ਅਕਾਲੀ ਲੈਂਡ ਪੂਲਿੰਗ ਦਾ ਵਿਰੋਧ ਕਰ ਰਹੇ ਹਨ, ਜਿਸਦਾ ਮਾਸਟਰ ਪਲਾਨ ਉਹ ਖੁਦ ਬਣਾ ਕੇ ਗਏ ਸਨ: ਅਮਨ ਅਰੋੜਾ
ਚੰਡੀਗੜ੍ਹ, 24 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਗਈ ਲੈਂਡ ਪੂਲਿੰਗ ਪਾਲਿਸੀ ’ਤੇ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਬੇਬੁਨਿਆਦ ਅਤੇ ਝੂਠੀ ਬਿਆਨਬਾਜ਼ੀ ’ਤੇ ਨਿਸ਼ਾਨਾ ਸੇਧਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਨਵੀਂ ਲੈਂਡ ਪੂਲਿੰਗ ਨੀਤੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਬਣਾਏ ਗਏ ਫਰੇਮਵਰਕ ਦੇ ਆਧਾਰ ’ਤੇ ਬਣਾਈ ਗਈ ਹੈ।
ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸ੍ਰੀ ਅਮਨ ਅਰੋੜਾ ਨੇ ਲੈਂਡ ਪੂਲਿੰਗ ਨੀਤੀ ਨੂੰ ਪੰਜਾਬ ਲਈ ਬੇਹੱਦ ਅਹਿਮ ਤੇ ਲਾਹੇਵੰਦ ਕਰਾਰ ਦਿੰਦਿਆਂ ਕਿਹਾ ਕਿ ਇਹ ਨੀਤੀ ਪਾਰਦਰਸ਼ਤਾ, ਨਿਰਪੱਖਤਾ ਉਤੇ ਅਧਾਰਿਤ ਹੈ ਅਤੇ ਲੋਕ ਭਲਾਈ ਹੀ ਇਸਦੀ ਮੁੱਖ ਤਰਜੀਹ ਹੈ। ਇਹ ਨੀਤੀ ਸੰਗਠਿਤ ਅਤੇ ਯੋਜਨਾਬੱਧ ਵਿਕਾਸ ਨੂੰ ਉਤਸ਼ਾਹਿਤ ਕਰੇਗੀ, ਇਸ ਤੋਂ ਇਲਾਵਾ ਜ਼ਮੀਨ ਮਾਲਕਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਲਾਭ ਪਹੁੰਚਾਏਗੀ।
ਵਿਰੋਧੀ ਪਾਰਟੀਆਂ ਦੀ ਬੇਬੁਨਿਆਦ ਅਤੇ ਝੂਠੀ ਬਿਆਨਬਾਜ਼ੀ ਦਾ ਪਰਦਾਫਾਸ਼ ਕਰਦਿਆਂ ਸ੍ਰੀ...