Sunday, November 15Malwa News
Shadow

Tag: punjabi news

ਮਾਨ ਸਰਕਾਰ ਵੱਲੋਂ ਵੱਡੀ ਰਾਹਤ: 2634 ਲਾਭਪਾਤਰੀਆਂ ਲਈ 13.43 ਕਰੋੜ ਰੁਪਏ ਜਾਰੀ:ਡਾ.ਬਲਜੀਤ ਕੌਰ

Breaking News
ਚੰਡੀਗੜ੍ਹ, 26 ਜੁਲਾਈ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2025-26 ਦੌਰਾਨ ਅਸ਼ੀਰਵਾਦ ਸਕੀਮ ਹੇਠ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ 2634 ਲਾਭਪਾਤਰੀਆਂ ਲਈ 13.43 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਹੋਰ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਇਹ ਲਾਭ ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਲਾਭਪਾਤਰੀਆਂ ਨੂੰ ਮਿਲੇਗਾ। ਉਨ੍ਹਾਂ ਦੱਸਿਆ ਕਿ ਇਹ ਰਕਮ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਦਰਖਾਸਤਾਂ ਦੇ ਅਧਾਰ 'ਤੇ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਰਾਹੀਂ ਜ਼ਿਲ੍ਹਾ ਅੰਮ੍ਰਿਤਸਰ ਦੇ 699, ਬਰਨਾਲਾ ਦੇ 38, ਫਰੀਦਕੋਟ ਦੇ 46, ਸ੍ਰੀ ਫਤਹਿਗੜ੍ਹ ਸਾਹਿਬ ਦੇ 96, ਗੁਰਦਾਸਪੁਰ ਦੇ 91, ਹੁਸ਼ਿਆਰਪੁਰ ਦੇ 225, ਲੁਧਿਆਣਾ ਦੇ 343, ਸ੍ਰੀ ਮੁਕਤਸਰ ਸਾਹਿਬ ...

ਮੁੱਖ ਮੰਤਰੀ ਵੱਲੋਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ

Breaking News
ਚੰਡੀਗੜ੍ਹ, 26 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਾਰਗਿਲ ਵਿਜੇ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਸ਼ਹੀਦ ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਕਾਰਗਿਲ ਜੰਗ ਦੌਰਾਨ ਫੌਜ ਦੇ ਜਾਂਬਾਜ਼ ਯੋਧਿਆਂ ਦੀ ਮਹਾਨ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਨਿਰਸਵਾਰਥ ਹੋ ਕੇ ਮੁਲਕ ਦੀ ਸੇਵਾ ਕਰਨ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ। ਸ਼ਹੀਦਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਇੱਥੇ ਬੋਗਨਵਿਲੀਆ ਗਾਰਡਨ ’ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਟ ਕੀਤੀ ਅਤੇ ਕਾਰਗਿਲ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੰਜਾਬ ਦੇ ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਦਿੱਤੀ। ਸਾਲ 1999 ਦੀ ਕਾਰਗਿਲ ਜੰਗ ਨੂੰ ਚੇਤੇ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਇਸ ਜੰਗ ਦੌਰਾਨ ਸਮੁੱਚਾ ਦੇਸ਼ ਨੇ ਭਗਤੀ ਦੇ ਜਜ਼ਬੇ ਨਾਲ ਇਕਜੁਟਤਾ ਦਾ ਪ੍ਰਗਟਾਵਾ ਕੀਤਾ ਸੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕਾਰਗਿਲ ਵਿਜੇ ਦਿਵਸ ਭਾਰਤ ਦੀਆਂ ਹਥਿਆਰਬੰਦ ਸੈਨਾਵਾਂ ਦੀ ਅਸਧਾਰਨ ਸੂਰਮਗਤੀ ਦਾ ਪ੍ਰਤੀਕ ਹੈ ਕਿਉਂ ਜੋ ਇਸ...

ਵਿਧਾਨ ਸਭਾ ਹਲਕਾ ਸ਼ਾਮ ਚੌਰਾਸੀ ਦੇ ਵਿਕਾਸ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਡਾ. ਰਵਜੋਤ ਸਿੰਘ

Local
ਹੁਸ਼ਿਆਰਪੁਰ, 26 ਜੁਲਾਈ:             ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਹਲਕਾ ਸ਼ਾਮ ਚੌਰਾਸੀ ਅਧੀਨ ਪੈਂਦੇ ਪਿੰਡ ਸੂਸਾਂ ਦਾ ਦੌਰਾ ਕੀਤਾ ਅਤੇ ਸਥਾਨਕ ਲੋਕਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਪਿੰਡ ਵਿੱਚ ਆਯੋਜਿਤ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਾਮ ਚੌਰਾਸੀ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਾਲਾਂ ਤੋਂ ਲਟਕ ਰਹੀ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।             ਡਾ. ਰਵਜੋਤ ਸਿੰਘ ਨੇ ਇਸ ਦੌਰਾਨ ਕਈ ਵਿਕਾਸ ਪ੍ਰੋਜੈਕਟਾਂ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪਿੰਡ ਹਰਗੜ੍ਹ ਦੇ ਚੋਅ ਅਤੇ ਪਿੰਡ ਡਡਿਆਣਾ ਦੇ ਚੋਅ 'ਤੇ ਪੁਲਾਂ ਦੇ ਨਿਰਮਾਣ ਲਈ ਪ੍ਰਸਤਾਵ ਸੂਬਾ ਸਰਕਾਰ ਨੂੰ ਭੇਜੇ ਗਏ ਹਨ ਅਤੇ ਜਲਦੀ ਹੀ ਇਨ੍ਹਾਂ ਨੂੰ ਪ੍ਰਵਾਨਗੀ ਮਿਲ ਜਾਵੇਗੀ। ਇਨ੍ਹਾਂ ...

ਬੈਗ ਮੁਕਤ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਕਰਵਾਇਆ ਗਿਆ ਯੋਗਾ

Local
ਫਾਜ਼ਿਲਕਾ 26 ਜੁਲਾਈਬੈਗ ਫਰੀ ਪ੍ਰੋਗਰਾਮ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਸਕੂਲਾਂ ਅੰਦਰ ਸਫਲਤਾਪੂਰਵਕ ਲਾਗੂ ਕੀਤਾ ਜਾ ਰਿਹਾ ਹੈ ਜਿਸ ਵਿਚ ਵਿਦਿਆਰਥੀਆਂ ਵੱਲੋਂ ਸਕੂਲਾਂ ਅੰਦਰ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਵਿਚ ਕਾਫੀ ਉਤਸੁਕਤਾ ਨਾਲ ਭਾਗ ਲਿਆ ਜਾ ਰਿਹਾ ਹੈ। ਮਹੀਨੇ ਦੇ ਅਖੀਰਲੇ ਸ਼ਨੀਵਾਰ ਨੂੰ ਸਕੂਲ ਦੇ ਬੱਚੇ ਬੈਗ ਨਾ ਲਿਆ ਕੇ ਮਨੋਰੰਜਨ ਦੀਆਂ ਗਤੀਵਿਧੀਆਂ ਕਰਦੇ ਹਨ । ਹੁਨਰ ਨੂੰ ਵਧਾਉਣ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਕਰਨਾ ਦੇ ਉਦੇਸ਼ ਤਹਿਤ ਦਿਵਸ ਮਨਾਇਆ ਜਾ ਰਿਹਾ ਹੈ । ਇਸ ਦਿਵਸ ਮੌਕੇ ਬੱਚਿਆਂ ਨੂੰ ਖੇਡ ਗਤੀਵਿਧੀਆਂ ਦੇ ਨਾਲ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸੀਐਮ ਦੀ ਯੋਗਸ਼ਾਲਾ ਮੁਹਿਮ ਨਾਲ ਵੀ ਜੋੜਿਆ ਗਿਆ|ਜ਼ਿਲ੍ਹਾ ਕੋਆਰਡੀਨੇਟਰ ਸੀ.ਐਮ. ਦੀ ਯੋਗਸ਼ਾਲਾ ਰਾਧੇ ਸ਼ਾਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੇ ਤਕਨੀਕੀ ਯੁਗ ਅਤੇ ਤਣਾਅ ਭਰੇ ਮਾਹੌਲ ਵਿਚ ਬਚਿਆਂ ਨੂੰ ਸਕੂਲਾਂ ਵਿਚ ਦੌਸਤਾਨਾ ਮਾਹੌਲ ਅਤੇ ਖੁਸ਼ੀਆ ਭਰਿਆ ਵਾਤਾਵਰਣ ਪ੍ਰਦਾਨ ਕਰਨਾ ਇਕ ਚੁਣੋਤੀ ਹੈ, ਇਸੇ ਤਹਿਤ ਬੈਗ ਫਰੀ ਮੁਹਿੰਮ ਨੂੰ ਉਲੀਕ ਕੇ ਸਕੂਲਾਂ ਵਿਚ ...

ਐਨ.ਐਲ.ਐਮ. ਵੱਲੋਂ ਜ਼ਿਲ੍ਹੇ ਦੀਆਂ ਗਰਾਮ ਪੰਚਾਇਤਾਂ ‘ਚ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਮੀਟਿੰਗ

Local
ਸ੍ਰੀ ਮੁਕਤਸਰ ਸਾਹਿਬ, 26 ਜੁਲਾਈ ਭਾਰਤ ਸਰਕਾਰ ਵੱਲੋਂ ਐਨ.ਐਲ.ਐੱਮ. ਟੀਮ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ ਉਪਰੰਤ ਟੀਮ ਦੇ ਅਧਿਕਾਰੀ ਰਾਕੇਸ਼ ਕੁਮਾਰ ਅਤੇ ਡਾ. ਸਕਿਤ ਕੁਮਾਰ ਵੱਲੋਂ ਦਫ਼ਤਰ ਜ਼ਿਲ੍ਹਾ ਪ੍ਰੀਸ਼ਦ, ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ (ਮਗਨਰੇਗਾ) ਸੁਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਕੀਤੀ ਗਈ। ਐਨ.ਐਲ.ਐੱਮ. ਟੀਮ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਅੱਠ ਗਰਾਮ ਪੰਚਾਇਤਾਂ ਬਲਾਕ ਸ੍ਰੀ ਮੁਕਤਸਰ ਸਾਹਿਬ ਦੀਆਂ ਬੁੱਢੀਮਾਲ, ਢਾਣੀ ਵੀਰ ਸਿੰਘ ਮੁਕੰਦ ਸਿੰਘ ਵਾਲਾ, ਸੰਗੂਧੋਣ, ਬਲਾਕ ਗਿੱਦੜਬਾਹਾ ਦੀਆਂ ਗਰਾਮ ਪੰਚਾਇਤ ਕੋਟਭਾਈ ਗਿੱਦੜਬਾਹਾ, ਮਨੀਆਂਵਾਲਾ, ਬਲਾਕ ਲੰਬੀ ਦੀਆਂ ਗਰਾਮ ਪੰਚਾਇਤਾਂ ਚੰਨੂ ਬਨਵਾਲਾ ਅਨੂੰ, ਬੀਦੋਵਾਲੀ ਵਿੱਚ ਵੱਖ-ਵੱਖ ਵਿਭਾਗਾਂ (MGNREGA, PMAY(G), NSAP, DAY-NRLM, PMGSY, SAGY, PMKSY, DILRMP, DDU-GKY, RSETIs, SVAMITA) ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ...

‘ਯੁੱਧ ਨਸ਼ਿਆਂ ਵਿਰੁੱਧ’: 146ਵੇਂ ਦਿਨ, ਪੰਜਾਬ ਪੁਲਿਸ ਨੇ 414 ਥਾਵਾਂ ‘ਤੇ ਕੀਤੀ ਛਾਪੇਮਾਰੀ; 103 ਨਸ਼ਾ ਤਸਕਰ ਕੀਤੇ ਕਾਬੂ

Hot News
ਚੰਡੀਗੜ੍ਹ, 25 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 146ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 414 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 69 ਐਫਆਈਆਰਜ਼ ਦਰਜ ਕਰਕੇ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ, 146 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਿਆਂ ਦੇ ਤਸਕਰਾਂ ਦੀ ਗਿਣਤੀ 23,377 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 21.17 ਕਿਲੋਗ੍ਰਾਮ ਹੈਰੋਇਨ, 1 ਕਿਲੋ ਅਫੀਮ, 8859 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 1.62 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮ...

ਨਕਲੀ ਬੀਜਾਂ ਦੀ ਵਿਕਰੀ ਇੱਕ ਗੈਰ-ਜ਼ਮਾਨਤਯੋਗ ਅਪਰਾਧ ਹੋਵੇਗੀ; ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਲਾਈ ਮੋਹਰ

Breaking News
ਚੰਡੀਗੜ੍ਹ, 25 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਅੱਜ ਇੱਕ ਇਤਿਹਾਸਕ ਫੈਸਲਾ ਲੈਂਦਿਆਂ ਨਕਲੀ ਬੀਜਾਂ ਦੀ ਵਿਕਰੀ ਦੇ ਆਪਰਾਧ ਨੂੰ ਗੈਰ-ਜ਼ਮਾਨਤਯੋਗ ਬਣਾਉਣ ਲਈ ਦਿ ਸੀਡਜ਼ (ਪੰਜਾਬ ਸੋਧ) ਬਿੱਲ 2025 ਪੇਸ਼ ਕਰਨ ਨੂੰ ਸਹਿਮਤੀ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪੰਜਾਬ ਦੇ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੇ ਬੀਜਾਂ ਦੀ ਸਪਲਾਈ ਯਕੀਨੀ ਬਣਾਉਣ ਲਈ ‘ਸੀਡ (ਪੰਜਾਬ ਸੋਧ) ਬਿੱਲ 2025’ ਪੇਸ਼ ਕਰਨ ਨੂੰ ਸਹਿਮਤੀ ਦੇ ਦਿੱਤੀ। ਸ਼ੁਰੂਆਤ ਤੋਂ ਹੀ ਸੀਡ ਐਕਟ 1966 ਦੀ ਧਾਰਾ 19 ਵਿੱਚ ਕੋਈ ਸੋਧ ਨਹੀਂ ਕੀਤੀ ਗਈ, ਜਿਸ ਕਾਰਨ ਜੁਰਮਾਨਿਆਂ ਨਾਲ ਇਹ ਅਪਰਾਧ ਰੁਕ ਨਹੀਂ ਰਿਹਾ। ਇਸ ਲਈ ਮੰਤਰੀ ਮੰਡਲ ਨੇ ‘ਸੀਡ ਐਕਟ (ਅਧਿਸੂਚਿਤ ਕਿਸਮਾਂ ਦੇ ਬੀਜਾਂ ਦੀ ਵਿਕਰੀ ਦਾ ਨਿਯਮ)’ ਦੀ ਧਾਰਾ 7 ਦੀ ਉਲੰਘਣਾ ਲਈ ਐਕਟ ਵਿੱਚ ਸੋਧ ਕਰਨ ਅਤੇ ਧਾਰਾ 19 ਏ ਸ਼ਾਮਲ ਕਰਨ ਲਈ ਇਕ ਬਿੱਲ ਬਣਾਉਣ ਦੀ ਪ੍ਰਵਾਨਗ...

ਮਾਨ ਸਰਕਾਰ ਦੇ ਜੀਵਨਜੋਤ 2.0 ਨੇ ਸਿਰਫ਼ ਇੱਕ ਹਫ਼ਤੇ ਵਿੱਚ 168 ਬਾਲ ਭਿਖਾਰੀਆਂ ਨੂੰ ਬਚਾਇਆ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 25 ਜੁਲਾਈ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ 'ਪ੍ਰੋਜੈਕਟ ਜੀਵਨਜੋਤ 2.0' ਨੇ ਸਿਰਫ਼ ਇੱਕ ਹਫ਼ਤੇ ਵਿੱਚ ਸੂਬੇ ਭਰ ਦੀਆਂ ਸੜਕਾਂ ਅਤੇ ਗਲੀਆਂ ਤੋਂ 168 ਬਾਲ ਭਿਖਾਰੀਆਂ ਨੂੰ ਸਫਲਤਾਪੂਰਵਕ ਬਚਾਇਆ ਹੈ। ਇਹ ਜਾਣਕਾਰੀ ਅੱਜ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਭਵਨ ਵਿਖੇ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ, ਜੋ ਕਿ ਪਹਿਲਾਂ 9 ਮਹੀਨੇ ਪਹਿਲਾਂ ਸ਼ੁਰੂ ਹੋਇਆ ਸੀ, ਹੁਣ 'ਜੀਵਨਜੋਤ 2.0' ਦੇ ਰੂਪ ਵਿੱਚ ਅੱਪਗ੍ਰੇਡ ਤੇ ਤੇਜ਼ ਰਫਤਾਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾ ਰਿਹਾ ਹੈ। ਇਹ ਨਾ ਸਿਰਫ਼ ਰੈਸਕਿਊ ਕਾਰਵਾਈਆਂ, ਸਗੋਂ ਵਿਗਿਆਨਕ ਪਛਾਣ, ਡੀ.ਐਨ.ਏ ਟੈਸਟਿੰਗ, ਪੁਨਰਵਾਸ ਅਤੇ ਮੁੱਖ ਧਾਰਾ ਵਿੱਚ ਬੱਚਿਆਂ ਦੇ ਏਕੀਕਰਨ ਉੱਤੇ ਕੇਂਦਰਿਤ ਹੈ। 125 ਛਾਪੇਮਾਰੀਆਂ, 168 ਬੱਚੇ ਬਚਾਏ ਗਏ, 88 ਨੂੰ ਬਾਲ ਘਰਾਂ ਵਿੱਚ ਸੁਰੱਖਿਅਤ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵੱਡੇ ਸ਼ਹਿਰਾਂ 'ਚ 125 ਛਾਪੇਮਾਰੀਆਂ ਦੌਰਾਨ 168 ਬੱਚਿਆਂ ਨੂੰ ਭੀਖ ...

ਮੁੱਖ ਮੰਤਰੀ ਨੇ ਵਾਤਾਵਰਨ ਮਾਹਿਰਾਂ ਦੀ ਕਮੇਟੀ ਨੂੰ ਬੱਗਾ ਕਲਾਂ ਤੇ ਅਖਾੜਾ ਸੀ.ਬੀ.ਜੀ. ਪਲਾਂਟਾਂ ਦੀ ਘੋਖ ਕਰਨ ਲਈ ਕਿਹਾ

Breaking News
ਚੰਡੀਗੜ੍ਹ, 25 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਾਤਵਰਨ ਮਾਹਿਰਾਂ ਦੀ ਕਮੇਟੀ ਨੂੰ ਬੱਗਾ ਕਲਾਂ ਅਤੇ ਅਖਾੜਾ ਸੀ.ਬੀ.ਜੀ. ਪਲਾਂਟਾਂ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਸਮਾਂਬੱਧ ਢੰਗ ਨਾਲ ਆਪਣੀ ਰਿਪੋਰਟ ਸੌਂਪਣ ਲਈ ਕਿਹਾ। ਮੁੱਖ ਮੰਤਰੀ ਨੇ ਲੁਧਿਆਣਾ ਦੇ ਦੋਵਾਂ ਪਿੰਡਾਂ ਦੇ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਕੰਟਰੋਲ ਬੋਰਡ, ਯੂਨੀਵਰਸਿਟੀਆਂ ਅਤੇ ਹੋਰ ਨੁਮਾਇੰਦਿਆਂ ਦੀ ਬਣੀ ਮਾਹਿਰ ਕਮੇਟੀ ਨੂੰ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਨੀ ਚਾਹੀਦੀ ਹੈ ਅਤੇ ਇਨ੍ਹਾਂ ਪਲਾਂਟਾਂ ਦੀ ਸਥਾਪਨਾ ਨਾਲ ਸਬੰਧਤ ਸਾਰੇ ਨੁਕਤਿਆਂ ਦਾ ਮੁਲਾਂਕਣ ਕਰਨਾ ਚਾਹੀਦਾ ਹੈ। ਉਨ੍ਹਾਂ ਦੁਹਰਾਇਆ ਕਿ ਕਮੇਟੀ ਅਤੇ ਪਿੰਡ ਵਾਸੀ ਸਥਾਨਕ ਨਿਵਾਸੀਆਂ ਵੱਲੋਂ ਉਠਾਈ ਜਾ ਰਹੀ ਹਰੇਕ ਚਿੰਤਾ ਦੀ ਧਿਆਨ ਨਾਲ ਜਾਂਚ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਮੇਟੀ ਨੂੰ ਪੌਦਿਆਂ ਨਾਲ ਸਬੰਧਤ ਰਿਪੋਰਟ ਸਮਾਂਬੱਧ ਢੰਗ ਨਾਲ ਸੌਂਪਣੀ ਚਾਹੀਦੀ ਹੈ ਤਾਂ ਜੋ ਇਸ `ਤੇ ਢੁਕਵੀਂ ਕਾਰਵਾਈ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸਰਕਾਰ ਕਿਸੇ ਵੀ ਉਲੰਘਣਾ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ...

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿੱਚ 11 ਅਨਮੋਲ ਜ਼ਿੰਦਗੀਆਂ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਲਈ ‘ਮੁੱਖ ਮੰਤਰੀ ਰਕਸ਼ਕ ਪਦਕ’ ਦਾ ਐਲਾਨ

Breaking News
ਚੰਡੀਗੜ੍ਹ, 25 ਜੁਲਾਈ   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੰਘੀ 23 ਜੁਲਾਈ ਨੂੰ ਸਰਹਿੰਦ ਨਹਿਰ ਵਿੱਚ ਕਾਰ ਡਿੱਗਣ ਨਾਲ ਹਾਦਸੇ ਦਾ ਸ਼ਿਕਾਰ ਹੋਏ 11 ਲੋਕਾਂ ਨੂੰ ਸਹੀ ਸਲਾਮਤ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਨੂੰ ਸਨਮਾਨਿਤ ਕੀਤਾ।ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਪੀ.ਸੀ.ਆਰ. ਟੀਮ ਦਾ ਸ਼ਾਨਦਾਰ ਸੇਵਾਵਾਂ ਲਈ ਸਨਮਾਨ ਕੀਤਾ ਜਿਨ੍ਹਾਂ ਵਿੱਚ ਦੋ ਏ.ਐਸ.ਆਈ. ਰਜਿੰਦਰ ਸਿੰਘ ਤੇ ਨਰਿੰਦਰ ਸਿੰਘ ਤੋਂ ਇਲਾਵਾ ਕਾਂਸਟੇਬਲ ਜਸਵੰਤ ਸਿੰਘ ਅਤੇ ਹਰਪਾਲ ਕੌਰ ਸ਼ਾਮਲ ਸਨ। ਇਸ ਮੌਕੇ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੀ ਬਹਾਦਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੇ ਸਮਰਪਿਤ ਭਾਵਨਾ ਤੇ ਦ੍ਰਿੜ੍ਹ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਕੇ ਪੰਜਾਬ ਪੁਲਿਸ ਦੀ ਗੌਰਵਮਈ ਵਿਰਾਸਤ ਨੂੰ ਕਾਇਮ ਰੱਖਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਕਿਉਂਕਿ ਹਾਦਸੇ ਦੀ ਇਤਲਾਹ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਜਵਾਨਾਂ ਨੇ ਹਰਕਤ ਵਿੱਚ ਆਉਂਦਿਆਂ ਪੰਜ ਬੱਚਿਆਂ ਸਮੇਤ 11 ਪੀੜਤਾਂ ਦੀ ਜਾਨ ਬਚਾ...