ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਦੇ ਖਾਤਮੇ ਤੱਕ ਜੰਗ ਜਾਰੀ ਰਹੇਗੀ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 28 ਜੁਲਾਈ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 43 ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ‘ਨਸ਼ਾ ਮੁਕਤੀ ਯਾਤਰਾ’ ਵਿੱਚ ਸ਼ਾਮਲ ਹੋ ਕੇ ਪ੍ਰਭਾਵਸ਼ਾਲੀ ਜਨਤਕ ਜਾਗਰੂਕਤਾ ਰੈਲੀ ਨੂੰ ਸੰਬੋਧਨ ਕੀਤਾ ਅਤੇ ‘ਨਸ਼ਾ ਮੁਕਤੀ ਯਾਤਰਾ’ ਵਿੱਚ ਸ਼ਾਮਲ ਹੋਏ ਹਰੇਕ ਵਿਅਕਤੀ, ਔਰਤਾਂ, ਨੌਜੁਆਨਾਂ ਅਤੇ ਬੱਚਿਆਂ ਨੂੰ ਸ਼ਹਿਰ ਨੂੰ ਨਸ਼ਾ ਮੁਕਤ ਰੱਖਣ ਲਈ ਸਮੂਹਿਕ ਹਲਫ਼ ਦਿਵਾਇਆ। ਇਸ ਮੌਕੇ ਅੰਮ੍ਰਿਤ ਕਲਸੀ, ਚੇਅਰਮੈਨ ਮਾਨਿਕ ਮਹਿਤਾ, ਸੀਨੀਅਰ ਆਗੂ ਮਾਸਟਰ ਤਿਲਕ ਰਾਜ, ਸੁਭਾਸ਼ ਮਹਿਤਾ, ਸ੍ਰੀਮਤੀ ਸੁਨੀਤਾ ਰਾਣੀ, ਰਵਨੀਸ਼ ਮਹਿਤਾ, ਵਿਜੇ ਮਹਿਤਾ, ਅਮਿਤ ਸੋਢੀ, ਸੰਧੂ ਭੱਟੀ ਅਤੇ ਵਾਰਡ ਵਾਸੀ ਮੋਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਨਸ਼ਿਆਂ ਵਿਰੁੱਧ ਕੋਈ ਕੰਮ ਨਹੀਂ ਕੀਤਾ ਗਿਆ ਅਤੇ ਹੁਣ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨੇ ਨਸ਼ਿਆਂ ਦੇ ਖਿਲਾ...