ਕੇ ਵੋਟਾਂ ਲੈਣਾ ਚਾਹੁੰਦਾ : ਭਗਵੰਤ ਮਾਨ
ਲੁਧਿਆਣਾ, 9 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਲੁਧਿਆਣਾ ਲੋਕ ਸਭਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਜਗਰਾਉਂ ਵਿੱਚ ਇੱਕ ਵੱਡਾ ਰੋਡ ਸ਼ੋਅ ਕੱਢਿਆ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਚੋਣ ਵਿੱਚ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ।
ਰੋਡ ਸ਼ੋਅ ਵਿੱਚ ਪੁੱਜੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ ਲਈ ‘ਇਸ ਵਾਰ ਪੰਜਾਬ ਬਣੇਗਾ ਹੀਰੋ, 13-0’ ਦੇ ਜ਼ੋਰਦਾਰ ਨਾਅਰੇ ਲਾਏ। ਰੋਡ ਸ਼ੋਅ ਦੌਰਾਨ ਲੋਕਾਂ ਨੇ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਅਤੇ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਲੋਕਾਂ ਨੇ ਕਿਹਾ- 'ਬਿੱਟੂ ਤੇ ਰਾਜਾ ਗੱਪੀ, ਜਿੱਤੇਗਾ ਸਾਡਾ ਪੱਪੀ'।
ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਪੰਜਾਬ ਦਾ ਪਹਿਲਾ ਮੁੱਖ ਮੰਤਰੀ ਹਾਂ ਜਿਸ ਨੂੰ ਲੋਕ ‘ਬਾਈ ਜੀ’ ਕਹਿ ਕੇ ਬੁਲਾਉਂਦੇ ਹਨ। ਜਦੋਂ ਕਿ ਲੋਕ ਪਿਛਲੇ ਮੁੱਖ ਮੰਤਰੀ ਨੂੰ ‘ਕਾਕਾ ਜੀ’ ਅਤੇ ‘ਰਾਜਾ ਸਾਬ੍ਹ’ ਵਰਗੇ ਵੱਡੇ-ਵੱਡੇ ਸ਼ਬਦਾਂ ਨਾਲ ਬੁਲਾਉਂਦੇ ਸਨ। ਇਹੀ ਮੇਰੇ ਪ੍...








